ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2026 › ਅਕਤੂਬਰ 2
ਆਰਥੋਡਾਕਸ ਕੈਲੰਡਰ · 19 ਸਤੰਬਰ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 2 ਅਕਤੂਬਰ 2026
ਸ਼ੁੱਕਰਵਾਰ · ਪੰਤੇਕੁਸਤ ਤੋਂ ਬਾਅਦ 18ਵਾਂ ਹਫ਼ਤਾ · ਸੁਰ 8
ਤਿਉਹਾਰ ਅਤੇ ਸੰਤ
Afterfeast of the Exaltation of the Cross
ਵਰਤ ਦਾ ਦਿਨ
ਵਰਤ: ਤੇਲ ਨਾਲ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
18ਅਤੇ ਸਾਰੀ ਪ੍ਰਾਰਥਨਾ ਅਤੇ ਬੇਨਤੀ ਨਾਲ ਹਰ ਸਮੇਂ ਆਤਮਾ ਵਿੱਚ ਪ੍ਰਾਰਥਨਾ ਕਰਦੇ ਰਹੋ ਅਤੇ ਇਹ ਦੇ ਨਮਿੱਤ ਜਾਗਦੇ ਹੋਏ ਸਾਰਿਆਂ ਸੰਤਾਂ ਲਈ ਬਹੁਤ ਦਲੇਰੀ ਨਾਲ ਬੇਨਤੀ ਕਰਿਆ ਕਰੋ। 19ਅਤੇ ਮੇਰੇ ਲਈ ਵੀ, ਜਦ ਆਪਣਾ ਮੂੰਹ ਖੋਲ੍ਹਾਂ ਤਾਂ ਅਜਿਹਾ ਬਚਨ ਮੈਨੂੰ ਦਿੱਤਾ ਜਾਵੇ ਕਿ ਮੈਂ ਦਲੇਰੀ ਨਾਲ ਖੁਸ਼ਖਬਰੀ ਦਾ ਭੇਤ ਪਰਗਟ ਕਰਾਂ ਜਿਹ ਦੇ ਲਈ ਮੈਂ ਸੰਗਲਾਂ ਨਾਲ ਜਕੜਿਆ ਹੋਇਆ ਰਾਜਦੂਤ ਹਾਂ। 20ਅਤੇ ਜਿਵੇਂ ਮੈਨੂੰ ਬੋਲਣਾ ਚਾਹੀਦਾ ਹੈ ਮੈਂ ਉਸ ਵਿੱਚ ਦਲੇਰੀ ਨਾਲ ਬੋਲਾਂ। 21ਪਰ ਇਸ ਲਈ ਜੋ ਤੁਸੀਂ ਵੀ ਮੇਰੇ ਬਾਰੇ ਜਾਣੋ ਕਿ ਮੇਰਾ ਕੀ ਹਾਲ ਹੈ, ਤੁਖਿਕੁਸ ਜਿਹੜਾ ਪਿਆਰਾ ਭਰਾ, ਪ੍ਰਭੂ ਵਿੱਚ ਵਿਸ਼ਵਾਸਯੋਗ ਸੇਵਕ ਹੈ ਤੁਹਾਨੂੰ ਸੱਭੇ ਗੱਲਾਂ ਦੱਸੇਗਾ। 22ਜਿਹ ਨੂੰ ਮੈਂ ਤੁਹਾਡੇ ਕੋਲ ਇਸੇ ਕਰਕੇ ਭੇਜਿਆ ਜੋ ਤੁਸੀਂ ਸਾਡੀਆਂ ਬੀਤੀਆਂ ਨੂੰ ਜਾਣੋ ਅਤੇ ਉਹ ਤੁਹਾਡਿਆਂ ਮਨਾਂ ਨੂੰ ਦਿਲਾਸਾ ਦੇਵੇ। 23ਪਰਮੇਸ਼ੁਰ ਪਿਤਾ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਭਰਾਵਾਂ ਨੂੰ ਸ਼ਾਂਤੀ ਅਤੇ ਵਿਸ਼ਵਾਸ ਪਿਆਰ ਸਣੇ ਮਿਲਦੀ ਰਹੇ! 24ਉਹਨਾਂ ਸਭਨਾਂ ਉੱਤੇ ਜਿਹੜੇ ਸਾਡੇ ਪ੍ਰਭੂ ਯਿਸੂ ਮਸੀਹ ਨਾਲ ਸੱਚਾ ਪਿਆਰ ਰੱਖਦੇ ਹਨ, ਕਿਰਪਾ ਹੁੰਦੀ ਰਹੇ। ਆਮੀਨ।
ਇੰਜੀਲ
27ਕਿਉਂਕਿ ਜਿਸ ਤਰ੍ਹਾਂ ਬਿਜਲੀ ਚੜ੍ਹਦਿਓਂ ਚਮਕਾਰਾ ਮਾਰ ਕੇ ਲਹਿੰਦੇ ਤੱਕ ਦਿਸਦੀ ਹੈ, ਉਸੇ ਤਰ੍ਹਾਂ ਮਨੁੱਖ ਦੇ ਪੁੱਤਰ ਦਾ ਆਉਣਾ ਹੋਵੇਗਾ। 28ਜਿੱਥੇ ਲੋਥ ਹੈ, ਉੱਥੇ ਗਿਰਝਾਂ ਇਕੱਠੀਆਂ ਹੋਣਗੀਆਂ। 29ਉਨ੍ਹਾਂ ਦਿਨਾਂ ਦੇ ਕਸ਼ਟ ਤੋਂ ਬਾਅਦ ਸੂਰਜ ਝੱਟ ਹਨ੍ਹੇਰਾ ਹੋ ਜਾਵੇਗਾ ਅਤੇ ਚੰਦ ਆਪਣੀ ਚਾਨਣੀ ਨਾ ਦੇਵੇਗਾ ਅਤੇ ਤਾਰੇ ਅਕਾਸ਼ ਤੋਂ ਡਿੱਗ ਪੈਣਗੇ ਅਤੇ ਅਕਾਸ਼ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ। 30ਤਦ ਮਨੁੱਖ ਦੇ ਪੁੱਤਰ ਦਾ ਨਿਸ਼ਾਨ ਅਕਾਸ਼ ਵਿੱਚ ਪਰਗਟ ਹੋਵੇਗਾ ਅਤੇ ਤਦੋਂ ਧਰਤੀ ਦੀਆਂ ਸਾਰੀਆਂ ਕੌਮਾਂ ਛਾਤੀ ਪਿੱਟਣਗੀਆਂ ਅਤੇ ਮਨੁੱਖ ਦੇ ਪੁੱਤਰ ਨੂੰ ਵੱਡੀ ਸਮਰੱਥਾ ਅਤੇ ਮਹਿਮਾ ਨਾਲ ਅਕਾਸ਼ ਦੇ ਬੱਦਲਾਂ ਉੱਤੇ ਆਉਂਦਿਆਂ ਵੇਖਣਗੀਆਂ। 31ਅਤੇ ਉਹ ਤੁਰ੍ਹੀ ਦੀ ਵੱਡੀ ਅਵਾਜ਼ ਨਾਲ ਆਪਣੇ ਦੂਤਾਂ ਨੂੰ ਭੇਜੇਗਾ ਅਤੇ ਉਹ ਚਾਰੇ ਪਾਸਿਓਂ ਚੌਹਾਂ ਕੂੰਟਾਂ ਤੋਂ ਅਕਾਸ਼ ਦੇ ਉਸ ਸਿਰੇ ਤੋਂ ਲੈ ਕੇ ਇਸ ਸਿਰੇ ਤੱਕ ਉਹ ਦੇ ਚੁਣਿਆਂ ਹੋਇਆਂ ਨੂੰ ਇਕੱਠਿਆਂ ਕਰਨਗੇ। 32ਫੇਰ ਹੰਜ਼ੀਰ ਦੇ ਦਰਖ਼ਤ ਤੋਂ ਇੱਕ ਦ੍ਰਿਸ਼ਟਾਂਤ ਸਿੱਖੋ। ਜਦ ਉਹ ਦੀ ਟਹਿਣੀ ਨਰਮ ਹੁੰਦੀ ਅਤੇ ਪੱਤੇ ਫੁੱਟਦੇ ਹਨ ਤਦ ਸਮਝ ਜਾਂਦੇ ਹਨ ਕਿ ਗਰਮੀ ਦੀ ਰੁੱਤ ਨੇੜੇ ਹੈ। 33ਇਸੇ ਤਰ੍ਹਾਂ ਤੁਸੀਂ ਵੀ ਜਦ ਇਹ ਸਭ ਕੁਝ ਵੇਖੋ ਤਾਂ ਜਾਣ ਲਓ ਕਿ ਉਹ ਨੇੜੇ ਸਗੋਂ ਬੂਹੇ ਉੱਤੇ ਹੈ। 42ਸੋ ਜਾਗਦੇ ਰਹੋ ਕਿਉਂਕਿ ਤੁਸੀਂ ਨਹੀਂ ਜਾਣਦੇ ਜੋ ਤੁਹਾਡਾ ਪ੍ਰਭੂ ਕਿਹੜੇ ਦਿਨ ਆਉਂਦਾ ਹੈ। 43ਪਰ ਇਹ ਜਾਣੋ ਕਿ ਜੇ ਘਰ ਦੇ ਮਾਲਕ ਨੂੰ ਪਤਾ ਹੁੰਦਾ ਕਿ ਚੋਰ ਕਿਸ ਪਹਿਰ ਆਵੇਗਾ ਤਾਂ ਜਾਗਦਾ ਰਹਿੰਦਾ ਅਤੇ ਆਪਣੇ ਘਰ ਚੋਰੀ ਨਾ ਹੋਣ ਦਿੰਦਾ। 44ਇਸ ਲਈ ਤੁਸੀਂ ਵੀ ਤਿਆਰ ਰਹੋ ਕਿਉਂਕਿ ਜਿਸ ਸਮੇਂ ਤੁਹਾਨੂੰ ਖਿਆਲ ਵੀ ਨਾ ਹੋਵੇ, ਉਸੇ ਸਮੇਂ ਮਨੁੱਖ ਦਾ ਪੁੱਤਰ ਆ ਜਾਵੇਗਾ। 45ਉਪਰੰਤ ਉਹ ਵਫ਼ਾਦਾਰ ਅਤੇ ਬੁੱਧਵਾਨ ਨੌਕਰ ਕੌਣ ਹੈ, ਜਿਸ ਨੂੰ ਮਾਲਕ ਨੇ ਆਪਣੇ ਨੌਕਰਾਂ ਉੱਤੇ ਪ੍ਰਧਾਨ ਠਹਿਰਾਇਆ ਕਿ ਵੇਲੇ ਸਿਰ ਉਨ੍ਹਾਂ ਨੂੰ ਭੋਜਨ ਦੇਵੇ? 46ਧੰਨ ਉਹ ਨੌਕਰ ਜਿਹ ਨੂੰ ਉਸ ਦਾ ਮਾਲਕ ਜਦ ਆਵੇ, ਅਜਿਹਾ ਹੀ ਕਰਦਿਆਂ ਵੇਖੇ। 47ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਉਹ ਉਸ ਨੂੰ ਆਪਣੇ ਸਾਰੇ ਮਾਲ ਉੱਤੇ ਅਧਿਕਾਰੀ ਠਹਿਰਾਵੇਗਾ। 48ਪਰ ਜੇ ਉਹ ਦੁਸ਼ਟ ਨੌਕਰ ਆਪਣੇ ਮਨ ਵਿੱਚ ਆਖੇ, ਜੋ ਮੇਰਾ ਮਾਲਕ ਚਿਰ ਲਾਉਂਦਾ ਹੈ 49ਅਤੇ ਆਪਣੇ ਨਾਲ ਦੇ ਨੌਕਰਾਂ ਨੂੰ ਮਾਰਨ ਲੱਗੇ ਅਤੇ ਸ਼ਰਾਬੀਆਂ ਨਾਲ ਖਾਏ ਪੀਏ। 50ਤਾਂ ਜਿਸ ਦਿਨ ਉਹ ਉਡੀਕ ਨਹੀਂ ਕਰਦਾ ਅਤੇ ਜਿਸ ਘੜੀ ਉਹ ਨਹੀਂ ਜਾਣਦਾ, ਉਸ ਨੌਕਰ ਦਾ ਮਾਲਕ ਆਵੇਗਾ। 51ਅਤੇ ਉਹ ਨੂੰ ਦੋ ਟੁੱਕੜੇ ਕਰ ਦੇਵੇਗਾ ਅਤੇ ਕਪਟੀਆਂ ਨਾਲ ਉਹ ਦਾ ਹਿੱਸਾ ਠਹਿਰਾਵੇਗਾ। ਉੱਥੇ ਰੋਣਾ ਅਤੇ ਕਚੀਚੀਆਂ ਵੱਟਣਾ ਹੋਵੇਗਾ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਸਤੰਬਰ 19 ਸਿਵਲ ਕੈਲੰਡਰ ਦਾ ਅਕਤੂਬਰ 2 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ