ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2026 › ਅਕਤੂਬਰ 12
ਆਰਥੋਡਾਕਸ ਕੈਲੰਡਰ · 29 ਸਤੰਬਰ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 12 ਅਕਤੂਬਰ 2026
ਸੋਮਵਾਰ · ਪੰਤੇਕੁਸਤ ਤੋਂ ਬਾਅਦ 20ਵਾਂ ਹਫ਼ਤਾ · ਸੁਰ 2
ਤਿਉਹਾਰ ਅਤੇ ਸੰਤ
Venerable Kyriakos the Hermit of Palestine († 556)
ਵਰਤ
ਕੋਈ ਵਰਤ ਨਹੀਂ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
12ਇਸ ਲਈ, ਹੇ ਮੇਰੇ ਪਿਆਰਿਓ, ਜਿਵੇਂ ਤੁਸੀਂ ਸਦਾ ਆਗਿਆਕਾਰੀ ਕੀਤੀ, ਸਿਰਫ਼ ਮੇਰੇ ਹੁੰਦਿਆਂ ਨਹੀਂ ਸਗੋਂ ਹੁਣ ਬਹੁਤ ਵਧੀਕ ਮੇਰੇ ਦੂਰ ਹੁੰਦਿਆਂ ਤੁਸੀਂ ਡਰਦੇ ਅਤੇ ਕੰਬਦੇ ਹੋਏ ਆਪਣੀ ਮੁਕਤੀ ਦੇ ਕੰਮ ਨੂੰ ਪੂਰਾ ਕਰੋ। 13ਕਿਉਂ ਜੋ ਪਰਮੇਸ਼ੁਰ ਹੀ ਹੈ ਜਿਹੜਾ ਤੁਹਾਡੇ ਵਿੱਚ ਮਨਸ਼ਾ ਤੇ ਅਮਲ ਦੋਹਾਂ ਨੂੰ ਆਪਣੇ ਨੇਕ ਇਰਾਦੇ ਨੂੰ ਪੂਰਾ ਕਰਨ ਲਈ ਪੈਦਾ ਕਰਦਾ ਹੈ। 14ਤੁਸੀਂ ਸੱਭੇ ਕੰਮ ਬੁੜ-ਬੁੜ ਅਤੇ ਝਗੜੇ ਕਰਨ ਤੋਂ ਬਿਨ੍ਹਾਂ ਕਰੋ। 15ਤਾਂ ਜੋ ਤੁਸੀਂ ਨਿਰਦੋਸ਼ ਅਤੇ ਸਿੱਧੇ ਸਾਧੇ ਹੋ ਕੇ ਵਿੰਗੀ ਟੇਢੀ ਪੀੜ੍ਹੀ ਵਿੱਚ ਪਰਮੇਸ਼ੁਰ ਦੇ ਨਿਰਮਲ ਬਾਲਕ ਬਣੇ ਰਹੋ ਜਿੰਨ੍ਹਾ ਦੇ ਵਿੱਚ ਤੁਸੀਂ ਜੀਵਨ ਦਾ ਬਚਨ ਲੈ ਕੇ ਸੰਸਾਰ ਉੱਤੇ ਜੋਤਾਂ ਵਾਂਗੂੰ ਦਿਸਦੇ ਹੋ, 16ਤਾਂ ਜੋ ਮਸੀਹ ਦੇ ਦਿਨ ਮੈਨੂੰ ਅਭਮਾਨ ਕਰਨ ਦਾ ਥਾਂ ਹੋਵੇ ਕਿ ਮੇਰੀ ਦੌੜ ਅਤੇ ਮੇਰੀ ਮਿਹਨਤ ਵਿਅਰਥ ਨਹੀਂ ਗਈ।
ਪੱਤ੍ਰੀ (ਸੰਤ ਕੁਰਿਆਕੋਸ ਇਕਾਂਤਵਾਸੀ ਲਈ)
22ਪਰ ਆਤਮਾ ਦਾ ਫਲ ਇਹ ਹੈ - ਪਿਆਰ, ਅਨੰਦ, ਸ਼ਾਂਤੀ, ਧੀਰਜ, ਦਿਆਲਗੀ, ਭਲਿਆਈ, ਵਫ਼ਾਦਾਰੀ, 23ਨਰਮਾਈ, ਸੰਜਮ। ਇਹੋ ਜਿਹੀਆਂ ਗੱਲਾਂ ਦੇ ਵਿਰੁੱਧ ਕੋਈ ਬਿਵਸਥਾ ਨਹੀਂ ਹੈ। 24ਅਤੇ ਜਿਹੜੇ ਮਸੀਹ ਯਿਸੂ ਦੇ ਹਨ ਉਨ੍ਹਾਂ ਨੇ ਸਰੀਰ ਨੂੰ ਉਹ ਦੀਆਂ ਕਾਮਨਾਵਾਂ ਅਤੇ ਲਾਲਸਾ ਸਣੇ ਸਲੀਬ ਉੱਤੇ ਚੜ੍ਹਾ ਦਿੱਤਾ। 25ਜੇ ਅਸੀਂ ਆਤਮਾ ਦੁਆਰਾ ਜਿਉਂਦੇ ਹਾਂ ਤਾਂ ਆਤਮਾ ਦੁਆਰਾ ਚੱਲੀਏ ਵੀ। 26ਅਸੀਂ ਘਮੰਡੀ ਹੋ ਕੇ ਨਾ ਇੱਕ ਦੂਜੇ ਨੂੰ ਖਿਝਾਈਏ ਅਤੇ ਨਾ ਇੱਕ ਦੂਜੇ ਨਾਲ ਖਾਰ ਰੱਖੀਏ। 6:1ਹੇ ਭਰਾਵੋ, ਜੇ ਕੋਈ ਮਨੁੱਖ ਕਿਸੇ ਅਪਰਾਧ ਵਿੱਚ ਫੜਿਆ ਵੀ ਜਾਵੇ ਤਾਂ ਤੁਸੀਂ ਜਿਹੜੇ ਆਤਮਿਕ ਹੋ ਅਜਿਹੇ ਮਨੁੱਖ ਨੂੰ ਨਰਮਾਈ ਦੇ ਸੁਭਾਓ ਨਾਲ ਸੁਧਾਰੋ ਅਤੇ ਤੁਸੀਂ ਆਪਣੀ ਵੀ ਚੌਕਸੀ ਰੱਖੋ ਕਿਤੇ ਤੁਸੀਂ ਵੀ ਪਰਤਾਵੇ ਵਿੱਚ ਨਾ ਪੈ ਜਾਵੋ। 2ਤੁਸੀਂ ਇੱਕ ਦੂਜੇ ਦੇ ਭਾਰ ਚੁੱਕ ਲਵੋ ਅਤੇ ਇਉਂ ਮਸੀਹ ਦੀ ਬਿਵਸਥਾ ਨੂੰ ਪੂਰਾ ਕਰੋ।
ਇੰਜੀਲ
37ਅਤੇ ਉਸ ਇਲਾਕੇ ਦੇ ਸਭ ਥਾਵਾਂ ਵਿੱਚ ਉਸ ਦੀ ਚਰਚਾ ਫੈਲ ਗਈ। 38ਫੇਰ ਉਹ ਪ੍ਰਾਰਥਨਾ ਘਰ ਤੋਂ ਉੱਠ ਕੇ ਸ਼ਮਊਨ ਦੇ ਘਰ ਗਿਆ। ਸ਼ਮਊਨ ਦੀ ਸੱਸ ਨੂੰ ਜ਼ੋਰ ਦਾ ਬੁਖ਼ਾਰ ਚੜ੍ਹਿਆ ਹੋਇਆ ਸੀ ਅਤੇ ਉਨ੍ਹਾਂ ਯਿਸੂ ਦੇ ਅੱਗੇ ਉਸ ਦੇ ਲਈ ਬੇਨਤੀ ਕੀਤੀ। 39ਤਦ ਯਿਸੂ ਨੇ ਬੁਖ਼ਾਰ ਨੂੰ ਝਿੱੜਕਿਆ ਅਤੇ ਬੁਖ਼ਾਰ ਉਤਰ ਗਿਆ ਤਦ ਉਸ ਨੇ ਉੱਠ ਕੇ ਉਨ੍ਹਾਂ ਦੀ ਸੇਵਾ ਕੀਤੀ। 40ਫਿਰ ਸ਼ਾਮ ਦੇ ਸਮੇਂ ਲੋਕ ਬਿਮਾਰਾਂ ਨੂੰ ਉਸ ਦੇ ਕੋਲ ਲਿਆਏ। ਉਸ ਨੇ ਹਰੇਕ ਉੱਤੇ ਹੱਥ ਰੱਖ ਕੇ ਉਨ੍ਹਾਂ ਨੂੰ ਚੰਗਾ ਕੀਤਾ। 41ਅਤੇ ਬਹੁਤਿਆਂ ਵਿੱਚੋਂ ਭੂਤਾਂ ਚੀਕਾਂ ਮਾਰਦੇ ਅਤੇ ਇਹ ਆਖਦੇ ਨਿੱਕਲ ਗਈਆਂ ਕਿ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ! ਪਰ ਉਸ ਨੇ ਉਨ੍ਹਾਂ ਨੂੰ ਝਿੜਕ ਕੇ ਬੋਲਣ ਨਾ ਦਿੱਤਾ ਕਿਉਂ ਜੋ ਉਹ ਪਛਾਣਦੇ ਸਨ ਜੋ ਇਹ ਮਸੀਹ ਹੈ। 42ਅਗਲੇ ਦਿਨ ਸਵੇਰ ਦੇ ਸਮੇਂ ਉਹ ਨਿੱਕਲ ਕੇ ਇੱਕ ਉਜਾੜ ਵਿੱਚ ਗਿਆ ਅਤੇ ਭੀੜਾਂ ਉਸ ਨੂੰ ਲੱਭਦੀਆਂ-ਲੱਭਦੀਆਂ ਉਸ ਕੋਲ ਆਈਆਂ ਅਤੇ ਰੁਕਣ ਲਈ ਬੇਨਤੀ ਕੀਤੀ। 43ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ ਮੇਰੇ ਲਈ ਜ਼ਰੂਰੀ ਹੈ ਜੋ ਹੋਰ ਸ਼ਹਿਰਾਂ ਵਿੱਚ ਵੀ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰਾਂ। ਕਿਉਂਕਿ ਮੈਂ ਇਸ ਲਈ ਹੀ ਭੇਜਿਆ ਗਿਆ ਹਾਂ। 44ਤਦ ਉਹ ਗਲੀਲ ਦੇ ਪ੍ਰਾਰਥਨਾ ਘਰਾਂ ਵਿੱਚ ਪਰਚਾਰ ਕਰਦਾ ਰਿਹਾ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਸਤੰਬਰ 29 ਸਿਵਲ ਕੈਲੰਡਰ ਦਾ ਅਕਤੂਬਰ 12 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ