ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2026 › ਅਕਤੂਬਰ 14
ਆਰਥੋਡਾਕਸ ਕੈਲੰਡਰ · 1 ਅਕਤੂਬਰ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 14 ਅਕਤੂਬਰ 2026
ਬੁੱਧਵਾਰ · ਪੰਤੇਕੁਸਤ ਤੋਂ ਬਾਅਦ 20ਵਾਂ ਹਫ਼ਤਾ · ਸੁਰ 2
ਤਿਉਹਾਰ ਅਤੇ ਸੰਤ
Protection of Our Most Holy Lady Theotokos and Ever-Virgin Mary
ਵਰਤ ਦਾ ਦਿਨ
ਮੱਛੀ ਦੀ ਇਜਾਜ਼ਤ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਸ਼ਾਮ ਦੀ ਪ੍ਰਾਰਥਨਾ: ਪਾਠ
10ਯਾਕੂਬ ਬਏਰਸ਼ਬਾ ਤੋਂ ਚੱਲ ਕੇ ਹਾਰਾਨ ਨੂੰ ਗਿਆ, 11ਅਤੇ ਇੱਕ ਥਾਂ ਤੇ ਪਹੁੰਚਿਆ ਅਤੇ ਉੱਥੇ ਰਾਤ ਕੱਟੀ ਕਿਉਂ ਜੋ ਸੂਰਜ ਡੁੱਬ ਗਿਆ ਸੀ ਅਤੇ ਇੱਕ ਪੱਥਰ ਉਸ ਥਾਂ ਤੋਂ ਲੈ ਕੇ ਆਪਣੇ ਸਿਰਹਾਣੇ ਰੱਖ ਲਿਆ ਅਤੇ ਉਸ ਥਾਂ ਲੇਟ ਗਿਆ। 12ਤਦ ਉਸ ਨੇ ਇੱਕ ਸੁਫ਼ਨਾ ਵੇਖਿਆ ਅਤੇ ਵੇਖੋ, ਇੱਕ ਪੌੜੀ ਧਰਤੀ ਉੱਤੇ ਰੱਖੀ ਹੋਈ ਸੀ ਅਤੇ ਉਸ ਦੀ ਚੋਟੀ ਅਕਾਸ਼ ਤੱਕ ਸੀ, ਅਤੇ ਵੇਖੋ ਪਰਮੇਸ਼ੁਰ ਦੇ ਦੂਤ ਉਹ ਦੇ ਉੱਤੇ ਚੜ੍ਹਦੇ-ਉੱਤਰਦੇ ਸਨ। 13ਵੇਖੋ, ਯਹੋਵਾਹ ਉਸ ਦੇ ਉੱਤੇ ਖੜ੍ਹਾ ਸੀ ਅਤੇ ਉਸ ਨੇ ਆਖਿਆ, ਮੈਂ ਯਹੋਵਾਹ, ਤੇਰੇ ਪਿਤਾ ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਪਰਮੇਸ਼ੁਰ ਹਾਂ। ਜਿਸ ਧਰਤੀ ਉੱਤੇ ਤੂੰ ਪਿਆ ਹੈਂ, ਇਹ ਮੈਂ ਤੈਨੂੰ ਅਤੇ ਤੇਰੀ ਅੰਸ ਨੂੰ ਦਿਆਂਗਾ। 14ਤੇਰੀ ਅੰਸ ਧਰਤੀ ਦੀ ਧੂੜ ਦੀ ਤਰ੍ਹਾਂ ਹੋਵੇਗੀ ਅਤੇ ਤੂੰ ਪੂਰਬ-ਪੱਛਮ ਅਤੇ ਉੱਤਰ-ਦੱਖਣ ਵੱਲ ਫੁੱਟ ਨਿੱਕਲੇਂਗਾ ਅਤੇ ਤੈਥੋਂ ਅਤੇ ਤੇਰੀ ਅੰਸ ਤੋਂ ਧਰਤੀ ਦੇ ਸਾਰੇ ਘਰਾਣੇ ਬਰਕਤ ਪਾਉਣਗੇ। 15ਵੇਖ, ਮੈਂ ਤੇਰੇ ਅੰਗ-ਸੰਗ ਹਾਂ ਅਤੇ ਜਿੱਥੇ ਕਿਤੇ ਤੂੰ ਜਾਵੇਂਗਾ ਮੈਂ ਤੇਰੀ ਰਾਖੀ ਕਰਾਂਗਾ, ਅਤੇ ਤੈਨੂੰ ਫੇਰ ਇਸ ਦੇਸ਼ ਵਿੱਚ ਲੈ ਆਵਾਂਗਾ ਅਤੇ ਜਦੋਂ ਤੱਕ ਮੈਂ ਤੇਰੇ ਨਾਲ ਆਪਣਾ ਬਚਨ ਪੂਰਾ ਨਾ ਕਰਾਂ, ਤੈਨੂੰ ਨਹੀਂ ਛੱਡਾਂਗਾ। 16ਫੇਰ ਯਾਕੂਬ ਆਪਣੀ ਨੀਂਦ ਤੋਂ ਜਾਗਿਆ ਅਤੇ ਆਖਿਆ, ਸੱਚ-ਮੁੱਚ ਯਹੋਵਾਹ ਇਸ ਸਥਾਨ ਵਿੱਚ ਹੈ, ਪਰ ਮੈਂ ਨਹੀਂ ਜਾਣਦਾ ਸੀ। 17ਅਤੇ ਉਸ ਨੇ ਭੈਅ ਖਾ ਕੇ ਆਖਿਆ, ਇਹ ਸਥਾਨ ਕਿੰਨ੍ਹਾਂ ਭਿਆਨਕ ਹੈ। ਪਰਮੇਸ਼ੁਰ ਦੇ ਘਰ ਦੇ ਬਿਨ੍ਹਾਂ ਇਹ ਕੋਈ ਹੋਰ ਸਥਾਨ ਨਹੀਂ ਹੋ ਸਕਦਾ, ਸਗੋਂ ਇਹ ਤਾਂ ਸਵਰਗ ਦਾ ਫਾਟਕ ਹੈ।
ਸ਼ਾਮ ਦੀ ਪ੍ਰਾਰਥਨਾ: ਪਾਠ
27ਜਦੋਂ ਇਹ ਦਿਨ ਪੂਰੇ ਹੋਣਗੇ, ਤਾਂ ਇਸ ਤਰ੍ਹਾਂ ਹੋਵੇਗਾ ਕਿ ਅੱਠਵੇਂ ਦਿਨ ਅਤੇ ਅੱਗੇ ਨੂੰ ਜਾਜਕ ਤੁਹਾਡੀਆਂ ਹੋਮ ਦੀਆਂ ਬਲੀਆਂ ਨੂੰ ਅਤੇ ਤੁਹਾਡੀਆਂ ਸੁੱਖ ਦੀਆਂ ਭੇਟਾਂ ਨੂੰ ਜਗਵੇਦੀ ਤੇ ਚੜ੍ਹਾਉਣਗੇ ਅਤੇ ਮੈਂ ਤੁਹਾਨੂੰ ਪਰਵਾਨ ਕਰਾਂਗਾ, ਪ੍ਰਭੂ ਯਹੋਵਾਹ ਦਾ ਵਾਕ ਹੈ। 44:1ਤਦ ਉਹ ਮਨੁੱਖ ਮੈਨੂੰ ਪਵਿੱਤਰ ਸਥਾਨ ਦੇ ਬਾਹਰਲੇ ਫਾਟਕ ਦੇ ਰਾਹ ਵਿੱਚੋਂ ਜਿਸ ਦਾ ਮੂੰਹ ਪੂਰਬ ਵੱਲ ਹੈ ਮੋੜ ਕੇ ਲਿਆਇਆ ਅਤੇ ਉਹ ਬੰਦ ਸੀ। 2ਯਹੋਵਾਹ ਨੇ ਮੈਨੂੰ ਆਖਿਆ ਕਿ ਇਹ ਫਾਟਕ ਬੰਦ ਰਹੇਗਾ ਅਤੇ ਖੋਲ੍ਹਿਆ ਨਹੀਂ ਜਾਵੇਗਾ, ਨਾ ਕੋਈ ਮਨੁੱਖ ਅੰਦਰ ਵੜੇਗਾ ਕਿਉਂ ਜੋ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਵਿੱਚੋਂ ਅੰਦਰ ਆਇਆ ਹੈ, ਇਸ ਲਈ ਇਹ ਬੰਦ ਰਹੇਗਾ। 3ਪਰ ਰਾਜਕੁਮਾਰ ਇਸ ਲਈ ਕਿ ਉਹ ਰਾਜਕੁਮਾਰ ਹੈ ਯਹੋਵਾਹ ਦੇ ਸਾਹਮਣੇ ਰੋਟੀ ਖਾਣ ਲਈ ਇਸ ਵਿੱਚ ਬੈਠੇਗਾ, ਉਹ ਇਹ ਫਾਟਕ ਦੀ ਡਿਉੜ੍ਹੀ ਦੇ ਰਾਹ ਅੰਦਰ ਆਵੇਗਾ ਅਤੇ ਇਸੇ ਰਾਹ ਵਿੱਚੋਂ ਬਾਹਰ ਜਾਵੇਗਾ। 4ਫੇਰ ਉਹ ਮੈਨੂੰ ਉੱਤਰੀ ਫਾਟਕ ਦੇ ਰਾਹ ਵਿੱਚੋਂ ਭਵਨ ਦੇ ਸਾਹਮਣੇ ਲਿਆਇਆ ਅਤੇ ਮੈਂ ਡਿੱਠਾ ਤਾਂ ਵੇਖੋ, ਯਹੋਵਾਹ ਦੇ ਪਰਤਾਪ ਨੇ ਯਹੋਵਾਹ ਦੇ ਭਵਨ ਨੂੰ ਭਰ ਦਿੱਤਾ ਅਤੇ ਮੈਂ ਮੂੰਹ ਭਾਰ ਡਿੱਗਿਆ।
ਸ਼ਾਮ ਦੀ ਪ੍ਰਾਰਥਨਾ: ਪਾਠ
1ਬੁੱਧ ਨੇ ਆਪਣਾ ਘਰ ਬਣਾਇਆ ਹੈ, ਉਹ ਨੇ ਆਪਣੇ ਸੱਤ ਥੰਮ੍ਹ ਘੜ੍ਹ ਲਏ ਹਨ। 2ਉਹ ਨੇ ਰਾਤ ਦੇ ਭੋਜਨ ਦੇ ਲਈ ਆਪਣੇ ਪਸ਼ੂਆਂ ਨੂੰ ਕੱਟ ਕੇ ਤਿਆਰ ਕੀਤਾ, ਉਹ ਨੇ ਆਪਣੀ ਮੈ ਰਲਾ ਲਈ, ਉਹ ਨੇ ਆਪਣੀ ਮੇਜ਼ ਵੀ ਸਜਾ ਲਈ ਹੈ। 3ਉਹ ਨੇ ਆਪਣੀਆਂ ਦਾਸੀਆਂ ਕੋਲ ਸੱਦਾ ਭੇਜਿਆ ਹੈ, ਉਹ ਨਗਰ ਦੇ ਉੱਚਿਆਂ ਥਾਵਾਂ ਤੋਂ ਪੁਕਾਰਦੀ ਹੈ, 4ਜੋ ਕੋਈ ਭੋਲਾ ਹੈ ਉਹ ਉਰੇ ਜਾਵੇ! ਅਤੇ ਜਿਹੜਾ ਨਿਰਬੁੱਧ ਹੈ ਉਸ ਨੂੰ ਉਹ ਇਹ ਆਖਦੀ ਹੈ, 5ਆਓ, ਮੇਰੀ ਰੋਟੀ ਵਿੱਚੋਂ ਖਾਓ, ਤੇ ਮੇਰੀ ਰਲਾਈ ਹੋਈ ਮੈ ਵਿੱਚੋਂ ਪੀਓ! 6ਭੋਲਿਆਂ ਦੀ ਸੰਗਤ ਨੂੰ ਛੱਡੋ ਤੇ ਜੀਉਂਦੇ ਰਹੋ, ਅਤੇ ਸਮਝ ਦੇ ਰਾਹ ਉੱਤੇ ਸਿੱਧੇ ਤੁਰੋ! 7ਮਖ਼ੌਲੀਏ ਨੂੰ ਤਾੜਨ ਵਾਲਾ ਆਪਣੀ ਹੀ ਬੇਇੱਜ਼ਤੀ ਕਰਾਉਂਦਾ ਹੈ, ਅਤੇ ਦੁਸ਼ਟ ਨੂੰ ਡਾਂਟਣ ਵਾਲੇ ਨੂੰ ਧੱਬਾ ਲੱਗਦਾ ਹੈ। 8ਮਖ਼ੌਲੀਏ ਨੂੰ ਨਾ ਤਾੜ ਕਿਤੇ ਉਹ ਤੇਰਾ ਵੈਰੀ ਨਾ ਬਣ ਜਾਏ, ਬੁੱਧਵਾਨ ਨੂੰ ਤਾੜ ਤਾਂ ਉਹ ਤੇਰੇ ਨਾਲ ਪ੍ਰੇਮ ਰੱਖੇਗਾ। 9ਬੁੱਧਵਾਨ ਨੂੰ ਸਿੱਖਿਆ ਦੇ, ਉਹ ਹੋਰ ਵੀ ਬੁੱਧਵਾਨ ਹੋਵੇਗਾ, ਧਰਮੀ ਨੂੰ ਸਿਖਾ, ਉਹ ਵਿਦਿਆ ਵਿੱਚ ਵੱਧ ਜਾਵੇਗਾ। 10ਯਹੋਵਾਹ ਦਾ ਭੈਅ ਮੰਨਣਾ ਬੁੱਧ ਦਾ ਮੁੱਢ ਹੈ, ਅਤੇ ਅੱਤ ਪਵਿੱਤਰ ਦਾ ਗਿਆਨ ਹੀ ਸਮਝ ਹੈ। 11ਮੇਰੇ ਰਾਹੀਂ ਤੇਰੀ ਉਮਰ ਵਧੇਗੀ, ਅਤੇ ਤੇਰੇ ਜੀਵਨ ਦੇ ਸਾਲ ਢੇਰ ਸਾਰੇ ਹੋਣਗੇ।
ਸਵੇਰ ਦੀ ਪ੍ਰਾਰਥਨਾ: ਇੰਜੀਲ
39ਉਨ੍ਹੀਂ ਦਿਨੀਂ ਮਰਿਯਮ ਛੇਤੀ ਨਾਲ ਉੱਠ ਕੇ ਪਹਾੜੀ ਦੇਸ ਵਿੱਚ ਯਹੂਦਾਹ ਦੇ ਇੱਕ ਨਗਰ ਨੂੰ ਗਈ। 40ਅਤੇ ਜ਼ਕਰਯਾਹ ਦੇ ਘਰ ਵਿੱਚ ਜਾ ਕੇ ਇਲੀਸਬਤ ਨੂੰ ਨਮਸਕਾਰ ਕੀਤਾ। 41ਤਾਂ ਇਸ ਤਰ੍ਹਾਂ ਹੋਇਆ, ਕਿ ਜਦ ਇਲੀਸਬਤ ਨੇ ਮਰਿਯਮ ਦਾ ਨਮਸਕਾਰ ਸੁਣਿਆ ਤਾਂ ਬੱਚਾ ਉਸ ਦੀ ਕੁੱਖ ਵਿੱਚ ਉੱਛਲ ਪਿਆ ਅਤੇ ਇਲੀਸਬਤ ਪਵਿੱਤਰ ਆਤਮਾ ਨਾਲ ਭਰ ਗਈ। 42ਅਤੇ ਉਹ ਉੱਚੀ ਅਵਾਜ਼ ਨਾਲ ਬੋਲੀ, ਤੂੰ ਔਰਤਾਂ ਵਿੱਚੋਂ ਧੰਨ ਹੈਂ ਅਤੇ ਧੰਨ ਹੈ ਤੇਰੀ ਕੁੱਖ ਦਾ ਫਲ। 43ਮੇਰੇ ਉੱਤੇ ਇਹ ਕਿਰਪਾ ਕਿਵੇਂ ਹੋਈ ਜੋ ਮੇਰੇ ਪ੍ਰਭੂ ਦੀ ਮਾਤਾ ਮੇਰੇ ਕੋਲ ਆਈ? 44ਵੇਖ, ਤੇਰੇ ਨਮਸਕਾਰ ਦੀ ਅਵਾਜ਼ ਮੇਰੇ ਕੰਨ ਵਿੱਚ ਪੈਂਦਿਆਂ ਹੀ, ਬੱਚਾ ਮੇਰੀ ਕੁੱਖ ਵਿੱਚ ਅਨੰਦ ਦੇ ਕਾਰਨ ਉੱਛਲ ਪਿਆ। 45ਅਤੇ ਧੰਨ ਹੈ ਉਹ ਜਿਸ ਨੇ ਵਿਸ਼ਵਾਸ ਕੀਤਾ ਕਿ ਜਿਹੜੀਆਂ ਗੱਲਾਂ ਪ੍ਰਭੂ ਦੇ ਵੱਲੋਂ ਉਸ ਨੂੰ ਆਖੀਆਂ ਗਈਆਂ, ਉਹ ਪੂਰੀਆਂ ਹੋਣਗੀਆਂ। 46ਤਦ ਮਰਿਯਮ ਨੇ ਆਖਿਆ, “ਮੇਰੀ ਜਾਨ ਪ੍ਰਭੂ ਦੀ ਵਡਿਆਈ ਕਰਦੀ ਹੈ, 47ਅਤੇ ਮੇਰੀ ਆਤਮਾ ਮੇਰੇ ਮੁਕਤੀਦਾਤੇ ਪਰਮੇਸ਼ੁਰ ਵਿੱਚ ਅਨੰਦ ਹੋਈ, 48ਕਿਉਂ ਜੋ ਉਸ ਨੇ ਆਪਣੀ ਦਾਸੀ ਦੀ ਅਧੀਨਗੀ ਉੱਤੇ ਨਿਗਾਹ ਕੀਤੀ”। ਵੇਖੋ ਤਾਂ, ਹੁਣ ਤੋਂ ਸਾਰੀਆਂ ਪੀੜ੍ਹੀਆਂ ਮੈਨੂੰ ਧੰਨ ਆਖਣਗੀਆਂ, 49ਕਿਉਂ ਜੋ ਉਸ ਸ਼ਕਤੀਮਾਨ ਨੇ ਮੇਰੇ ਲਈ ਵੱਡੇ ਕੰਮ ਕੀਤੇ ਹਨ ਅਤੇ ਉਸ ਦਾ ਨਾਮ ਪਵਿੱਤਰ ਹੈ। 56ਤਦ ਮਰਿਯਮ ਤਿੰਨ ਮਹੀਨੇ ਉਸ ਦੇ ਨਾਲ ਰਹਿ ਕੇ ਆਪਣੇ ਘਰ ਨੂੰ ਮੁੜ ਗਈ।
ਪੱਤ੍ਰੀ (ਪਰਮੇਸ਼ੁਰ-ਜਣਨੀ ਦੀ ਸੁਰੱਖਿਆ ਲਈ)
1ਪਹਿਲੇ ਨੇਮ ਵਿੱਚ ਵੀ ਸੇਵਾ ਦੇ ਨਿਯਮ ਸਨ ਅਤੇ ਇੱਕ ਸੰਸਾਰ ਦਾ ਪਵਿੱਤਰ ਸਥਾਨ ਸੀ। 2ਕਿਉਂ ਜੋ ਇੱਕ ਡੇਰਾ ਬਣਾਇਆ ਗਿਆ ਅਰਥਾਤ ਪਹਿਲਾ, ਜਿਸ ਦੇ ਵਿੱਚ ਸ਼ਮਾਦਾਨ, ਮੇਜ਼ ਅਤੇ ਹਜ਼ੂਰੀ ਦੀਆਂ ਰੋਟੀਆਂ ਸਨ। ਇਹ ਪਵਿੱਤਰ ਸਥਾਨ ਅਖਵਾਉਂਦਾ ਹੈ। 3ਅਤੇ ਦੂਜੇ ਪੜਦੇ ਦੇ ਅੰਦਰ ਉਹ ਡੇਰਾ ਸੀ ਜਿਹੜਾ ਅੱਤ ਪਵਿੱਤਰ ਸਥਾਨ ਅਖਵਾਉਂਦਾ ਹੈ। 4ਜਿਸ ਦੇ ਵਿੱਚ ਧੂਪ ਦੀ ਵੇਦੀ ਸੀ ਜੋ ਸੁਨਿਹਰੀ ਸੀ ਅਤੇ ਨੇਮ ਦਾ ਸੰਦੂਕ ਜਿਹੜਾ ਆਲੇ ਦੁਆਲਿਓਂ ਸੋਨੇ ਨਾਲ ਮੜ੍ਹਿਆ ਹੋਇਆ ਸੀ ਜਿਸ ਵਿੱਚ ਮੰਨਾ ਭਰਿਆ ਹੋਇਆ ਇੱਕ ਸੋਨੇ ਦਾ ਡੱਬਾ ਅਤੇ ਹਾਰੂਨ ਦੀ ਸੋਟੀ ਸੀ ਜਿਸ ਵਿੱਚੋਂ ਫੁੱਲ ਅਤੇ ਫਲ ਨਿੱਕਲ ਆਏ ਸਨ ਅਤੇ ਨੇਮ ਦੀਆਂ ਪੱਟੀਆਂ ਸਨ। 5ਅਤੇ ਉਹ ਦੇ ਉੱਪਰ ਤੇਜ ਦੇ ਕਰੂਬੀ ਸਨ ਜਿਨ੍ਹਾਂ ਪ੍ਰਾਸਚਿਤ ਦੇ ਥਾਂ ਉੱਤੇ ਛਾਇਆ ਕੀਤੀ ਹੋਈ ਸੀ, ਜਿਨ੍ਹਾਂ ਵਸਤਾਂ ਦੇ ਇੱਕ-ਇੱਕ ਕਰਕੇ ਬਿਆਨ ਕਰਨ ਦਾ ਹੁਣ ਸਮਾਂ ਨਹੀਂ। 6ਸੋ ਜਦੋਂ ਇਹ ਵਸਤਾਂ ਇਸ ਤਰ੍ਹਾਂ ਤਿਆਰ ਕੀਤੀਆਂ ਗਈਆਂ ਤਾਂ ਪਹਿਲੇ ਡੇਰੇ ਦੇ ਵਿੱਚ ਜਾਜਕ ਨਿੱਤ ਜਾ ਕੇ ਸੇਵਾ ਦੇ ਕੰਮ ਪੂਰੇ ਕਰਦੇ ਸਨ। 7ਪਰ ਦੂਜੇ ਦੇ ਅੰਦਰ ਇਕੱਲਾ ਪ੍ਰਧਾਨ ਜਾਜਕ ਸਾਲ ਦੇ ਇੱਕ ਦਿਨ ਇੱਕ ਵਾਰੀ ਜਾਂਦਾ ਹੁੰਦਾ ਸੀ ਪਰ ਲਹੂ ਬਹਾਏ ਬਿਨ੍ਹਾਂ ਨਹੀਂ ਜਿਸ ਨੂੰ ਆਪਣੀਆਂ ਅਤੇ ਪਰਜਾ ਦੀਆਂ ਗਲਤੀਆਂ ਲਈ ਚੜ੍ਹਾਉਂਦਾ ਸੀ।
ਇੰਜੀਲ (ਪਰਮੇਸ਼ੁਰ-ਜਣਨੀ ਦੀ ਸੁਰੱਖਿਆ ਲਈ)
38ਫੇਰ ਜਦ ਉਹ ਚੱਲੇ ਜਾਂਦੇ ਸਨ ਤਾਂ ਉਹ ਇੱਕ ਪਿੰਡ ਵਿੱਚ ਪਹੁੰਚੇ ਅਤੇ ਮਾਰਥਾ ਨਾਮ ਦੀ ਇੱਕ ਔਰਤ ਨੇ ਉਸ ਨੂੰ ਆਪਣੇ ਘਰ ਉਤਾਰਿਆ। 39ਅਤੇ ਮਰਿਯਮ ਨਾਮਕ ਉਸ ਦੀ ਇੱਕ ਭੈਣ ਸੀ ਜਿਹੜੀ ਪ੍ਰਭੂ ਦੇ ਚਰਨਾਂ ਕੋਲ ਬੈਠ ਕੇ ਉਸ ਦਾ ਬਚਨ ਸੁਣਦੀ ਸੀ। 40ਪਰ ਮਾਰਥਾ ਸੇਵਾ ਕਰਦੀ-ਕਰਦੀ ਘਬਰਾ ਗਈ ਅਤੇ ਉਸ ਦੇ ਕੋਲ ਆਣ ਕੇ ਕਿਹਾ, ਪ੍ਰਭੂ ਜੀ ਤੁਹਾਨੂੰ ਮੇਰੀ ਕੋਈ ਚਿੰਤਾ ਨਹੀਂ ਜੋ ਮੇਰੀ ਭੈਣ ਸੇਵਾ ਵਿੱਚ ਮੇਰੀ ਸਹਾਇਤਾ ਨਹੀਂ ਕਰਦੀ? ਮੇਰੀ ਸਹਾਇਤਾ ਲਈ ਉਸ ਨੂੰ ਕਹੋ। 41ਪਰ ਪ੍ਰਭੂ ਨੇ ਉਸ ਨੂੰ ਉੱਤਰ ਦਿੱਤਾ, ਮਾਰਥਾ! ਮਾਰਥਾ! ਤੂੰ ਬਹੁਤੀਆਂ ਵਸਤਾਂ ਦੀ ਚਿੰਤਾ ਕਰਦੀ ਅਤੇ ਘਬਰਾਉਂਦੀ ਹੈਂ। 42ਪਰ ਇੱਕ ਗੱਲ ਦੀ ਲੋੜ ਹੈ। ਮਰਿਯਮ ਨੇ ਤਾਂ ਉਹ ਚੰਗਾ ਹਿੱਸਾ ਪਸੰਦ ਕੀਤਾ ਹੈ ਜੋ ਉਸ ਤੋਂ ਖੋਹਿਆ ਨਾ ਜਾਵੇਗਾ। 11:27ਅਤੇ ਇਹ ਹੋਇਆ ਕਿ ਜਦ ਯਿਸੂ ਇਹ ਗੱਲਾਂ ਕਰ ਰਹੇ ਸਨ ਤਾਂ ਭੀੜ ਵਿੱਚੋਂ ਇੱਕ ਔਰਤ ਨੇ ਪੁਕਾਰ ਕੇ ਕਿਹਾ, ਕਿ ਧੰਨ ਹੈ ਉਹ ਮਾਂ ਜਿਸ ਨੇ ਤੈਨੂੰ ਜਨਮ ਦਿੱਤਾ ਅਤੇ ਉਹ ਛਾਤੀਆਂ ਜਿਨ੍ਹਾਂ ਨੇ ਤੈਨੂੰ ਚੁੰਘਾਇਆ ਹੈ! 28ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਪਰ ਧੰਨ ਹਨ ਉਹ ਲੋਕ ਜਿਹੜੇ ਪਰਮੇਸ਼ੁਰ ਦਾ ਬਚਨ ਸੁਣਦੇ ਅਤੇ ਉਸ ਨੂੰ ਮੰਨਦੇ ਹਨ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਕਤੂਬਰ 1 ਸਿਵਲ ਕੈਲੰਡਰ ਦਾ ਅਕਤੂਬਰ 14 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ