ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2026 › ਅਕਤੂਬਰ 9
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 9 ਅਕਤੂਬਰ 2026
ਸ਼ੁੱਕਰਵਾਰ · ਆਮ ਸਮੇਂ ਦਾ 27ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ 27ਵੇਂ ਹਫ਼ਤੇ ਦਾ ਸ਼ੁੱਕਰਵਾਰ
ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ
ਸੰਤ ਡੈਨਿਸ ਅਤੇ ਸਾਥੀ, ਸ਼ਹੀਦ · ਇੱਛਿਕ ਯਾਦਗਾਰੀ ਦਿਨ
ਸੰਤ ਜੌਨ ਲਿਓਨਾਰਡੀ, ਪਾਦਰੀ · ਇੱਛਿਕ ਯਾਦਗਾਰੀ ਦਿਨ
ਸੰਤ ਜੌਨ ਹੈਨਰੀ ਨਿਊਮੈਨ, ਪਾਦਰੀ ਅਤੇ ਕਲੀਸਿਯਾ ਦੇ ਆਚਾਰੀਆ · ਇੱਛਿਕ ਯਾਦਗਾਰੀ ਦਿਨ
ਵਰਤ ਅਤੇ ਤੋਬਾ
ਤੋਬਾ ਦਾ ਦਿਨ
ਹਰ ਸ਼ੁੱਕਰਵਾਰ ਤੋਬਾ ਦਾ ਦਿਨ ਹੈ; ਹਰ ਬਿਸ਼ਪ ਕਾਨਫ਼ਰੰਸ ਤੈਅ ਕਰਦੀ ਹੈ ਕਿ ਇਸ ਨੂੰ ਕਿਵੇਂ ਮਨਾਉਣਾ ਹੈ: ਮਾਸ ਤੋਂ ਪਰਹੇਜ਼ ਜਾਂ ਤੋਬਾ ਦਾ ਕੋਈ ਹੋਰ ਕੰਮ। ਵਰਤ 18 ਤੋਂ 59 ਸਾਲ ਤੱਕ, ਪਰਹੇਜ਼ 14 ਸਾਲ ਤੋਂ ਲਾਜ਼ਮੀ ਹੈ।
ਦਿਨ ਦੇ ਪਾਠ
ਪਹਿਲਾ ਪਾਠ
7ਸੋ ਇਹ ਜਾਣ ਲਓ ਕਿ ਜਿਹੜੇ ਵਿਸ਼ਵਾਸ ਕਰਦੇ ਹਨ ਉਹ ਹੀ ਅਬਰਾਹਾਮ ਦੀ ਸੰਤਾਨ ਹਨ। 8ਅਤੇ ਪਵਿੱਤਰ ਗ੍ਰੰਥ ਨੇ ਪਹਿਲਾਂ ਹੀ ਇਹ ਵੇਖ ਕੇ, ਕਿ ਪਰਮੇਸ਼ੁਰ ਪਰਾਈਆਂ ਕੌਮਾਂ ਨੂੰ ਵਿਸ਼ਵਾਸ ਦੇ ਰਾਹੀਂ ਧਰਮੀ ਠਹਿਰਾਵੇਗਾ ਅਬਰਾਹਾਮ ਨੂੰ ਪਹਿਲਾਂ ਹੀ ਇਹ ਖੁਸ਼ਖਬਰੀ ਸੁਣਾਈ ਕਿ ਸਭ ਕੌਮਾਂ ਤੇਰੇ ਤੋਂ ਬਰਕਤ ਪਾਉਣਗੀਆਂ। 9ਸੋ ਜਿਹੜੇ ਵਿਸ਼ਵਾਸ ਕਰਨ ਵਾਲੇ ਹਨ ਉਹ ਵਿਸ਼ਵਾਸੀ ਅਬਰਾਹਾਮ ਦੇ ਨਾਲ ਬਰਕਤ ਪਾਉਂਦੇ ਹਨ। 10ਸੋ ਜਿੰਨੇ ਲੋਕ ਬਿਵਸਥਾ ਦੇ ਕੰਮਾਂ ਉੱਤੇ ਭਰੋਸਾ ਰੱਖਦੇ ਹਨ ਉਹ ਸਰਾਪ ਦੇ ਹੇਠਾਂ ਹਨ ਕਿਉਂ ਜੋ ਇਹ ਲਿਖਿਆ ਹੋਇਆ ਹੈ ਕਿ ਸਰਾਪੀ ਹੋਵੇ ਹਰੇਕ ਜਿਹੜਾ ਉਨ੍ਹਾਂ ਸਭਨਾਂ ਗੱਲਾਂ ਨੂੰ ਜਿਹੜੀਆਂ ਬਿਵਸਥਾ ਦੀ ਪੁਸਤਕ ਵਿੱਚ ਲਿਖੀਆਂ ਹੋਈਆਂ ਹਨ, ਮੰਨ ਕੇ ਪਾਲਣਾ ਨਹੀਂ ਕਰਦਾ। 11ਹੁਣ ਇਹ ਗੱਲ ਪਰਗਟ ਹੈ ਕਿ ਪਰਮੇਸ਼ੁਰ ਦੇ ਅੱਗੇ ਬਿਵਸਥਾ ਦੁਆਰਾ ਕੋਈ ਧਰਮੀ ਨਹੀਂ ਠਹਿਰਦਾ ਇਸ ਲਈ ਜੋ ਧਰਮੀ ਵਿਸ਼ਵਾਸ ਦੇ ਕਾਰਨ ਹੀ ਜੀਉਂਦਾ ਰਹੇਗਾ। 12ਅਤੇ ਬਿਵਸਥਾ ਨੂੰ ਵਿਸ਼ਵਾਸ ਨਾਲ ਕੁਝ ਵਾਸਤਾ ਨਹੀਂ ਸਗੋਂ ਜਿਹੜਾ ਉਹਨਾਂ ਹੁਕਮਾਂ ਦੀ ਪਾਲਣਾ ਕਰੇਗਾ ਸੋ ਉਹਨਾਂ ਦੇ ਕਾਰਣ ਜੀਉਂਦਾ ਰਹੇਗਾ। 13ਮਸੀਹ ਨੇ ਸਾਨੂੰ ਮੁੱਲ ਲੈ ਕੇ ਬਿਵਸਥਾ ਦੇ ਸਰਾਪ ਤੋਂ ਛੁਡਾਇਆ ਇਸ ਕਰਕੇ ਜੋ ਉਹ ਸਾਡੇ ਲਈ ਸਰਾਪ ਬਣਿਆ ਕਿਉਂ ਜੋ ਲਿਖਿਆ ਹੋਇਆ ਹੈ ਕਿ ਸਰਾਪੀ ਹੈ ਹਰੇਕ ਜਿਹੜਾ ਰੁੱਖ ਅਰਥਾਤ ਕਾਠ ਉੱਤੇ ਟੰਗਿਆ ਜਾਂਦਾ ਹੈ। 14ਇਹ ਇਸ ਲਈ ਹੋਇਆ ਕਿ ਅਬਰਾਹਾਮ ਦੀ ਬਰਕਤ ਮਸੀਹ ਯਿਸੂ ਵਿੱਚ ਪਰਾਈਆਂ ਕੌਮਾਂ ਉੱਤੇ ਹੋਵੇ ਤਾਂ ਜੋ ਅਸੀਂ ਉਸ ਵਾਇਦੇ ਦੇ ਆਤਮਾ ਨੂੰ ਵਿਸ਼ਵਾਸ ਦੇ ਰਾਹੀਂ ਪ੍ਰਾਪਤ ਕਰੀਏ। 15ਹੇ ਭਰਾਵੋ, ਮੈਂ ਮਨੁੱਖ ਵਾਂਗੂੰ ਕਹਿੰਦਾ ਹਾਂ, ਭਾਵੇਂ ਮਨੁੱਖ ਦਾ ਇਕਰਾਰਨਾਮਾਂ ਵੀ ਹੋਵੇ ਜਦੋਂ ਉਹ ਪੱਕਾ ਹੋ ਗਿਆ ਤਾਂ ਨਾ ਕੋਈ ਉਸ ਨੂੰ ਟਾਲਦਾ ਹੈ ਅਤੇ ਨਾ ਉਸ ਵਿੱਚ ਕੁਝ ਵਾਧਾ ਕਰਦਾ ਹੈ। 16ਹੁਣ ਅਬਰਾਹਾਮ ਅਤੇ ਉਸ ਦੀ ਅੰਸ ਨੂੰ ਵਾਇਦੇ ਦਿੱਤੇ ਗਏ ਸਨ। ਉਹ ਇਹ ਨਹੀਂ ਕਹਿੰਦਾ, “ਅੰਸਾਂ ਨੂੰ”, ਜਿਵੇਂ ਬਾਹਲਿਆਂ ਦੇ ਲਈ ਪਰ ਜਿਵੇਂ ਇੱਕ ਦੇ ਲਈ ਕਹਿੰਦਾ ਹੈ ਅਰਥਾਤ “ਤੇਰੀ ਅੰਸ ਨੂੰ”, ਸੋ ਉਹ ਮਸੀਹ ਹੈ। 17ਹੁਣ ਮੈਂ ਇਹ ਆਖਦਾ ਹਾਂ ਭਈ ਉਸ ਨੇਮ ਨੂੰ ਜੋ ਪਰਮੇਸ਼ੁਰ ਨੇ ਪਹਿਲਾਂ ਹੀ ਬੰਨ੍ਹਿਆ ਸੀ ਸੋ ਬਿਵਸਥਾ ਜਿਹੜੀ ਉਸ ਤੋਂ ਚਾਰ ਸੌ ਤੀਹ ਸਾਲਾਂ ਦੇ ਪਿੱਛੋਂ ਆਈ ਉਸ ਨੇਮ ਨੂੰ ਨਹੀਂ ਟਾਲ ਸਕਦੀ ਕਿ ਉਹ ਬਚਨ ਵਿਅਰਥ ਹੋ ਜਾਵੇ।
ਜਵਾਬੀ ਭਜਨ
1ਹਲਲੂਯਾਹ! ਮੈਂ ਆਪਣੇ ਸਾਰੇ ਦਿਲ ਨਾਲ, ਸਿੱਧਿਆਂ ਦੀ ਪਰਿਹਾ ਤੇ ਮੰਡਲੀ ਵਿੱਚ ਯਹੋਵਾਹ ਦਾ ਧੰਨਵਾਦ ਕਰਾਂਗਾ। 2ਯਹੋਵਾਹ ਦੇ ਕੰਮ ਵੱਡੇ ਹਨ, ਓਹ ਸਾਰੇ ਜਿਹੜੇ ਉਨ੍ਹਾਂ ਵਿੱਚ ਪਰਸੰਨ ਰਹਿੰਦੇ ਹਨ ਉਨ੍ਹਾਂ ਨੂੰ ਭਾਲਦੇ ਹਨ। 3ਉਹ ਦੀ ਕਰਨੀ ਤੇਜ ਅਤੇ ਉਪਮਾ ਹੈ, ਅਤੇ ਉਹ ਦਾ ਧਰਮ ਸਦਾ ਤੱਕ ਬਣਿਆ ਰਹਿੰਦਾ ਹੈ। 4ਉਹ ਨੇ ਆਪਣੇ ਅਚਰਜ਼ ਕੰਮਾਂ ਨੂੰ ਇੱਕ ਯਾਦਗਾਰ ਬਣਾਇਆ, ਯਹੋਵਾਹ ਦਯਾਲੂ ਤੇ ਕਿਰਪਾਲੂ ਹੈ। 5ਉਹ ਨੇ ਆਪਣੇ ਡਰਨ ਵਾਲਿਆਂ ਨੂੰ ਖਾਣਾ ਦਿੱਤਾ, ਉਹ ਆਪਣੇ ਨੇਮ ਨੂੰ ਸਦਾ ਲਈ ਚੇਤੇ ਰੱਖੇਗਾ। 6ਉਹ ਨੇ ਆਪਣੇ ਕੰਮਾਂ ਦਾ ਬਲ ਆਪਣੀ ਪਰਜਾ ਨੂੰ ਵਿਖਾਇਆ, ਜਦੋਂ ਉਹ ਨੇ ਉਨ੍ਹਾਂ ਨੂੰ ਕੌਮਾਂ ਦੀ ਮਿਰਾਸ ਦਿੱਤੀ।
ਇੰਜੀਲ
15ਪਰ ਉਨ੍ਹਾਂ ਵਿੱਚੋਂ ਕਈਆਂ ਨੇ ਆਖਿਆ ਕਿ ਉਹ ਭੂਤਾਂ ਦੇ ਸਰਦਾਰ ਸ਼ੈਤਾਨ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ। 16ਅਤੇ ਕਈਆਂ ਨੇ ਉਸ ਨੂੰ ਪਰਖਣ ਲਈ ਅਕਾਸ਼ ਵੱਲੋਂ ਇੱਕ ਨਿਸ਼ਾਨ ਉਸ ਤੋਂ ਮੰਗਿਆ। 17ਪਰ ਯਿਸੂ ਨੇ ਉਨ੍ਹਾਂ ਦੇ ਮਨ ਦੀਆਂ ਗੱਲਾਂ ਜਾਣ ਕੇ ਉਨ੍ਹਾਂ ਨੂੰ ਆਖਿਆ ਕਿ ਜਿਸ ਕਿਸੇ ਰਾਜ ਵਿੱਚ ਫੁੱਟ ਪੈਂਦੀ ਹੈ ਉਹ ਉੱਜੜ ਜਾਂਦਾ ਹੈ ਅਤੇ ਇਸੇ ਤਰ੍ਹਾਂ ਜਿਸ ਘਰ ਵਿੱਚ ਫੁੱਟ ਪੈ ਜਾਵੇ ਉਹ ਵੀ ਨਾਸ਼ ਹੋ ਜਾਂਦਾ ਹੈ। 18ਇਸ ਲਈ ਜੇਕਰ ਸ਼ੈਤਾਨ ਆਪਣੇ ਹੀ ਵਿਰੁੱਧ ਉੱਠੇ ਤਾਂ ਉਸ ਦਾ ਰਾਜ ਕਿਸ ਤਰ੍ਹਾਂ ਕਾਇਮ ਰਹੇਗਾ। ਤੁਸੀਂ ਆਖਦੇ ਹੋ ਕਿ ਮੈਂ ਸ਼ੈਤਾਨ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹਾਂ। 19ਅਤੇ ਜੇ ਮੈਂ ਸ਼ੈਤਾਨ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹਾਂ ਤਾਂ ਤੁਹਾਡੇ ਪੁੱਤਰ ਕਿਸ ਦੀ ਸਹਾਇਤਾ ਨਾਲ ਕੱਢਦੇ ਹਨ? ਬਸ, ਤੁਹਾਡਾ ਨਿਆਂ ਕਰਨ ਵਾਲੇ ਉਹ ਹੀ ਹੋਣਗੇ। 20ਪਰ ਜੇ ਮੈਂ ਪਰਮੇਸ਼ੁਰ ਦੀ ਉਂਗਲ ਨਾਲ ਭੂਤਾਂ ਨੂੰ ਕੱਢਦਾ ਹਾਂ ਤਾਂ ਪਰਮੇਸ਼ੁਰ ਦਾ ਰਾਜ ਤੁਹਾਡੇ ਕੋਲ ਆ ਗਿਆ ਹੈ। 21ਜਦ ਕੋਈ ਜ਼ੋਰਾਵਰ ਆਦਮੀ ਹਥਿਆਰ ਬੰਨ੍ਹੀਂ ਆਪਣੇ ਘਰ ਦੀ ਰਖਵਾਲੀ ਕਰਦਾ ਹੈ ਤਾਂ ਉਸ ਦਾ ਮਾਲ ਬਚਿਆ ਰਹਿੰਦਾ ਹੈ। 22ਪਰ ਜੇਕਰ ਕੋਈ ਉਸ ਨਾਲੋਂ ਜ਼ੋਰਾਵਰ ਆਣ ਕੇ ਉਸ ਨੂੰ ਜਿੱਤ ਲਵੇ ਅਤੇ ਉਸ ਦੇ ਸਾਰੇ ਹਥਿਆਰ ਜਿਨ੍ਹਾਂ ਉੱਤੇ ਉਸ ਨੂੰ ਭਰੋਸਾ ਸੀ, ਖੋਹ ਲੈਂਦਾ ਹੈ ਅਤੇ ਉਸ ਦਾ ਮਾਲ ਲੁੱਟ ਲੈਂਦਾ ਹੈ। 23ਜੋ ਮੇਰੇ ਨਾਲ ਨਹੀਂ ਸੋ ਮੇਰੇ ਵਿਰੁੱਧ ਹੈ ਅਤੇ ਜੋ ਮੇਰੇ ਨਾਲ ਇਕੱਠਾ ਨਹੀਂ ਕਰਦਾ ਉਹ ਖਿਲਾਰਦਾ ਹੈ। 24ਪਰ ਜਦੋਂ ਅਸ਼ੁੱਧ ਆਤਮਾ ਮਨੁੱਖ ਵਿੱਚੋਂ ਨਿੱਕਲ ਗਿਆ ਹੋਵੇ ਤਾਂ ਸੁੱਕਿਆਂ ਥਾਵਾਂ ਵਿੱਚ ਅਰਾਮ ਲੱਭਦਾ ਫ਼ਿਰਦਾ ਹੈ, ਪਰ ਉਸ ਨੂੰ ਲੱਭਦਾ ਨਹੀਂ। ਫਿਰ ਉਹ ਆਖਦਾ ਹੈ ਕਿ ਮੈਂ ਆਪਣੇ ਘਰ ਜਿੱਥੋਂ ਮੈਂ ਨਿੱਕਲਿਆ ਸੀ, ਵਾਪਸ ਜਾਂਵਾਂਗਾ। 25ਅਤੇ ਆਣ ਕੇ ਉਸ ਘਰ ਨੂੰ ਸਾਫ਼ ਸੁਥਰਾ ਵੇਖਦਾ ਹੈ। 26ਤਦ ਉਹ ਜਾ ਕੇ ਆਪਣੇ ਨਾਲੋਂ ਸੱਤ ਹੋਰ ਬੁਰੇ ਆਤਮੇ ਨਾਲ ਲਿਆਉਂਦਾ ਹੈ ਅਤੇ ਉਹ ਉਸ ਆਦਮੀ ਵਿੱਚ ਰਹਿਣ ਲੱਗ ਪੈਂਦੇ ਹਨ ਅਤੇ ਉਸ ਆਦਮੀ ਦਾ ਬਾਅਦ ਵਾਲਾ ਹਾਲ ਪਹਿਲੇ ਨਾਲੋਂ ਬੁਰਾ ਹੁੰਦਾ ਹੈ।
ਅੱਜ ਦੇ ਸੰਤ
- ਸੰਤ ਡੈਨਿਸ ਅਤੇ ਸਾਥੀ, ਸ਼ਹੀਦ
- ਸੰਤ ਜੌਨ ਲਿਓਨਾਰਡੀ, ਪਾਦਰੀ
- ਸੰਤ ਜੌਨ ਹੈਨਰੀ ਨਿਊਮੈਨ, ਪਾਦਰੀ ਅਤੇ ਕਲੀਸਿਯਾ ਦੇ ਆਚਾਰੀਆ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ A, ਹਫ਼ਤੇ ਦੇ ਦਿਨਾਂ ਦਾ ਸਾਲ II।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ