ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2026 › ਅਕਤੂਬਰ 19
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 19 ਅਕਤੂਬਰ 2026
ਸੋਮਵਾਰ · ਆਮ ਸਮੇਂ ਦਾ 29ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ 29ਵੇਂ ਹਫ਼ਤੇ ਦਾ ਸੋਮਵਾਰ
ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ
ਸਲੀਬ ਦੇ ਸੰਤ ਪੌਲ, ਪਾਦਰੀ · ਇੱਛਿਕ ਯਾਦਗਾਰੀ ਦਿਨ
ਸੰਤ ਜੌਨ ਡੀ ਬ੍ਰੇਬਿਊਫ਼ ਅਤੇ ਆਈਜ਼ਕ ਜੋਗਸ, ਪਾਦਰੀ ਅਤੇ ਸ਼ਹੀਦ, ਅਤੇ ਉਨ੍ਹਾਂ ਦੇ ਸਾਥੀ, ਸ਼ਹੀਦ · ਇੱਛਿਕ ਯਾਦਗਾਰੀ ਦਿਨ
ਦਿਨ ਦੇ ਪਾਠ
ਪਹਿਲਾ ਪਾਠ
1ਉਹ ਨੇ ਤੁਹਾਨੂੰ ਵੀ ਜਿਉਂਦਾ ਕੀਤਾ, ਜਿਹੜੇ ਆਪਣੇ ਪਾਪਾਂ ਅਤੇ ਅਪਰਾਧਾਂ ਦੇ ਕਾਰਨ ਮਰੇ ਹੋਏ ਸਨ! 2ਜਿਨ੍ਹਾਂ ਦੇ ਵਿੱਚ ਤੁਸੀਂ ਇਸ ਸੰਸਾਰ ਦੀ ਰੀਤੀ ਅਨੁਸਾਰ ਹਵਾਈ ਇਖ਼ਤਿਆਰ ਦੇ ਸਰਦਾਰ ਦੇ ਅਰਥਾਤ ਉਸ ਆਤਮਾ ਦੇ ਅਨੁਸਾਰ ਅੱਗੇ ਚਲਦੇ ਸੀ, ਜਿਹੜੀ ਹੁਣ ਅਣ-ਆਗਿਆਕਾਰੀ ਦੇ ਪੁੱਤਰਾਂ ਵਿੱਚ ਕੰਮ ਕਰਦੀ ਹੈ! 3ਉਹਨਾਂ ਵਿੱਚ ਅਸੀਂ ਸਾਰੇ ਪਹਿਲਾਂ ਆਪਣੇ ਸਰੀਰ ਦੀ ਕਾਮਨਾ ਵਿੱਚ ਦਿਨ ਗੁਜਾਰਦੇ, ਸਰੀਰਕ ਅਤੇ ਮਨ ਦੀ ਇਛਾਵਾਂ ਨੂੰ ਪੂਰਾ ਕਰਦੇ ਸੀ ਅਤੇ ਦੂਜਿਆਂ ਦੀ ਤਰ੍ਹਾਂ ਸੁਭਾਅ ਤੋਂ ਕ੍ਰੋਧ ਦੀ ਸੰਤਾਨ ਸੀ! 4ਪਰੰਤੂ ਪਰਮੇਸ਼ੁਰ ਨੇ ਜਿਹੜਾ ਦਯਾ ਦਾ ਧਨੀ ਹੈ ਆਪਣੇ ਉਸ ਵੱਡੇ ਪਿਆਰ ਕਰਕੇ ਜਿਸ ਤੋਂ ਉਹ ਨੇ ਸਾਡੇ ਨਾਲ ਪਿਆਰ ਕੀਤਾ! 5ਜਦੋਂ ਅਸੀਂ ਅਪਰਾਧਾਂ ਦੇ ਕਾਰਨ ਮੁਰਦੇ ਹੀ ਸੀ ਤਦੋਂ ਸਾਨੂੰ ਮਸੀਹ ਦੇ ਨਾਲ ਜਿਵਾਲਿਆ, ਕਿਰਪਾ ਤੋਂ ਹੀ ਤੁਸੀਂ ਬਚਾਏ ਗਏ ਹੋ! 6ਅਤੇ ਪਰਮੇਸ਼ੁਰ ਨੇ ਸਾਨੂੰ ਉਸ ਦੇ ਨਾਲ ਉੱਠਾਇਆ ਅਤੇ ਸਾਨੂੰ ਮਸੀਹ ਯਿਸੂ ਵਿੱਚ ਸਵਰਗੀ ਥਾਵਾਂ ਉੱਤੇ ਉਸ ਦੇ ਨਾਲ ਬਿਠਾਇਆ! 7ਕਿ ਉਸ ਦਿਆਲਗੀ ਨਾਲ ਜੋ ਮਸੀਹ ਯਿਸੂ ਵਿੱਚ ਸਾਡੇ ਉੱਤੇ ਹੈ ਉਹ ਆਉਣ ਵਾਲਿਆਂ ਯੁੱਗਾਂ ਵਿੱਚ ਆਪਣੀ ਕਿਰਪਾ ਦਾ ਬੇਹੱਦ ਧਨ ਪਰਗਟ ਕਰੇ! 8ਕਿਉਂ ਜੋ ਤੁਸੀਂ ਕਿਰਪਾ ਤੋਂ ਵਿਸ਼ਵਾਸ ਦੇ ਰਾਹੀਂ ਬਚਾਏ ਗਏ ਅਤੇ ਇਹ ਤੁਹਾਡੀ ਵੱਲੋਂ ਨਹੀਂ, ਇਹ ਪਰਮੇਸ਼ੁਰ ਦੀ ਦਾਤ ਹੈ! 9ਇਹ ਕਰਮਾਂ ਤੋਂ ਨਹੀਂ ਅਜਿਹਾ ਨਾ ਹੋਵੇ ਕਿ ਕੋਈ ਘਮੰਡ ਕਰੇ! 10ਕਿਉਂ ਜੋ ਅਸੀਂ ਉਸ ਦੀ ਰਚਨਾ ਹਾਂ ਜਿਹੜੇ ਮਸੀਹ ਯਿਸੂ ਵਿੱਚ ਭਲੇ ਕੰਮਾਂ ਲਈ ਰਚੇ ਗਏ ਜੋ ਪਰਮੇਸ਼ੁਰ ਨੇ ਪਹਿਲਾਂ ਹੀ ਤਿਆਰ ਕੀਤੇ ਸਨ ਕਿ ਅਸੀਂ ਉਨ੍ਹਾਂ ਵਿੱਚ ਲੱਗੇ ਰਹੀਏ!
ਜਵਾਬੀ ਭਜਨ
1ਧੰਨਵਾਦ ਦਾ ਭਜਨ ਹੇ ਸਾਰੀ ਧਰਤੀ ਦੇ ਵਾਸੀਓ, ਯਹੋਵਾਹ ਲਈ ਲਲਕਾਰੋ, 2ਅਨੰਦ ਹੋ ਕੇ ਯਹੋਵਾਹ ਦੀ ਉਪਾਸਨਾ ਕਰੋ, ਜੈ-ਜੈਕਾਰ ਕਰਦੇ ਹੋਏ ਉਸ ਦੀ ਹਜ਼ੂਰੀ ਵਿੱਚ ਆਓ। 3ਜਾਣ ਰੱਖੋ ਕਿ ਯਹੋਵਾਹ ਹੀ ਪਰਮੇਸ਼ੁਰ ਹੈ, ਉਸ ਨੇ ਸਾਨੂੰ ਸਾਜਿਆ ਅਤੇ ਅਸੀਂ ਉਹ ਦੀ ਜੂਹ ਦੀਆਂ ਭੇਡਾਂ ਹਾਂ। 4ਧੰਨਵਾਦ ਕਰਦੇ ਹੋਏ ਉਹ ਦੀ ਹੈਕਲ ਦੇ ਫਾਟਕਾਂ ਦੇ ਅੰਦਰ, ਅਤੇ ਉਸਤਤ ਕਰਦੇ ਹੋਏ ਉਹ ਦੇ ਦਰਬਾਰ ਵਿੱਚ ਆਓ, ਉਹ ਦਾ ਧੰਨਵਾਦ ਕਰੋ ਅਤੇ ਉਹ ਦੇ ਨਾਮ ਨੂੰ ਮੁਬਾਰਕ ਆਖੋ। 5ਯਹੋਵਾਹ ਤਾਂ ਭਲਾ ਹੈ, ਉਹ ਦੀ ਦਯਾ ਸਦੀਪਕ ਹੈ, ਅਤੇ ਉਹ ਦੀ ਵਫ਼ਾਦਾਰੀ ਪੀੜ੍ਹੀਓਂ ਪੀੜ੍ਹੀ ਤੱਕ ਹੈ।
ਇੰਜੀਲ
13ਭੀੜ ਵਿੱਚੋਂ ਕਿਸੇ ਨੇ ਉਸ ਨੂੰ ਆਖਿਆ, ਗੁਰੂ ਜੀ ਮੇਰੇ ਭਰਾ ਨੂੰ ਆਖੋ ਜੋ ਉਹ ਜਾਇਦਾਦ ਮੇਰੇ ਨਾਲ ਵੰਡ ਲਵੇ। 14ਪਰ ਯਿਸੂ ਨੇ ਉਸ ਨੂੰ ਕਿਹਾ, ਮਨੁੱਖਾ, ਕਿਸ ਨੇ ਮੈਨੂੰ ਤੁਹਾਡੇ ਉੱਪਰ ਨਿਆਈਂ ਜਾਂ ਵੰਡਣ ਵਾਲਾ ਠਹਿਰਾਇਆ ਹੈ? 15ਉਸ ਨੇ ਉਨ੍ਹਾਂ ਨੂੰ ਆਖਿਆ ਸੁਚੇਤ ਰਹੋ ਅਤੇ ਸਾਰੇ ਲੋਭ ਤੋਂ ਬਚੇ ਰਹੋ, ਕਿਉਂ ਜੋ ਕਿਸੇ ਦਾ ਜੀਵਨ ਉਸ ਦੇ ਮਾਲ ਦੇ ਵਾਧੇ ਨਾਲ ਨਹੀਂ ਹੈ। 16ਤਾਂ ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦੇ ਕਿ ਕਿਹਾ ਕਿ ਕਿਸੇ ਧਨਵਾਨ ਦੇ ਖੇਤ ਵਿੱਚ ਬਹੁਤ ਫਸਲ ਹੋਈ। 17ਅਤੇ ਉਸ ਨੇ ਆਪਣੇ ਮਨ ਵਿੱਚ ਸੋਚ ਕੇ ਕਿਹਾ ਕਿ ਮੈਂ ਕੀ ਕਰਾਂ ਕਿਉਂ ਜੋ ਮੇਰੇ ਕੋਲ ਕੋਈ ਥਾਂ ਨਹੀਂ ਜਿੱਥੇ ਆਪਣੀ ਫਸਲ ਨੂੰ ਜਮ੍ਹਾ ਰੱਖਾਂ? 18ਤਾਂ ਉਹ ਨੇ ਆਖਿਆ, ਮੈਂ ਇਹ ਕਰਾਂਗਾ, ਮੈਂ ਆਪਣੇ ਕੋਠਿਆਂ ਨੂੰ ਢਾਹ ਕੇ ਅੱਗੇ ਨਾਲੋਂ ਵੱਡੇ ਬਣਾਵਾਂਗਾ ਅਤੇ ਉੱਥੇ ਆਪਣਾ ਸਾਰਾ ਅੰਨ ਅਤੇ ਆਪਣਾ ਧਨ ਜਮਾਂ ਕਰਾਂਗਾ। 19ਅਤੇ ਮੈਂ ਆਪਣੀ ਜਾਨ ਨੂੰ ਆਖਾਂਗਾ, ਹੇ ਜਾਨ ਤੇਰੇ ਕੋਲ ਬਹੁਤ ਸਾਲਾਂ ਦੇ ਲਈ ਧਨ ਜਮਾਂ ਪਿਆ ਹੈ। ਸੁੱਖ ਮਨਾ, ਖਾ ਪੀ ਅਤੇ ਮੌਜ ਕਰ। 20ਤਦ ਪਰਮੇਸ਼ੁਰ ਨੇ ਉਸ ਨੂੰ ਆਖਿਆ, ਹੇ ਮੂਰਖ, ਜੇਕਰ ਅੱਜ ਰਾਤ ਤੇਰੀ ਜਾਨ ਨਿੱਕਲ ਜਾਵੇ, ਫੇਰ ਜਿਹੜੀਆਂ ਚੀਜ਼ਾਂ ਜੋ ਤੂੰ ਤਿਆਰ ਕੀਤੀਆਂ ਹਨ ਉਹ ਕਿਸ ਦੀਆਂ ਹੋਣਗੀਆਂ? 21ਇਸੇ ਤਰ੍ਹਾਂ ਉਹ ਮਨੁੱਖ ਵੀ ਹੈ ਜੋ ਆਪਣੇ ਲਈ ਧਨ ਜੋੜਦਾ ਹੈ ਪਰ ਪਰਮੇਸ਼ੁਰ ਦੇ ਅੱਗੇ ਧਨਵਾਨ ਨਹੀਂ ਹੈ।
ਅੱਜ ਦੇ ਸੰਤ
- ਸਲੀਬ ਦੇ ਸੰਤ ਪੌਲ, ਪਾਦਰੀ
- ਸੰਤ ਜੌਨ ਡੀ ਬ੍ਰੇਬਿਊਫ਼ ਅਤੇ ਆਈਜ਼ਕ ਜੋਗਸ, ਪਾਦਰੀ ਅਤੇ ਸ਼ਹੀਦ, ਅਤੇ ਉਨ੍ਹਾਂ ਦੇ ਸਾਥੀ, ਸ਼ਹੀਦ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ A, ਹਫ਼ਤੇ ਦੇ ਦਿਨਾਂ ਦਾ ਸਾਲ II।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ