Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2026 › ਅਕਤੂਬਰ 7

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 7 ਅਕਤੂਬਰ 2026

ਬੁੱਧਵਾਰ · ਆਮ ਸਮੇਂ ਦਾ 27ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 27ਵੇਂ ਹਫ਼ਤੇ ਦਾ ਬੁੱਧਵਾਰ

ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਚਿੱਟਾ

ਮਾਲਾ ਦੀ ਮਾਤਾ ਮਰਿਯਮ · ਯਾਦਗਾਰੀ ਦਿਨ

ਦਿਨ ਦੇ ਪਾਠ

ਪਹਿਲਾ ਪਾਠ

ਗਲਾ 2:1–2, 7–14

1ਤਦ ਚੌਦਾਂ ਸਾਲਾਂ ਦੇ ਬਾਅਦ ਮੈਂ ਬਰਨਬਾਸ ਅਤੇ ਤੀਤੁਸ ਨੂੰ ਨਾਲ ਲੈ ਕੇ ਯਰੂਸ਼ਲਮ ਨੂੰ ਫੇਰ ਗਿਆ। 2ਅਤੇ ਮੇਰਾ ਉਹਨਾਂ ਕੋਲ ਜਾਣਾ ਪਰਮੇਸ਼ੁਰ ਦੇ ਪ੍ਰਕਾਸ਼ਨ ਅਨੁਸਾਰ ਸੀ, ਉਸ ਖੁਸ਼ਖਬਰੀ ਨੂੰ ਜਿਸ ਦਾ ਮੈਂ ਪਰਾਈਆਂ ਕੌਮਾਂ ਵਿੱਚ ਪਰਚਾਰ ਕਰਦਾ ਹਾਂ ਉਹਨਾਂ ਅੱਗੇ ਵੀ ਪਰਚਾਰ ਕੀਤਾ ਪਰ ਉਹਨਾਂ ਲੋਕਾਂ ਨੂੰ ਜਿਹਨਾਂ ਦਾ ਸਮਾਜ ਵਿੱਚ ਵੱਡਾ ਨਾਮ ਹੈ, ਗੁਪਤ ਵਿੱਚ ਪਰਚਾਰ ਕੀਤਾ ਤਾਂ ਕਿ ਕਿਤੇ ਅਜਿਹਾ ਨਾ ਹੋਵੇ ਜੋ ਮੇਰੀ ਹੁਣ ਦੀ ਜਾਂ ਪਿਛਲੀ ਦੌੜ ਭੱਜ ਵਿਅਰਥ ਹੋ ਜਾਵੇ। 7ਸਗੋਂ ਉਲਟਾ ਜਦੋਂ ਉਹਨਾਂ ਨੇ ਦੇਖਿਆ ਕਿ ਅਸੁੰਨਤੀਆਂ ਲਈ ਖੁਸ਼ਖਬਰੀ ਦਾ ਕੰਮ ਮੈਨੂੰ ਸੌਂਪਿਆ ਗਿਆ, ਜਿਵੇਂ ਸੁੰਨਤੀਆਂ ਲਈ ਪਤਰਸ ਨੂੰ। 8ਕਿਉਂਕਿ ਜਿਸ ਨੇ ਸੁੰਨਤੀਆਂ ਵਿੱਚ ਰਸੂਲ ਦੀ ਪਦਵੀ ਲਈ ਪਤਰਸ ਵਿੱਚ ਬਹੁਤ ਪ੍ਰਭਾਵ ਨਾਲ ਕੰਮ ਕੀਤਾ, ਉਹ ਨੇ ਪਰਾਈਆਂ ਕੌਮਾਂ ਦੇ ਲਈ ਮੇਰੇ ਵਿੱਚ ਵੀ ਬਹੁਤ ਪ੍ਰਭਾਵ ਨਾਲ ਕੰਮ ਕੀਤਾ। 9ਅਤੇ ਜਦੋਂ ਉਨ੍ਹਾਂ ਨੇ ਉਸ ਕਿਰਪਾ ਨੂੰ ਜਿਹੜੀ ਮੇਰੇ ਉੱਤੇ ਹੋਈ ਜਾਣ ਲਿਆ ਤਾਂ ਯਾਕੂਬ, ਕੇਫ਼ਾਸ ਅਤੇ ਯੂਹੰਨਾ ਨੇ ਜਿਹੜੇ ਕਲੀਸਿਯਾ ਦੇ ਥੰਮ੍ਹ ਸਮਝੇ ਜਾਂਦੇ ਹਨ, ਉਹਨਾਂ ਨੇ ਮੇਰੇ ਅਤੇ ਬਰਨਬਾਸ ਨਾਲ ਸਾਂਝ ਦੇ ਸੱਜੇ ਹੱਥ ਮਿਲਾਏ ਕਿ ਅਸੀਂ ਪਰਾਈਆਂ ਕੌਮਾਂ ਕੋਲ ਜਾਈਏ ਅਤੇ ਉਹ ਸੁੰਨਤੀਆਂ ਕੋਲ ਜਾਣ। 10ਅਤੇ ਇਹ ਆਖਿਆ ਕੇਵਲ ਅਸੀਂ ਗ਼ਰੀਬਾਂ ਨੂੰ ਚੇਤੇ ਰੱਖੀਏ ਜਿਸ ਕੰਮ ਲਈ ਮੈਂ ਵੀ ਯਤਨ ਕੀਤਾ ਸੀ। 11ਪਰ ਜਦੋਂ ਕੇਫ਼ਾਸ ਅੰਤਾਕਿਯਾ ਨੂੰ ਆਇਆ ਤਾਂ ਮੈਂ ਉਹ ਦੇ ਮੂੰਹ ਉੱਤੇ ਉਹ ਦਾ ਵਿਰੋਧ ਕੀਤਾ ਕਿਉਂ ਜੋ ਉਹ ਤਾਂ ਦੋਸ਼ੀ ਠਹਿਰਿਆ ਸੀ। 12ਇਸ ਲਈ ਕਿ ਉਸ ਤੋਂ ਪਹਿਲਾਂ ਜਦੋਂ ਕਈ ਜਣੇ ਯਾਕੂਬ ਦੀ ਵੱਲੋਂ ਆਏ ਤਾਂ ਉਹ ਪਰਾਈਆਂ ਕੌਮਾਂ ਦੇ ਨਾਲ ਖਾਂਦਾ ਹੁੰਦਾ ਸੀ ਪਰ ਜਦੋਂ ਉਹ ਆਏ ਤਾਂ ਯਹੂਦੀਆਂ ਦੇ ਡਰ ਦੇ ਮਾਰੇ ਉਹ ਪਿਛਾਹਾਂ ਹੱਟ ਗਿਆ ਅਤੇ ਆਪਣੇ ਆਪ ਨੂੰ ਅਲੱਗ ਕੀਤਾ। 13ਅਤੇ ਬਾਕੀ ਯਹੂਦੀਆਂ ਨੇ ਵੀ ਉਹਨਾਂ ਦੇ ਨਾਲ ਕਪਟ ਕੀਤਾ ਐਥੋਂ ਤੱਕ ਜੋ ਬਰਨਬਾਸ ਵੀ ਉਹਨਾਂ ਦੇ ਕਪਟ ਨਾਲ ਭਰਮਾਇਆ ਗਿਆ। 14ਪਰ ਜਦੋਂ ਮੈਂ ਵੇਖਿਆ ਜੋ ਉਹ ਖੁਸ਼ਖਬਰੀ ਦੀ ਸਚਿਆਈ ਦੇ ਅਨੁਸਾਰ ਸਿੱਧੀ ਚਾਲ ਨਹੀਂ ਚੱਲਦੇ ਹਨ ਤਾਂ ਸਭਨਾਂ ਦੇ ਅੱਗੇ ਕੇਫ਼ਾਸ ਨੂੰ ਆਖਿਆ ਕਿ ਜਦੋਂ ਤੂੰ ਯਹੂਦੀ ਹੋ ਕੇ ਪਰਾਈਆਂ ਕੌਮਾਂ ਦੀ ਰੀਤ ਉੱਤੇ ਚੱਲਦਾ ਹੈਂ ਅਤੇ ਯਹੂਦੀਆਂ ਦੀ ਰੀਤ ਉੱਤੇ ਨਹੀਂ ਚੱਲਦਾ, ਤਾਂ ਤੂੰ ਕਿਵੇਂ ਗ਼ੈਰ ਕੌਮਾਂ ਨੂੰ ਯਹੂਦੀਆਂ ਦੀ ਰੀਤ ਉੱਤੇ ਜ਼ਬਰਦਸਤੀ ਚਲਾਉਂਦਾ ਹੈਂ?

ਜਵਾਬੀ ਭਜਨ

ਜ਼ਬੂ 117:1–2

1ਹੇ ਸਾਰੀਓ ਕੌਮੋ, ਯਹੋਵਾਹ ਦੀ ਉਸਤਤ ਕਰੋ, ਹੇ ਸਾਰੀਓ ਉੱਮਤੋ, ਉਹ ਦੇ ਗੁਣ ਗਾਓ! 2ਉਹ ਦੀ ਦਯਾ ਸਾਡੇ ਉੱਤੇ ਡਾਢੀ ਜੋ ਹੈ, ਅਤੇ ਯਹੋਵਾਹ ਦੀ ਵਫ਼ਾਦਾਰੀ ਸਦੀਪਕ ਹੈ। ਹਲਲੂਯਾਹ!।

ਇੰਜੀਲ

ਲੂਕਾ 11:1–4

1ਫਿਰ ਇਸ ਤਰ੍ਹਾਂ ਹੋਇਆ ਕਿ ਯਿਸੂ ਕਿਸੇ ਥਾਂ ਪ੍ਰਾਰਥਨਾ ਕਰਦਾ ਸੀ ਅਤੇ ਜਦ ਪ੍ਰਾਰਥਨਾ ਕਰ ਚੁੱਕਿਆ ਤਾਂ ਉਸ ਦੇ ਚੇਲਿਆਂ ਵਿੱਚੋਂ ਇੱਕ ਨੇ ਉਸ ਨੂੰ ਆਖਿਆ, ਪ੍ਰਭੂ ਜੀ ਸਾਨੂੰ ਪ੍ਰਾਰਥਨਾ ਕਰਨੀ ਸਿਖਾ ਜਿਸ ਤਰ੍ਹਾਂ ਯੂਹੰਨਾ ਨੇ ਵੀ ਆਪਣੇ ਚੇਲਿਆਂ ਨੂੰ ਸਿਖਾਈ ਹੈ। 2ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਇਸ ਤਰ੍ਹਾਂ ਪ੍ਰਾਰਥਨਾ ਕਰੋ, ਹੇ ਪਿਤਾ, ਤੇਰਾ ਨਾਮ ਪਵਿੱਤਰ ਮੰਨਿਆ ਜਾਵੇ, ਤੇਰਾ ਰਾਜ ਆਵੇ, 3ਸਾਡੀ ਰੋਜ਼ ਦੀ ਰੋਟੀ ਸਾਨੂੰ ਦਿਓ। 4ਸਾਡੇ ਪਾਪ ਸਾਨੂੰ ਮਾਫ਼ ਕਰੋ, ਜਿਵੇਂ ਅਸੀਂ ਵੀ ਆਪਣੇ ਗੁਨਾਹਗਾਰਾਂ ਨੂੰ ਮਾਫ਼ ਕਰਦੇ ਹਾਂ, ਅਤੇ ਸਾਨੂੰ ਪਰਤਾਵੇ ਵਿੱਚ ਨਾ ਲਿਆ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ A, ਹਫ਼ਤੇ ਦੇ ਦਿਨਾਂ ਦਾ ਸਾਲ II।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ