Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2026 › ਅਕਤੂਬਰ 6

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 6 ਅਕਤੂਬਰ 2026

ਮੰਗਲਵਾਰ · ਆਮ ਸਮੇਂ ਦਾ 27ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 27ਵੇਂ ਹਫ਼ਤੇ ਦਾ ਮੰਗਲਵਾਰ

ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ

ਸੰਤ ਬਰੂਨੋ, ਪਾਦਰੀ · ਇੱਛਿਕ ਯਾਦਗਾਰੀ ਦਿਨ

ਦਿਨ ਦੇ ਪਾਠ

ਪਹਿਲਾ ਪਾਠ

ਗਲਾ 1:13–24

13ਕਿਉਂ ਜੋ ਯਹੂਦੀਆਂ ਦੇ ਮਤ ਜੋ ਮੇਰਾ ਪਹਿਲਾਂ ਚਾਲ-ਚਲਣ ਸੀ, ਤੁਸੀਂ ਉਹ ਦੀ ਖ਼ਬਰ ਸੁਣ ਹੀ ਲਈ ਭਈ ਮੈਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਬਹੁਤ ਸਤਾਉਂਦਾ ਅਤੇ ਨਾਸ ਕਰਦਾ ਸੀ। 14ਅਤੇ ਆਪਣੇ ਪੁਰਖਿਆਂ ਦੀਆਂ ਰੀਤਾਂ ਲਈ ਬੜਾ ਅਣਖੀ ਹੋ ਕੇ ਮੈਂ ਯਹੂਦੀਆਂ ਦੇ ਧਰਮ ਵਿੱਚ ਆਪਣੀ ਕੌਮ ਦੇ ਮੰਨਣ ਵਾਲਿਆਂ ਨਾਲੋਂ ਜਿਆਦਾ ਉਤਸ਼ਾਹੀ ਸੀ। 15ਪਰ ਜਿਸ ਪਰਮੇਸ਼ੁਰ ਨੇ ਮੈਨੂੰ ਮੇਰੀ ਮਾਤਾ ਦੀ ਕੁੱਖੋਂ ਹੀ ਵੱਖਰਾ ਕੀਤਾ, ਅਤੇ ਜਦੋਂ ਉਹ ਦੀ ਮਰਜ਼ੀ ਪੂਰੀ ਹੋਈ ਉਸ ਨੇ ਮੈਨੂੰ ਆਪਣੀ ਵੱਡੀ ਕਿਰਪਾ ਨਾਲ ਸੱਦਿਆ। 16ਕਿ ਆਪਣੇ ਪੁੱਤਰ ਦਾ ਮੇਰੇ ਵਿੱਚ ਪਰਕਾਸ਼ ਕਰੇ ਕਿ ਮੈਂ ਉਹ ਦੀ ਖੁਸ਼ਖਬਰੀ ਪਰਾਈਆਂ ਕੌਮਾਂ ਵਿੱਚ ਸੁਣਾਵਾਂ ਤਦ ਮੈਂ ਮਾਸ ਅਤੇ ਲਹੂ ਤੋਂ ਸਲਾਹ ਨਾ ਲਈ, 17ਅਤੇ ਨਾ ਯਰੂਸ਼ਲਮ ਵਿੱਚ ਉਹਨਾਂ ਕੋਲ ਗਿਆ ਜਿਹੜੇ ਮੇਰੇ ਤੋਂ ਪਹਿਲਾਂ ਰਸੂਲ ਬਣੇ ਸਨ ਸਗੋਂ ਮੈਂ ਅਰਬ ਨੂੰ ਚੱਲਿਆ ਗਿਆ ਅਤੇ ਫੇਰ ਦੰਮਿਸ਼ਕ ਨੂੰ ਮੁੜ ਆਇਆ। 18ਤਦ ਤਿੰਨਾਂ ਸਾਲਾਂ ਦੇ ਪਿੱਛੋਂ ਕੇਫ਼ਾਸ ਦੇ ਨਾਲ ਮੁਲਾਕਾਤ ਕਰਨ ਲਈ ਮੈਂ ਯਰੂਸ਼ਲਮ ਨੂੰ ਗਿਆ ਅਤੇ ਉਹ ਦੇ ਕੋਲ ਪੰਦਰਾਂ ਦਿਨ ਰਿਹਾ। 19ਪਰ ਪ੍ਰਭੂ ਦੇ ਭਰਾ ਯਾਕੂਬ ਤੋਂ ਬਿਨ੍ਹਾਂ ਮੈਂ ਰਸੂਲਾਂ ਵਿੱਚੋਂ ਕਿਸੇ ਹੋਰ ਨੂੰ ਨਹੀਂ ਵੇਖਿਆ। 20ਹੁਣ ਜਿਹੜੀਆਂ ਗੱਲਾਂ ਮੈਂ ਤੁਹਾਨੂੰ ਲਿਖਦਾ ਹਾਂ, ਵੇਖੋ, ਪਰਮੇਸ਼ੁਰ ਨੂੰ ਹਾਜ਼ਰ ਜਾਣ ਕੇ ਕਹਿੰਦਾ ਹਾਂ, ਮੈਂ ਝੂਠ ਨਹੀਂ ਬੋਲਦਾ! 21ਉਸ ਤੋਂ ਬਾਅਦ ਮੈਂ ਸੀਰੀਯਾ ਅਤੇ ਕਿਲਕਿਯਾ ਦੇ ਇਲਾਕਿਆਂ ਵਿੱਚ ਗਿਆ। 22ਅਤੇ ਯਹੂਦਿਯਾ ਦੀਆਂ ਕਲੀਸਿਯਾ ਨੇ ਜੋ ਮਸੀਹ ਵਿੱਚ ਸਨ, ਕਦੇ ਵੀ ਮੇਰਾ ਚਿਹਰਾ ਨਹੀਂ ਸੀ ਵੇਖਿਆ। 23ਪਰ ਸਿਰਫ਼ ਉਹਨਾਂ ਨੇ ਇਹ ਸੁਣਿਆ ਸੀ ਕਿ ਜਿਹੜਾ ਸਾਨੂੰ ਪਹਿਲਾਂ ਸਤਾਉਂਦਾ ਹੁੰਦਾ ਸੀ, ਉਹ ਹੁਣ ਉਸ ਵਿਸ਼ਵਾਸ ਦੀ ਖੁਸ਼ਖਬਰੀ ਸੁਣਾਉਂਦਾ ਹੈ ਜਿਸ ਨੂੰ ਪਹਿਲਾਂ ਬਰਬਾਦ ਕਰਦਾ ਸੀ। 24ਅਤੇ ਉਹਨਾਂ ਨੇ ਮੇਰੇ ਕਾਰਨ ਪਰਮੇਸ਼ੁਰ ਦੀ ਵਡਿਆਈ ਕੀਤੀ।

ਜਵਾਬੀ ਭਜਨ

ਜ਼ਬੂ 139:1–3, 13–15

1ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਹੇ ਯਹੋਵਾਹ, ਤੂੰ ਮੈਨੂੰ ਪਰਖ ਲਿਆ ਤੇ ਜਾਣ ਲਿਆ, 2ਤੂੰ ਮੇਰਾ ਬੈਠਣਾ ਉੱਠਣਾ ਜਾਣਦਾ ਹੈਂ, ਤੂੰ ਮੇਰੀ ਵਿਚਾਰ ਨੂੰ ਦੂਰ ਤੋਂ ਹੀ ਸਮਝ ਲੈਂਦਾ ਹੈਂ, 3ਤੂੰ ਮੇਰੇ ਚੱਲਣੇ ਅਤੇ ਲੇਟਣੇ ਦੀ ਛਾਣਬੀਣ ਕਰਦਾ ਹੈਂ, ਅਤੇ ਮੇਰੀਆਂ ਸਾਰੀਆਂ ਚਾਲਾਂ ਤੋਂ ਵਾਕਫ਼ ਹੈਂ। 13ਤੂੰ ਤਾਂ ਮੇਰੇ ਅੰਦਰਲੇ ਅੰਗ ਰਚੇ, ਤੂੰ ਮੇਰੀ ਮਾਂ ਦੀ ਕੁੱਖ ਵਿੱਚ ਮੈਨੂੰ ਢੱਕਿਆ। 14ਮੈਂ ਤੇਰਾ ਧੰਨਵਾਦ ਕਰਾਂਗਾ, ਕਿਉਂ ਜੋ ਮੈਂ ਭਿਆਨਕ ਰੀਤੀ ਤੇ ਅਚਰਜ਼ ਹਾਂ, ਤੇਰੇ ਕੰਮ ਅਚਰਜ਼ ਹਨ, ਅਤੇ ਮੈਂ ਇਸ ਨੂੰ ਖੂਬ ਜਾਣਦਾ ਹਾਂ! 15ਮੇਰੀਆਂ ਹੱਡੀਆਂ ਤੈਥੋਂ ਲੁੱਕੀਆਂ ਨਹੀਂ ਸਨ, ਜਦ ਮੈਂ ਗੁਪਤ ਵਿੱਚ ਬਣਾਇਆ ਜਾਂਦਾ, ਅਤੇ ਧਰਤੀ ਦਿਆਂ ਹੇਠਲਿਆਂ ਥਾਵਾਂ ਵਿੱਚ ਮੇਰਾ ਰਸੀਦਾ ਕੱਢੀਦਾ ਸੀ।

ਇੰਜੀਲ

ਲੂਕਾ 10:38–42

38ਫੇਰ ਜਦ ਉਹ ਚੱਲੇ ਜਾਂਦੇ ਸਨ ਤਾਂ ਉਹ ਇੱਕ ਪਿੰਡ ਵਿੱਚ ਪਹੁੰਚੇ ਅਤੇ ਮਾਰਥਾ ਨਾਮ ਦੀ ਇੱਕ ਔਰਤ ਨੇ ਉਸ ਨੂੰ ਆਪਣੇ ਘਰ ਉਤਾਰਿਆ। 39ਅਤੇ ਮਰਿਯਮ ਨਾਮਕ ਉਸ ਦੀ ਇੱਕ ਭੈਣ ਸੀ ਜਿਹੜੀ ਪ੍ਰਭੂ ਦੇ ਚਰਨਾਂ ਕੋਲ ਬੈਠ ਕੇ ਉਸ ਦਾ ਬਚਨ ਸੁਣਦੀ ਸੀ। 40ਪਰ ਮਾਰਥਾ ਸੇਵਾ ਕਰਦੀ-ਕਰਦੀ ਘਬਰਾ ਗਈ ਅਤੇ ਉਸ ਦੇ ਕੋਲ ਆਣ ਕੇ ਕਿਹਾ, ਪ੍ਰਭੂ ਜੀ ਤੁਹਾਨੂੰ ਮੇਰੀ ਕੋਈ ਚਿੰਤਾ ਨਹੀਂ ਜੋ ਮੇਰੀ ਭੈਣ ਸੇਵਾ ਵਿੱਚ ਮੇਰੀ ਸਹਾਇਤਾ ਨਹੀਂ ਕਰਦੀ? ਮੇਰੀ ਸਹਾਇਤਾ ਲਈ ਉਸ ਨੂੰ ਕਹੋ। 41ਪਰ ਪ੍ਰਭੂ ਨੇ ਉਸ ਨੂੰ ਉੱਤਰ ਦਿੱਤਾ, ਮਾਰਥਾ! ਮਾਰਥਾ! ਤੂੰ ਬਹੁਤੀਆਂ ਵਸਤਾਂ ਦੀ ਚਿੰਤਾ ਕਰਦੀ ਅਤੇ ਘਬਰਾਉਂਦੀ ਹੈਂ। 42ਪਰ ਇੱਕ ਗੱਲ ਦੀ ਲੋੜ ਹੈ। ਮਰਿਯਮ ਨੇ ਤਾਂ ਉਹ ਚੰਗਾ ਹਿੱਸਾ ਪਸੰਦ ਕੀਤਾ ਹੈ ਜੋ ਉਸ ਤੋਂ ਖੋਹਿਆ ਨਾ ਜਾਵੇਗਾ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ A, ਹਫ਼ਤੇ ਦੇ ਦਿਨਾਂ ਦਾ ਸਾਲ II।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ