ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2026 › ਅਕਤੂਬਰ 17
ਆਰਥੋਡਾਕਸ ਕੈਲੰਡਰ · 4 ਅਕਤੂਬਰ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 17 ਅਕਤੂਬਰ 2026
ਸ਼ਨੀਵਾਰ · ਪੰਤੇਕੁਸਤ ਤੋਂ ਬਾਅਦ 20ਵਾਂ ਹਫ਼ਤਾ · ਸੁਰ 2
ਤਿਉਹਾਰ ਅਤੇ ਸੰਤ
Hieromartyr Hierotheos, Bishop of Athens (1st C)
ਵਰਤ
ਕੋਈ ਵਰਤ ਨਹੀਂ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
8ਹੇ ਭਰਾਵੋ, ਅਸੀਂ ਨਹੀਂ ਚਾਹੁੰਦੇ ਜੋ ਤੁਸੀਂ ਸਾਡੀ ਉਸ ਬਿਪਤਾ ਤੋਂ ਅਣਜਾਣ ਰਹੋ ਜਿਹੜੀ ਅਸਿਯਾ ਵਿੱਚ ਸਾਡੇ ਉੱਤੇ ਆਣ ਪਈ, ਜੋ ਅਸੀਂ ਆਪਣੀ ਸਹਿਨਸ਼ੀਲਤਾ ਤੋਂ ਬਾਹਰ ਦਬਾਏ ਗਏ ਐਥੋਂ ਤੱਕ ਜੋ ਅਸੀਂ ਜੀਉਣ ਦੀ ਆਸ ਛੱਡ ਬੈਠੇ। 9ਸਗੋਂ ਅਸੀਂ ਆਪਣੇ ਆਪ ਵਿੱਚ ਮੌਤ ਦਾ ਹੁਕਮ ਪਾ ਚੁੱਕੇ ਹਾਂ, ਜੋ ਅਸੀਂ ਆਪਣਾ ਨਹੀਂ ਸਗੋਂ ਪਰਮੇਸ਼ੁਰ ਦਾ ਜਿਹੜਾ ਮੁਰਦਿਆਂ ਨੂੰ ਜਿਉਂਦਾ ਕਰਦਾ ਹੈ ਆਸਰਾ ਰੱਖੀਏ। 10ਜਿਸ ਨੇ ਸਾਨੂੰ ਇਹੋ ਜਿਹੀ ਭਿਆਨਕ ਮੌਤ ਤੋਂ ਛੁਡਾਇਆ ਅਤੇ ਛੁਡਾਵੇਗਾ, ਜਿਸ ਦੇ ਉੱਤੇ ਅਸੀਂ ਆਸ ਰੱਖੀ ਹੈ ਜੋ ਉਹ ਫੇਰ ਵੀ ਸਾਨੂੰ ਛੁਡਾਵੇਗਾ। 11ਤੁਸੀਂ ਵੀ ਰਲ ਮਿਲ ਕੇ ਬੇਨਤੀ ਨਾਲ ਸਾਡੀ ਸਹਾਇਤਾ ਕਰੋ ਜੋ ਉਹ ਵਰਦਾਨ ਜੋ ਬਹੁਤਿਆਂ ਦੇ ਰਾਹੀਂ ਸਾਨੂੰ ਮਿਲਿਆ ਉਹ ਦਾ ਬਹੁਤੇ ਲੋਕ ਸਾਡੇ ਲਈ ਧੰਨਵਾਦ ਵੀ ਕਰਨ।
ਇੰਜੀਲ
17ਇੱਕ ਦਿਨ ਇਹ ਹੋਇਆ ਕਿ ਜਿਸ ਸਮੇਂ ਉਹ ਉਪਦੇਸ਼ ਦਿੰਦਾ ਸੀ ਤਾਂ ਕਈ ਫ਼ਰੀਸੀ ਅਤੇ ਬਿਵਸਥਾ ਦੇ ਪੜ੍ਹਾਉਣ ਵਾਲੇ ਉੱਥੇ ਬੈਠੇ ਸਨ, ਜਿਹੜੇ ਗਲੀਲ ਦੇ ਹਰੇਕ ਪਿੰਡ ਅਤੇ ਯਹੂਦਿਯਾ ਅਤੇ ਯਰੂਸ਼ਲਮ ਤੋਂ ਆਏ ਸਨ ਅਤੇ ਪ੍ਰਭੂ ਦੀ ਸਮਰੱਥਾ ਚੰਗਾ ਕਰਨ ਲਈ ਉਸ ਦੇ ਨਾਲ ਸੀ। 18ਉਸ ਸਮੇਂ ਕਈ ਲੋਕ ਇੱਕ ਮਨੁੱਖ ਨੂੰ ਜਿਹੜਾ ਅਧਰੰਗੀ ਸੀ, ਮੰਜੀ ਉੱਤੇ ਲਿਆਏ ਅਤੇ ਚਾਹਿਆ ਜੋ ਉਸ ਨੂੰ ਅੰਦਰ ਲੈ ਜਾ ਕੇ ਯਿਸੂ ਦੇ ਅੱਗੇ ਰੱਖਣ। 19ਅਤੇ ਜਦੋਂ ਭੀੜ ਦੇ ਕਾਰਨ ਉਸ ਨੂੰ ਅੰਦਰ ਲੈ ਜਾਣ ਦਾ ਕੋਈ ਤਰੀਕਾ ਨਾ ਲੱਭਿਆ ਤਾਂ ਛੱਤ ਉੱਤੇ ਚੜ੍ਹ ਗਏ ਅਤੇ ਟਾਇਲਾਂ ਦੇ ਵਿੱਚੋਂ ਦੀ ਉਸ ਨੂੰ ਮੰਜੀ ਸਣੇ ਯਿਸੂ ਦੇ ਅੱਗੇ ਉਤਾਰ ਦਿੱਤਾ। 20ਅਤੇ ਉਸ ਨੇ ਉਨ੍ਹਾਂ ਦਾ ਵਿਸ਼ਵਾਸ ਵੇਖ ਕੇ ਕਿਹਾ, ਮਨੁੱਖਾ ਤੇਰੇ ਪਾਪ ਮਾਫ਼ ਹੋਏ। 21ਤਦ ਉਪਦੇਸ਼ਕ ਅਤੇ ਫ਼ਰੀਸੀ ਵਿਵਾਦ ਕਰਨ ਲੱਗੇ ਕਿ ਇਹ ਕੌਣ ਹੈ ਜੋ ਪਰਮੇਸ਼ੁਰ ਦੀ ਨਿੰਦਿਆ ਕਰਦਾ ਹੈ? ਪਰਮੇਸ਼ੁਰ ਤੋਂ ਬਿਨ੍ਹਾਂ ਹੋਰ ਕੌਣ ਪਾਪ ਨੂੰ ਮਾਫ਼ ਕਰ ਸਕਦਾ ਹੈ? 22ਤਦ ਯਿਸੂ ਨੇ ਉਨ੍ਹਾਂ ਦੀਆਂ ਸੋਚਾਂ ਨੂੰ ਜਾਣ ਕੇ ਅੱਗੋਂ ਉਨ੍ਹਾਂ ਨੂੰ ਆਖਿਆ, ਤੁਸੀਂ ਆਪਣੇ ਮਨਾਂ ਵਿੱਚ ਕੀ ਵਿਚਾਰ ਕਰਦੇ ਹੋ? 23ਕਿਹੜੀ ਗੱਲ ਸੌਖੀ ਹੈ, ਇਹ ਆਖਣਾ ਜੋ ਤੇਰੇ ਪਾਪ ਮਾਫ਼ ਹੋਏ ਜਾਂ ਇਹ ਆਖਣਾ ਕਿ ਉੱਠ ਅਤੇ ਤੁਰ? 24ਪਰ ਇਸ ਲਈ ਜੋ ਤੁਸੀਂ ਜਾਣੋ ਕਿ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਹੈ, ਫਿਰ ਯਿਸੂ ਨੇ ਉਸ ਅਧਰੰਗੀ ਨੂੰ ਕਿਹਾ, ਮੈਂ ਤੈਨੂੰ ਆਖਦਾ ਹਾਂ, ਉੱਠ ਅਤੇ ਆਪਣੀ ਮੰਜੀ ਚੁੱਕ ਕੇ ਘਰ ਚੱਲਿਆ ਜਾ। 25ਤਾਂ ਉਹ ਝੱਟ ਉਨ੍ਹਾਂ ਦੇ ਸਾਹਮਣੇ ਉੱਠਿਆ ਅਤੇ ਮੰਜੀ ਚੁੱਕ ਕੇ ਪਰਮੇਸ਼ੁਰ ਦੀ ਮਹਿਮਾ ਕਰਦਾ ਹੋਇਆ ਆਪਣੇ ਘਰ ਚੱਲਿਆ ਗਿਆ। 26ਅਤੇ ਉਹ ਸਾਰੇ ਬਹੁਤ ਹੈਰਾਨ ਹੋ ਕੇ ਪਰਮੇਸ਼ੁਰ ਦੀ ਮਹਿਮਾ ਕਰਨ ਲੱਗੇ ਅਤੇ ਡਰ ਨਾਲ ਭਰ ਗਏ ਤੇ ਕਹਿਣ ਲੱਗੇ, ਅਸੀਂ ਅੱਜ ਅਚਰਜ਼ ਗੱਲਾਂ ਵੇਖੀਆਂ ਹਨ!।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਕਤੂਬਰ 4 ਸਿਵਲ ਕੈਲੰਡਰ ਦਾ ਅਕਤੂਬਰ 17 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ