ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2026 › ਅਕਤੂਬਰ 10
ਆਰਥੋਡਾਕਸ ਕੈਲੰਡਰ · 27 ਸਤੰਬਰ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 10 ਅਕਤੂਬਰ 2026
ਸ਼ਨੀਵਾਰ · ਪੰਤੇਕੁਸਤ ਤੋਂ ਬਾਅਦ 19ਵਾਂ ਹਫ਼ਤਾ · ਸੁਰ 1
ਤਿਉਹਾਰ ਅਤੇ ਸੰਤ
Martyr Callistratus and 49 Martyrs in his company († 304)
ਵਰਤ
ਕੋਈ ਵਰਤ ਨਹੀਂ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ (ਸ਼ੁੱਕਰਵਾਰ ਲਈ)
27ਸਿਰਫ਼ ਤੁਸੀਂ ਮਸੀਹ ਦੀ ਖੁਸ਼ਖਬਰੀ ਦੇ ਯੋਗ ਚਾਲ ਚੱਲੋ ਜੋ ਮੈਂ ਭਾਵੇਂ ਆਣ ਕੇ ਤੁਹਾਨੂੰ ਵੇਖਾਂ ਭਾਵੇਂ ਤੁਹਾਡੇ ਤੋਂ ਦੂਰ ਹੋਵਾਂ, ਪਰ ਤੁਹਾਡੇ ਬਾਰੇ ਇਹ ਸੁਣਾਂ ਕਿ ਤੁਸੀਂ ਇੱਕੋ ਆਤਮਾ ਵਿੱਚ ਦ੍ਰਿੜ੍ਹ ਅਤੇ ਇੱਕੋ ਮਨ ਹੋ ਕੇ ਖੁਸ਼ਖਬਰੀ ਦੇ ਵਿਸ਼ਵਾਸ ਲਈ ਮਿਹਨਤ ਕਰਦੇ ਹੋ। 28ਅਤੇ ਕਿਸੇ ਗੱਲ ਵਿੱਚ ਵਿਰੋਧੀਆਂ ਤੋਂ ਨਹੀਂ ਡਰਦੇ ਹੋ। ਜਿਹੜਾ ਉਹਨਾਂ ਲਈ ਨਾਸ ਦਾ ਪੱਕਾ ਨਿਸ਼ਾਨ ਹੈ, ਪਰ ਤੁਹਾਡੀ ਮੁਕਤੀ ਦਾ, ਅਤੇ ਇਹ ਪਰਮੇਸ਼ੁਰ ਦੀ ਵੱਲੋਂ ਹੈ। 29ਕਿਉਂ ਜੋ ਮਸੀਹ ਦੇ ਕਾਰਨ ਤੁਹਾਡੇ ਉੱਤੇ ਇਹ ਕਿਰਪਾ ਹੋਈ ਜੋ ਤੁਸੀਂ ਨਾ ਕੇਵਲ ਉਸ ਉੱਤੇ ਵਿਸ਼ਵਾਸ ਕਰੋ ਸਗੋਂ ਉਹ ਦੇ ਲਈ ਦੁੱਖ ਵੀ ਝੱਲੋ। 30ਅਤੇ ਤੁਸੀਂ ਇਹੋ ਜਿਹਾ ਜਤਨ ਕਰੋ ਜੋ ਤੁਸੀਂ ਮੈਨੂੰ ਕਰਦਿਆਂ ਡਿੱਠਾ ਅਤੇ ਹੁਣ ਵੀ ਸੁਣਦੇ ਹੋ। 2:1ਸੋ ਜੇ ਮਸੀਹ ਵਿੱਚ ਕੁਝ ਦਿਲਾਸਾ, ਜੇ ਪਿਆਰ ਦੀ ਕੁਝ ਤਸੱਲੀ, ਜੇ ਆਤਮਾ ਦੀ ਕੁਝ ਸਾਂਝ, ਜੇ ਕੁਝ ਦਿਆਲਗੀ ਅਤੇ ਦਰਦਮੰਦੀ ਹੈ। 2ਤਾਂ ਮੇਰੇ ਅਨੰਦ ਨੂੰ ਪੂਰਾ ਕਰੋ ਕਿ ਤੁਸੀਂ ਇੱਕ ਮਨ ਹੋਵੋ, ਇੱਕੋ ਜਿਹਾ ਪਿਆਰ ਰੱਖੋ, ਇੱਕ ਚਿੱਤ, ਇੱਕ ਮੱਤ ਹੋਵੋ। 3ਧੜੇਬਾਜ਼ੀਆਂ ਅਥਵਾ ਫੋਕੇ ਘਮੰਡ ਨਾਲ ਕੁਝ ਨਾ ਕਰੋ ਸਗੋਂ ਤੁਸੀਂ ਅਧੀਨਗੀ ਨਾਲ ਇੱਕ ਦੂਏ ਨੂੰ ਆਪਣੇ ਆਪ ਤੋਂ ਉੱਤਮ ਜਾਣੋ। 4ਤੁਹਾਡੇ ਵਿੱਚੋਂ ਹਰੇਕ ਆਪਣੇ ਹੀ ਹਾਲ ਉੱਤੇ ਨਹੀਂ ਸਗੋਂ ਹਰੇਕ ਦੂਜਿਆਂ ਦੇ ਹਾਲ ਉੱਤੇ ਵੀ ਨਿਗਾਹ ਕਰੇ।
ਪੱਤ੍ਰੀ
58ਸੋ ਹੇ ਮੇਰੇ ਪਿਆਰੇ ਭਰਾਵੋ, ਤੁਸੀਂ ਸਥਿਰ ਅਤੇ ਅਡੋਲ ਹੋਵੋ ਅਤੇ ਪ੍ਰਭੂ ਦੇ ਕੰਮ ਵਿੱਚ ਸਦਾ ਵੱਧਦੇ ਜਾਓ ਕਿਉਂ ਜੋ ਤੁਸੀਂ ਜਾਣਦੇ ਹੋ ਜੋ ਪ੍ਰਭੂ ਵਿੱਚ ਤੁਹਾਡੀ ਮਿਹਨਤ ਵਿਅਰਥ ਨਹੀਂ ਹੈ। 16:1ਹੁਣ ਉਸ ਭੇਟ ਦੇ ਵਿਖੇ ਜਿਹੜੀ ਸੰਤਾਂ ਲਈ ਹੈ ਜਿਵੇਂ ਮੈਂ ਗਲਾਤਿਯਾ ਦੀਆਂ ਕਲੀਸਿਯਾਂਵਾ ਨੂੰ ਆਗਿਆ ਦਿੱਤੀ ਸੀ ਤਿਵੇਂ ਤੁਸੀਂ ਵੀ ਕਰੋ। 2ਹਰ ਹਫ਼ਤੇ ਦੇ ਪਹਿਲੇ ਦਿਨ ਤੁਹਾਡੇ ਵਿੱਚੋਂ ਹਰੇਕ ਆਪਣੀ ਯੋਗਤਾ ਅਨੁਸਾਰ ਵੱਖ ਕਰ ਕੇ ਆਪਣੇ ਕੋਲ ਰੱਖ ਛੱਡੇ ਕਿ ਜਦ ਮੈਂ ਆਵਾਂ ਤਦ ਉਗਰਾਹੀ ਨਾ ਕਰਨੀ ਪਵੇ। 3ਅਤੇ ਜਦ ਮੈਂ ਆਵਾਂ ਤਦ ਜਿਨ੍ਹਾਂ ਨੂੰ ਤੁਸੀਂ ਪਰਵਾਨ ਕਰੋ ਉਹਨਾਂ ਨੂੰ ਮੈਂ ਚਿੱਠੀਆਂ ਦੇ ਕੇ ਭੇਜਾਂਗਾ ਜੋ ਤੁਹਾਡਾ ਦਾਨ ਯਰੂਸ਼ਲਮ ਤੱਕ ਪੁਚਾਉਣ।
ਇੰਜੀਲ (ਸ਼ੁੱਕਰਵਾਰ ਲਈ)
22ਅਤੇ ਸਭ ਲੋਕਾਂ ਨੇ ਉਸ ਬਾਰੇ ਗਵਾਹੀ ਦਿੱਤੀ ਅਤੇ ਕਿਰਪਾ ਦੀਆਂ ਉਹਨਾਂ ਗੱਲਾਂ ਤੋਂ ਜੋ ਉਸ ਦੇ ਮੂੰਹੋਂ ਨਿੱਕਲਦੀਆਂ ਸਨ ਹੈਰਾਨ ਹੋ ਕੇ ਆਖਿਆ, ਕੀ ਇਹ ਯੂਸੁਫ਼ ਦਾ ਪੁੱਤਰ ਨਹੀਂ? 23ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਜ਼ਰੂਰ ਇਹ ਕਹਾਉਤ ਮੈਨੂੰ ਕਹੋਗੇ ਕਿ ਹੇ ਵੈਦ, ਆਪਣੇ ਆਪ ਨੂੰ ਚੰਗਾ ਕਰ। ਜੋ ਕੁਝ ਅਸੀਂ ਕਫ਼ਰਨਾਹੂਮ ਵਿੱਚ ਹੁੰਦਾ ਸੁਣਿਆ ਹੈ ਐਥੇ ਆਪਣੇ ਦੇਸ ਵਿੱਚ ਵੀ ਕਰ। 24ਉਸ ਨੇ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਕੋਈ ਨਬੀ ਆਪਣੇ ਦੇਸ ਵਿੱਚ ਆਦਰ ਨਹੀਂ ਪਾਉਂਦਾ। 25ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਏਲੀਯਾਹ ਦੇ ਦਿਨਾਂ ਵਿੱਚ ਜਦੋਂ ਸਾਢੇ ਤਿੰਨ ਸਾਲਾਂ ਤੱਕ ਮੀਂਹ ਨਾ ਪਿਆ ਅਤੇ ਸਾਰੇ ਦੇਸ ਵਿੱਚ ਵੱਡਾ ਅਕਾਲ ਪਿਆ, ਇਸਰਾਏਲ ਵਿੱਚ ਬਹੁਤ ਸਾਰੀਆਂ ਵਿਧਵਾਵਾਂ ਸਨ। 26ਪਰ ਏਲੀਯਾਹ ਸੈਦਾ ਦੇਸ ਦੇ ਸਾਰਪਥ ਦੀ ਇੱਕ ਵਿਧਵਾ ਤੋਂ ਬਿਨ੍ਹਾਂ ਕਿਸੇ ਹੋਰ ਕੋਲ ਨਹੀਂ ਭੇਜਿਆ ਗਿਆ। 27ਅਤੇ ਅਲੀਸ਼ਾ ਨਬੀ ਦੇ ਸਮੇਂ ਇਸਰਾਏਲ ਵਿੱਚ ਬਹੁਤ ਸਾਰੇ ਕੋੜ੍ਹੀ ਸਨ ਪਰ ਉਨ੍ਹਾਂ ਵਿੱਚੋਂ ਸੀਰੀਯਾ ਦਾ, ਸਿਰਫ਼ ਨਾਮਾਨ ਹੀ ਸ਼ੁੱਧ ਕੀਤਾ ਗਿਆ। 28ਸੋ ਜਿਹੜੇ ਪ੍ਰਾਰਥਨਾ ਘਰ ਵਿੱਚ ਸਨ, ਇਹ ਗੱਲਾਂ ਸੁਣਦੇ ਹੀ ਕ੍ਰੋਧ ਨਾਲ ਭਰ ਗਏ। 29ਅਤੇ ਉਹਨਾਂ ਨੇ ਉੱਠ ਕੇ ਉਸ ਨੂੰ ਸ਼ਹਿਰੋਂ ਬਾਹਰ ਕੱਢਿਆ ਅਤੇ ਉਸ ਪਹਾੜ ਦੀ ਚੋਟੀ, ਜਿਸ ਉੱਤੇ ਉਨ੍ਹਾਂ ਦਾ ਸ਼ਹਿਰ ਬਣਿਆ ਹੋਇਆ ਸੀ ਲੈ ਗਏ ਤਾਂ ਜੋ ਉਸ ਨੂੰ ਸਿਰ ਪਰਨੇ ਸੁੱਟ ਦੇਣ। 30ਪਰ ਉਹ ਉਨ੍ਹਾਂ ਦੇ ਵਿੱਚੋਂ ਦੀ ਲੰਘ ਕੇ ਆਪਣੇ ਰਸਤੇ ਚੱਲਿਆ ਗਿਆ।
ਇੰਜੀਲ
31ਉਹ ਗਲੀਲ ਦੇ ਇੱਕ ਨਗਰ ਕਫ਼ਰਨਾਹੂਮ ਵਿੱਚ ਆ ਕੇ ਸਬਤ ਦੇ ਦਿਨ ਉਨ੍ਹਾਂ ਨੂੰ ਸਭਾ ਘਰ ਵਿੱਚ ਉਪਦੇਸ਼ ਦੇਣ ਲੱਗਾ। 32ਉਹ ਉਸ ਦੇ ਉਪਦੇਸ਼ ਨੂੰ ਸੁਣ ਕੇ ਹੈਰਾਨ ਹੋਏ ਕਿਉਂ ਜੋ ਉਹ ਅਧਿਕਾਰ ਨਾਲ ਬਚਨ ਬੋਲਦਾ ਸੀ। 33ਪ੍ਰਾਰਥਨਾ ਘਰ ਵਿੱਚ ਇੱਕ ਮਨੁੱਖ ਸੀ ਜਿਸ ਨੂੰ ਅਸ਼ੁੱਧ ਆਤਮਾ ਚਿੰਬੜਿਆ ਹੋਇਆ ਸੀ ਅਤੇ ਉਹ ਉੱਚੀ ਅਵਾਜ਼ ਨਾਲ ਬੋਲਿਆ, 34ਹੇ ਯਿਸੂ ਨਾਸਰੀ! ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਸਾਨੂੰ ਨਾਸ ਕਰਨ ਆਇਆ ਹੈਂ? ਮੈਂ ਤੈਨੂੰ ਜਾਣਦਾ ਹਾਂ ਜੋ ਤੂੰ ਕੌਣ ਹੈਂ। ਤੂੰ ਪਰਮੇਸ਼ੁਰ ਦਾ ਪਵਿੱਤਰ ਪੁਰਖ ਹੈਂ। 35ਤਦ ਯਿਸੂ ਨੇ ਉਸ ਨੂੰ ਝਿੱੜਕ ਕੇ ਕਿਹਾ, ਚੁੱਪ ਕਰ ਅਤੇ ਇਸ ਵਿੱਚੋਂ ਨਿੱਕਲ ਜਾ! ਤਦ ਭੂਤ ਉਸ ਨੂੰ ਵਿਚਕਾਰ ਪਟਕ ਕੇ ਬਿਨ੍ਹਾਂ ਸੱਟ ਲਾਏ ਉਸ ਵਿੱਚੋਂ ਨਿੱਕਲ ਗਿਆ। 36ਉਹ ਹੈਰਾਨ ਹੋ ਕੇ ਇੱਕ ਦੂਜੇ ਨੂੰ ਆਖਣ ਲੱਗੇ ਜੋ ਇਹ ਕੀ ਗੱਲ ਹੈ? ਕਿਉਂਕਿ ਉਹ ਅਧਿਕਾਰ ਅਤੇ ਸਮਰੱਥਾ ਨਾਲ ਅਸ਼ੁੱਧ ਆਤਮਾਵਾਂ ਨੂੰ ਹੁਕਮ ਦਿੰਦਾ ਹੈ ਅਤੇ ਉਹ ਨਿੱਕਲ ਜਾਂਦੇ ਹਨ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਸਤੰਬਰ 27 ਸਿਵਲ ਕੈਲੰਡਰ ਦਾ ਅਕਤੂਬਰ 10 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ