ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2026 › ਅਕਤੂਬਰ 15
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 15 ਅਕਤੂਬਰ 2026
ਵੀਰਵਾਰ · ਆਮ ਸਮੇਂ ਦਾ 28ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ 28ਵੇਂ ਹਫ਼ਤੇ ਦਾ ਵੀਰਵਾਰ
ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਚਿੱਟਾ
ਯਿਸੂ ਦੀ ਸੰਤ ਟੇਰੇਸਾ (ਆਵਿਲਾ ਦੀ), ਕੁਆਰੀ ਅਤੇ ਕਲੀਸਿਯਾ ਦੀ ਆਚਾਰੀਆ · ਯਾਦਗਾਰੀ ਦਿਨ
ਦਿਨ ਦੇ ਪਾਠ
ਪਹਿਲਾ ਪਾਠ
1ਪੌਲੁਸ, ਜੋ ਪਰਮੇਸ਼ੁਰ ਦੀ ਮਰਜ਼ੀ ਤੋਂ ਮਸੀਹ ਯਿਸੂ ਦਾ ਰਸੂਲ ਹਾਂ! ਅੱਗੇ ਯੋਗ ਉਨ੍ਹਾਂ ਸੰਤਾਂ ਨੂੰ ਜਿਹੜੇ ਅਫ਼ਸੁਸ ਵਿੱਚ ਵੱਸਦੇ ਹਨ ਅਤੇ ਮਸੀਹ ਯਿਸੂ ਵਿੱਚ ਵਿਸ਼ਵਾਸਯੋਗ ਹਨ, 2ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਅਤੇ ਸ਼ਾਂਤੀ ਤੁਹਾਨੂੰ ਮਿਲਦੀ ਰਹੇ। 3ਧੰਨ ਹੋਵੇ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਸ ਨੇ ਮਸੀਹ ਵਿੱਚ ਸਵਰਗੀ ਥਾਵਾਂ ਵਿੱਚ ਸਭ ਪਰਕਾਰ ਦੀਆਂ ਆਤਮਿਕ ਬਰਕਤਾਂ ਨਾਲ ਸਾਨੂੰ ਬਰਕਤ ਦਿੱਤੀ! 4ਜਿਵੇਂ ਉਸ ਨੇ ਸਾਨੂੰ ਜਗਤ ਦੀ ਨੀਂਹ ਰੱਖਣ ਤੋਂ ਪਹਿਲਾਂ ਹੀ ਉਸ ਵਿੱਚ ਚੁਣ ਲਿਆ ਕਿ ਅਸੀਂ ਉਹ ਦੇ ਸਨਮੁਖ ਪਿਆਰ ਵਿੱਚ ਪਵਿੱਤਰ ਅਤੇ ਨਿਰਮਲ ਹੋਈਏ! 5ਉਹ ਨੇ ਜੋ ਆਪਣੀ ਮਰਜ਼ੀ ਦੇ ਨੇਕ ਇਰਾਦੇ ਦੇ ਅਨੁਸਾਰ ਯਿਸੂ ਮਸੀਹ ਦੇ ਰਾਹੀਂ ਆਪਣੇ ਲਈ ਸਾਨੂੰ ਲੇਪਾਲਕ ਪੁੱਤਰ ਹੋਣ ਨੂੰ ਅੱਗੋਂ ਹੀ ਠਹਿਰਾਇਆ! 6ਕਿ ਉਹ ਦੀ ਕਿਰਪਾ ਦੀ ਮਹਿਮਾ ਦੀ ਵਡਿਆਈ ਹੋਵੇ ਜਿਹੜੀ ਉਹ ਨੇ ਉਸ ਪਿਆਰੇ ਪੁੱਤਰ ਵਿੱਚ ਸਾਨੂੰ ਬਖਸ਼ ਦਿੱਤੀ! 7ਜਿਸ ਦੇ ਵਿੱਚ ਉਸ ਦੇ ਲਹੂ ਦੇ ਦੁਆਰਾ, ਸਾਨੂੰ ਛੁਟਕਾਰਾ ਅਤੇ ਅਪਰਾਧਾਂ ਦੀ ਮਾਫ਼ੀ ਉਹ ਦੀ ਕਿਰਪਾ ਦੇ ਧਨ ਅਨੁਸਾਰ ਮਿਲਦੀ ਹੈ, 8ਜਿਸ ਕਿਰਪਾ ਨੂੰ ਉਹ ਨੇ ਸਾਰੇ ਗਿਆਨ ਅਤੇ ਬੁੱਧ ਨਾਲ ਸਾਨੂੰ ਵਧੇਰੇ ਦਿੱਤਾ! 9ਕਿਉਂ ਜੋ ਉਹ ਨੇ ਆਪਣੀ ਇੱਛਾ ਦੇ ਭੇਤ ਨੂੰ ਸਾਡੇ ਉੱਤੇ ਪਰਗਟ ਕੀਤਾ, ਆਪਣੇ ਉਸ ਨੇਕ ਇਰਾਦੇ ਦੇ ਅਨੁਸਾਰ ਜਿਹੜਾ ਉਹ ਨੇ ਮਸੀਹ ਵਿੱਚ ਧਾਰਿਆ ਸੀ! 10ਕਿ ਸਮਿਆਂ ਦੀ ਪੂਰਨਤਾ ਵਿੱਚ, ਉਹ ਸਭਨਾਂ ਨੂੰ ਜੋ ਸਵਰਗ ਵਿੱਚ ਅਤੇ ਜੋ ਧਰਤੀ ਉੱਤੇ ਹਨ ਮਸੀਹ ਵਿੱਚ ਇਕੱਠਾ ਕਰੇ!
ਜਵਾਬੀ ਭਜਨ
1ਭਜਨ ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਕਿਉਂ ਜੋ ਉਹ ਨੇ ਅਚਰਜ਼ ਕੰਮ ਕੀਤੇ ਹਨ, ਉਹ ਦੇ ਸੱਜੇ ਹੱਥ ਅਤੇ ਉਹ ਦੀ ਪਵਿੱਤਰ ਬਾਂਹ ਨੇ ਉਹ ਦੇ ਲਈ ਫ਼ਤਹ ਪਾਈ ਹੈ। 2ਯਹੋਵਾਹ ਨੇ ਆਪਣੀ ਫ਼ਤਹ ਪਰਗਟ ਕੀਤੀ ਹੈ, ਉਹ ਨੇ ਆਪਣਾ ਧਰਮ ਕੌਮਾਂ ਨੂੰ ਅੱਖੀਂ ਵਿਖਾਇਆ ਹੈ। 3ਉਹ ਨੇ ਆਪਣੀ ਦਯਾ ਅਤੇ ਆਪਣੀ ਵਫ਼ਾਦਾਰੀ ਨੂੰ ਇਸਰਾਏਲ ਦੇ ਘਰਾਣੇ ਲਈ ਚੇਤੇ ਰੱਖਿਆ ਹੈ, ਧਰਤੀ ਦੇ ਸਾਰਿਆਂ ਕੰਢਿਆਂ ਨੇ ਸਾਡੇ ਪਰਮੇਸ਼ੁਰ ਦੀ ਫ਼ਤਹ ਨੂੰ ਡਿੱਠਾ ਹੈ। 4ਹੇ ਸਾਰੀ ਧਰਤੀ ਦਿਓ, ਯਹੋਵਾਹ ਲਈ ਖੁਸ਼ੀ ਦਾ ਲਲਕਾਰਾ ਮਾਰੋ, ਰਾਗ ਛੇੜੋ, ਜੈ ਜੈ ਕਾਰ ਕਰੋ, ਭਜਨ ਗਾਓ, 5ਬਰਬਤ ਵਜਾ ਕੇ ਯਹੋਵਾਹ ਲਈ ਭਜਨ ਗਾਓ, ਰਸੀਲੇ ਸੁਰ ਨਾਲ ਬਰਬਤ ਵਜਾ ਕੇ 6ਤੁਰ੍ਹੀਆਂ ਅਤੇ ਨਰਸਿੰਗੇ ਦੀ ਅਵਾਜ਼ ਨਾਲ ਯਹੋਵਾਹ ਪਾਤਸ਼ਾਹ ਦੇ ਅੱਗੇ ਲਲਕਾਰੋ।
ਇੰਜੀਲ
47ਹਾਏ ਤੁਹਾਡੇ ਉੱਤੇ! ਕਿਉਂ ਜੋ ਤੁਸੀਂ ਨਬੀਆਂ ਦੀਆਂ ਕਬਰਾਂ ਬਣਾਉਂਦੇ ਹੋ ਅਤੇ ਤੁਹਾਡਿਆਂ ਪਿਉ-ਦਾਦਿਆਂ ਨੇ ਉਨ੍ਹਾਂ ਨੂੰ ਮਾਰ ਸੁੱਟਿਆ ਸੀ। 48ਸੋ ਤੁਸੀਂ ਗਵਾਹ ਹੋ ਅਤੇ ਤੁਹਾਡੇ ਪਿਉ-ਦਾਦਿਆਂ ਦੇ ਕੰਮ ਤੁਹਾਨੂੰ ਚੰਗੇ ਲੱਗਦੇ ਹਨ, ਇਸ ਲਈ ਜੋ ਉਨ੍ਹਾਂ ਨੇ ਨਬੀਆਂ ਨੂੰ ਮਾਰ ਸੁੱਟਿਆ ਅਤੇ ਤੁਸੀਂ ਉਹਨਾਂ ਦੀਆਂ ਕਬਰਾਂ ਬਣਾਉਂਦੇ ਹੋ। 49ਇਸ ਲਈ ਪਰਮੇਸ਼ੁਰ ਦੇ ਗਿਆਨ ਨੇ ਵੀ ਆਖਿਆ ਕਿ ਮੈਂ ਉਨ੍ਹਾਂ ਦੇ ਕੋਲ ਨਬੀਆਂ ਅਤੇ ਰਸੂਲਾਂ ਨੂੰ ਭੇਜਾਂਗਾ ਅਤੇ ਉਹ ਉਹਨਾਂ ਵਿੱਚੋਂ ਕਈਆਂ ਨੂੰ ਮਾਰ ਸੁੱਟਣਗੇ ਅਤੇ ਅੱਤਿਆਚਾਰ ਕਰਨਗੇ। 50ਸਭਨਾਂ ਨਬੀਆਂ ਦਾ ਖੂਨ ਜੋ ਜਗਤ ਦੀ ਉਤਪਤੀ ਤੋਂ ਵਹਾਇਆ ਗਿਆ ਹੈ, ਉਹਨਾਂ ਸਭਨਾਂ ਦਾ ਬਦਲਾ ਇਸ ਪੀੜ੍ਹੀ ਦੇ ਲੋਕਾਂ ਤੋਂ ਲਿਆ ਜਾਵੇਗਾ। 51ਹਾਬਲ ਦੇ ਖੂਨ ਤੋਂ ਲੈ ਕੇ ਜ਼ਕਰਯਾਹ ਦੇ ਖੂਨ ਤੱਕ ਜੋ ਜਗਵੇਦੀ ਅਤੇ ਹੈਕਲ ਦੇ ਵਿਚਕਾਰ ਕਤਲ ਕੀਤਾ ਗਿਆ ਸੀ। ਮੈਂ ਤੁਹਾਨੂੰ ਸੱਚ ਆਖਦਾ, ਉਸ ਦਾ ਬਦਲਾ ਇਸ ਪੀੜ੍ਹੀ ਤੋਂ ਲਿਆ ਜਾਵੇਗਾ। ਹਾਂ, ਮੈਂ ਤੁਹਾਨੂੰ ਆਖਦਾ ਹਾਂ, ਇਸੇ ਪੀੜ੍ਹੀ ਤੋਂ ਲਿਆ ਜਾਵੇਗਾ। 52ਉਪਦੇਸ਼ਕਾਂ ਉੱਤੇ ਹਾਏ! ਕਿਉਂ ਜੋ ਤੁਸੀਂ ਗਿਆਨ ਦੀ ਕੁੰਜੀ ਤਾਂ ਪ੍ਰਾਪਤ ਕੀਤੀ ਹੈ। ਨਾ ਤੁਸੀਂ ਆਪ ਵੜੇ ਅਤੇ ਸਗੋਂ ਵੜਨ ਵਾਲਿਆਂ ਨੂੰ ਵੀ ਰੋਕ ਦਿੱਤਾ। 53ਜਦੋਂ ਉਹ ਉੱਥੋਂ ਨਿੱਕਲਿਆ ਤਾਂ ਉਪਦੇਸ਼ਕ ਅਤੇ ਫ਼ਰੀਸੀ ਜ਼ੋਰ ਪਾਉਣ ਲੱਗੇ ਅਤੇ ਉਸ ਤੋਂ ਬਹੁਤੀਆਂ ਗੱਲਾਂ ਅਖਵਾਉਣ ਲੱਗੇ। 54ਅਤੇ ਤਾੜ ਵਿੱਚ ਸਨ ਜੋ ਉਸ ਦੇ ਮੂੰਹ ਦੀ ਕੋਈ ਗੱਲ ਫੜਨ।
ਅੱਜ ਦੇ ਸੰਤ
- ਯਿਸੂ ਦੀ ਸੰਤ ਟੇਰੇਸਾ (ਆਵਿਲਾ ਦੀ), ਕੁਆਰੀ ਅਤੇ ਕਲੀਸਿਯਾ ਦੀ ਆਚਾਰੀਆ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ A, ਹਫ਼ਤੇ ਦੇ ਦਿਨਾਂ ਦਾ ਸਾਲ II।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ