ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2026 › ਅਕਤੂਬਰ 12
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 12 ਅਕਤੂਬਰ 2026
ਸੋਮਵਾਰ · ਆਮ ਸਮੇਂ ਦਾ 28ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ 28ਵੇਂ ਹਫ਼ਤੇ ਦਾ ਸੋਮਵਾਰ
ਆਮ ਦਿਨ · ਉਪਾਸਨਾ ਦਾ ਰੰਗ: ਹਰਾ
ਦਿਨ ਦੇ ਪਾਠ
ਪਹਿਲਾ ਪਾਠ
22ਕਿਉਂ ਜੋ ਇਹ ਲਿਖਿਆ ਹੋਇਆ ਹੈ ਜੋ ਅਬਰਾਹਾਮ ਦੇ ਦੋ ਪੁੱਤਰ ਹੋਏ, ਇੱਕ ਦਾਸੀ ਤੋਂ ਅਤੇ ਦੂਜਾ ਅਜ਼ਾਦ ਇਸਤ੍ਰੀ ਤੋਂ। 23ਪਰ ਜਿਹੜਾ ਦਾਸੀ ਤੋਂ ਹੋਇਆ ਉਹ ਸਰੀਰ ਦੇ ਅਨੁਸਾਰ ਜੰਮਿਆ ਪਰੰਤੂ ਜਿਹੜਾ ਅਜ਼ਾਦ ਇਸਤ੍ਰੀ ਤੋਂ ਹੋਇਆ ਉਹ ਵਾਇਦੇ ਦੇ ਕਾਰਨ ਜੰਮਿਆ। 24ਇਹ ਦ੍ਰਿਸ਼ਟਾਂਤ ਦੀਆਂ ਗੱਲਾਂ ਹਨ। ਅਰਥਾਤ ਇਹ ਦੋ ਤੀਵੀਆਂ ਦੋ ਨੇਮ ਹਨ, ਇੱਕ ਤਾਂ ਸੀਨਈ ਪਹਾੜ ਦੀ ਜੋ ਗੁਲਾਮੀ ਲਈ ਜਣਦੀ ਹੈ। ਇਹ ਹਾਜਰਾ ਹੈ। 26ਪਰ ਯਰੂਸ਼ਲਮ ਜੋ ਉਤਾਹਾਂ ਹੈ ਉਹ ਅਜ਼ਾਦ ਹੈ, ਉਹ ਸਾਡੀ ਮਾਤਾ ਹੈ। 27ਕਿਉਂ ਜੋ ਲਿਖਿਆ ਹੋਇਆ ਹੈ, ਹੇ ਬਾਂਝ, ਜੈਕਾਰਾ ਗਜਾ, ਤੂੰ ਜੋ ਨਹੀਂ ਜਣੀ ਖੁੱਲ੍ਹ ਕੇ ਗਾ ਅਤੇ ਚਿੱਲਾ, ਤੂੰ ਜਿਸ ਨੂੰ ਪੀੜਾਂ ਨਹੀਂ ਲੱਗੀਆਂ! ਕਿਉਂ ਜੋ ਤਿਆਗੀ ਹੋਈ ਦੇ ਬੱਚੇ ਸੁਹਾਗਣ ਦੇ ਬੱਚਿਆਂ ਨਾਲੋਂ ਵੀ ਵੱਧ ਹਨ। 31ਇਸ ਲਈ, ਹੇ ਭਰਾਵੋ, ਅਸੀਂ ਦਾਸੀ ਦੀ ਨਹੀਂ ਸਗੋਂ ਅਜ਼ਾਦ ਦੀ ਸੰਤਾਨ ਹਾਂ। 5:1ਅਜ਼ਾਦੀ ਲਈ ਮਸੀਹ ਨੇ ਸਾਨੂੰ ਅਜ਼ਾਦ ਕੀਤਾ, ਇਸ ਲਈ ਦ੍ਰਿੜ੍ਹ ਰਹੋ ਅਤੇ ਗੁਲਾਮੀ ਦੇ ਜੂਲੇ ਹੇਠਾਂ ਮੁੜ ਕੇ ਨਾ ਜਾਵੋ।
ਜਵਾਬੀ ਭਜਨ
1ਹਲਲੂਯਾਹ! ਹੇ ਯਹੋਵਾਹ ਦੇ ਸੇਵਕੋ, ਉਸਤਤ ਕਰੋ, ਯਹੋਵਾਹ ਦੇ ਨਾਮ ਦੀ ਉਸਤਤ ਕਰੋ! 2ਯਹੋਵਾਹ ਦਾ ਨਾਮ ਮੁਬਾਰਕ ਹੋਵੇ, ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ! 3ਸੂਰਜ ਦੇ ਚੜਨ ਤੋਂ ਉਹ ਦੇ ਲਹਿਣ ਤੱਕ ਯਹੋਵਾਹ ਦੇ ਨਾਮ ਦੀ ਉਸਤਤ ਹੋਵੇ! 4ਯਹੋਵਾਹ ਸਭ ਕੌਮਾਂ ਉੱਤੇ ਮਹਾਨ ਹੈ, ਉਹ ਦੀ ਮਹਿਮਾ ਅਕਾਸ਼ਾਂ ਤੋਂ ਵੀ ਉੱਪਰ ਹੈ। 5ਕੌਣ ਸਾਡੇ ਪਰਮੇਸ਼ੁਰ ਯਹੋਵਾਹ ਦੇ ਤੁੱਲ ਹੈ? ਜਿਹੜਾ ਉਚਿਆਈ ਤੇ ਵੱਸਦਾ ਹੈ, 6ਜਿਹੜਾ ਆਪਣੇ ਆਪ ਨੂੰ ਨੀਵਿਆਂ ਕਰਦਾ ਹੈ, ਕਿ ਅਕਾਸ਼ ਅਤੇ ਧਰਤੀ ਉੱਤੇ ਨਿਗਾਹ ਮਾਰੇ, 7ਜਿਹੜਾ ਗਰੀਬ ਨੂੰ ਖਾਕ ਵਿੱਚੋਂ ਚੁੱਕਦਾ ਹੈ, ਅਤੇ ਕੰਗਾਲ ਨੂੰ ਰੂੜੀ ਤੋਂ ਉਠਾਉਂਦਾ ਹੈ,
ਇੰਜੀਲ
29ਜਦ ਬਹੁਤ ਲੋਕ ਉਸ ਦੇ ਕੋਲ ਇਕੱਠੇ ਹੁੰਦੇ ਜਾਂਦੇ ਸਨ ਤਾਂ ਉਹ ਕਹਿਣ ਲੱਗਾ ਕਿ ਇਸ ਪੀੜ੍ਹੀ ਦੇ ਲੋਕ ਕਿੰਨ੍ਹੇ ਬੁਰੇ ਹਨ। ਇਹ ਨਿਸ਼ਾਨ ਦੇ ਰੂਪ ਵਿੱਚ ਕੋਈ ਚਮਤਕਾਰ ਦੇਖਣਾ ਚਾਹੁੰਦੇ ਹਨ ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਯੂਨਾਹ ਦੇ ਨਿਸ਼ਾਨ ਬਿਨ੍ਹਾਂ ਕੋਈ ਹੋਰ ਨਿਸ਼ਾਨ ਇਨ੍ਹਾਂ ਨੂੰ ਦਿੱਤਾ ਨਾ ਜਾਵੇਗਾ। 30ਜਿਸ ਤਰ੍ਹਾਂ ਯੂਨਾਹ ਨੀਨਵਾਹ ਦੇ ਲੋਕਾਂ ਲਈ ਨਿਸ਼ਾਨ ਠਹਿਰਿਆ ਉਸੇ ਤਰ੍ਹਾਂ ਮਨੁੱਖ ਦਾ ਪੁੱਤਰ ਵੀ ਇਸ ਪੀੜ੍ਹੀ ਦੇ ਲੋਕਾਂ ਲਈ ਠਹਿਰੇਗਾ। 31ਦੱਖਣ ਦੀ ਰਾਣੀ ਨਿਆਂ ਵਾਲੇ ਦਿਨ ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠੇਗੀ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਵੇਗੀ ਕਿਉਂ ਜੋ ਉਹ ਧਰਤੀ ਦੀ ਹੱਦ ਤੋਂ ਸੁਲੇਮਾਨ ਦਾ ਗਿਆਨ ਸੁਣਨ ਲਈ ਆਈ ਅਤੇ ਵੇਖੋ ਇੱਥੇ ਸੁਲੇਮਾਨ ਨਾਲੋਂ ਵੀ ਵੱਡਾ ਹੈ। 32ਨੀਨਵਾਹ ਦੇ ਲੋਕ ਨਿਆਂ ਵਾਲੇ ਦਿਨ ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠ ਖੜ੍ਹੇ ਹੋਣਗੇ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਉਣਗੇ ਕਿਉਂ ਜੋ ਉਨ੍ਹਾਂ ਨੇ ਯੂਨਾਹ ਦਾ ਪਰਚਾਰ ਸੁਣ ਕੇ ਤੋਬਾ ਕੀਤੀ ਅਤੇ ਵੇਖੋ ਇੱਥੇ ਯੂਨਾਹ ਨਾਲੋਂ ਵੀ ਵੱਡਾ ਹੈ।
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ A, ਹਫ਼ਤੇ ਦੇ ਦਿਨਾਂ ਦਾ ਸਾਲ II।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ