ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2026 › ਅਕਤੂਬਰ 13
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 13 ਅਕਤੂਬਰ 2026
ਮੰਗਲਵਾਰ · ਆਮ ਸਮੇਂ ਦਾ 28ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ 28ਵੇਂ ਹਫ਼ਤੇ ਦਾ ਮੰਗਲਵਾਰ
ਆਮ ਦਿਨ · ਉਪਾਸਨਾ ਦਾ ਰੰਗ: ਹਰਾ
ਦਿਨ ਦੇ ਪਾਠ
ਪਹਿਲਾ ਪਾਠ
1ਅਜ਼ਾਦੀ ਲਈ ਮਸੀਹ ਨੇ ਸਾਨੂੰ ਅਜ਼ਾਦ ਕੀਤਾ, ਇਸ ਲਈ ਦ੍ਰਿੜ੍ਹ ਰਹੋ ਅਤੇ ਗੁਲਾਮੀ ਦੇ ਜੂਲੇ ਹੇਠਾਂ ਮੁੜ ਕੇ ਨਾ ਜਾਵੋ। 2ਵੇਖੋ, ਮੈਂ ਪੌਲੁਸ ਤੁਹਾਨੂੰ ਆਖਦਾ ਹਾਂ ਕਿ ਜੇ ਤੁਸੀਂ ਸੁੰਨਤ ਕਰਾਵੋ ਤਾਂ ਮਸੀਹ ਕੋਲੋਂ ਤੁਹਾਨੂੰ ਕੁਝ ਲਾਭ ਨਾ ਹੋਵੇਗਾ। 3ਸਗੋਂ ਮੈਂ ਹਰੇਕ ਮਨੁੱਖ ਉੱਤੇ ਜਿਹੜਾ ਸੁੰਨਤ ਕਰਾਉਂਦਾ ਹੈ ਫਿਰ ਗਵਾਹੀ ਭਰਦਾ ਹਾਂ ਜੋ ਉਹ ਨੂੰ ਸਾਰੀ ਬਿਵਸਥਾ ਮੰਨਣੀ ਪਵੇਗੀ। 4ਤੁਸੀਂ ਜੋ ਬਿਵਸਥਾ ਨਾਲ ਧਰਮੀ ਬਣਨਾ ਚਾਹੁੰਦੇ ਹੋ, ਸੋ ਮਸੀਹ ਤੋਂ ਅਲੱਗ ਹੋ ਗਏ ਅਤੇ ਕਿਰਪਾ ਤੋਂ ਡਿੱਗ ਗਏ ਹੋ। 5ਅਸੀਂ ਤਾਂ ਆਤਮਾ ਦੇ ਕਾਰਨ ਵਿਸ਼ਵਾਸ ਨਾਲ ਆਸ ਕੀਤੀ ਹੋਈ ਧਾਰਮਿਕਤਾ ਦੀ ਉਡੀਕ ਕਰਦੇ ਹਾਂ। 6ਕਿਉਂ ਜੋ ਮਸੀਹ ਯਿਸੂ ਵਿੱਚ ਨਾ ਤਾਂ ਸੁੰਨਤ, ਨਾ ਹੀ ਅਸੁੰਨਤ ਕੁਝ ਕੰਮ ਦੀ ਹੈ; ਪਰ ਸਗੋਂ ਵਿਸ਼ਵਾਸ ਜੋ ਪਿਆਰ ਦੇ ਰਾਹੀਂ ਪ੍ਰਭਾਵੀ ਹੁੰਦਾ ਹੈ।
ਜਵਾਬੀ ਭਜਨ
41ਹੇ ਯਹੋਵਾਹ, ਤੇਰੀ ਦਯਾ ਮੇਰੇ ਉੱਤੇ ਆਵੇ, ਤੇਰਾ ਬਚਾਓ ਵੀ ਤੇਰੇ ਬਚਨ ਅਨੁਸਾਰ! 43ਅਤੇ ਮੇਰੇ ਮੂੰਹੋਂ ਸਚਿਆਈ ਦਾ ਬਚਨ ਮੂਲੋਂ ਹੀ ਖੋਹ ਨਾ ਲੈ, ਕਿਉਂ ਜੋ ਤੇਰੇ ਨਿਆਂਵਾਂ ਉੱਤੇ ਮੇਰੀ ਆਸ ਹੈ, 44ਤਾਂ ਮੈ ਤੇਰੀ ਬਿਵਸਥਾ ਦੀ ਹਰ ਵੇਲੇ ਸਦਾ ਤੱਕ ਪਾਲਣਾ ਕਰਾਂਗਾ, 45ਅਤੇ ਮੈਂ ਖੁੱਲਮਖੁੱਲਾ ਚੱਲਦਾ ਫਿਰਾਂਗਾ, ਕਿਉਂ ਜੋ ਮੈਂ ਤੇਰੇ ਫ਼ਰਮਾਨਾਂ ਦਾ ਤਾਲਿਬ ਰਿਹਾ। 47ਮੈਂ ਤੇਰੇ ਹੁਕਮਾਂ ਵਿੱਚ ਅੱਤ ਖੁਸ਼ ਹੋਵਾਂਗਾ, ਜਿਨ੍ਹਾਂ ਨਾਲ ਮੈਂ ਪ੍ਰੀਤ ਲਾਈ ਹੈ। 48ਮੈਂ ਤੇਰੇ ਹੁਕਮਾਂ ਵੱਲ ਜਿਨ੍ਹਾਂ ਨਾਲ ਮੈਂ ਪ੍ਰੀਤ ਲਾਈ ਹੈ ਆਪਣੇ ਹੱਥ ਅੱਡਾਂਗਾ, ਅਤੇ ਤੇਰੀਆਂ ਬਿਧੀਆਂ ਵਿੱਚ ਲੀਨ ਹੋਵਾਂਗਾ।
ਇੰਜੀਲ
37ਜਦ ਯਿਸੂ ਗੱਲ ਕਰ ਹੀ ਰਿਹਾ ਸੀ ਤਾਂ ਇੱਕ ਫ਼ਰੀਸੀ ਨੇ ਉਸ ਅੱਗੇ ਬੇਨਤੀ ਕੀਤੀ ਕਿ ਮੇਰੇ ਘਰ ਭੋਜਨ ਕਰਨ ਲਈ ਚੱਲੋ। ਤਦ ਯਿਸੂ ਉਨ੍ਹਾਂ ਨਾਲ ਭੋਜਨ ਕਰਨ ਬੈਠਾ। 38ਉਸ ਫ਼ਰੀਸੀ ਆਦਮੀ ਨੂੰ ਇਹ ਦੇਖ ਕੇ ਬੜੀ ਹੈਰਾਨੀ ਹੋਈ ਕਿ ਯਿਸੂ ਨੇ ਭੋਜਨ ਕਰਨ ਤੋਂ ਪਹਿਲਾਂ ਰੀਤ ਅਨੁਸਾਰ ਆਪਣੇ ਹੱਥ-ਪੈਰ ਨਹੀਂ ਧੋਤੇ। 39ਤਦ ਪ੍ਰਭੂ ਨੇ ਉਸ ਨੂੰ ਆਖਿਆ, ਤੁਸੀਂ ਫ਼ਰੀਸੀ ਲੋਕ ਥਾਲੀਆਂ ਅਤੇ ਪਿਆਲਿਆਂ ਨੂੰ ਬਾਹਰੋਂ ਤਾਂ ਚੰਗੀ ਤਰ੍ਹਾਂ ਸਾਫ਼ ਕਰਦੇ ਹੋ, ਪਰ ਤੁਹਾਡੇ ਸਰੀਰ ਦੇ ਅੰਦਰ ਲੋਭ ਅਤੇ ਬੁਰਿਆਈ ਭਰੀ ਹੋਈ ਹੈ। 40ਹੇ ਮੂਰਖੋ, ਜਿਸ ਪਰਮੇਸ਼ੁਰ ਨੇ ਬਾਹਰ ਦੇ ਹਿੱਸੇ ਨੂੰ ਬਣਾਇਆ ਭਲਾ ਉਸ ਨੇ ਅੰਦਰ ਦੇ ਭਾਗ ਨੂੰ ਨਹੀਂ ਬਣਾਇਆ? 41ਅੰਦਰਲੀਆਂ ਚੀਜ਼ਾਂ ਨੂੰ ਸ਼ੁੱਧ ਕਰੋ ਤਾਂ ਵੇਖੋ ਸਭ ਕੁਝ ਤੁਹਾਡੇ ਲਈ ਸ਼ੁੱਧ ਹੋ ਜਾਵੇਗਾ।
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ A, ਹਫ਼ਤੇ ਦੇ ਦਿਨਾਂ ਦਾ ਸਾਲ II।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ