ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2026 › ਅਕਤੂਬਰ 16
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 16 ਅਕਤੂਬਰ 2026
ਸ਼ੁੱਕਰਵਾਰ · ਆਮ ਸਮੇਂ ਦਾ 28ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ 28ਵੇਂ ਹਫ਼ਤੇ ਦਾ ਸ਼ੁੱਕਰਵਾਰ
ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ
ਸੰਤ ਹੈੱਡਵਿਗ, ਧਰਮਸੰਘੀ · ਇੱਛਿਕ ਯਾਦਗਾਰੀ ਦਿਨ
ਸੰਤ ਮਾਰਗਰੇਟ ਮੈਰੀ ਅਲਾਕੋਕ, ਕੁਆਰੀ · ਇੱਛਿਕ ਯਾਦਗਾਰੀ ਦਿਨ
ਵਰਤ ਅਤੇ ਤੋਬਾ
ਤੋਬਾ ਦਾ ਦਿਨ
ਹਰ ਸ਼ੁੱਕਰਵਾਰ ਤੋਬਾ ਦਾ ਦਿਨ ਹੈ; ਹਰ ਬਿਸ਼ਪ ਕਾਨਫ਼ਰੰਸ ਤੈਅ ਕਰਦੀ ਹੈ ਕਿ ਇਸ ਨੂੰ ਕਿਵੇਂ ਮਨਾਉਣਾ ਹੈ: ਮਾਸ ਤੋਂ ਪਰਹੇਜ਼ ਜਾਂ ਤੋਬਾ ਦਾ ਕੋਈ ਹੋਰ ਕੰਮ। ਵਰਤ 18 ਤੋਂ 59 ਸਾਲ ਤੱਕ, ਪਰਹੇਜ਼ 14 ਸਾਲ ਤੋਂ ਲਾਜ਼ਮੀ ਹੈ।
ਦਿਨ ਦੇ ਪਾਠ
ਪਹਿਲਾ ਪਾਠ
11ਹਾਂ, ਉਸੇ ਵਿੱਚ ਅਸੀਂ ਵੀ ਉਹ ਦੀ ਧਾਰਨਾ ਦੇ ਅਨੁਸਾਰ ਜਿਹੜਾ ਆਪਣੀ ਮਰਜ਼ੀ ਦੇ ਮਤੇ ਅਨੁਸਾਰ ਸੱਭੋ ਕੁਝ ਕਰਦਾ ਹੈ ਅੱਗੋਂ ਹੀ ਠਹਿਰਾਏ ਜਾ ਕੇ ਵਾਰਿਸ ਬਣ ਗਏ! 12ਕਿ ਅਸੀਂ ਜਿਹਨਾਂ ਪਹਿਲਾਂ ਮਸੀਹ ਉੱਤੇ ਆਸ ਰੱਖੀ ਸੀ ਉਹ ਦੀ ਮਹਿਮਾ ਦੀ ਵਡਿਆਈ ਦਾ ਕਾਰਨ ਹੋਈਏ! 13ਉਸ ਵਿੱਚ ਜਿਸ ਵੇਲੇ ਤੁਸੀਂ ਸਚਿਆਈ ਦਾ ਬਚਨ ਅਰਥਾਤ ਆਪਣੀ ਮੁਕਤੀ ਦੀ ਖੁਸ਼ਖਬਰੀ ਸੁਣੀ ਅਤੇ ਉਸ ਵਿੱਚ ਵਿਸ਼ਵਾਸ ਵੀ ਕੀਤੀ ਤਾਂ ਵਾਇਦੇ ਦੇ ਪਵਿੱਤਰ ਆਤਮਾ ਦੀ ਤੁਹਾਡੇ ਉੱਤੇ ਵੀ ਮੋਹਰ ਲੱਗੀ! 14ਇਹ ਪਰਮੇਸ਼ੁਰ ਦੇ ਆਪਣੇ ਲੋਕਾਂ ਦੇ ਛੁਟਕਾਰੇ ਦੇ ਲਈ ਸਾਡੀ ਵਿਰਾਸਤ ਦੀ ਸਾਈ ਹੈ ਕਿ ਉਹ ਦੀ ਮਹਿਮਾ ਦੀ ਵਡਿਆਈ ਹੋਵੇ।
ਜਵਾਬੀ ਭਜਨ
1ਹੇ ਧਰਮੀਓ, ਯਹੋਵਾਹ ਦੀ ਜੈ-ਜੈਕਾਰ ਕਰੋ, ਖ਼ਰਿਆਂ ਨੂੰ ਉਸਤਤ ਕਰਨੀ ਫੱਬਦੀ ਹੈ। 2ਬਰਬਤ ਵਜਾ ਕੇ ਯਹੋਵਾਹ ਦਾ ਧੰਨਵਾਦ ਕਰੋ, ਦਸ ਤਾਰ ਦੀ ਸਿਤਾਰ ਵਜਾ ਕੇ ਉਹ ਦੀ ਉਸਤਤ ਗਾਓ। 4ਯਹੋਵਾਹ ਦਾ ਬਚਨ ਸੱਚ ਹੈ, ਅਤੇ ਉਹ ਦੇ ਸਾਰੇ ਕੰਮ ਵਫ਼ਾਦਾਰੀ ਨਾਲ ਹੁੰਦੇ ਹਨ। 5ਉਹ ਧਰਮ ਅਤੇ ਨਿਆਂ ਨਾਲ ਪ੍ਰੀਤ ਰੱਖਦਾ ਹੈ, ਯਹੋਵਾਹ ਦੀ ਦਯਾ ਨਾਲ ਧਰਤੀ ਭਰਪੂਰ ਹੈ। 12ਧੰਨ ਉਹ ਕੌਮ ਹੈ ਜਿਸ ਦਾ ਪਰਮੇਸ਼ੁਰ ਯਹੋਵਾਹ ਹੈ, ਉਹ ਪਰਜਾ ਜਿਸ ਨੂੰ ਉਹ ਨੇ ਆਪਣੇ ਵਿਰਸੇ ਲਈ ਚੁਣ ਲਿਆ ਹੈ! 13ਯਹੋਵਾਹ ਸਵਰਗ ਤੋਂ ਨਿਗਾਹ ਮਾਰਦਾ ਹੈ, ਉਹ ਸਾਰੇ ਮਨੁੱਖਾਂ ਨੂੰ ਵੇਖਦਾ ਹੈ।
ਇੰਜੀਲ
1ਜਦ ਹਜ਼ਾਰਾਂ ਦੀ ਭੀੜ ਇਕੱਠੀ ਹੋਈ ਕਿ ਲੋਕ ਇੱਕ ਦੂਜੇ ਉੱਤੇ ਡਿੱਗਦੇ ਪੈਂਦੇ ਸਨ ਤਾਂ ਯਿਸੂ ਨੇ ਪਹਿਲਾਂ ਆਪਣੇ ਚੇਲਿਆਂ ਨੂੰ ਕਿਹਾ ਕਿ ਫ਼ਰੀਸੀਆਂ ਦੇ ਖ਼ਮੀਰ ਤੋਂ ਜੋ ਕਪਟ ਹੈ ਹੁਸ਼ਿਆਰ ਰਹੋ। 2ਪਰ ਕੋਈ ਚੀਜ਼ ਲੁੱਕੀ ਨਹੀਂ ਹੈ, ਜਿਹੜੀ ਪਰਗਟ ਨਾ ਹੋਵੇਗੀ ਅਤੇ ਗੁਪਤ ਨਹੀਂ ਜਿਹੜੀ ਜਾਣੀ ਨਾ ਜਾਵੇਗੀ। 3ਇਸ ਲਈ ਜੋ ਕੁਝ ਤੁਸੀਂ ਹਨ੍ਹੇਰੇ ਵਿੱਚ ਕਿਹਾ ਹੈ, ਸੋ ਚਾਨਣ ਵਿੱਚ ਸੁਣਾਇਆ ਜਾਵੇਗਾ ਅਤੇ ਜੋ ਕੁਝ ਤੁਸੀਂ ਕੋਠੜੀਆਂ ਵਿੱਚ ਕੰਨਾਂ ਵਿੱਚ ਆਖਿਆ ਹੈ ਸੋ ਕੋਠਿਆਂ ਉੱਤੇ ਉਸ ਦਾ ਪ੍ਰਚਾਰ ਕੀਤਾ ਜਾਵੇਗਾ। 4ਮੈਂ ਤੁਹਾਨੂੰ ਜੋ ਮੇਰੇ ਮਿੱਤਰ ਹੋ ਆਖਦਾ ਹਾਂ ਕਿ ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਸਰੀਰ ਨੂੰ ਮਾਰਦੇ ਹਨ ਅਤੇ ਇਸ ਤੋਂ ਵੱਧ ਕੇ ਹੋਰ ਕੁਝ ਨਹੀਂ ਕਰ ਸਕਦੇ। 5ਪਰ ਮੈਂ ਤੁਹਾਨੂੰ ਦੱਸਦਾ ਹਾਂ ਜੋ ਤੁਹਾਨੂੰ ਕਿਸ ਦੇ ਕੋਲੋਂ ਡਰਨਾ ਚਾਹੀਦਾ ਹੈ? ਪਰਮੇਸ਼ੁਰ ਤੋਂ ਡਰੋ ਜੋ ਮਾਰਨ ਦੇ ਪਿੱਛੋਂ ਨਰਕ ਵਿੱਚ ਸੁੱਟਣ ਦਾ ਅਧਿਕਾਰ ਵੀ ਰੱਖਦਾ ਹੈ। ਹਾਂ ਮੈਂ ਤੁਹਾਨੂੰ ਆਖਦਾ ਹਾਂ ਜੋ ਉਸੇ ਤੋਂ ਡਰੋ। 6ਭਲਾ, ਦੋ ਪੈਸਿਆਂ ਨੂੰ ਪੰਜ ਚਿੜੀਆਂ ਨਹੀਂ ਵਿਕਦੀਆਂ? ਪਰ ਇਨ੍ਹਾਂ ਵਿੱਚੋਂ ਇੱਕ ਵੀ ਪਰਮੇਸ਼ੁਰ ਤੋਂ ਭੁੱਲੀ ਹੋਈ ਨਹੀਂ। 7ਤੁਹਾਡੇ ਸਿਰ ਦੇ ਵਾਲ਼ ਵੀ ਗਿਣੇ ਹੋਏ ਹਨ। ਇਸ ਲਈ ਨਾ ਡਰੋ, ਤੁਸੀਂ ਬਹੁਤੀਆਂ ਚਿੜੀਆਂ ਨਾਲੋਂ ਉੱਤਮ ਹੋ।
ਅੱਜ ਦੇ ਸੰਤ
- ਸੰਤ ਹੈੱਡਵਿਗ, ਧਰਮਸੰਘੀ
- ਸੰਤ ਮਾਰਗਰੇਟ ਮੈਰੀ ਅਲਾਕੋਕ, ਕੁਆਰੀ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ A, ਹਫ਼ਤੇ ਦੇ ਦਿਨਾਂ ਦਾ ਸਾਲ II।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ