Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2026 › ਅਕਤੂਬਰ 3

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 3 ਅਕਤੂਬਰ 2026

ਸ਼ਨੀਵਾਰ · ਆਮ ਸਮੇਂ ਦਾ 26ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 26ਵੇਂ ਹਫ਼ਤੇ ਦਾ ਸ਼ਨੀਵਾਰ

ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ

ਸ਼ਨੀਵਾਰ ਨੂੰ ਧੰਨ ਕੁਆਰੀ ਮਰਿਯਮ ਦਾ ਯਾਦਗਾਰੀ ਦਿਨ · ਇੱਛਿਕ ਯਾਦਗਾਰੀ ਦਿਨ

ਦਿਨ ਦੇ ਪਾਠ

ਪਹਿਲਾ ਪਾਠ

ਅੱਯੂਬ 42:1–3, 5–6, 12–17

1ਫੇਰ ਅੱਯੂਬ ਨੇ ਯਹੋਵਾਹ ਨੂੰ ਉੱਤਰ ਦੇ ਕੇ ਆਖਿਆ, 2ਹੇ ਯਹੋਵਾਹ, “ਮੈਂ ਜਾਣਦਾ ਹਾਂ ਕਿ ਤੂੰ ਸਭ ਕੁਝ ਕਰ ਸਕਦਾ ਹੈਂ, ਅਤੇ ਤੇਰਾ ਕੋਈ ਕਾਰਜ ਰੁੱਕ ਨਹੀਂ ਸਕਦਾ। 3ਤੂੰ ਪੁੱਛਿਆ, ਇਹ ਕੌਣ ਹੈ ਜਿਹੜਾ ਅਗਿਆਨਤਾ ਨਾਲ ਮੇਰੀ ਯੋਜਨਾ ਨੂੰ ਢੱਕਦਾ ਹੈ? ਮੈਂ ਤਾਂ ਉਹ ਹੀ ਬੋਲਿਆ ਜਿਸ ਨੂੰ ਮੈਂ ਨਹੀਂ ਸਮਝਦਾ, ਜੋ ਗੱਲਾਂ ਮੇਰੇ ਲਈ ਅਚਰਜ਼ ਗੱਲਾਂ ਸਨ ਅਤੇ ਜਿਹਨਾਂ ਨੂੰ ਮੈਂ ਨਹੀਂ ਜਾਣਦਾ ਸੀ! 5ਮੇਰੇ ਕੰਨਾਂ ਨੇ ਤੇਰੇ ਵਿਖੇ ਗੱਲਾਂ ਸੁਣੀਆਂ ਸਨ, ਪਰ ਹੁਣ ਮੇਰੀਆਂ ਅੱਖਾਂ ਤੈਨੂੰ ਵੇਖਦੀਆਂ ਹਨ। 6ਇਸ ਲਈ ਮੈਂ ਆਪਣੇ ਆਪ ਤੋਂ ਨਫ਼ਰਤ ਕਰਦਾ ਹਾਂ, ਅਤੇ ਮੈਂ ਮਿੱਟੀ ਤੇ ਸੁਆਹ ਵਿੱਚ ਬੈਠ ਕੇ ਪਛਤਾਉਂਦਾ ਹਾਂ।” 12ਯਹੋਵਾਹ ਨੇ ਅੱਯੂਬ ਦੀ ਪਿਛਲੇ ਦਿਨਾਂ ਵਿੱਚ ਉਸ ਦੇ ਪਹਿਲੇ ਦਿਨਾਂ ਨਾਲੋਂ ਵੱਧ ਬਰਕਤ ਦਿੱਤੀ, ਅਤੇ ਉਹ ਦੇ ਕੋਲ ਚੌਦਾਂ ਹਜ਼ਾਰ ਇੱਜੜ, ਛੇ ਹਜ਼ਾਰ ਊਠ, ਇੱਕ ਹਜ਼ਾਰ ਜੋੜੀ ਬਲ਼ਦ ਅਤੇ ਇੱਕ ਹਜ਼ਾਰ ਗਧੀਆਂ ਹੋ ਗਈਆਂ। 13ਅਤੇ ਉਹ ਦੇ ਸੱਤ ਪੁੱਤਰ ਅਤੇ ਤਿੰਨ ਧੀਆਂ ਪੈਦਾ ਹੋਈਆਂ। 14ਉਸ ਨੇ ਪਹਿਲੀ ਧੀ ਦਾ ਨਾਮ ਯਮੀਮਾਹ, ਦੂਜੀ ਦਾ ਨਾਮ ਕਸੀਆਹ ਅਤੇ ਤੀਜੀ ਦਾ ਨਾਮ ਕਰਨ-ਹਪੂਕ ਰੱਖਿਆ, 15ਅਤੇ ਸਾਰੇ ਦੇਸ ਵਿੱਚ ਅਜਿਹੀਆਂ ਇਸਤਰੀਆਂ ਨਹੀਂ ਸਨ, ਜੋ ਅੱਯੂਬ ਦੀਆਂ ਧੀਆਂ ਨਾਲੋਂ ਰੂਪਵੰਤ ਹੋਣ, ਅਤੇ ਉਹਨਾਂ ਦੇ ਪਿਤਾ ਨੇ ਉਹਨਾਂ ਨੂੰ ਉਹਨਾਂ ਦੇ ਭਰਾਵਾਂ ਨਾਲ ਹਿੱਸਾ ਦਿੱਤਾ। 16ਇਸ ਤੋਂ ਬਾਅਦ ਅੱਯੂਬ ਇੱਕ ਸੌ ਚਾਲ੍ਹੀ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਨੇ ਆਪਣੇ ਪੁੱਤਰ ਅਤੇ ਆਪਣੇ ਪੋਤਰੇ ਚੌਥੀ ਪੀੜ੍ਹੀ ਤੱਕ ਵੇਖੇ। 17ਤਦ ਅੱਯੂਬ ਬਜ਼ੁਰਗ ਅਤੇ ਪੂਰੀ ਉਮਰ ਦਾ ਹੋ ਕੇ ਮਰ ਗਿਆ।

ਜਵਾਬੀ ਭਜਨ

ਜ਼ਬੂ 119:66, 71, 75, 91, 125, 130

66ਮੈਨੂੰ ਚੰਗਾ ਬਿਬੇਕ ਤੇ ਗਿਆਨ ਸਿਖਲਾ, ਕਿਉਂ ਜੋ ਮੈਂ ਤੇਰੇ ਹੁਕਮਾਂ ਉੱਤੇ ਨਿਹਚਾ ਕੀਤੀ ਹੈ। 71ਮੇਰੇ ਲਈ ਭਲਾ ਕਿ ਮੈਂ ਦੁਖੀ ਹੋਇਆ, ਤਾਂ ਜੋ ਮੈਂ ਤੇਰੀਆਂ ਬਿਧੀਆਂ ਨੂੰ ਸਿੱਖਾਂ। 75ਹੇ ਯਹੋਵਾਹ, ਮੈਂ ਜਾਣਦਾ ਹਾਂ ਕਿ ਤੇਰੇ ਨਿਆਂ ਧਰਮ ਦੇ ਹਨ, ਸੋ ਤੂੰ ਵਫ਼ਾਦਾਰੀ ਨਾਲ ਮੈਨੂੰ ਦੁੱਖ ਦਿੱਤਾ। 91ਉਹ ਤੇਰੇ ਨਿਆਂਵਾਂ ਅਨੁਸਾਰ ਅੱਜ ਤੱਕ ਖੜੇ ਹਨ, ਕਿਉਂ ਜੋ ਸੱਭੋ ਤੇਰੇ ਸੇਵਕ ਹਨ। 125ਮੈਂ ਤੇਰਾ ਸੇਵਕ ਹਾਂ, ਮੈਨੂੰ ਸਮਝ ਬਖਸ਼, ਕਿ ਮੈਂ ਤੇਰੀਆਂ ਸਾਖੀਆਂ ਨੂੰ ਜਾਣਾਂ। 130ਤੇਰੇ ਬਚਨਾਂ ਦਾ ਖੋਲ੍ਹਣਾ ਚਾਨਣ ਦਿੰਦਾ ਹੈ, ਉਹ ਸਿੱਧੇ ਸਾਧੇ ਲੋਕਾਂ ਨੂੰ ਸਮਝ ਬਖਸ਼ਦਾ ਹੈ।

ਇੰਜੀਲ

ਲੂਕਾ 10:17–24

17ਉਹ ਸੱਤਰ ਅਨੰਦ ਨਾਲ ਮੁੜੇ ਅਤੇ ਬੋਲੇ ਕਿ ਪ੍ਰਭੂ ਜੀ ਤੇਰੇ ਨਾਮ ਕਰਕੇ ਭੂਤ ਵੀ ਸਾਡੇ ਵੱਸ ਵਿੱਚ ਹਨ! 18ਉਸ ਨੇ ਉਨ੍ਹਾਂ ਨੂੰ ਆਖਿਆ, ਮੈਂ ਸ਼ੈਤਾਨ ਨੂੰ ਬਿਜਲੀ ਵਾਂਗੂੰ ਅਕਾਸ਼ ਤੋਂ ਡਿੱਗਾ ਹੋਇਆ ਵੇਖਿਆ। 19ਵੇਖੋ ਮੈਂ ਤੁਹਾਨੂੰ ਸੱਪਾਂ ਅਤੇ ਬਿਛੂਆਂ ਨੂੰ ਕੁਚਲਣ ਦਾ ਅਤੇ ਵੈਰੀ ਦੀ ਸਾਰੀ ਸਮਰੱਥਾ ਉੱਤੇ ਅਧਿਕਾਰ ਦਿੱਤਾ ਹੈ ਅਤੇ ਕੋਈ ਵੀ ਚੀਜ਼ ਤੁਹਾਡਾ ਨੁਕਸਾਨ ਨਾ ਕਰੇਗੀ। 20ਪਰ ਇਸ ਤੋਂ ਹੀ ਅਨੰਦ ਨਾ ਹੋਵੋ ਕਿ ਆਤਮਾਵਾਂ ਤੁਹਾਡੇ ਵੱਸ ਵਿੱਚ ਹਨ ਪਰ ਇਸ ਤੋਂ ਅਨੰਦ ਹੋਵੋ ਕਿ ਤੁਹਾਡੇ ਨਾਮ ਸਵਰਗ ਵਿੱਚ ਲਿਖੇ ਹੋਏ ਹਨ। 21ਉਸੇ ਸਮੇਂ ਉਹ ਪਵਿੱਤਰ ਆਤਮਾ ਵਿੱਚ ਬਹੁਤ ਮਗਨ ਹੋ ਕੇ ਬੋਲਿਆ, ਹੇ ਪਿਤਾ, ਅਕਾਸ਼ ਅਤੇ ਧਰਤੀ ਦੇ ਮਾਲਕ, ਮੈਂ ਤੇਰੀ ਵਡਿਆਈ ਕਰਦਾ ਹਾਂ ਜੋ ਤੁਸੀਂ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਅਤੇ ਬੁੱਧਵਾਨਾਂ ਤੋਂ ਲੁਕਾਇਆ ਅਤੇ ਬੱਚਿਆਂ ਉੱਤੇ ਪਰਗਟ ਕੀਤਾ। ਹਾਂ, ਪਿਤਾ, ਕਿਉਂ ਜੋ ਇਹੋ ਤੁਹਾਨੂੰ ਚੰਗਾ ਲੱਗਾ। 22ਮੇਰੇ ਪਿਤਾ ਨੇ ਸਭ ਕੁਝ ਮੈਨੂੰ ਸੌਂਪਿਆ ਹੋਇਆ ਹੈ ਅਤੇ ਕੋਈ ਨਹੀਂ ਜਾਣਦਾ ਜੋ ਪੁੱਤਰ ਕੌਣ ਹੈ ਪਰ ਪਿਤਾ ਜਾਣਦਾ ਹੈ ਅਤੇ ਪਿਤਾ ਕੌਣ ਹੈ ਉਹ ਪੁੱਤਰ ਜਾਣਦਾ ਹੈ ਅਤੇ ਉਹ ਜਿਸ ਉੱਤੇ ਪੁੱਤਰ ਉਸ ਨੂੰ ਪਰਗਟ ਕਰਨਾ ਚਾਹੇ। 23ਅਤੇ ਉਸ ਨੇ ਚੇਲਿਆਂ ਦੀ ਵੱਲ ਮੁੜ ਕੇ ਖ਼ਾਸ ਕਰਕੇ ਉਹਨਾਂ ਨੂੰ ਕਿਹਾ ਕਿ ਧੰਨ ਉਹ ਅੱਖਾਂ ਹਨ ਜੋ ਇਹ ਵੇਖਦੀਆਂ ਹਨ ਜੋ ਤੁਸੀਂ ਵੇਖਦੇ ਹੋ। 24ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਬਹੁਤ ਸਾਰੇ ਨਬੀਆਂ ਅਤੇ ਰਾਜਿਆਂ ਨੇ ਇਹ ਇੱਛਾ ਕੀਤੀ ਕਿ ਜੋ ਕੁਝ ਤੁਸੀਂ ਵੇਖਦੇ ਹੋ ਸੋ ਵੇਖਣ ਪਰ ਨਾ ਵੇਖ ਸਕੇ ਅਤੇ ਜੋ ਕੁਝ ਤੁਸੀਂ ਸੁਣਦੇ ਹੋ ਸੋ ਸੁਣਨ ਪਰ ਨਾ ਸੁਣਿਆ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ A, ਹਫ਼ਤੇ ਦੇ ਦਿਨਾਂ ਦਾ ਸਾਲ II।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ