Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2026 › ਅਕਤੂਬਰ 15

ਆਰਥੋਡਾਕਸ ਕੈਲੰਡਰ · 2 ਅਕਤੂਬਰ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 15 ਅਕਤੂਬਰ 2026

ਵੀਰਵਾਰ · ਪੰਤੇਕੁਸਤ ਤੋਂ ਬਾਅਦ 20ਵਾਂ ਹਫ਼ਤਾ · ਸੁਰ 2

ਤਿਉਹਾਰ ਅਤੇ ਸੰਤ

Hieromartyr Cyprian and Virginmartyr Justina of Nicomedia († 304)

ਵਰਤ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

ਫਿਲਿੱ 3:1–8

1ਮੁਕਦੀ ਗੱਲ, ਹੇ ਮੇਰੇ ਭਰਾਵੋ, ਪ੍ਰਭੂ ਵਿੱਚ ਅਨੰਦ ਰਹੋ। ਇਹ ਗੱਲਾਂ ਤੁਹਾਨੂੰ ਮੁੜ-ਮੁੜ ਲਿਖਣ ਤੋਂ ਮੈਂ ਤਾਂ ਨਹੀਂ ਅੱਕਦਾ ਅਤੇ ਇਹ ਤੁਹਾਡੇ ਲਈ ਬਚਾਓ ਦਾ ਕਾਰਨ ਹੈ। 2ਕੁੱਤਿਆਂ ਤੋਂ ਸੁਚੇਤ ਰਹੋ। ਕੁਕਰਮੀਆਂ ਤੋਂ ਸੁਚੇਤ ਰਹੋ। ਸੁੰਨਤ ਕਰਨ ਵਾਲਿਆਂ ਤੋਂ ਸੁਚੇਤ ਰਹੋ। 3ਕਿਉਂ ਜੋ ਸੁੰਨਤੀ ਤਾਂ ਅਸੀਂ ਹਾਂ ਜਿਹੜੇ ਪਰਮੇਸ਼ੁਰ ਦੇ ਆਤਮਾ ਨਾਲ ਭਜਨ ਕਰਦੇ ਹਾਂ ਅਤੇ ਮਸੀਹ ਯਿਸੂ ਦੇ ਉੱਤੇ ਅਭਮਾਨ ਕਰਦੇ ਹਾਂ ਅਤੇ ਸਰੀਰ ਦਾ ਆਸਰਾ ਨਹੀਂ ਰੱਖਦੇ। 4ਭਾਵੇਂ ਮੈਂ ਸਰੀਰ ਦਾ ਵੀ ਆਸਰਾ ਰੱਖ ਸਕਦਾ। ਜੇ ਹੋਰ ਕੋਈ ਆਪਣੇ ਭਾਣੇ ਸਰੀਰ ਦਾ ਆਸਰਾ ਰੱਖ ਸਕਦਾ ਹੈ ਤਾਂ ਮੈਂ ਵਧੇਰੇ ਕਰ ਸਕਦਾ ਹਾਂ। 5ਜਨਮ ਤੋਂ ਅੱਠਵੇਂ ਦਿਨ ਦਾ ਸੁੰਨਤ ਕੀਤਾ ਹੋਇਆ ਮੈਂ ਇਸਰਾਏਲ ਦੇ ਵੰਸ਼ ਅਤੇ ਬਿਨਯਾਮੀਨ ਦੇ ਗੋਤ ਵਿੱਚੋਂ ਅਤੇ ਇਬਰਾਨੀਆਂ ਦਾ ਇਬਰਾਨੀ ਹਾਂ। ਬਿਵਸਥਾ ਦੀ ਪੁੱਛੋ ਤਾਂ ਫ਼ਰੀਸੀ। 6ਅਣਖ ਦੀ ਪੁੱਛੋਂ ਤਾਂ ਕਲੀਸਿਯਾ ਦਾ ਸਤਾਉਣ ਵਾਲਾ। ਬਿਵਸਥਾ ਦੀ ਧਾਰਮਿਕਤਾ ਦੀ ਪੁੱਛੋ ਤਾਂ ਨਿਰਦੋਸ਼। 7ਪਰ ਜਿਹੜੀਆਂ ਗੱਲਾਂ ਮੇਰੇ ਲਾਭ ਦੀਆਂ ਸਨ ਮੈਂ ਉਨ੍ਹਾਂ ਨੂੰ ਮਸੀਹ ਦੇ ਕਾਰਨ ਹਾਨੀ ਦੀਆਂ ਸਮਝਿਆ। 8ਸਗੋਂ ਮਸੀਹ ਯਿਸੂ ਆਪਣੇ ਪ੍ਰਭੂ ਦੇ ਗਿਆਨ ਦੀ ਉੱਤਮਤਾਈ ਦੇ ਕਾਰਨ ਸਾਰਿਆਂ ਗੱਲਾਂ ਨੂੰ ਮੈਂ ਹਾਨੀ ਦੀਆਂ ਹੀ ਸਮਝਦਾ ਹਾਂ ਅਤੇ ਉਹ ਦੀ ਖਾਤਰ ਮੈਂ ਇੰਨ੍ਹਾਂ ਸਭਨਾਂ ਗੱਲਾਂ ਦੀ ਹਾਨ ਝੱਲੀ ਅਤੇ ਉਨ੍ਹਾਂ ਨੂੰ ਕੂੜਾ ਸਮਝਦਾ ਹਾਂ ਜੋ ਮੈਂ ਮਸੀਹ ਨੂੰ ਪਾ ਲਵਾਂ।

ਪੱਤ੍ਰੀ (ਸੰਤ ਕੁਪ੍ਰੀਆਨ ਲਈ)

1 ਤਿਮ 1:12–17

12ਮੈਂ ਮਸੀਹ ਯਿਸੂ ਸਾਡੇ ਪ੍ਰਭੂ ਦਾ, ਜਿਸ ਨੇ ਮੈਨੂੰ ਬਲ ਦਿੱਤਾ ਧੰਨਵਾਦ ਕਰਦਾ ਹਾਂ ਇਸ ਲਈ ਜੋ ਉਹ ਨੇ ਮੈਨੂੰ ਵਿਸ਼ਵਾਸਯੋਗ ਸਮਝ ਕੇ ਇਹ ਸੇਵਾ ਦਿੱਤੀਆਂ। 13ਭਾਵੇਂ ਮੈਂ ਪਹਿਲਾਂ ਨਿੰਦਿਆ ਕਰਨ ਵਾਲਾ, ਸਤਾਉਣ ਵਾਲਾ ਅਤੇ ਧੱਕੇਖੋਰਾ ਸੀ ਪਰ ਮੇਰੇ ਉੱਤੇ ਰਹਿਮ ਹੋਇਆ ਇਸ ਲਈ ਜੋ ਮੈਂ ਇਹ ਅਵਿਸ਼ਵਾਸ ਵਿੱਚ ਅਣਜਾਣਪੁਣੇ ਨਾਲ ਕੀਤਾ। 14ਅਤੇ ਸਾਡੇ ਪ੍ਰਭੂ ਦੀ ਕਿਰਪਾ, ਵਿਸ਼ਵਾਸ ਅਤੇ ਪਿਆਰ ਨਾਲ ਜੋ ਮਸੀਹ ਯਿਸੂ ਵਿੱਚ ਹੈ ਅੱਤ ਵਧੇਰੇ ਹੋਈ। 15ਇਹ ਬਚਨ ਪੱਕਾ ਹੈ ਅਤੇ ਪੂਰੀ ਤਰ੍ਹਾਂ ਮੰਨਣ ਯੋਗ ਹੈ ਕਿ ਮਸੀਹ ਯਿਸੂ ਪਾਪੀਆਂ ਨੂੰ ਬਚਾਉਣ ਲਈ ਸੰਸਾਰ ਵਿੱਚ ਆਇਆ, ਜਿੰਨ੍ਹਾ ਵਿੱਚੋਂ ਮਹਾਂ ਪਾਪੀ ਮੈਂ ਹਾਂ। 16ਪਰ ਮੇਰੇ ਉੱਤੇ ਇਸ ਕਾਰਨ ਦਯਾ ਹੋਈ ਕਿ ਮੇਰੇ ਕਾਰਨ ਜਿਹੜਾ ਮਹਾਂ ਪਾਪੀ ਹਾਂ, ਯਿਸੂ ਮਸੀਹ ਆਪਣੇ ਪੂਰੇ ਧੀਰਜ ਨੂੰ ਪਰਗਟ ਕਰੇ ਤਾਂ ਜੋ ਇਹ ਉਨ੍ਹਾਂ ਦੇ ਨਮਿੱਤ ਜਿਹੜੇ ਉਸ ਉੱਤੇ ਸਦੀਪਕ ਜੀਵਨ ਲਈ ਵਿਸ਼ਵਾਸ ਕਰਨਗੇ ਇੱਕ ਆਦਰਸ਼ ਹੋਵੇ। 17ਹੁਣ ਸਦੀਪਕ ਮਹਾਰਾਜ, ਅਵਿਨਾਸ਼, ਅਦਿੱਖ, ਅਦੁੱਤੀ ਪਰਮੇਸ਼ੁਰ ਦਾ ਆਦਰ ਅਤੇ ਮਹਿਮਾ ਜੁੱਗੋ-ਜੁੱਗ ਹੋਵੇ। ਆਮੀਨ।

ਇੰਜੀਲ

ਲੂਕਾ 6:12–19

12ਉਨ੍ਹਾਂ ਦਿਨਾਂ ਵਿੱਚ ਇਹ ਹੋਇਆ ਕਿ ਉਹ ਪ੍ਰਾਰਥਨਾ ਕਰਨ ਲਈ ਪਹਾੜ ਉੱਤੇ ਗਿਆ ਅਤੇ ਪਰਮੇਸ਼ੁਰ ਅੱਗੇ ਸਾਰੀ ਰਾਤ ਪ੍ਰਾਰਥਨਾ ਕਰਦਾ ਰਿਹਾ। 13ਅਤੇ ਜਦ ਦਿਨ ਚੜ੍ਹਿਆ ਤਾਂ ਉਸ ਨੇ ਆਪਣਿਆਂ ਚੇਲਿਆਂ ਨੂੰ ਕੋਲ ਬੁਲਾਇਆ ਅਤੇ ਉਨ੍ਹਾਂ ਵਿੱਚੋਂ ਬਾਰਾਂ ਨੂੰ ਚੁਣ ਕੇ ਉਨ੍ਹਾਂ ਨੂੰ ਰਸੂਲ ਕਹਿ ਕੇ ਸੱਦਿਆ ਅਰਥਾਤ 14ਸ਼ਮਊਨ ਜਿਸ ਦਾ ਨਾਮ ਉਸ ਨੇ ਪਤਰਸ ਵੀ ਰੱਖਿਆ ਅਤੇ ਉਸ ਦਾ ਭਰਾ ਅੰਦ੍ਰਿਯਾਸ ਅਤੇ ਯਾਕੂਬ ਅਤੇ ਯੂਹੰਨਾ ਅਤੇ ਫ਼ਿਲਿਪੁੱਸ ਅਤੇ ਬਰਥੁਲਮਈ 15ਅਤੇ ਮੱਤੀ ਅਤੇ ਥੋਮਾ ਅਤੇ ਹਲਫ਼ਈ ਦਾ ਪੁੱਤਰ ਯਾਕੂਬ ਅਤੇ ਸ਼ਮਊਨ ਜਿਹੜਾ ਜ਼ੇਲੋਤੇਸ ਅਖਵਾਉਂਦਾ ਹੈ 16ਯਾਕੂਬ ਦਾ ਪੁੱਤਰ ਯਹੂਦਾ ਅਤੇ ਯਹੂਦਾ ਇਸਕਰਿਯੋਤੀ ਜਿਹੜਾ ਉਸ ਦਾ ਫੜਵਾਉਣ ਵਾਲਾ ਵੀ ਸੀ। 17ਅਤੇ ਉਹ ਉਨ੍ਹਾਂ ਨਾਲ ਉਤਰ ਕੇ ਪੱਧਰੇ ਥਾਂ ਖੜ੍ਹਾ ਹੋਇਆ, ਉਸ ਦੇ ਨਾਲ ਚੇਲਿਆਂ ਦੀ ਵੱਡੀ ਮੰਡਲੀ ਅਤੇ ਲੋਕਾਂ ਦੀ ਵੱਡੀ ਭੀੜ ਜਿਹੜੇ ਸਾਰੇ ਯਹੂਦਿਯਾ, ਯਰੂਸ਼ਲਮ, ਸੂਰ ਅਤੇ ਸੈਦਾ ਦੇ ਸਮੁੰਦਰ ਦੇ ਕੰਢਿਓਂ ਉਸ ਦੀ ਸੁਣਨ ਲਈ ਅਤੇ ਆਪਣਿਆਂ ਰੋਗਾਂ ਤੋਂ ਚੰਗੇ ਹੋਣ ਲਈ ਆਏ ਸਨ। 18ਅਤੇ ਜਿਹੜੇ ਅਸ਼ੁੱਧ ਆਤਮਾਵਾਂ ਤੋਂ ਦੁੱਖੀ ਸਨ ਉਹ ਚੰਗੇ ਕੀਤੇ ਗਏ। 19ਅਤੇ ਸਾਰੇ ਲੋਕ ਉਸ ਨੂੰ ਛੂਹਣਾ ਚਾਹੁੰਦੇ ਸਨ ਇਸ ਲਈ ਜੋ ਸਮਰੱਥਾ ਉਸ ਤੋਂ ਨਿੱਕਲ ਕੇ ਸਭਨਾਂ ਨੂੰ ਚੰਗਾ ਕਰਦੀ ਸੀ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਕਤੂਬਰ 2 ਸਿਵਲ ਕੈਲੰਡਰ ਦਾ ਅਕਤੂਬਰ 15 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ