ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2026 › ਅਕਤੂਬਰ 17
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 17 ਅਕਤੂਬਰ 2026
ਸ਼ਨੀਵਾਰ · ਆਮ ਸਮੇਂ ਦਾ 28ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ 28ਵੇਂ ਹਫ਼ਤੇ ਦਾ ਸ਼ਨੀਵਾਰ
ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਲਾਲ
ਅੰਤਾਕਿਯਾ ਦੇ ਸੰਤ ਇਗਨੇਸ਼ੀਅਸ, ਬਿਸ਼ਪ ਅਤੇ ਸ਼ਹੀਦ · ਯਾਦਗਾਰੀ ਦਿਨ
ਦਿਨ ਦੇ ਪਾਠ
ਪਹਿਲਾ ਪਾਠ
15ਇਸ ਕਾਰਨ ਮੈਂ ਵੀ ਤੁਹਾਡੇ ਵਿਸ਼ਵਾਸ ਨੂੰ ਜੋ ਪ੍ਰਭੂ ਯਿਸੂ ਦੇ ਉੱਤੇ ਹੈ ਅਤੇ ਉਸ ਪਿਆਰ ਬਾਰੇ ਜੋ ਸਭਨਾਂ ਸੰਤਾਂ ਦੇ ਲਈ ਹੈ ਸੁਣਿਆ! 16ਮੈਂ ਲਗਾਤਾਰ ਤੁਹਾਡੇ ਲਈ ਧੰਨਵਾਦ ਕਰਨ ਤੋਂ ਅਤੇ ਪ੍ਰਾਰਥਨਾ ਵਿੱਚ ਯਾਦ ਕਰਦਿਆਂ ਨਹੀਂ ਹਟਦਾ! 17ਭਈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ, ਜਿਹੜਾ ਮਹਿਮਾ ਦਾ ਪਿਤਾ ਹੈ ਆਪਣੀ ਪੂਰੀ ਪਛਾਣ ਵਿੱਚ ਗਿਆਨ ਦਾ ਆਤਮਾ ਅਤੇ ਪਰਕਾਸ਼ ਤੁਹਾਨੂੰ ਦੇਵੇ! 18ਕਿ ਤੁਹਾਡੇ ਮਨ ਦੀਆਂ ਅੱਖਾਂ ਨੂੰ ਚਾਨਣ ਹੋਵੇ ਤਾਂ ਜੋ ਤੁਸੀਂ ਜਾਣ ਲਵੋ ਕਿ ਉਹ ਦੇ ਬੁਲਾਏ ਜਾਣ ਤੋਂ ਕੀ ਆਸ ਹੁੰਦੀ ਹੈ ਅਤੇ ਸੰਤਾਂ ਵਿੱਚ ਉਹ ਦੀ ਮਹਿਮਾ ਦੀ ਵਿਰਾਸਤ ਦਾ ਵਡਮੁੱਲਾ ਖਜ਼ਾਨਾ ਕੀ ਹੈ! 19ਉਸ ਦੀ ਸਮਰੱਥਾ, ਸਾਡੇ ਵਿਸ਼ਵਾਸ ਕਰਨ ਵਾਲਿਆਂ ਦੇ ਲਈ ਬਹੁਤ ਮਹਾਨ ਹੈ! ਇਹ ਸਭ ਉਸ ਦੀ ਵੱਡੀ ਸ਼ਕਤੀ ਦੇ ਕਾਰਜ ਅਨੁਸਾਰ ਹੈ 20ਜਿਹੜਾ ਉਹ ਨੇ ਮਸੀਹ ਵਿੱਚ ਕੀਤਾ ਜਦ ਉਸ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਤੇ ਸਵਰਗੀ ਥਾਵਾਂ ਵਿੱਚ ਆਪਣੇ ਸੱਜੇ ਹੱਥ ਬਿਠਾਇਆ! 21ਉਹ ਹਰੇਕ ਹਕੂਮਤ, ਅਧਿਕਾਰ, ਸਮਰੱਥਾ, ਰਿਆਸਤ, ਅਤੇ ਹਰੇਕ ਨਾਮ ਦੇ ਉਤਾਹਾਂ ਹੈ ਜੋ ਨਾ ਕੇਵਲ ਇਸ ਜੁੱਗ ਵਿੱਚ ਸਗੋਂ ਆਉਣ ਵਾਲੇ ਜੁੱਗ ਵਿੱਚ ਵੀ ਲੈਂਦੇ ਹਾਂ! 22ਅਤੇ ਸੱਭੋ ਕੁਝ ਉਸ ਦੇ ਪੈਰਾਂ ਹੇਠ ਕਰ ਦਿੱਤਾ ਅਤੇ ਸਭਨਾਂ ਵਸਤਾਂ ਉੱਤੇ ਸਿਰ ਠਹਿਰਾ ਕੇ ਉਸ ਨੂੰ ਕਲੀਸਿਯਾ ਲਈ ਦੇ ਦਿੱਤਾ! 23ਇਹ ਉਸ ਦੀ ਦੇਹ ਹੈ, ਅਰਥਾਤ ਉਸ ਦੀ ਭਰਪੂਰੀ ਜਿਹੜਾ ਸਭਨਾਂ ਵਿੱਚ ਸੱਭੋ ਕੁਝ ਪੂਰਾ ਕਰਦਾ ਹੈ!
ਜਵਾਬੀ ਭਜਨ
1ਪ੍ਰਧਾਨ ਵਜਾਉਣ ਵਾਲੇ ਦੇ ਲਈ: ਗਿਤੀਜ਼ ਦੇ ਰਾਗ ਉੱਤੇ ਦਾਊਦ ਦਾ ਭਜਨ। ਹੇ ਯਹੋਵਾਹ, ਸਾਡੇ ਪ੍ਰਭੂ, ਸਾਰੀ ਧਰਤੀ ਉੱਤੇ ਤੇਰਾ ਨਾਮ ਕਿੰਨ੍ਹਾਂ ਹੀ ਸ਼ਾਨਦਾਰ ਹੈ, ਜਿਸ ਨੇ ਆਪਣੇ ਤੇਜ ਨੂੰ ਅਕਾਸ਼ ਉੱਤੇ ਰੱਖਿਆ ਹੈ। 2ਤੂੰ ਆਪਣਿਆਂ ਵਿਰੋਧੀਆਂ ਦੇ ਕਾਰਨ ਨਿਆਣਿਆਂ ਅਤੇ ਦੁੱਧ ਚੁੰਘਣ ਵਾਲਿਆਂ ਦੇ ਮੂੰਹੋਂ ਉਸਤਤ ਕਰਵਾਈ, ਤਾਂ ਜੋ ਵੈਰੀ ਅਤੇ ਬਦਲਾ ਲੈਣ ਵਾਲੇ ਨੂੰ ਚੁੱਪ ਕਰਾ ਦੇਵੇ 3ਜਦ ਮੈਂ ਤੇਰੇ ਅਕਾਸ਼ ਨੂੰ ਵੇਖਦਾ ਹਾਂ, ਜਿਹੜਾ ਤੇਰੀ ਦਸਤਕਾਰੀ ਹੈ, ਨਾਲੇ ਚੰਦ ਅਤੇ ਤਾਰਿਆਂ ਨੂੰ ਜਿਹੜੇ ਤੂੰ ਕਾਇਮ ਕੀਤੇ ਹਨ, 4ਤਾਂ ਇਨਸਾਨ ਕੀ ਹੈ, ਜੋ ਤੂੰ ਉਸ ਨੂੰ ਚੇਤੇ ਵਿੱਚ ਲਿਆਵੇ, ਅਤੇ ਆਦਮੀ ਜਾਇਆ ਕੀ, ਜੋ ਤੂੰ ਉਸ ਦੀ ਸੁੱਧ ਲਵੇਂ? 5ਕਿ ਤੂੰ ਉਸ ਨੂੰ ਦੂਤਾਂ ਨਾਲੋਂ ਥੋੜਾ ਜਿਹਾ ਘੱਟ ਕੀਤਾ ਹੈ, ਅਤੇ ਮਹਿਮਾ ਅਤੇ ਆਦਰ ਦਾ ਮੁਕਟ ਉਸ ਦੇ ਸਿਰ ਉੱਤੇ ਰੱਖਿਆ ਹੈ! 6ਤੂੰ ਆਪਣੀ ਦਸਤਕਾਰੀ ਉੱਤੇ ਉਹ ਨੂੰ ਹਕੂਮਤ ਦਿੱਤੀ, ਤੂੰ ਸਭ ਕੁਝ ਉਹ ਦੇ ਪੈਰਾਂ ਹੇਠ ਕਰ ਦਿੱਤਾ ਹੈ,
ਇੰਜੀਲ
8ਮੈਂ ਤੁਹਾਨੂੰ ਆਖਦਾ ਹਾਂ ਕਿ ਜੋ ਕੋਈ ਮਨੁੱਖਾਂ ਸਾਹਮਣੇ ਮੈਨੂੰ ਪ੍ਰਭੂ ਕਰਕੇ ਮੰਨਦਾ ਹੈ ਤਾਂ ਮਨੁੱਖ ਦਾ ਪੁੱਤਰ ਵੀ ਪਰਮੇਸ਼ੁਰ ਦੇ ਦੂਤਾਂ ਦੇ ਸਾਹਮਣੇ ਉਸ ਨੂੰ ਆਪਣਾ ਮੰਨੇਗਾ। 9ਪਰ ਜੋ ਮਨੁੱਖਾਂ ਦੇ ਸਾਹਮਣੇ ਮੇਰਾ ਇਨਕਾਰ ਕਰੇ ਤਾਂ ਪਰਮੇਸ਼ੁਰ ਦੇ ਦੂਤਾਂ ਦੇ ਸਾਹਮਣੇ ਉਸ ਦਾ ਵੀ ਇਨਕਾਰ ਕੀਤਾ ਜਾਵੇਗਾ। 10ਅਤੇ ਜੋ ਕੋਈ ਮਨੁੱਖ ਦੇ ਪੁੱਤਰ ਦੀ ਨਿੰਦਿਆ ਕਰੇ ਉਸ ਨੂੰ ਮਾਫ਼ ਕੀਤਾ ਜਾਵੇਗਾ ਪਰ ਜੋ ਪਵਿੱਤਰ ਆਤਮਾ ਦੇ ਵਿਰੁੱਧ ਕੁਫ਼ਰ ਬੋਲੇ ਉਸ ਨੂੰ ਕਦੀ ਮਾਫ਼ ਨਹੀਂ ਕੀਤਾ ਜਾਵੇਗਾ। 11ਜਦ ਉਹ ਤੁਹਾਨੂੰ ਪ੍ਰਾਰਥਨਾ ਘਰਾਂ, ਅਧਿਕਾਰੀਆਂ ਅਤੇ ਹਾਕਮਾਂ ਦੇ ਅੱਗੇ ਲੈ ਜਾਣ ਤਾਂ ਚਿੰਤਾ ਨਾ ਕਰੋ ਜੋ ਅਸੀਂ ਕੀ ਉੱਤਰ ਦੇਈਏ ਜਾ ਕੀ ਆਖੀਏ? 12ਕਿਉਂਕਿ ਉਸੇ ਸਮੇਂ ਪਵਿੱਤਰ ਆਤਮਾ ਤੁਹਾਨੂੰ ਸਿਖਾਵੇਗਾ ਜੋ ਕੀ ਆਖਣਾ ਚਾਹੀਦਾ ਹੈ।
ਅੱਜ ਦੇ ਸੰਤ
- ਅੰਤਾਕਿਯਾ ਦੇ ਸੰਤ ਇਗਨੇਸ਼ੀਅਸ, ਬਿਸ਼ਪ ਅਤੇ ਸ਼ਹੀਦ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ A, ਹਫ਼ਤੇ ਦੇ ਦਿਨਾਂ ਦਾ ਸਾਲ II।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ