Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2026 › ਅਕਤੂਬਰ 11

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 11 ਅਕਤੂਬਰ 2026

ਐਤਵਾਰ · ਆਮ ਸਮੇਂ ਦਾ 28ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦਾ 28ਵਾਂ ਐਤਵਾਰ

ਐਤਵਾਰ · ਉਪਾਸਨਾ ਦਾ ਰੰਗ: ਹਰਾ

ਦਿਨ ਦੇ ਪਾਠ

ਪਹਿਲਾ ਪਾਠ

ਯਸਾ 25:6–10

6ਇਸੇ ਪਰਬਤ ਤੇ ਸੈਨਾਂ ਦਾ ਯਹੋਵਾਹ ਸਾਰਿਆਂ ਲੋਕਾਂ ਲਈ ਮੋਟੀਆਂ ਵਸਤਾਂ ਦੀ ਦਾਵਤ ਕਰੇਗਾ, ਪੁਰਾਣੀਆਂ ਮਧਾਂ ਦੀ ਦਾਵਤ, ਗੁੱਦੇ ਸਮੇਤ ਮੋਟੀਆਂ ਵਸਤਾਂ, ਛਾਣੀਆਂ ਹੋਈਆਂ ਪੁਰਾਣੀਆਂ ਮਧਾਂ ਦੀ ਦਾਵਤ। 7ਅਤੇ ਇਸ ਪਰਬਤ ਤੇ ਉਸ ਪੜਦੇ ਨੂੰ ਨਾਸ ਕਰੇਗਾ, ਉਸ ਪੜਦੇ ਨੂੰ ਜਿਹੜਾ ਸਾਰਿਆਂ ਲੋਕਾਂ ਉੱਤੇ ਪਿਆ ਹੈ, ਨਾਲੇ ਉਸ ਕੱਜਣ ਨੂੰ ਜਿਹੜਾ ਸਾਰੀਆਂ ਕੌਮਾਂ ਉੱਤੇ ਲਟਕਦਾ ਹੈ। 8ਉਹ ਮੌਤ ਨੂੰ ਸਦਾ ਲਈ ਨਿਗਲ ਲਵੇਗਾ, ਅਤੇ ਪ੍ਰਭੂ ਯਹੋਵਾਹ ਸਾਰੀਆਂ ਅੱਖਾਂ ਤੋਂ ਹੰਝੂ ਪੂੰਝ ਸੁੱਟੇਗਾ, ਅਤੇ ਆਪਣੀ ਪਰਜਾ ਦੀ ਬਦਨਾਮੀ ਨੂੰ ਸਾਰੀ ਧਰਤੀ ਦੇ ਉੱਤੋਂ ਦੂਰ ਕਰ ਦੇਵੇਗਾ, ਕਿਉਂਕਿ ਇਹ ਯਹੋਵਾਹ ਦਾ ਵਾਕ ਹੈ। 9ਉਸ ਦਿਨ ਆਖਿਆ ਜਾਵੇਗਾ, ਵੇਖੋ, ਇਹ ਸਾਡਾ ਪਰਮੇਸ਼ੁਰ ਹੈ, ਅਸੀਂ ਉਹ ਨੂੰ ਉਡੀਕਦੇ ਸੀ, ਕਿ ਉਹ ਸਾਨੂੰ ਬਚਾਵੇਗਾ - ਇਹ ਯਹੋਵਾਹ ਹੈ, ਅਸੀਂ ਉਹ ਨੂੰ ਉਡੀਕਦੇ ਸੀ, ਅਸੀਂ ਉਹ ਦੀ ਮੁਕਤੀ ਵਿੱਚ ਖੁਸ਼ੀ ਮਨਾਈਏ ਅਤੇ ਅਨੰਦ ਕਰੀਏ। 10ਕਿਉਂ ਜੋ ਯਹੋਵਾਹ ਦਾ ਹੱਥ ਇਸ ਪਰਬਤ ਉੱਤੇ ਠਹਿਰੇਗਾ, ਮੋਆਬ ਆਪਣੇ ਥਾਂ ਵਿੱਚ ਇਸ ਤਰ੍ਹਾਂ ਮਿੱਧਿਆ ਜਾਵੇਗਾ, ਜਿਵੇਂ ਤੂੜੀ ਰੂੜੀ ਦੇ ਟੋਏ ਵਿੱਚ,

ਜਵਾਬੀ ਭਜਨ

ਜ਼ਬੂ 23:1–6

1ਦਾਊਦ ਦਾ ਭਜਨ। ਯਹੋਵਾਹ ਮੇਰਾ ਅਯਾਲੀ ਹੈ, ਮੈਨੂੰ ਥੁੜ ਨਹੀਂ ਹੋਵੇਗੀ। 2ਉਹ ਮੈਨੂੰ ਹਰੇ ਹਰੇ ਘਾਹ ਦੀਆਂ ਜੂਹਾਂ ਵਿੱਚ ਬਿਠਾਉਂਦਾ ਹੈ, ਉਹ ਮੈਨੂੰ ਸੁਖਦਾਇਕ ਪਾਣੀਆਂ ਕੋਲ ਲੈ ਜਾਂਦਾ ਹੈ। 3ਉਹ ਮੇਰੀ ਜਾਨ ਵਿੱਚ ਜਾਨ ਪਾਉਂਦਾ ਹੈ, ਧਰਮ ਦੇ ਮਾਰਗਾਂ ਵਿੱਚ ਉਹ ਆਪਣੇ ਨਾਮ ਦੇ ਨਮਿੱਤ ਮੇਰੀ ਅਗਵਾਈ ਕਰਦਾ ਹੈ। 4ਭਾਵੇ ਮੈਂ ਮੌਤ ਦੀ ਛਾਂ ਦੀ ਵਾਦੀ ਵਿੱਚ ਫਿਰਾਂ, ਮੈਂ ਕਿਸੇ ਬਦੀ ਤੋਂ ਨਹੀਂ ਡਰਾਂਗਾ, ਤੂੰ ਜੋ ਮੇਰੇ ਨਾਲ ਹੈ। ਤੇਰੀ ਸੋਟੀ ਤੇ ਤੇਰੀ ਲਾਠੀ, ਇਹ ਮੈਨੂੰ ਤਸੱਲੀ ਦਿੰਦੀਆਂ ਹਨ। 5ਤੂੰ ਮੇਰੇ ਵਿਰੋਧੀਆਂ ਦੇ ਸਨਮੁਖ ਮੇਰੇ ਅੱਗੇ ਮੇਜ਼ ਵਿਛਾਉਂਦਾ ਹੈ, ਤੂੰ ਮੇਰੇ ਸਿਰ ਉੱਤੇ ਤੇਲ ਝੱਸਿਆ ਹੈ, ਮੇਰਾ ਕਟੋਰਾ ਬਰਕਤਾਂ ਨਾਲ ਭਰਿਆ ਹੋਇਆ ਹੈ। 6ਸੱਚ-ਮੁੱਚ ਭਲਿਆਈ ਅਤੇ ਦਯਾ ਜਿਉਣ ਭਰ ਮੇਰਾ ਪਿੱਛਾ ਕਰਨਗੀਆਂ, ਅਤੇ ਮੈਂ ਸਦਾ ਯਹੋਵਾਹ ਦੇ ਘਰ ਵਿੱਚ ਵਸਾਂਗਾ!

ਦੂਜਾ ਪਾਠ

ਫਿਲਿੱ 4:12–14, 19–20

12ਮੈਂ ਘਟਣਾ ਜਾਣਦਾ ਹਾਂ, ਨਾਲੇ ਵੱਧਣਾ ਵੀ ਜਾਣਦਾ ਹਾਂ। ਹਰੇਕ ਗੱਲ ਵਿੱਚ, ਕੀ ਰੱਜਣਾ ਕੀ ਭੁੱਖਾ ਰਹਿਣਾ, ਕੀ ਵੱਧਣਾ ਕੀ ਥੁੜਨਾ, ਮੈਂ ਸਾਰੀਆਂ ਗੱਲਾਂ ਦਾ ਭੇਤ ਪਾਇਆ ਹੈ। 13ਉਹ ਦੇ ਵਿੱਚ ਜੋ ਮੈਨੂੰ ਬਲ ਦਿੰਦਾ ਹੈ ਮੈਂ ਸੱਭੋ ਕੁਝ ਕਰ ਸਕਦਾ ਹਾਂ। 14ਤਾਂ ਵੀ ਤੁਸੀਂ ਭਲਾ ਕੀਤਾ ਜੋ ਇਸ ਬਿਪਤਾ ਵਿੱਚ ਮੇਰੇ ਸਾਂਝੀ ਹੋਏ। 19ਅਤੇ ਮੇਰਾ ਪਰਮੇਸ਼ੁਰ ਤੇਜ ਵਿੱਚ ਆਪਣੇ ਧਨ ਦੇ ਅਨੁਸਾਰ ਤੁਹਾਡੀ ਹਰੇਕ ਥੁੜ ਨੂੰ ਮਸੀਹ ਯਿਸੂ ਵਿੱਚ ਸੰਪੂਰਨ ਕਰੇਗਾ। 20ਹੁਣ ਸਾਡੇ ਪਰਮੇਸ਼ੁਰ ਅਤੇ ਪਿਤਾ ਦੀ ਵਡਿਆਈ ਜੁੱਗੋ-ਜੁੱਗ ਹੋਵੇ। ਆਮੀਨ।

ਇੰਜੀਲ

ਮੱਤੀ 22:1–14

1ਯਿਸੂ ਨੇ ਉਨ੍ਹਾਂ ਦੇ ਨਾਲ ਫਿਰ ਦ੍ਰਿਸ਼ਟਾਂਤਾਂ ਵਿੱਚ ਕਿਹਾ, 2ਸਵਰਗ ਰਾਜ ਕਿਸੇ ਰਾਜੇ ਵਰਗਾ ਹੈ ਜਿਸ ਨੇ ਆਪਣੇ ਪੁੱਤਰ ਦਾ ਵਿਆਹ ਕੀਤਾ। 3ਅਤੇ ਉਸ ਨੇ ਸੱਦੇ ਹੋਇਆਂ ਨੂੰ ਵਿਆਹ ਵਿੱਚ ਸੱਦਣ ਲਈ ਆਪਣੇ ਨੌਕਰਾਂ ਨੂੰ ਭੇਜਿਆ ਪਰ ਉਹ ਆਉਣ ਲਈ ਤਿਆਰ ਨਾ ਹੋਏ। 4ਫਿਰ ਉਹ ਨੇ ਹੋਰਨਾਂ ਨੌਕਰਾਂ ਨੂੰ ਇਹ ਕਹਿ ਕੇ ਭੇਜਿਆ ਜੋ ਸੱਦੇ ਹੋਇਆਂ ਨੂੰ ਆਖੋ ਕਿ ਵੇਖੋ ਮੈਂ ਭੋਜਨ ਤਿਆਰ ਕੀਤਾ ਹੈ ਅਤੇ ਮੇਰੇ ਬੈਲ ਤੇ ਮੋਟੇ-ਮੋਟੇ ਜਾਨਵਰ ਵੱਢੇ ਗਏ ਹਨ ਅਤੇ ਸਭ ਕੁਝ ਤਿਆਰ ਹੈ। ਤੁਸੀਂ ਵਿਆਹ ਵਿੱਚ ਆਓ। 5ਪਰ ਉਹਨਾਂ ਨੇ ਕੋਈ ਪਰਵਾਹ ਨਾ ਕੀਤੀ ਅਤੇ ਚੱਲੇ ਗਏ, ਕੋਈ ਆਪਣੇ ਖੇਤ ਨੂੰ ਅਤੇ ਕੋਈ ਆਪਣੇ ਵਣਜ-ਵਪਾਰ ਨੂੰ, 6ਅਤੇ ਕਈਆਂ ਨੇ ਉਹ ਦੇ ਨੌਕਰਾਂ ਨੂੰ ਫੜ੍ਹ ਕੇ ਉਨ੍ਹਾਂ ਦੀ ਬੇਇੱਜ਼ਤੀ ਕੀਤੀ ਅਤੇ ਮਾਰ ਸੁੱਟਿਆ। 7ਤਦ ਰਾਜੇ ਨੂੰ ਕ੍ਰੋਧ ਆਇਆ ਅਤੇ ਉਸ ਨੇ ਆਪਣੀਆਂ ਫ਼ੌਜਾਂ ਭੇਜ ਕੇ ਉਨ੍ਹਾਂ ਖ਼ੂਨੀਆਂ ਦਾ ਨਾਸ ਕਰ ਦਿੱਤਾ ਅਤੇ ਉਨ੍ਹਾਂ ਦਾ ਸ਼ਹਿਰ ਫੂਕ ਸੁੱਟਿਆ। 8ਤਦ ਉਸ ਨੇ ਆਪਣੇ ਨੌਕਰਾਂ ਨੂੰ ਆਖਿਆ, ਵਿਆਹ ਦਾ ਸਮਾਨ ਤਾਂ ਤਿਆਰ ਹੈ ਪਰ ਸੱਦੇ ਹੋਏ ਯੋਗ ਨਹੀਂ ਹਨ। 9ਸੋ ਤੁਸੀਂ ਚੌਕਾਂ ਵਿੱਚ ਜਾਓ ਅਤੇ ਜਿੰਨੇ ਤੁਹਾਨੂੰ ਮਿਲਣ ਵਿਆਹ ਵਿੱਚ ਸੱਦ ਲਿਆਓ। 10ਤਦ ਉਹ ਨੌਕਰ ਰਸਤਿਆਂ ਉੱਤੇ ਬਾਹਰ ਜਾ ਕੇ ਬੁਰੇ ਭਲੇ ਜਿੰਨੇ ਮਿਲੇ ਸਭਨਾਂ ਨੂੰ ਇਕੱਠੇ ਕਰ ਲਿਆਏ ਅਤੇ ਵਿਆਹ ਵਾਲਾ ਘਰ ਮਹਿਮਾਨਾਂ ਨਾਲ ਭਰ ਗਿਆ। 11ਪਰ ਜਦ ਰਾਜਾ ਮਹਿਮਾਨਾਂ ਨੂੰ ਵੇਖਣ ਅੰਦਰ ਆਇਆ ਤਦ ਉੱਥੇ ਇੱਕ ਮਨੁੱਖ ਨੂੰ ਦੇਖਿਆ ਜਿਸ ਨੇ ਵਿਆਹ ਵਾਲੇ ਕੱਪੜੇ ਨਹੀਂ ਪਹਿਨੇ ਹੋਏ ਸਨ। 12ਅਤੇ ਉਹ ਨੂੰ ਕਿਹਾ, ਭਾਈ, ਤੂੰ ਇੱਥੇ ਵਿਆਹ ਵਾਲੇ ਕੱਪੜਿਆਂ ਬਿਨ੍ਹਾਂ ਕਿਵੇਂ ਅੰਦਰ ਆਇਆ? ਪਰ ਉਹ ਚੁੱਪ ਹੀ ਰਿਹਾ। 13ਤਦ ਰਾਜੇ ਨੇ ਸੇਵਾਦਾਰਾਂ ਨੂੰ ਆਖਿਆ, ਇਹ ਦੇ ਹੱਥ-ਪੈਰ ਬੰਨ੍ਹ ਕੇ ਇਹ ਨੂੰ ਬਾਹਰ ਦੇ ਅੰਧਕਾਰ ਵਿੱਚ ਸੁੱਟ ਦਿਓ! ਉੱਥੇ ਰੋਣਾ ਅਤੇ ਕਚੀਚੀਆਂ ਵੱਟਣਾ ਹੋਵੇਗਾ। 14ਕਿਉਂ ਜੋ ਸੱਦੇ ਹੋਏ ਤਾਂ ਬਹੁਤ ਹਨ ਪਰ ਚੁਣੇ ਹੋਏ ਥੋੜ੍ਹੇ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ A, ਹਫ਼ਤੇ ਦੇ ਦਿਨਾਂ ਦਾ ਸਾਲ II।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ