Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2026 › ਅਕਤੂਬਰ 14

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 14 ਅਕਤੂਬਰ 2026

ਬੁੱਧਵਾਰ · ਆਮ ਸਮੇਂ ਦਾ 28ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 28ਵੇਂ ਹਫ਼ਤੇ ਦਾ ਬੁੱਧਵਾਰ

ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ

ਸੰਤ ਕਾਲਿਸਤੁਸ ਪਹਿਲੇ, ਪੋਪ ਅਤੇ ਸ਼ਹੀਦ · ਇੱਛਿਕ ਯਾਦਗਾਰੀ ਦਿਨ

ਦਿਨ ਦੇ ਪਾਠ

ਪਹਿਲਾ ਪਾਠ

ਗਲਾ 5:18–25

18ਪਰ ਜੇ ਤੁਸੀਂ ਆਤਮਾ ਦੀ ਅਗਵਾਈ ਨਾਲ ਚੱਲਦੇ ਹੋ ਤਾਂ ਬਿਵਸਥਾ ਦੇ ਅਧੀਨ ਨਹੀਂ ਹੋ। 19ਹੁਣ ਸਰੀਰ ਦੇ ਕੰਮ ਤਾਂ ਪਰਗਟ ਹਨ। ਉਹ ਇਹ ਹਨ - ਹਰਾਮਕਾਰੀ, ਗੰਦ-ਮੰਦ, ਲੁੱਚਪੁਣਾ, 20ਮੂਰਤੀ ਪੂਜਾ, ਜਾਦੂਗਰੀ, ਵੈਰ, ਝਗੜੇ, ਈਰਖਾ, ਕ੍ਰੋਧ, ਵਿਰੋਧ, ਫੁੱਟਾਂ, ਬਿਦਤਾਂ, 21ਖਾਰ, ਨਸ਼ੇ, ਬਦਮਸਤੀਆਂ, ਅਤੇ ਹੋਰ ਇਹੋ ਜਿਹੇ ਕੰਮ। ਇਹਨਾਂ ਗੱਲਾਂ ਦੇ ਵਿਖੇ ਮੈਂ ਤੁਹਾਨੂੰ ਸਾਫ਼ ਆਖਦਾ ਹਾਂ ਜਿਵੇਂ ਮੈਂ ਪਹਿਲਾਂ ਵੀ ਆਖਿਆ ਸੀ ਕਿ ਜਿਹੜੇ ਇਹੋ ਜਿਹੇ ਕੰਮ ਕਰਦੇ ਹਨ ਉਹ ਪਰਮੇਸ਼ੁਰ ਦੇ ਰਾਜ ਦੇ ਵਾਰਿਸ ਨਹੀਂ ਹੋਣਗੇ। 22ਪਰ ਆਤਮਾ ਦਾ ਫਲ ਇਹ ਹੈ - ਪਿਆਰ, ਅਨੰਦ, ਸ਼ਾਂਤੀ, ਧੀਰਜ, ਦਿਆਲਗੀ, ਭਲਿਆਈ, ਵਫ਼ਾਦਾਰੀ, 23ਨਰਮਾਈ, ਸੰਜਮ। ਇਹੋ ਜਿਹੀਆਂ ਗੱਲਾਂ ਦੇ ਵਿਰੁੱਧ ਕੋਈ ਬਿਵਸਥਾ ਨਹੀਂ ਹੈ। 24ਅਤੇ ਜਿਹੜੇ ਮਸੀਹ ਯਿਸੂ ਦੇ ਹਨ ਉਨ੍ਹਾਂ ਨੇ ਸਰੀਰ ਨੂੰ ਉਹ ਦੀਆਂ ਕਾਮਨਾਵਾਂ ਅਤੇ ਲਾਲਸਾ ਸਣੇ ਸਲੀਬ ਉੱਤੇ ਚੜ੍ਹਾ ਦਿੱਤਾ। 25ਜੇ ਅਸੀਂ ਆਤਮਾ ਦੁਆਰਾ ਜਿਉਂਦੇ ਹਾਂ ਤਾਂ ਆਤਮਾ ਦੁਆਰਾ ਚੱਲੀਏ ਵੀ।

ਜਵਾਬੀ ਭਜਨ

ਜ਼ਬੂ 1:1–4, 6

1ਧੰਨ ਹੈ ਉਹ ਮਨੁੱਖ ਜਿਹੜਾ ਦੁਸ਼ਟਾਂ ਦੀ ਸਮਝ ਉੱਤੇ ਨਹੀਂ ਚੱਲਦਾ, ਨਾ ਪਾਪੀਆਂ ਦੇ ਰਾਹ ਵਿੱਚ ਖੜ੍ਹਾ ਹੁੰਦਾ, ਅਤੇ ਨਾ ਮਖ਼ੌਲੀਆਂ ਦੀ ਮੰਡਲੀ ਵਿੱਚ ਬੈਠਦਾ ਹੈ! 2ਪਰ ਉਹ ਯਹੋਵਾਹ ਦੀ ਬਿਵਸਥਾ ਵਿੱਚ ਮਗਨ ਰਹਿੰਦਾ; ਅਤੇ ਦਿਨ ਰਾਤ ਉਸ ਦੀ ਬਿਵਸਥਾ ਉੱਤੇ ਧਿਆਨ ਕਰਦਾ ਹੈ। 3ਉਹ ਤਾਂ ਉਸ ਦਰਖ਼ਤ ਵਰਗਾ ਹੋਵੇਗਾ, ਜਿਹੜਾ ਵਗਦੇ ਪਾਣੀਆਂ ਉੱਤੇ ਲਾਇਆ ਹੋਇਆ ਹੈ, ਜਿਹੜਾ ਰੁੱਤ ਸਿਰ ਆਪਣਾ ਫਲ ਦਿੰਦਾ ਹੈ, ਜਿਸ ਦੇ ਪੱਤੇ ਨਹੀਂ ਕੁਮਲਾਉਂਦੇ, ਅਤੇ ਜੋ ਕੁਝ ਉਹ ਕਰੇ ਉਹ ਸਫ਼ਲ ਹੁੰਦਾ ਹੈ। 4ਦੁਸ਼ਟ ਅਜਿਹੇ ਨਹੀਂ ਹੁੰਦੇ ਪਰ ਉਹ ਘਾਹ-ਫੂਸ ਵਰਗੇ ਹੁੰਦੇ ਹਨ, ਜਿਸ ਨੂੰ ਪੌਣ ਉਡਾ ਲੈ ਜਾਂਦੀ ਹੈ। 6ਕਿਉਂ ਜੋ ਯਹੋਵਾਹ ਧਰਮੀਆਂ ਦਾ ਰਾਹ ਜਾਣਦਾ ਹੈ, ਪਰ ਦੁਸ਼ਟਾਂ ਦਾ ਰਾਹ ਨਾਸ ਹੋ ਜਾਵੇਗਾ।

ਇੰਜੀਲ

ਲੂਕਾ 11:42–46

42ਪਰ ਹੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਪੂਦੀਨੇ ਅਤੇ ਹਰਮਲ ਅਤੇ ਹਰੇਕ ਸਾਗ ਪਾਤ ਦਾ ਦਸਵਾਂ ਹਿੱਸਾ ਪਰਮੇਸ਼ੁਰ ਨੂੰ ਦਿੰਦੇ ਹੋ ਪਰ ਪਰਮੇਸ਼ੁਰ ਦੇ ਪਿਆਰ ਅਤੇ ਨਿਆਂ ਦੀ ਉਲੰਘਣਾ ਕਰਦੇ ਹੋ ਪਰ ਚੰਗਾ ਹੁੰਦਾ ਕਿ ਇਨ੍ਹਾਂ ਗੱਲਾਂ ਨੂੰ ਵੀ ਮੰਨਦੇ। 43ਤੁਸੀਂ ਫ਼ਰੀਸੀਆਂ ਉੱਤੇ ਹਾਏ! ਕਿਉਂ ਜੋ ਤੁਸੀਂ ਪ੍ਰਾਰਥਨਾ ਘਰ ਵਿੱਚ ਮੁੱਖ ਥਾਵਾਂ ਉੱਤੇ ਬੈਠਣਾ ਪਸੰਦ ਕਰਦੇ ਹੋ ਅਤੇ ਬਜ਼ਾਰਾਂ ਵਿੱਚ ਸਲਾਮ ਲੈਣ ਦੇ ਭੁੱਖੇ ਹੋ। 44ਤੁਹਾਡੇ ਉੱਤੇ ਹਾਏ! ਕਿਉਂਕਿ ਤੁਸੀਂ ਉਨ੍ਹਾਂ ਕਬਰਾਂ ਵਰਗੇ ਹੋ ਜੋ ਦਿਖਾਈ ਨਹੀਂ ਦਿੰਦੀਆਂ ਅਤੇ ਲੋਕੀ ਉਨ੍ਹਾਂ ਉੱਤੋਂ ਅਣਜਾਣੇ ਚੱਲਦੇ ਫਿਰਦੇ ਹਨ। 45ਉਪਦੇਸ਼ਕਾਂ ਵਿੱਚੋਂ ਇੱਕ ਨੇ ਉਸ ਨੂੰ ਉੱਤਰ ਦਿੱਤਾ, ਗੁਰੂ ਜੀ ਇਹ ਬੋਲ ਕੇ ਤੁਸੀਂ ਸਾਡੀ ਨਿੰਦਿਆ ਕਰਦੇ ਹੋ। 46ਪਰ ਉਸ ਨੇ ਆਖਿਆ, ਉਪਦੇਸ਼ਕਾਂ ਉੱਤੇ ਵੀ ਹਾਏ! ਕਿਉਂ ਜੋ ਤੁਸੀਂ ਮਨੁੱਖਾਂ ਉੱਤੇ ਅਜਿਹੇ ਭਾਰ ਰੱਖਦੇ ਹੋ ਜਿਨ੍ਹਾਂ ਦਾ ਚੁੱਕਣਾ ਔਖਾ ਹੈ ਪਰ ਤੁਸੀਂ ਆਪ ਆਪਣੀ ਇੱਕ ਉਂਗਲ ਵੀ ਉਸ ਭਾਰ ਨੂੰ ਚੁੱਕਣ ਵਾਸਤੇ ਨਹੀਂ ਲਾਉਂਦੇ ਹੋ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ A, ਹਫ਼ਤੇ ਦੇ ਦਿਨਾਂ ਦਾ ਸਾਲ II।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ