ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2026 › ਅਕਤੂਬਰ 8
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 8 ਅਕਤੂਬਰ 2026
ਵੀਰਵਾਰ · ਆਮ ਸਮੇਂ ਦਾ 27ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ 27ਵੇਂ ਹਫ਼ਤੇ ਦਾ ਵੀਰਵਾਰ
ਆਮ ਦਿਨ · ਉਪਾਸਨਾ ਦਾ ਰੰਗ: ਹਰਾ
ਦਿਨ ਦੇ ਪਾਠ
ਪਹਿਲਾ ਪਾਠ
1ਹੇ ਮੂਰਖ ਗਲਾਤੀਓ, ਕਿਸ ਨੇ ਤੁਹਾਨੂੰ ਭਰਮਾ ਲਿਆ ਤੁਹਾਡੇ ਤਾਂ ਮੰਨੋ ਜਿਵੇਂ ਅੱਖਾਂ ਦੇ ਸਾਹਮਣੇ ਯਿਸੂ ਮਸੀਹ ਸਲੀਬ ਉੱਤੇ ਚੜਾਇਆ ਗਿਆ? 2ਮੈਂ ਤੁਹਾਡੇ ਕੋਲੋਂ ਕੇਵਲ ਇਹ ਜਾਨਣਾ ਚਾਹੁੰਦਾ ਹਾਂ ਕਿ ਤੁਹਾਨੂੰ ਪਵਿੱਤਰ ਆਤਮਾ ਬਿਵਸਥਾ ਦੇ ਕੰਮਾਂ ਤੋਂ ਪ੍ਰਾਪਤ ਹੋਇਆ ਜਾਂ ਵਿਸ਼ਵਾਸ ਦੇ ਸੁਨੇਹੇ ਤੋਂ? 3ਕਿ ਤੁਸੀਂ ਇਹੋ ਜਿਹੇ ਮੂਰਖ ਹੋ? ਕਿ, ਆਤਮਾ ਤੋਂ ਸ਼ੁਰੂਆਤ ਕਰ ਕੇ ਤੁਸੀਂ ਹੁਣ ਸਰੀਰ ਦੁਆਰਾ ਅੰਤ ਕਰਦੇ ਹੋ? 4ਕੀ ਤੁਸੀਂ ਐਨਿਆਂ ਦੁੱਖਾਂ ਨੂੰ ਐਂਵੇਂ ਹੀ ਝੱਲਿਆ ਕਿ, ਉਹ ਸੱਚ-ਮੁੱਚ ਵਿਅਰਥ ਹੀ ਸੀ? ਕਦੇ ਨਹੀਂ! 5ਫੇਰ ਜਿਹੜਾ ਤੁਹਾਨੂੰ ਪਵਿੱਤਰ ਆਤਮਾ ਦਾ ਦਾਨ ਦਿੰਦਾ ਅਤੇ ਤੁਹਾਡੇ ਵਿੱਚ ਸਮਰੱਥਾ ਦੇ ਕੰਮ ਕਰਦਾ ਹੈ ਸੋ ਬਿਵਸਥਾ ਦੇ ਕੰਮਾਂ ਤੋਂ ਹੈ ਜਾਂ ਵਿਸ਼ਵਾਸ ਦੇ ਸੁਨੇਹੇ ਤੋਂ?।
ਜਵਾਬੀ ਭਜਨ
69ਅਤੇ ਸਾਡੇ ਲਈ ਆਪਣੇ ਦਾਸ ਦਾਊਦ ਦੇ ਵੰਸ਼ ਵਿੱਚ ਮੁਕਤੀ ਦਾ ਸਿੰਗ ਖੜ੍ਹਾ ਕੀਤਾ, 70ਜਿਵੇਂ ਉਸ ਨੇ ਆਪਣੇ ਪਵਿੱਤਰ ਨਬੀਆਂ ਦੀ ਜ਼ਬਾਨੀ ਪਹਿਲਾਂ ਤੋਂ ਹੀ ਅਖਵਾਇਆ ਸੀ। 71ਅਤੇ ਉਹ ਸਾਨੂੰ ਸਾਡੇ ਵੈਰੀਆਂ ਤੋਂ ਅਤੇ ਉਨ੍ਹਾਂ ਸਭਨਾਂ ਦੇ ਹੱਥੋਂ ਜੋ ਸਾਡੇ ਨਾਲ ਵੈਰ ਰੱਖਦੇ ਹਨ ਛੁਟਕਾਰਾ ਦੇਵੇ, 72ਨਾਲੇ ਉਹ ਸਾਡੇ ਪਿਉ-ਦਾਦਿਆਂ ਉੱਤੇ ਦਯਾ ਕਰੇ, ਅਤੇ ਆਪਣੇ ਪਵਿੱਤਰ ਨੇਮ ਨੂੰ ਯਾਦ ਰੱਖੇ, 73ਅਰਥਾਤ ਉਸ ਸਹੁੰ ਨੂੰ ਜਿਹੜੀ ਉਸ ਨੇ ਸਾਡੇ ਪਿਤਾ ਅਬਰਾਹਾਮ ਨਾਲ ਖਾਧੀ, 74ਜੋ ਉਹ ਸਾਨੂੰ ਇਹ ਬਖ਼ਸ਼ੇ ਜੋ ਅਸੀਂ ਆਪਣੇ ਵੈਰੀਆਂ ਦੇ ਹੱਥੋਂ ਛੁੱਟ ਕੇ 75ਜੀਵਨ ਭਰ ਉਸ ਦੇ ਅੱਗੇ ਪਵਿੱਤਰਤਾਈ ਤੇ ਧਰਮ ਨਾਲ ਨਿਡਰ ਹੋ ਕੇ ਉਸ ਦੀ ਬੰਦਗੀ ਕਰੀਏ।
ਇੰਜੀਲ
5ਫਿਰ ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ ਤੁਹਾਡੇ ਵਿੱਚੋਂ ਕੌਣ ਹੈ ਜਿਸ ਦਾ ਇੱਕ ਮਿੱਤਰ ਹੋਵੇ ਅਤੇ ਅੱਧੀ ਰਾਤ ਨੂੰ ਉਸ ਦੇ ਕੋਲ ਜਾ ਕੇ ਉਸ ਨੂੰ ਕਹੇ, ਮਿਤੱਰ ਮੈਨੂੰ ਤਿੰਨ ਰੋਟੀਆਂ ਉਧਾਰ ਦੇ। 6ਕਿਉਂ ਜੋ ਮੇਰਾ ਇੱਕ ਮਿੱਤਰ ਦੂਰੋਂ ਸਫ਼ਰ ਕਰ ਕੇ ਮੇਰੇ ਕੋਲ ਆਇਆ ਹੈ ਅਤੇ ਮੇਰੇ ਕੋਲ ਉਸ ਨੂੰ ਭੋਜਨ ਕਰਾਉਣ ਵਾਸਤੇ ਕੁਝ ਵੀ ਨਹੀਂ ਹੈ। 7ਅਤੇ ਉਹ ਅੰਦਰੋਂ ਉੱਤਰ ਦੇਵੇ ਕਿ ਮੈਨੂੰ ਤੰਗ ਨਾ ਕਰ, ਮੈਂ ਬੂਹਾ ਬੰਦ ਕਰ ਚੁੱਕਾ ਹਾਂ ਅਤੇ ਮੇਰੇ ਬੱਚੇ ਮੇਰੇ ਨਾਲ ਬਿਸਤਰੇ ਉੱਤੇ ਸੁੱਤੇ ਪਏ ਹਨ, ਮੈਂ ਉੱਠ ਕੇ ਤੈਨੂੰ ਕੁਝ ਨਹੀਂ ਦੇ ਸਕਦਾ। 8ਮੈਂ ਤੁਹਾਨੂੰ ਆਖਦਾ ਹਾਂ ਕਿ ਭਾਵੇਂ ਉਸ ਦਾ ਮਿੱਤਰ ਹੋਣ ਕਰਕੇ, ਉਹ ਉੱਠ ਕੇ ਉਸ ਨੂੰ ਕੁਝ ਨਾ ਦੇਵੇ ਪਰ ਉਸ ਦੀ ਜਿੱਦ ਦੇ ਕਾਰਨ ਉਹ ਉੱਠੇਗਾ ਅਤੇ ਉਸ ਦੀ ਲੋੜ ਦੇ ਅਨੁਸਾਰ ਉਸ ਨੂੰ ਰੋਟੀਆਂ ਦੇਵੇਗਾ। 9ਇਸ ਲਈ ਮੈਂ ਤੁਹਾਨੂੰ ਆਖਦਾ ਹਾਂ, ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ, ਲੱਭੋ ਤਾਂ ਤੁਹਾਨੂੰ ਲੱਭੇਗਾ, ਖੜਕਾਓ ਤਾਂ ਤੁਹਾਡੇ ਲਈ ਖੋਲ੍ਹਿਆ ਜਾਵੇਗਾ। 10ਕਿਉਂਕਿ ਹਰੇਕ ਜਿਹੜਾ ਮੰਗਦਾ ਹੈ, ਉਸ ਨੂੰ ਦਿੱਤਾ ਜਾਂਦਾ ਹੈ ਅਤੇ ਜਿਹੜਾ ਲੱਭਦਾ ਹੈ ਉਸ ਨੂੰ ਮਿਲਦਾ ਹੈ ਅਤੇ ਜਿਹੜਾ ਖੜਕਾਉਂਦਾ ਹੈ ਉਸ ਲਈ ਖੋਲ੍ਹਿਆ ਜਾਂਦਾ ਹੈ। 11ਪਰ ਤੁਹਾਡੇ ਵਿੱਚੋਂ ਉਹ ਕਿਹੜਾ ਪਿਤਾ ਹੈ ਜਦ ਉਸ ਦਾ ਪੁੱਤਰ ਮੱਛੀ ਮੰਗੇ ਤਾਂ ਉਸ ਨੂੰ ਮੱਛੀ ਦੀ ਥਾਂ ਸੱਪ ਦੇਵੇਗਾ? 12ਜੇਕਰ ਅੰਡਾ ਮੰਗੇ ਤਾਂ ਕਿ ਉਹ ਆਪਣੇ ਪੁੱਤਰ ਨੂੰ ਬਿੱਛੂ ਦੇਵੇਗਾ? 13ਜਦੋਂ ਕਿ ਤੁਸੀਂ ਬੁਰੇ ਹੋ ਕੇ ਵੀ ਆਪਣਿਆਂ ਬੱਚਿਆਂ ਨੂੰ ਚੰਗੀਆਂ ਚੀਜ਼ਾਂ ਦੇਣੀਆਂ ਜਾਣਦੇ ਹੋ ਤਾਂ ਉਹ ਸਵਰਗੀ ਪਿਤਾ ਆਪਣੇ ਮੰਗਣ ਵਾਲਿਆਂ ਨੂੰ ਪਵਿੱਤਰ ਆਤਮਾ ਕਿਉਂ ਨਾ ਦੇਵੇਗਾ!।
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ A, ਹਫ਼ਤੇ ਦੇ ਦਿਨਾਂ ਦਾ ਸਾਲ II।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ