ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2026 › ਅਕਤੂਬਰ 5
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 5 ਅਕਤੂਬਰ 2026
ਸੋਮਵਾਰ · ਆਮ ਸਮੇਂ ਦਾ 27ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ 27ਵੇਂ ਹਫ਼ਤੇ ਦਾ ਸੋਮਵਾਰ
ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ
ਸੰਤ ਮਾਰੀਆ ਫ਼ੌਸਤੀਨਾ ਕੋਵਾਲਸਕਾ, ਕੁਆਰੀ · ਇੱਛਿਕ ਯਾਦਗਾਰੀ ਦਿਨ
ਦਿਨ ਦੇ ਪਾਠ
ਪਹਿਲਾ ਪਾਠ
6ਮੈਂ ਹੈਰਾਨ ਹੁੰਦਾ ਹਾਂ ਕਿ ਜਿਸ ਨੇ ਮਸੀਹ ਦੀ ਕਿਰਪਾ ਵਿੱਚ ਤੁਹਾਨੂੰ ਸੱਦਿਆ, ਐਨੀ ਛੇਤੀ ਕਿਉਂ ਕਿਸੇ ਹੋਰ ਖੁਸ਼ਖਬਰੀ ਵੱਲ ਮਨ ਲਗਾਉਂਦੇ ਹੋ। 7ਜਦ ਕਿ ਕੋਈ ਦੂਸਰੀ ਖੁਸ਼ਖਬਰੀ ਹੈ ਹੀ ਨਹੀਂ, ਪਰ ਕਈ ਅਜਿਹੇ ਹਨ ਜਿਹੜੇ ਤੁਹਾਨੂੰ ਪਰੇਸ਼ਾਨ ਕਰਨਾ ਅਤੇ ਮਸੀਹ ਦੀ ਖੁਸ਼ਖਬਰੀ ਨੂੰ ਬਦਲਣਾ ਚਾਹੁੰਦੇ ਹਨ। 8ਪਰ ਜੇਕਰ ਅਸੀਂ ਵੀ ਜਾਂ ਸਵਰਗ ਤੋਂ ਕੋਈ ਦੂਤ ਉਸ ਖੁਸ਼ਖਬਰੀ ਤੋਂ ਬਿਨ੍ਹਾਂ ਜਿਹੜੀ ਅਸੀਂ ਤੁਹਾਨੂੰ ਸੁਣਾਈ ਸੀ, ਕੋਈ ਹੋਰ ਖੁਸ਼ਖਬਰੀ ਤੁਹਾਨੂੰ ਸੁਣਾਵੇ ਤਾਂ ਉਹ ਸਰਾਪਤ ਹੋਵੇ! 9ਜਿਵੇਂ ਅਸੀਂ ਪਹਿਲਾਂ ਕਿਹਾ ਹੈ ਉਵੇਂ ਮੈਂ ਹੁਣ ਫੇਰ ਆਖਦਾ ਹਾਂ ਭਈ ਜੇ ਕੋਈ ਉਸ ਖੁਸ਼ਖਬਰੀ ਜਿਹੜੀ ਤੁਸੀਂ ਕਬੂਲ ਕੀਤੀ, ਇਸ ਤੋਂ ਇਲਾਵਾ ਤੁਹਾਨੂੰ ਕੋਈ ਹੋਰ ਖੁਸ਼ਖਬਰੀ ਸੁਣਾਵੇ ਤਾਂ ਉਹ ਸਰਾਪਤ ਹੋਵੇ। 10ਕੀ ਮੈਂ ਹੁਣ ਮਨੁੱਖਾਂ ਨੂੰ ਮਨਾਉਂਦਾ ਹਾਂ ਜਾਂ ਪਰਮੇਸ਼ੁਰ ਨੂੰ? ਕੀ ਮੈਂ ਮਨੁੱਖਾਂ ਨੂੰ ਖੁਸ਼ ਕਰਨਾ ਚਾਹੁੰਦਾ ਹਾਂ? ਜੇ ਮੈਂ ਹੁਣ ਤੱਕ ਮਨੁੱਖਾਂ ਨੂੰ ਖੁਸ਼ ਕਰਦਾ ਰਹਿੰਦਾ ਤਾਂ ਮੈਂ ਮਸੀਹ ਦਾ ਦਾਸ ਨਾ ਹੁੰਦਾ। 11ਹੇ ਭਰਾਵੋ, ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਜਾਣ ਲਓ ਕਿ ਜਿਹੜੀ ਖੁਸ਼ਖਬਰੀ ਮੈਂ ਤੁਹਾਨੂੰ ਸੁਣਾਈ ਉਹ ਮਨੁੱਖ ਦੇ ਵਲੋਂ ਨਹੀਂ ਹੈ। 12ਉਹ ਮੈਨੂੰ ਨਾ ਤਾਂ ਕਿਸੇ ਇਨਸਾਨ ਕੋਲੋਂ ਮਿਲੀ, ਅਤੇ ਨਾ ਮੈਂਨੂੰ ਇਹ ਸਿਖਾਈ ਗਈ ਸਗੋਂ ਯਿਸੂ ਮਸੀਹ ਦੇ ਪਰਕਾਸ਼ ਦੇ ਰਾਹੀਂ ਮੈਨੂੰ ਪ੍ਰਾਪਤ ਹੋਈ।
ਜਵਾਬੀ ਭਜਨ
1ਹਲਲੂਯਾਹ! ਮੈਂ ਆਪਣੇ ਸਾਰੇ ਦਿਲ ਨਾਲ, ਸਿੱਧਿਆਂ ਦੀ ਪਰਿਹਾ ਤੇ ਮੰਡਲੀ ਵਿੱਚ ਯਹੋਵਾਹ ਦਾ ਧੰਨਵਾਦ ਕਰਾਂਗਾ। 2ਯਹੋਵਾਹ ਦੇ ਕੰਮ ਵੱਡੇ ਹਨ, ਓਹ ਸਾਰੇ ਜਿਹੜੇ ਉਨ੍ਹਾਂ ਵਿੱਚ ਪਰਸੰਨ ਰਹਿੰਦੇ ਹਨ ਉਨ੍ਹਾਂ ਨੂੰ ਭਾਲਦੇ ਹਨ। 7ਉਹ ਦੇ ਹੱਥਾਂ ਦੇ ਕੰਮ ਸਚਿਆਈ ਤੇ ਨਿਆਂ ਦੇ ਹਨ, ਉਹ ਦੇ ਫ਼ਰਮਾਨ ਵਫ਼ਾਦਾਰੀ ਦੇ ਹਨ। 8ਓਹ ਸਦਾ ਹੀ ਅਟੱਲ ਰਹਿਣਗੇ, ਓਹ ਸਚਿਆਈ ਤੇ ਸਿਧਿਆਈ ਨਾਲ ਕੀਤੇ ਗਏ ਹਨ। 9ਉਹ ਨੇ ਆਪਣੀ ਪਰਜਾ ਲਈ ਛੁਟਕਾਰਾ ਭੇਜਿਆ, ਉਹ ਨੇ ਆਪਣੇ ਨੇਮ ਦਾ ਸਦਾ ਲਈ ਹੁਕਮ ਦਿੱਤਾ ਹੈ, ਉਹ ਦਾ ਨਾਮ ਪਵਿੱਤਰ ਤੇ ਭੈਅ ਦਾਇਕ ਹੈ! 10ਯਹੋਵਾਹ ਦਾ ਭੈਅ ਬੁੱਧ ਦਾ ਮੁੱਢ ਹੈ, ਜਿੰਨੇ ਉਨ੍ਹਾਂ ਨੂੰ ਪੂਰਾ ਕਰਦੇ ਹਨ ਉਨ੍ਹਾਂ ਦੀ ਸਮਝ ਚੰਗੀ ਹੈ, ਉਹ ਦੀ ਉਸਤਤ ਸਦਾ ਤੱਕ ਬਣੀ ਰਹੇਗੀ।
ਇੰਜੀਲ
25ਤਾਂ ਵੇਖੋ ਇੱਕ ਉਪਦੇਸ਼ਕ ਨੇ ਉਸ ਨੂੰ ਪਰਤਾਉਣ ਲਈ ਖਲੋ ਕੇ ਕਿਹਾ, ਗੁਰੂ ਜੀ, ਮੈਂ ਕੀ ਕਰਾਂ ਜੋ ਸਦੀਪਕ ਜੀਵਨ ਦਾ ਅਧਿਕਾਰੀ ਹੋਵਾਂ? 26ਯਿਸੂ ਨੇ ਉਸ ਨੂੰ ਆਖਿਆ ਕਿ ਬਿਵਸਥਾ ਵਿੱਚ ਕੀ ਲਿਖਿਆ ਹੋਇਆ ਹੈ? ਤੂੰ ਕਿਸ ਪ੍ਰਕਾਰ ਇਸ ਨੂੰ ਪੜ੍ਹਦਾ ਹੈਂ? 27ਤਾਂ ਉਸ ਨੇ ਉੱਤਰ ਦਿੱਤਾ ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ ਅਤੇ ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਸ਼ਕਤੀ ਨਾਲ ਅਤੇ ਆਪਣੀ ਸਾਰੀ ਬੁੱਧ ਨਾਲ ਪਿਆਰ ਕਰ ਅਤੇ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ। 28ਯਿਸੂ ਨੇ ਉਸ ਨੂੰ ਆਖਿਆ, ਤੂੰ ਠੀਕ ਉੱਤਰ ਦਿੱਤਾ, ਇਹੋ ਕਰ ਤਾਂ ਤੂੰ ਜੀਵੇਂਗਾ। 29ਪਰ ਉਹ ਚਾਹੁੰਦਾ ਸੀ ਕਿ ਆਪਣੇ ਆਪ ਨੂੰ ਸੱਚਾ ਠਹਿਰਾਵੇ ਤਾਂ ਉਸ ਨੇ ਯਿਸੂ ਨੂੰ ਕਿਹਾ, ਫੇਰ ਕੌਣ ਹੈ ਮੇਰਾ ਗੁਆਂਢੀ? 30ਯਿਸੂ ਨੇ ਉੱਤਰ ਦਿੱਤਾ ਕਿ ਇੱਕ ਆਦਮੀ ਯਰੂਸ਼ਲਮ ਤੋਂ ਯਰੀਹੋ ਨੂੰ ਜਾ ਰਿਹਾ ਸੀ ਅਤੇ ਡਾਕੂਆਂ ਨੇ ਉਸ ਨੂੰ ਘੇਰਿਆ ਅਤੇ ਉਸ ਨੂੰ ਨੰਗਾ ਕਰ ਕੇ ਮਾਰਿਆ ਅਤੇ ਅਧਮੋਇਆ ਛੱਡ ਕੇ ਚੱਲੇ ਗਏ। 31ਸੰਜੋਗ ਨਾਲ ਇੱਕ ਜਾਜਕ ਉਸ ਰਸਤੇ ਤੋਂ ਲੰਘਿਆ ਜਾਂਦਾ ਸੀ ਅਤੇ ਉਸ ਨੂੰ ਵੇਖ ਕੇ ਪਾਸਾ ਵੱਟ ਕੇ ਲੰਘ ਗਿਆ। 32ਇਸੇ ਤਰ੍ਹਾਂ ਇੱਕ ਲੇਵੀ ਵੀ ਉੱਥੇ ਪਹੁੰਚਿਆ ਅਤੇ ਉਸ ਨੂੰ ਵੇਖ ਕੇ ਪਾਸਾ ਵੱਟ ਕੇ ਲੰਘ ਗਿਆ। 33ਪਰ ਇੱਕ ਸਾਮਰੀ ਸਫ਼ਰ ਕਰਦਾ ਹੋਇਆ ਉੱਥੇ ਪਹੁੰਚਿਆ। 34ਅਤੇ ਜਦੋਂ ਉਸ ਨੂੰ ਵੇਖਿਆ ਤਾਂ ਤਰਸ ਖਾ ਕੇ ਉਸ ਦੇ ਕੋਲ ਗਿਆ ਅਤੇ ਤੇਲ ਅਤੇ ਮੈਅ ਲਾ ਕੇ ਉਸ ਦੇ ਜ਼ਖਮਾਂ ਨੂੰ ਬੰਨ੍ਹਿਆ ਅਤੇ ਆਪਣੀ ਸਵਾਰੀ ਤੇ ਉਸ ਨੂੰ ਬਿਠਾ ਕੇ ਸਰਾਂ ਵਿੱਚ ਲਿਆਂਦਾ ਅਤੇ ਉਸ ਦੀ ਮਰਹਮ ਪੱਟੀ ਕੀਤੀ। 35ਫੇਰ ਸਵੇਰ ਨੂੰ ਦੋ ਦੀਨਾਰ ਕੱਢ ਕੇ ਦੇਖਭਾਲ ਕਰਨ ਵਾਲੇ ਨੂੰ ਦਿੱਤੇ ਅਤੇ ਆਖਿਆ ਜੋ ਇਸ ਦੀ ਮਹਰਮ ਪੱਟੀ ਕਰਦਾ ਰਹੀਂ, ਅਤੇ ਜੋ ਕੁਝ ਤੇਰਾ ਹੋਰ ਲੱਗੂ ਸੋ ਮੈਂ ਜਦ ਮੁੜ ਆਵਾਂ, ਤੇਰਾ ਭਰ ਦਿਆਂਗਾ। 36ਸੋ ਉਸ ਆਦਮੀ ਦਾ ਜੋ ਡਾਕੂਆਂ ਦੇ ਹੱਥ ਪੈ ਗਿਆ ਸੀ, ਉਨ੍ਹਾਂ ਤਿੰਨਾਂ ਵਿੱਚੋਂ ਕਿਹੜਾ ਤੈਨੂੰ ਗੁਆਂਢੀ ਜਾਪਦਾ ਹੈ? 37ਉਹ ਬੋਲਿਆ, ਜਿਸ ਨੇ ਉਸ ਉੱਤੇ ਦਯਾ ਕੀਤੀ। ਫੇਰ ਯਿਸੂ ਨੇ ਉਸ ਨੂੰ ਆਖਿਆ, ਤੂੰ ਵੀ ਜਾ ਕੇ ਇਸੇ ਤਰ੍ਹਾਂ ਹੀ ਕਰ।
ਅੱਜ ਦੇ ਸੰਤ
- ਸੰਤ ਮਾਰੀਆ ਫ਼ੌਸਤੀਨਾ ਕੋਵਾਲਸਕਾ, ਕੁਆਰੀ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ A, ਹਫ਼ਤੇ ਦੇ ਦਿਨਾਂ ਦਾ ਸਾਲ II।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ