ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2026 › ਅਕਤੂਬਰ 18
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 18 ਅਕਤੂਬਰ 2026
ਐਤਵਾਰ · ਆਮ ਸਮੇਂ ਦਾ 29ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦਾ 29ਵਾਂ ਐਤਵਾਰ
ਐਤਵਾਰ · ਉਪਾਸਨਾ ਦਾ ਰੰਗ: ਹਰਾ
ਦਿਨ ਦੇ ਪਾਠ
ਪਹਿਲਾ ਪਾਠ
1ਯਹੋਵਾਹ ਆਪਣੇ ਮਸਹ ਕੀਤੇ ਹੋਏ ਕੋਰਸ਼ ਨੂੰ ਇਹ ਆਖਦਾ ਹੈ, ਜਿਸ ਦਾ ਸੱਜਾ ਹੱਥ ਮੈਂ ਇਸ ਲਈ ਫੜ੍ਹਿਆ ਕਿ ਮੈਂ ਉਹ ਦੇ ਅੱਗੇ ਕੌਮਾਂ ਨੂੰ ਹੇਠਾਂ ਕਰ ਦਿਆਂ, ਅਤੇ ਰਾਜਿਆਂ ਦੇ ਕਮਰ ਕੱਸੇ ਖੋਲ੍ਹ ਦਿਆਂ, ਕਿ ਮੈਂ ਉਹ ਦੇ ਸਾਹਮਣੇ ਦਰਵਾਜ਼ਿਆਂ ਨੂੰ ਖੋਲ੍ਹ ਦਿਆਂ ਅਤੇ ਫਾਟਕ ਬੰਦ ਨਾ ਕੀਤੇ ਜਾਣ। 4ਮੇਰੇ ਦਾਸ ਯਾਕੂਬ ਦੀ, ਅਤੇ ਮੇਰੇ ਚੁਣੇ ਹੋਏ ਇਸਰਾਏਲ ਦੀ ਖਾਤਰ, ਮੈਂ ਤੇਰਾ ਨਾਮ ਲੈ ਕੇ ਤੈਨੂੰ ਬੁਲਾਇਆ ਹੈ, ਅਤੇ ਤੈਨੂੰ ਪਦਵੀ ਦਿੱਤੀ ਭਾਵੇਂ ਤੂੰ ਮੈਨੂੰ ਨਹੀਂ ਜਾਣਦਾ। 5ਮੈਂ ਯਹੋਵਾਹ ਹਾਂ ਅਤੇ ਹੋਰ ਕੋਈ ਨਹੀਂ, ਮੇਰੇ ਬਿਨ੍ਹਾਂ ਕੋਈ ਪਰਮੇਸ਼ੁਰ ਨਹੀਂ, ਮੈਂ ਤੈਨੂੰ ਬਲ ਦੇਵਾਂਗਾ, ਭਾਵੇਂ ਤੂੰ ਮੈਨੂੰ ਨਹੀਂ ਜਾਣਦਾ, 6ਤਾਂ ਜੋ ਉਹ ਸੂਰਜ ਦੇ ਚੜ੍ਹਦੇ ਪਾਸਿਓਂ ਅਤੇ ਲਹਿੰਦੇ ਪਾਸੇ ਤੋਂ ਜਾਣਨ, ਕਿ ਮੇਰੇ ਬਿਨ੍ਹਾਂ ਹੋਰ ਕੋਈ ਨਹੀਂ, ਮੈਂ ਹੀ ਯਹੋਵਾਹ ਹਾਂ, ਹੋਰ ਕੋਈ ਹੈ ਹੀ ਨਹੀਂ।
ਜਵਾਬੀ ਭਜਨ
1ਯਹੋਵਾਹ ਲਈ ਇੱਕ ਨਵਾਂ ਗੀਤ ਲਈ ਗਾਓ, ਹੇ ਸਾਰੀ ਸਰਿਸ਼ਟੀ, ਯਹੋਵਾਹ ਲਈ ਗਾਓ! 3ਕੌਮਾਂ ਦੇ ਵਿੱਚ ਉਹ ਦੇ ਪਰਤਾਪ ਦਾ, ਅਤੇ ਸਾਰੇ ਲੋਕਾਂ ਵਿੱਚ ਉਹ ਦੇ ਅਚਰਜ਼ ਕੰਮਾਂ ਦਾ ਵਰਣਨ ਕਰੋ। 4ਯਹੋਵਾਹ ਤਾਂ ਮਹਾਨ ਹੈ ਅਤੇ ਅੱਤ ਉਸਤਤ ਜੋਗ ਵੀ, ਸਾਰੇ ਦੇਵਤਿਆਂ ਨਾਲੋਂ ਉਹ ਭੈਅ ਦਾਇਕ ਹੈ। 5ਲੋਕਾਂ ਦੇ ਸਾਰੇ ਦੇਵਤੇ ਤਾਂ ਬੁੱਤ ਹੀ ਹਨ, ਪਰ ਯਹੋਵਾਹ ਨੇ ਅਕਾਸ਼ ਬਣਾਏ। 7ਹੇ ਲੋਕਾਂ ਦੇ ਕੁਲੋ, ਯਹੋਵਾਹ ਨੂੰ ਮੰਨੋ, ਹਾਂ, ਪਰਤਾਪ ਅਤੇ ਸਮਰੱਥਾ ਯਹੋਵਾਹ ਦੀ ਮੰਨੋ, 8ਪਰਤਾਪ ਯਹੋਵਾਹ ਦੇ ਨਾਮ ਦਾ ਮੰਨੋ, ਨਜ਼ਰਾਨਾ ਲੈ ਕੇ ਉਹ ਦੇ ਦਰਬਾਰ ਵਿੱਚ ਆਓ! 9ਯਹੋਵਾਹ ਨੂੰ ਪਵਿੱਤਰ ਬਸਤਰ ਵਿੱਚ ਮੱਥਾ ਟੇਕੋ। ਹੇ ਸਾਰੀ ਸਰਿਸ਼ਟੀ, ਉਹ ਦੇ ਸਨਮੁਖ ਥਰ-ਥਰ ਕਰੋ! 10ਕੌਮਾਂ ਵਿੱਚ ਆਖੋ ਕਿ ਯਹੋਵਾਹ ਰਾਜ ਕਰਦਾ ਹੈ, ਇਸੇ ਲਈ ਜਗਤ ਕਾਇਮ ਹੈ ਕਿ ਉਹ ਨਾ ਹਿੱਲੇ, ਉਹ ਲੋਕਾਂ ਦਾ ਇਨਸਾਫ਼ ਨਾਲ ਨਿਆਂ ਕਰੇਗਾ।
ਦੂਜਾ ਪਾਠ
1ਪੌਲੁਸ, ਸਿਲਵਾਨੁਸ ਅਤੇ ਤਿਮੋਥਿਉਸ ਵਲੋਂ ਥੱਸਲੁਨੀਕੀਆ ਦੀ ਕਲੀਸਿਯਾ ਨੂੰ ਜੋ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਵਿੱਚ ਹੈ, ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ। 2ਅਸੀਂ ਆਪਣੀਆਂ ਪ੍ਰਾਰਥਨਾਂਵਾਂ ਵਿੱਚ ਤੁਹਾਨੂੰ ਯਾਦ ਕਰਦਿਆਂ ਤੁਹਾਡੇ ਸਾਰਿਆਂ ਦੇ ਲਈ ਸਦਾ ਪਰਮੇਸ਼ੁਰ ਦਾ ਧੰਨਵਾਦ ਕਰਦੇ ਹਾਂ। 3ਅਤੇ ਤੁਹਾਡੇ ਵਿਸ਼ਵਾਸ ਦੇ ਕੰਮ, ਪਿਆਰ ਦੀ ਮਿਹਨਤ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਉੱਤੇ ਤੁਹਾਡੀ ਆਸ ਦਾ ਧੀਰਜ ਆਪਣੇ ਪਿਤਾ ਪਰਮੇਸ਼ੁਰ ਦੇ ਅੱਗੇ ਹਰ ਰੋਜ਼ ਚੇਤੇ ਕਰਦੇ ਹਾਂ। 4ਹੇ ਭਰਾਵੋ, ਪਰਮੇਸ਼ੁਰ ਦੇ ਪਿਆਰਿਓ, ਅਸੀਂ ਜਾਣਦੇ ਹਾਂ ਕਿ ਤੁਸੀਂ ਚੁਣੇ ਹੋਏ ਹੋ। 5ਇਸ ਲਈ ਜੋ ਸਾਡੀ ਖੁਸ਼ਖਬਰੀ ਸਿਰਫ਼ ਗੱਲਾਂ ਨਾਲ ਹੀ ਨਹੀਂ ਸੀ, ਸਗੋਂ ਸਮਰੱਥਾ, ਪਵਿੱਤਰ ਆਤਮਾ ਅਤੇ ਪੂਰੇ ਵਿਸ਼ਵਾਸ ਨਾਲ ਤੁਹਾਡੇ ਕੋਲ ਪਹੁੰਚੀ ਜਿਵੇਂ ਤੁਸੀਂ ਜਾਣਦੇ ਹੋ ਕਿ ਤੁਹਾਡੇ ਨਾਲ ਸਾਡਾ ਕਿਹੋ ਜਿਹਾ ਵਰਤਾਵਾ ਸੀ।
ਇੰਜੀਲ
15ਤਦ ਫ਼ਰੀਸੀਆਂ ਨੇ ਯੋਜਨਾ ਬਣਾਈ ਜੋ ਉਹ ਨੂੰ ਕਿਸ ਤਰ੍ਹਾਂ ਗੱਲਾਂ ਵਿੱਚ ਫਸਾਈਏ। 16ਅਤੇ ਉਨ੍ਹਾਂ ਆਪਣੇ ਚੇਲਿਆਂ ਨੂੰ ਹੇਰੋਦੀਆਂ ਦੇ ਨਾਲ ਉਸ ਦੇ ਕੋਲ ਭੇਜਿਆ ਕਿ ਉਸ ਨੂੰ ਆਖਣ, ਗੁਰੂ ਜੀ, ਅਸੀਂ ਜਾਣਦੇ ਹਾਂ ਜੋ ਤੂੰ ਸੱਚਾ ਹੈਂ ਅਤੇ ਸਚਿਆਈ ਨਾਲ ਪਰਮੇਸ਼ੁਰ ਦਾ ਰਾਹ ਦੱਸਦਾ ਹੈਂ ਅਤੇ ਤੈਨੂੰ ਕਿਸੇ ਦੀ ਪਰਵਾਹ ਨਹੀਂ ਕਿਉਂ ਜੋ ਤੂੰ ਮਨੁੱਖਾਂ ਦਾ ਪੱਖਪਾਤ ਨਹੀਂ ਕਰਦਾ। 17ਸੋ ਸਾਨੂੰ ਦੱਸ, ਤੂੰ ਕੀ ਸਮਝਦਾ ਹੈਂ ਜੋ ਕੈਸਰ ਨੂੰ ਕਰ ਦੇਣਾ ਯੋਗ ਹੈ ਜਾਂ ਨਹੀਂ? 18ਪਰ ਯਿਸੂ ਨੇ ਉਨ੍ਹਾਂ ਦੀ ਚਲਾਕੀ ਸਮਝ ਕੇ ਆਖਿਆ, ਹੇ ਕਪਟੀਓ ਕਿਉਂ ਮੈਨੂੰ ਪਰਖਦੇ ਹੋ? 19ਕਰ ਦਾ ਸਿੱਕਾ ਮੈਨੂੰ ਵਿਖਾਓ। ਤਦ ਉਹ ਇੱਕ ਅੱਠਿਆਨੀ ਉਸ ਕੋਲ ਲਿਆਏ। 20ਅਤੇ ਉਸ ਨੇ ਉਨ੍ਹਾਂ ਨੂੰ ਕਿਹਾ, ਇਹ ਮੂਰਤ ਅਤੇ ਲਿਖਤ ਕਿਸ ਦੀ ਹੈ? 21ਉਨ੍ਹਾਂ ਉਸ ਨੂੰ ਕਿਹਾ, ਕੈਸਰ ਦੀ। ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, ਫੇਰ ਜਿਹੜੀਆਂ ਚੀਜ਼ਾਂ ਕੈਸਰ ਦੀਆਂ ਹਨ ਉਹ ਕੈਸਰ ਨੂੰ ਅਤੇ ਜਿਹੜੀਆਂ ਪਰਮੇਸ਼ੁਰ ਦੀਆਂ ਹਨ ਉਹ ਪਰਮੇਸ਼ੁਰ ਨੂੰ ਦਿਓ।
ਅੱਜ ਦੇ ਸੰਤ
- ਇੰਜੀਲ-ਲੇਖਕ ਸੰਤ ਲੂਕਾ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ A, ਹਫ਼ਤੇ ਦੇ ਦਿਨਾਂ ਦਾ ਸਾਲ II।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ