Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2026 › ਅਕਤੂਬਰ 13

ਆਰਥੋਡਾਕਸ ਕੈਲੰਡਰ · 30 ਸਤੰਬਰ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 13 ਅਕਤੂਬਰ 2026

ਮੰਗਲਵਾਰ · ਪੰਤੇਕੁਸਤ ਤੋਂ ਬਾਅਦ 20ਵਾਂ ਹਫ਼ਤਾ · ਸੁਰ 2

ਤਿਉਹਾਰ ਅਤੇ ਸੰਤ

Hieromartyr Gregory, Bishop and Enlightener of Great Armenia († c. 335)

ਵਰਤ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

ਫਿਲਿੱ 2:16–23

16ਤਾਂ ਜੋ ਮਸੀਹ ਦੇ ਦਿਨ ਮੈਨੂੰ ਅਭਮਾਨ ਕਰਨ ਦਾ ਥਾਂ ਹੋਵੇ ਕਿ ਮੇਰੀ ਦੌੜ ਅਤੇ ਮੇਰੀ ਮਿਹਨਤ ਵਿਅਰਥ ਨਹੀਂ ਗਈ। 17ਪਰ ਭਾਵੇਂ ਮੈਨੂੰ ਤੁਹਾਡੇ ਵਿਸ਼ਵਾਸ ਦੇ ਬਲੀਦਾਨ ਅਤੇ ਸੇਵਕਾਈ ਦੇ ਨਾਲ ਆਪਣਾ ਲਹੂ ਵੀ ਵਹਾਉਣਾ ਪਵੇ ਤਾਂ ਵੀ ਮੈਂ ਅਨੰਦ ਕਰਦਾ ਹਾਂ ਅਤੇ ਤੁਹਾਡੇ ਨਾਲ ਵੀ ਅਨੰਦ ਹਾਂ। 18ਇਸੇ ਤਰ੍ਹਾਂ ਤੁਸੀਂ ਵੀ ਅਨੰਦ ਕਰੋ ਅਤੇ ਮੇਰੇ ਨਾਲ ਅਨੰਦ ਕਰੋ। 19ਪਰ ਮੈਨੂੰ ਪ੍ਰਭੂ ਯਿਸੂ ਉੱਤੇ ਇਹ ਆਸ ਹੈ ਜੋ ਤਿਮੋਥਿਉਸ ਨੂੰ ਛੇਤੀ ਤੁਹਾਡੇ ਕੋਲ ਭੇਜਾਂਗਾ ਜੋ ਤੁਹਾਡੀਆਂ ਬੀਤੀਆਂ ਸੁਣਨ ਤੋਂ ਮੇਰਾ ਮਨ ਵੀ ਸ਼ਾਂਤ ਹੋਵੇ। 20ਕਿਉਂਕਿ ਉਹ ਦੇ ਵਰਗਾ ਮੇਰੇ ਕੋਲ ਹੋਰ ਕੋਈ ਨਹੀਂ ਜੋ ਸੱਚੇ ਦਿਲ ਨਾਲ ਤੁਹਾਡੇ ਲਈ ਚਿੰਤਾ ਕਰੇ। 21ਕਿਉਂ ਜੋ ਸਾਰੇ ਆਪੋ ਆਪਣੇ ਮਤਲਬ ਦੇ ਯਾਰ ਹਨ, ਨਾ ਕਿ ਯਿਸੂ ਮਸੀਹ ਦੇ। 22ਪਰ ਉਹ ਦੀ ਖੂਬੀ ਤੁਸੀਂ ਜਾਣ ਚੁੱਕੇ ਹੋ ਭਈ ਜਿਵੇਂ ਪੁੱਤਰ ਪਿਉ ਦੀ ਸੇਵਾ ਕਰਦਾ ਹੈ ਤਿਵੇਂ ਉਸ ਨੇ ਮੇਰੇ ਨਾਲ ਖੁਸ਼ਖਬਰੀ ਦੀ ਸੇਵਾ ਕੀਤੀ। 23ਸੋ ਮੈਨੂੰ ਆਸ ਹੈ ਕਿ ਜਿਸ ਵੇਲੇ ਵੇਖ ਲਵਾਂ ਜੋ ਮੇਰਾ ਕੀ ਹਾਲ ਹੋਵੇਗਾ ਤਾਂ ਝੱਟ ਉਹ ਨੂੰ ਭੇਜ ਦਿਆਂ।

ਪੱਤ੍ਰੀ (ਬੁੱਧਵਾਰ ਲਈ)

ਫਿਲਿੱ 2:24–30

24ਪਰ ਮੈਨੂੰ ਪ੍ਰਭੂ ਉੱਤੇ ਪਰਤੀਤ ਹੈ ਜੋ ਆਪ ਵੀ ਛੇਤੀ ਆਵਾਂਗਾ। 25ਪਰ ਇਪਾਫ਼ਰੋਦੀਤੁਸ ਜੋ ਮੇਰਾ ਭਰਾ ਅਤੇ ਮੇਰਾ ਸਹਿਕਰਮੀ ਅਤੇ ਮੇਰੇ ਨਾਲ ਦਾ ਸਿਪਾਹੀ ਅਤੇ ਤੁਹਾਡਾ ਸੰਦੇਸੀ ਅਤੇ ਮੇਰੀ ਥੁੜ ਦਾ ਪੂਰਾ ਕਰਨ ਵਾਲਾ ਹੈ ਮੈਂ ਉਸ ਨੂੰ ਤੁਹਾਡੇ ਕੋਲ ਘੱਲਣਾ ਜ਼ਰੂਰੀ ਜਾਣਿਆ। 26ਕਿਉਂ ਜੋ ਉਹ ਤੁਹਾਨੂੰ ਸਭਨਾਂ ਨੂੰ ਬਹੁਤ ਲੋਚਦਾ ਸੀ ਅਤੇ ਤੁਸੀਂ ਜੋ ਸੁਣਿਆ ਸੀ ਕਿ ਉਹ ਬਿਮਾਰ ਪਿਆ ਹੈ ਇਸ ਕਰਕੇ ਉਹ ਉਦਾਸ ਰਹਿੰਦਾ ਸੀ 27ਅਤੇ ਉਹ ਤਾਂ ਸੱਚੀ ਮੁੱਚੀ ਬਿਮਾਰ ਸੀ ਸਗੋਂ ਮਰਨ ਵਾਲਾ ਹੋ ਗਿਆ ਸੀ ਪਰੰਤੂ ਪਰਮੇਸ਼ੁਰ ਨੇ ਉਸ ਉੱਤੇ ਦਯਾ ਕੀਤੀ ਅਤੇ ਸਿਰਫ਼ ਉਸੇ ਉੱਤੇ ਨਹੀਂ ਸਗੋਂ ਮੇਰੇ ਉੱਤੇ ਵੀ ਮਤੇ ਮੈਨੂੰ ਸੋਗ ਤੋਂ ਸੋਗ ਨਾ ਹੋਵੇ। 28ਇਸ ਲਈ ਮੈਂ ਹੋਰ ਵੀ ਯਤਨ ਕਰਕੇ ਉਹ ਨੂੰ ਭੇਜਿਆ ਭਈ ਤੁਸੀਂ ਉਹ ਨੂੰ ਫੇਰ ਵੇਖ ਕੇ ਅਨੰਦ ਹੋਵੋ ਅਤੇ ਮੇਰਾ ਵੀ ਸੋਗ ਘੱਟ ਜਾਵੇ। 29ਸੋ ਤੁਸੀਂ ਉਹ ਨੂੰ ਪ੍ਰਭੂ ਵਿੱਚ ਪੂਰੇ ਅਨੰਦ ਨਾਲ ਕਬੂਲ ਕਰੋ ਅਤੇ ਅਜਿਹਿਆਂ ਦਾ ਆਦਰ ਕਰੋ। 30ਇਸ ਕਰਕੇ ਜੋ ਉਹ ਮਸੀਹ ਦੇ ਕੰਮ ਲਈ ਮੌਤ ਦੇ ਮੂੰਹ ਵਿੱਚ ਆਇਆ ਕਿਉਂ ਜੋ ਮੇਰੀ ਸੇਵਾ ਕਰਨ ਵਿੱਚ ਜੋ ਤੁਹਾਡੀ ਵੱਲੋਂ ਥੁੜ ਸੀ ਉਹ ਨੂੰ ਪੂਰਾ ਕਰਨ ਲਈ ਉਸ ਨੇ ਆਪਣੀ ਜਾਨ ਤਲੀ ਉੱਤੇ ਧਰੀ।

ਇੰਜੀਲ

ਲੂਕਾ 5:12–16

12ਜਦੋਂ ਯਿਸੂ ਇੱਕ ਨਗਰ ਵਿੱਚ ਸੀ ਤਾਂ ਵੇਖੋ ਇੱਕ ਮਨੁੱਖ ਕੋੜ੍ਹ ਦਾ ਭਰਿਆ ਹੋਇਆ ਉਸ ਦੇ ਕੋਲ ਆਇਆ ਅਤੇ ਉਹ ਯਿਸੂ ਨੂੰ ਵੇਖ ਕੇ ਮੂੰਹ ਦੇ ਭਾਰ ਡਿੱਗਿਆ ਅਤੇ ਉਸ ਦੇ ਅੱਗੇ ਬੇਨਤੀ ਕਰ ਕੇ ਕਿਹਾ, ਪ੍ਰਭੂ ਜੀ ਜੇ ਤੁਸੀਂ ਚਾਹੋਂ ਤਾਂ ਮੈਨੂੰ ਸ਼ੁੱਧ ਕਰ ਸਕਦੇ ਹੋ। 13ਤਾਂ ਉਸ ਨੇ ਹੱਥ ਵਧਾ ਕੇ ਉਸ ਨੂੰ ਛੂਹਿਆ ਅਤੇ ਆਖਿਆ, ਮੈਂ ਚਾਹੁੰਦਾ ਹਾਂ, ਤੂੰ ਸ਼ੁੱਧ ਹੋ ਜਾ ਅਤੇ ਉਸੇ ਵੇਲੇ ਉਸ ਦਾ ਕੋੜ੍ਹ ਚੰਗਾ ਹੋ ਗਿਆ। 14ਤਦ ਉਸ ਨੇ ਹੁਕਮ ਕੀਤਾ ਕਿ ਕਿਸੇ ਨੂੰ ਨਾ ਦੱਸੀਂ ਪਰ ਜਾ ਕੇ ਆਪਣੇ ਆਪ ਨੂੰ ਜਾਜਕ ਨੂੰ ਵਿਖਾ ਅਤੇ ਆਪਣੇ ਸ਼ੁੱਧ ਹੋਣ ਦੀ ਭੇਟ ਚੜ੍ਹਾ ਜਿਵੇਂ ਮੂਸਾ ਨੇ ਠਹਿਰਾਇਆ ਹੈ ਤਾਂ ਜੋ ਉਨ੍ਹਾਂ ਲਈ ਗਵਾਹੀ ਹੋਵੇ। 15ਪਰ ਉਸ ਦੀ ਚਰਚਾ ਬਹੁਤ ਫੈਲ ਗਈ ਅਤੇ ਵੱਡੀ ਭੀੜ ਉਸ ਦੀਆਂ ਗੱਲਾਂ ਸੁਣਨ ਅਤੇ ਬਿਮਾਰੀਆਂ ਤੋਂ ਚੰਗੇ ਹੋਣ ਲਈ ਇਕੱਠੀ ਹੋਈ। 16ਪਰ ਉਹ ਆਪ ਜੰਗਲਾਂ ਵਿੱਚ ਜਾਂਦਾ ਅਤੇ ਪ੍ਰਾਰਥਨਾ ਕਰਦਾ ਹੁੰਦਾ ਸੀ।

ਇੰਜੀਲ (ਬੁੱਧਵਾਰ ਲਈ)

ਲੂਕਾ 5:33–39

33ਉਨ੍ਹਾਂ ਨੇ ਯਿਸੂ ਨੂੰ ਆਖਿਆ, ਯੂਹੰਨਾ ਦੇ ਚੇਲੇ ਬਹੁਤ ਵਰਤ ਰੱਖਦੇ ਅਤੇ ਪ੍ਰਾਰਥਨਾ ਕਰਦੇ ਹਨ ਅਤੇ ਉਸੇ ਤਰ੍ਹਾਂ ਨਾਲ ਫ਼ਰੀਸੀਆਂ ਦੇ ਵੀ ਪਰ ਤੇਰੇ ਚੇਲੇ ਤਾਂ ਖਾਂਦੇ-ਪੀਂਦੇ ਹਨ। 34ਯਿਸੂ ਨੇ ਉਨ੍ਹਾਂ ਨੂੰ ਆਖਿਆ, ਜਦ ਤੱਕ ਲਾੜਾ ਬਰਾਤੀਆਂ ਦੇ ਨਾਲ ਹੈ, ਭਲਾ ਤੁਸੀਂ ਉਨ੍ਹਾਂ ਤੋਂ ਵਰਤ ਰਖਾ ਸਕਦੇ ਹੋ? 35ਪਰ ਉਹ ਦਿਨ ਆਉਣਗੇ ਜਦ ਲਾੜਾ ਉਨ੍ਹਾਂ ਕੋਲੋਂ ਅਲੱਗ ਕੀਤਾ ਜਾਵੇਗਾ ਤਦ ਉਨ੍ਹੀਂ ਦਿਨੀਂ ਉਹ ਵਰਤ ਰੱਖਣਗੇ। 36ਅਤੇ ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਵਿੱਚ ਆਖਿਆ, ਕਿ ਨਵੇਂ ਕੱਪੜੇ ਵਿੱਚੋਂ ਟਾਕੀ ਪਾੜ ਕੇ ਪੁਰਾਣੇ ਕੱਪੜੇ ਨੂੰ ਕੋਈ ਨਹੀਂ ਲਾਉਂਦਾ ਨਹੀਂ ਤਾਂ ਉਹ ਨਵੇਂ ਕੱਪੜੇ ਨੂੰ ਪਾੜ ਦੇਵੇਗੀ ਅਤੇ ਨਵੇਂ ਦੀ ਟਾਕੀ ਪੁਰਾਣੇ ਨਾਲ ਸੱਜਣੀ ਵੀ ਨਹੀਂ। 37ਅਤੇ ਨਵੀਂ ਮੈਅ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਕੋਈ ਨਹੀਂ ਭਰਦਾ ਨਹੀਂ ਤਾਂ ਨਵੀਂ ਮੈਅ ਮਸ਼ਕਾਂ ਨੂੰ ਪਾੜ ਕੇ ਆਪ ਵਗ ਜਾਵੇਗੀ ਅਤੇ ਮਸ਼ਕਾਂ ਦਾ ਵੀ ਨਾਸ ਹੋ ਜਾਵੇਗਾ। 38ਪਰ ਨਵੀਂ ਮੈਅ ਨਵੀਆਂ ਮਸ਼ਕਾਂ ਵਿੱਚ ਭਰਨੀ ਚਾਹੀਦੀ ਹੈ। 39ਅਤੇ ਪੁਰਾਣੀ ਮੈਅ ਪੀ ਕੇ ਨਵੀਂ ਕੋਈ ਨਹੀਂ ਚਾਹੁੰਦਾ ਕਿਉਂ ਜੋ ਉਹ ਕਹਿੰਦਾ ਹੈ ਕਿ ਪੁਰਾਣੀ ਮੈਅ ਚੰਗੀ ਹੈ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਸਤੰਬਰ 30 ਸਿਵਲ ਕੈਲੰਡਰ ਦਾ ਅਕਤੂਬਰ 13 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ