ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2026 › ਅਕਤੂਬਰ 10
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 10 ਅਕਤੂਬਰ 2026
ਸ਼ਨੀਵਾਰ · ਆਮ ਸਮੇਂ ਦਾ 27ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ 27ਵੇਂ ਹਫ਼ਤੇ ਦਾ ਸ਼ਨੀਵਾਰ
ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ
ਸ਼ਨੀਵਾਰ ਨੂੰ ਧੰਨ ਕੁਆਰੀ ਮਰਿਯਮ ਦਾ ਯਾਦਗਾਰੀ ਦਿਨ · ਇੱਛਿਕ ਯਾਦਗਾਰੀ ਦਿਨ
ਦਿਨ ਦੇ ਪਾਠ
ਪਹਿਲਾ ਪਾਠ
22ਪਰ ਬਿਵਸਥਾ ਨੇ ਸਭਨਾਂ ਨੂੰ ਪਾਪ ਦੇ ਅਧੀਨ ਕਰ ਦਿੱਤਾ ਭਈ ਉਹ ਵਾਇਦਾ ਜਿਹੜਾ ਯਿਸੂ ਮਸੀਹ ਉੱਤੇ ਵਿਸ਼ਵਾਸ ਕਰਨ ਤੋਂ ਮਿਲਦਾ ਹੈ ਵਿਸ਼ਵਾਸ ਕਰਨ ਵਾਲਿਆਂ ਨੂੰ ਦਿੱਤਾ ਜਾਵੇ। 23ਪਰ ਵਿਸ਼ਵਾਸ ਦੇ ਆਉਣ ਤੋਂ ਪਹਿਲਾਂ ਅਸੀਂ ਉਸ ਵਿਸ਼ਵਾਸ ਦੇ ਲਈ ਜਿਹੜਾ ਪਰਗਟ ਹੋਣ ਵਾਲਾ ਸੀ ਅਸੀਂ ਬਿਵਸਥਾ ਦੇ ਪਹਿਰੇ ਹੇਠ ਬੱਧੇ ਹੋਏ ਰਹਿੰਦੇ ਸੀ। 24ਸੋ ਬਿਵਸਥਾ ਮਸੀਹ ਦੇ ਆਉਣ ਤੱਕ ਸਾਡੇ ਲਈ ਨਿਗਾਹਬਾਨ ਬਣੀ ਕਿ ਅਸੀਂ ਵਿਸ਼ਵਾਸ ਤੋਂ ਧਰਮੀ ਠਹਿਰਾਏ ਜਾਈਏ। 25ਪਰ ਹੁਣ ਜਦੋਂ ਵਿਸ਼ਵਾਸ ਆ ਚੁੱਕਿਆ ਤਾਂ ਅਸੀਂ ਅਗਾਹਾਂ ਨੂੰ ਨਿਗਾਹਬਾਨ ਦੇ ਅਧੀਨ ਨਾ ਰਹੇ। 26ਕਿਉਂ ਜੋ ਮਸੀਹ ਯਿਸੂ ਉੱਤੇ ਵਿਸ਼ਵਾਸ ਕਰਨ ਦੇ ਕਾਰਨ ਤੁਸੀਂ ਸਭ ਪਰਮੇਸ਼ੁਰ ਦੀ ਸੰਤਾਨ ਹੋ। 27ਕਿਉਂ ਜੋ ਤੁਹਾਡੇ ਵਿੱਚੋਂ ਜਿੰਨਿਆਂ ਨੇ ਮਸੀਹ ਵਿੱਚ ਬਪਤਿਸਮਾ ਲਿਆ ਉਨ੍ਹਾ ਨੇ ਮਸੀਹ ਨੂੰ ਪਹਿਨ ਲਿਆ। 28ਹੁਣ ਨਾ ਕੋਈ ਯਹੂਦੀ ਨਾ ਯੂਨਾਨੀ, ਨਾ ਗੁਲਾਮ ਨਾ ਅਜ਼ਾਦ, ਨਾ ਨਰ ਨਾ ਨਾਰੀ ਕਿਉਂ ਜੋ ਤੁਸੀਂ ਸਭ ਮਸੀਹ ਯਿਸੂ ਵਿੱਚ ਇੱਕੋ ਹੀ ਹੋ। 29ਅਤੇ ਜੇ ਤੁਸੀਂ ਮਸੀਹ ਦੇ ਹੋ ਤਾਂ ਅਬਰਾਹਾਮ ਦੀ ਅੰਸ ਅਤੇ ਵਾਇਦੇ ਦੇ ਅਨੁਸਾਰ ਵਾਰਿਸ ਵੀ ਹੋ।
ਜਵਾਬੀ ਭਜਨ
2ਉਹ ਨੂੰ ਗਾਓ, ਉਸ ਲਈ ਭਜਨ ਗਾਓ, ਉਹ ਦੇ ਸਾਰੇ ਅਚਰਜ਼ ਕੰਮਾਂ ਉੱਤੇ ਧਿਆਨ ਕਰੋ! 3ਉਹ ਦੇ ਪਵਿੱਤਰ ਨਾਮ ਉੱਤੇ ਮਾਣ ਕਰੋ, ਯਹੋਵਾਹ ਦੇ ਖੋਜ਼ੀਆਂ ਦੇ ਮਨ ਅਨੰਦ ਹੋਣ! 4ਯਹੋਵਾਹ ਤੇ ਉਹ ਦੇ ਸਮਰੱਥ ਦੀ ਭਾਲ ਕਰੋ, ਉਹ ਦੇ ਦਰਸ਼ਣ ਨੂੰ ਲਗਾਤਾਰ ਲੋਚੋ। 5ਉਹ ਦੇ ਅਚਰਜ਼ ਕੰਮਾਂ ਨੂੰ ਜਿਹੜੇ ਉਸ ਨੇ ਕੀਤੇ ਹਨ ਚੇਤੇ ਰੱਖੋ, ਉਹ ਦੇ ਅਚੰਭਿਆਂ ਨੂੰ ਅਤੇ ਉਹ ਦੇ ਮੂੰਹ ਦੇ ਨਿਯਮਾਂ ਨੂੰ ਵੀ। 6ਹੇ ਉਹ ਦੇ ਦਾਸ ਅਬਰਾਹਾਮ ਦੇ ਵੰਸ਼, ਹੇ ਯਾਕੂਬ ਦੀ ਸੰਤਾਨ, ਜਿਹੜੇ ਉਹ ਦੇ ਚੁਣੇ ਹੋਏ ਹੋ, 7ਉਹੋ ਯਹੋਵਾਹ ਸਾਡਾ ਪਰਮੇਸ਼ੁਰ ਹੈ, ਸਾਰੀ ਧਰਤੀ ਵਿੱਚ ਉਹ ਦੇ ਨਿਆਂ ਹਨ!
ਇੰਜੀਲ
27ਅਤੇ ਇਹ ਹੋਇਆ ਕਿ ਜਦ ਯਿਸੂ ਇਹ ਗੱਲਾਂ ਕਰ ਰਹੇ ਸਨ ਤਾਂ ਭੀੜ ਵਿੱਚੋਂ ਇੱਕ ਔਰਤ ਨੇ ਪੁਕਾਰ ਕੇ ਕਿਹਾ, ਕਿ ਧੰਨ ਹੈ ਉਹ ਮਾਂ ਜਿਸ ਨੇ ਤੈਨੂੰ ਜਨਮ ਦਿੱਤਾ ਅਤੇ ਉਹ ਛਾਤੀਆਂ ਜਿਨ੍ਹਾਂ ਨੇ ਤੈਨੂੰ ਚੁੰਘਾਇਆ ਹੈ! 28ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਪਰ ਧੰਨ ਹਨ ਉਹ ਲੋਕ ਜਿਹੜੇ ਪਰਮੇਸ਼ੁਰ ਦਾ ਬਚਨ ਸੁਣਦੇ ਅਤੇ ਉਸ ਨੂੰ ਮੰਨਦੇ ਹਨ।
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ A, ਹਫ਼ਤੇ ਦੇ ਦਿਨਾਂ ਦਾ ਸਾਲ II।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ