Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2026 › ਅਕਤੂਬਰ 19

ਆਰਥੋਡਾਕਸ ਕੈਲੰਡਰ · 6 ਅਕਤੂਬਰ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 19 ਅਕਤੂਬਰ 2026

ਸੋਮਵਾਰ · ਪੰਤੇਕੁਸਤ ਤੋਂ ਬਾਅਦ 21ਵਾਂ ਹਫ਼ਤਾ · ਸੁਰ 3

ਤਿਉਹਾਰ ਅਤੇ ਸੰਤ

Holy and Glorious Apostle Thomas (1st C)

ਵਰਤ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

ਫਿਲਿੱ 4:10–23

10ਪਰ ਮੈਂ ਪ੍ਰਭੂ ਵਿੱਚ ਇਸ ਗੱਲ ਤੋਂ ਬਹੁਤ ਅਨੰਦ ਹਾਂ ਜੋ ਹੁਣ ਐਨੇ ਚਿਰ ਪਿੱਛੋਂ ਤੁਸੀਂ ਮੁੜ ਮੇਰੀ ਚਿੰਤਾ ਕੀਤੀ। ਤੁਸੀਂ ਤਾਂ ਅੱਗੇ ਵੀ ਮੇਰੇ ਲਈ ਚਿੰਤਾ ਕੀਤੀ ਸੀ ਪਰ ਤੁਹਾਨੂੰ ਸਮਾਂ ਨਾ ਮਿਲਿਆ। 11ਇਹ ਨਹੀਂ ਜੋ ਮੈਂ ਤੰਗੀ ਦੇ ਕਾਰਨ ਆਖਦਾ ਹਾਂ ਕਿਉਂ ਜੋ ਮੈਂ ਇਹ ਸਿੱਖ ਲਿਆ ਹੈ ਭਈ ਜਿਸ ਹਾਲ ਵਿੱਚ ਹੋਵਾਂ ਓਸੇ ਵਿੱਚ ਸੰਤੋਖ ਰੱਖਾਂ। 12ਮੈਂ ਘਟਣਾ ਜਾਣਦਾ ਹਾਂ, ਨਾਲੇ ਵੱਧਣਾ ਵੀ ਜਾਣਦਾ ਹਾਂ। ਹਰੇਕ ਗੱਲ ਵਿੱਚ, ਕੀ ਰੱਜਣਾ ਕੀ ਭੁੱਖਾ ਰਹਿਣਾ, ਕੀ ਵੱਧਣਾ ਕੀ ਥੁੜਨਾ, ਮੈਂ ਸਾਰੀਆਂ ਗੱਲਾਂ ਦਾ ਭੇਤ ਪਾਇਆ ਹੈ। 13ਉਹ ਦੇ ਵਿੱਚ ਜੋ ਮੈਨੂੰ ਬਲ ਦਿੰਦਾ ਹੈ ਮੈਂ ਸੱਭੋ ਕੁਝ ਕਰ ਸਕਦਾ ਹਾਂ। 14ਤਾਂ ਵੀ ਤੁਸੀਂ ਭਲਾ ਕੀਤਾ ਜੋ ਇਸ ਬਿਪਤਾ ਵਿੱਚ ਮੇਰੇ ਸਾਂਝੀ ਹੋਏ। 15ਹੇ ਫਿਲਿੱਪੀਓ, ਤੁਸੀਂ ਆਪ ਵੀ ਜਾਣਦੇ ਹੋ ਭਈ ਜਾਂ ਮੈਂ ਖੁਸ਼ਖਬਰੀ ਪਹਿਲਾਂ ਸੁਣਾਉਣ ਲੱਗਾ ਜਦ ਮੈਂ ਮਕਦੂਨਿਯਾ ਤੋਂ ਨਿੱਕਲ ਆਇਆ ਤਾਂ ਕਿਸੇ ਕਲੀਸਿਯਾ ਨੇ ਲੈਣ-ਦੇਣ ਦੀ ਗੱਲ ਵਿੱਚ ਮੇਰਾ ਸਾਥ ਨਾ ਦਿੱਤਾ ਪਰ ਕੇਵਲ ਤੁਸੀਂ 16ਕਿਉਂ ਜੋ ਥਸਲੁਨੀਕੇ ਵਿੱਚ ਵੀ ਤੁਸੀਂ ਮੇਰੀ ਲੋੜ ਪੂਰੀ ਕਰਨ ਲਈ ਇੱਕ ਵਾਰ ਨਹੀਂ ਸਗੋਂ ਕਈ ਵਾਰ ਕੁਝ ਭੇਜਿਆ। 17ਇਹ ਨਹੀਂ ਜੋ ਮੈਂ ਦਾਨ ਚਾਹੁੰਦਾ ਹਾਂ ਪਰ ਮੈਂ ਉਹ ਫਲ ਚਾਹੁੰਦਾ ਹਾਂ ਜੋ ਤੁਹਾਡੇ ਲੇਖੇ ਵਿੱਚ ਵਧਦਾ ਜਾਂਦਾ ਹੈ। 18ਅਤੇ ਮੈਨੂੰ ਸੱਭੋ ਕੁਝ ਮਿਲ ਗਿਆ ਹੈ, ਸਗੋਂ ਵਾਧੂ ਹੈ। ਮੈਂ ਭਰਪੂਰ ਹਾਂ ਕਿਉਂ ਜੇ ਮੈਨੂੰ ਤੁਹਾਡੇ ਭੇਜੇ ਹੋਏ ਪਦਾਰਥ ਇਪਾਫ਼ਰੋਦੀਤੁਸ ਦੇ ਹੱਥੋਂ ਮਿਲੇ ਜੋ ਸੁੱਖਦਾਇਕ ਸੁਗੰਧ ਅਤੇ ਇਹੋ ਜਿਹਾ ਪਰਵਾਨ ਬਲੀਦਾਨ ਹੈ ਜੋ ਪਰਮੇਸ਼ੁਰ ਨੂੰ ਭਾਉਂਦਾ ਹੈ। 19ਅਤੇ ਮੇਰਾ ਪਰਮੇਸ਼ੁਰ ਤੇਜ ਵਿੱਚ ਆਪਣੇ ਧਨ ਦੇ ਅਨੁਸਾਰ ਤੁਹਾਡੀ ਹਰੇਕ ਥੁੜ ਨੂੰ ਮਸੀਹ ਯਿਸੂ ਵਿੱਚ ਸੰਪੂਰਨ ਕਰੇਗਾ। 20ਹੁਣ ਸਾਡੇ ਪਰਮੇਸ਼ੁਰ ਅਤੇ ਪਿਤਾ ਦੀ ਵਡਿਆਈ ਜੁੱਗੋ-ਜੁੱਗ ਹੋਵੇ। ਆਮੀਨ। 21ਮਸੀਹ ਯਿਸੂ ਵਿੱਚ ਹਰੇਕ ਸੰਤ ਨੂੰ ਸੁੱਖ-ਸਾਂਦ ਆਖਣਾ। ਮੇਰੇ ਨਾਲ ਜਿਹੜੇ ਭਾਈ ਹਨ ਤੁਹਾਨੂੰ ਸੁੱਖ-ਸਾਂਦ ਆਖਦੇ ਹਨ। 22ਸਾਰੇ ਸੰਤ ਪਰ ਖ਼ਾਸ ਕਰਕੇ ਓਹ ਜੋ ਕੈਸਰ ਦੇ ਘਰ ਵਿੱਚੋਂ ਹਨ ਤੁਹਾਨੂੰ ਸੁੱਖ-ਸਾਂਦ ਆਖਦੇ ਹਨ। 23ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਆਤਮਾ ਉੱਤੇ ਹੁੰਦੀ ਰਹੇ।

ਪੱਤ੍ਰੀ (ਰਸੂਲ ਥੋਮਾ ਲਈ)

1 ਕੁਰਿੰਥੀ 4:9–16

9ਮੈਂ ਤਾਂ ਸਮਝਦਾ ਹਾਂ ਕਿ ਪਰਮੇਸ਼ੁਰ ਨੇ ਸਾਨੂੰ ਰਸੂਲਾਂ ਨੂੰ ਕਤਲ ਹੋਣ ਵਾਲਿਆਂ ਵਰਗੇ ਪ੍ਰਗਟ ਕੀਤਾ ਕਿਉਂ ਜੋ ਅਸੀਂ ਸੰਸਾਰ ਅਤੇ ਦੂਤਾਂ ਅਤੇ ਮਨੁੱਖਾਂ ਦੇ ਲਈ ਇੱਕ ਤਮਾਸ਼ਾ ਬਣੇ ਹੋਏ ਹਾਂ। 10ਅਸੀਂ ਮਸੀਹ ਦੇ ਲਈ ਮੂਰਖ ਹਾਂ ਪਰ ਤੁਸੀਂ ਮਸੀਹ ਵਿੱਚ ਸਿਆਣੇ ਹੋ। ਅਸੀਂ ਨਿਰਬਲ ਹਾਂ ਪਰ ਤੁਸੀਂ ਬਲਵੰਤ ਹੋ। ਤੁਸੀਂ ਪਰਤਾਪ ਵਾਲੇ ਹੋ ਪਰ ਅਸੀਂ ਬੇਪਤ ਹਾਂ। 11ਇਸ ਘੜੀ ਤੱਕ ਅਸੀਂ ਭੁੱਖੇ, ਤਿਹਾਏ, ਨੰਗੇ ਹਾਂ ਅਤੇ ਮੁੱਕੇ ਖਾਂਦੇ ਅਤੇ ਬੇ ਟਿਕਾਣਾ ਫਿਰਦੇ ਹਾਂ। 12ਅਤੇ ਆਪਣੇ ਹੱਥਾਂ ਨਾਲ ਕੰਮ-ਧੰਦੇ ਕਰ ਕੇ ਮਿਹਨਤ ਕਰਦੇ ਹਾਂ। ਅਸੀਂ ਗਾਲਾਂ ਖਾ ਕੇ ਬਰਕਤ ਦਿੰਦੇ ਹਾਂ। ਜਦੋਂ ਸਾਨੂੰ ਸਤਾਉਂਦੇ ਹਨ ਤਾਂ ਅਸੀਂ ਸਹਿੰਦੇ ਹਾਂ। 13ਜਦ ਸਾਡੀ ਨਿੰਦਿਆ ਕਰਦੇ ਹਨ ਤਾਂ ਅਸੀਂ ਬੇਨਤੀ ਕਰਦੇ ਹਾਂ। ਅਸੀਂ ਹੁਣ ਤੱਕ ਸੰਸਾਰ ਦੇ ਕੂੜੇ ਵਰਗੇ ਅਤੇ ਸਭਨਾਂ ਵਸਤਾਂ ਦੇ ਕੂੜਾ ਕਰਕਟ ਬਣੇ ਹੋਏ ਹਾਂ। 14ਮੈਂ ਇਹ ਗੱਲਾਂ ਤੁਹਾਨੂੰ ਲੱਜਿਆਵਾਨ ਕਰਨ ਲਈ ਨਹੀਂ ਸਗੋਂ ਆਪਣੇ ਪਿਆਰਿਆਂ ਬਾਲਕਾਂ ਦੀ ਤਰ੍ਹਾਂ ਸਮਝਾਉਣ ਲਈ ਲਿਖਦਾ ਹਾਂ। 15ਭਾਵੇਂ ਹੀ ਮਸੀਹ ਵਿੱਚ ਦਸ ਹਜ਼ਾਰ ਉਸਤਾਦ ਤੁਹਾਡੇ ਹੋਣ ਪਰ ਪਿਉ ਬਹੁਤੇ ਨਹੀਂ ਇਸ ਲਈ ਜੋ ਮਸੀਹ ਯਿਸੂ ਵਿੱਚ ਖੁਸ਼ਖਬਰੀ ਦੇ ਵਸੀਲੇ ਨਾਲ ਤੁਹਾਡਾ ਪਿਉ ਮੈਂ ਹੀ ਹੋਇਆ। 16ਸੋ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਜੋ ਤੁਸੀਂ ਮੇਰੀ ਰੀਸ ਕਰੋ।

ਇੰਜੀਲ

ਲੂਕਾ 6:24–30

24ਪਰ ਹਾਏ ਤੁਹਾਡੇ ਉੱਤੇ ਜਿਹੜੇ ਧਨਵਾਨ ਹੋ ਕਿਉਂ ਜੋ ਤੁਸੀਂ ਆਪਣੀ ਤਸੱਲੀ ਲੈ ਚੁੱਕੇ। 25ਹਾਏ ਤੁਹਾਡੇ ਉੱਤੇ ਜਿਹੜੇ ਹੁਣ ਰੱਜੇ ਹੋਏ ਹੋ ਕਿਉਂ ਜੋ ਤੁਸੀਂ ਭੁੱਖੇ ਹੋਵੋਗੇ। ਹਾਏ ਤੁਹਾਡੇ ਉੱਤੇ ਜਿਹੜੇ ਹੁਣ ਹੱਸਦੇ ਹੋ ਕਿਉਂ ਜੋ ਤੁਸੀਂ ਸੋਗ ਕਰੋਗੇ ਅਤੇ ਰੋਵੋਗੇ। 26ਹਾਏ ਤੁਹਾਡੇ ਉੱਤੇ ਜਦ ਸਭ ਲੋਕ ਤੁਹਾਡੀ ਪ੍ਰਸੰਸਾ ਕਰਨ ਕਿਉਂ ਜੋ ਉਨ੍ਹਾਂ ਦੇ ਪਿਉ-ਦਾਦਿਆਂ ਨੇ ਝੂਠੇ ਨਬੀਆਂ ਨਾਲ ਇਸੇ ਤਰ੍ਹਾਂ ਕੀਤਾ। 27ਪਰ ਮੈਂ ਤੁਹਾਨੂੰ ਜੋ ਸੁਣਦੇ ਹੋ ਆਖਦਾ ਹਾਂ ਕਿ ਆਪਣੇ ਵੈਰੀਆਂ ਨਾਲ ਪਿਆਰ ਕਰੋ। ਜੋ ਤੁਹਾਡੇ ਨਾਲ ਵੈਰ ਰੱਖਣ ਉਨ੍ਹਾਂ ਦਾ ਭਲਾ ਕਰੋ। 28ਜੋ ਤੁਹਾਨੂੰ ਸਰਾਪ ਦੇਣ ਉਨ੍ਹਾਂ ਨੂੰ ਬਰਕਤ ਦਿਉ। ਜੋ ਤੁਹਾਡੇ ਨਾਲ ਈਰਖਾ ਰੱਖਣ, ਉਨ੍ਹਾਂ ਲਈ ਪ੍ਰਾਰਥਨਾ ਕਰੋ। 29ਜੋ ਤੇਰੀ ਇੱਕ ਗੱਲ੍ਹ ਉੱਤੇ ਚਪੇੜ ਮਾਰੇ ਤਾਂ ਤੂੰ ਦੂਜੀ ਵੀ ਉਸ ਦੇ ਵੱਲ ਕਰ ਦੇ ਅਤੇ ਜੋ ਤੇਰੀ ਚਾਦਰ ਖੋਹ ਲਵੇ ਤਾਂ ਉਸ ਨੂੰ ਕੁੜਤਾ ਲੈਣ ਤੋਂ ਵੀ ਮਨ੍ਹਾ ਨਾ ਕਰ। 30ਜੋ ਕੋਈ ਤੇਰੇ ਕੋਲੋਂ ਮੰਗੇ ਉਸ ਨੂੰ ਦਿਹ ਅਤੇ ਜੋ ਤੇਰੀਆਂ ਵਸਤਾਂ ਖੋਹ ਲਵੇ ਉਸ ਤੋਂ ਮੁੜ ਨਾ ਮੰਗ।

ਇੰਜੀਲ (ਰਸੂਲ ਥੋਮਾ ਲਈ)

ਯੂਹ 20:19–31

19ਉਸੇ ਦਿਨ ਦੀ ਸ਼ਾਮ, ਹਫ਼ਤੇ ਦੇ ਪਹਿਲੇ ਦਿਨ, ਸਾਰੇ ਚੇਲੇ ਇਕੱਠੇ ਹੋਏ। ਉਨ੍ਹਾਂ ਨੇ ਸਾਰੇ ਦਰਵਾਜ਼ੇ ਬੰਦ ਕਰ ਲਏ ਕਿਉਂਕਿ ਉਹ ਯਹੂਦੀਆਂ ਤੋਂ ਡਰਦੇ ਸਨ। ਤਦ ਯਿਸੂ ਉਨ੍ਹਾਂ ਦੇ ਵਿੱਚ ਆ ਕੇ ਖੜ੍ਹਾ ਹੋ ਗਿਆ ਅਤੇ ਆਖਿਆ, “ਤੁਹਾਨੂੰ ਸ਼ਾਂਤੀ ਮਿਲੇ।” 20ਜਦੋਂ ਯਿਸੂ ਨੇ ਇਹ ਆਖਿਆ ਤਾਂ ਉਸ ਦੇ ਚੇਲਿਆਂ ਨੂੰ ਆਪਣੇ ਹੱਥ ਅਤੇ ਆਪਣੀ ਵੱਖੀ ਵਿਖਾਈ। ਚੇਲੇ ਪ੍ਰਭੂ ਨੂੰ ਵੇਖ ਕੇ ਬੜੇ ਖੁਸ਼ ਹੋਏ। 21ਤਦ ਯਿਸੂ ਨੇ ਫਿਰ ਕਿਹਾ, “ਤੁਹਾਨੂੰ ਸ਼ਾਂਤੀ ਮਿਲੇ! ਮੈਂ ਤੁਹਾਨੂੰ ਭੇਜ ਰਿਹਾ ਹਾਂ ਜਿਵੇਂ ਪਿਤਾ ਨੇ ਮੈਨੂੰ ਭੇਜਿਆ ਹੈ।” 22ਯਿਸੂ ਨੇ ਇਹ ਆਖਿਆ ਉਸ ਨੇ ਆਪਣੇ ਚੇਲਿਆਂ ਉੱਪਰ ਫੂਕ ਮਾਰੀ ਅਤੇ ਯਿਸੂ ਨੇ ਆਖਿਆ, “ਪਵਿੱਤਰ ਆਤਮਾ ਲਵੋ। 23ਜਦੋਂ ਤੁਸੀਂ ਲੋਕਾਂ ਦੇ ਪਾਪ ਮਾਫ਼ ਕਰੋ ਤਾਂ ਉਨ੍ਹਾਂ ਦੇ ਪਾਪ ਮਾਫ਼ ਕੀਤੇ ਜਾਣਗੇ, ਤੇ ਜੇ ਤੁਸੀਂ ਉਨ੍ਹਾਂ ਦੇ ਪਾਪਾਂ ਨੂੰ ਨਾ ਮਾਫ਼ ਕਰੋ ਤਾਂ ਉਨ੍ਹਾਂ ਦੇ ਪਾਪ ਮਾਫ਼ ਕੀਤੇ ਨਹੀਂ ਜਾਣਗੇ।” 24ਜਦ ਯਿਸੂ ਉਨ੍ਹਾਂ ਕੋਲ ਆਇਆ ਤਾਂ ਥੋਮਾ, ਜਿਸ ਨੂੰ ਦੀਦੁਮੁਸ ਵੀ ਕਹਿੰਦੇ ਸਨ, ਉੱਥੇ ਚੇਲਿਆਂ ਵਿੱਚ ਨਹੀਂ ਸੀ। ਥੋਮਾ ਉਨ੍ਹਾਂ ਬਾਰ੍ਹਾਂ ਵਿੱਚੋਂ ਇੱਕ ਸੀ। 25ਦੂਜੇ ਚੇਲਿਆਂ ਨੇ ਥੋਮਾ ਨੂੰ ਦੱਸਿਆ, “ਅਸੀਂ ਪ੍ਰਭੂ ਨੂੰ ਵੇਖਿਆ।” ਥੋਮਾ ਨੇ ਕਿਹਾ, “ਮੈਂ ਉਦੋਂ ਤੱਕ ਵਿਸ਼ਵਾਸ ਨਹੀਂ ਕਰਾਂਗਾ ਜਦ ਤੱਕ ਮੈਂ ਉਸ ਦੇ ਹੱਥਾਂ ਵਿੱਚ ਕਿੱਲਾਂ ਦੇ ਨਿਸ਼ਾਨ ਤੇ ਛੇਦ ਨਾ ਵੇਖਾਂ ਅਤੇ ਆਪਣੀ ਉਂਗਲ ਉਨ੍ਹਾਂ ਥਾਵਾਂ ਵਿੱਚ ਪਾ ਕੇ ਨਾ ਵੇਖ ਲਵਾਂ ਜਿੱਥੇ ਕਿੱਲਾਂ ਠੋਕੀਆਂ ਗਈਆਂ ਸਨ ਅਤੇ ਆਪਣਾ ਹੱਥ ਉਸ ਦੀ ਵੱਖੀ ਚ ਨਾ ਪਾਵਾਂ।” 26ਇੱਕ ਹਫ਼ਤੇ ਬਾਅਦ ਚੇਲੇ ਉਸੇ ਘਰ ਵਿੱਚ ਫਿਰ ਇਕੱਠੇ ਹੋਏ। ਥੋਮਾ ਉਨ੍ਹਾਂ ਦੇ ਨਾਲ ਸੀ। ਦਰਵਾਜ਼ੇ ਬੰਦ ਸਨ ਪਰ ਯਿਸੂ ਉਨ੍ਹਾਂ ਵਿੱਚ ਫ਼ਿਰ ਆਣ ਕੇ ਖੜ੍ਹਾ ਹੋ ਗਿਆ ਅਤੇ ਆਖਿਆ, “ਤੁਹਾਨੂੰ ਸ਼ਾਂਤੀ ਮਿਲੇ।” 27ਤਦ ਯਿਸੂ ਨੇ ਥੋਮਾ ਨੂੰ ਕਿਹਾ, “ਆਪਣੀ ਉਂਗਲ ਇੱਧਰ ਕਰ, ਅਤੇ ਮੇਰੇ ਹੱਥਾਂ ਵੱਲ ਵੇਖ। ਆਪਣਾ ਹੱਥ ਮੇਰੀ ਵੱਖੀ ਵਿੱਚ ਵਾੜ। ਸ਼ੱਕ ਨਾ ਕਰ ਸਗੋਂ ਵਿਸ਼ਵਾਸ ਕਰ।” 28ਥੋਮਾ ਨੇ ਯਿਸੂ ਨੂੰ ਕਿਹਾ, “ਮੇਰੇ ਪ੍ਰਭੂ ਅਤੇ ਮੇਰੇ ਪਰਮੇਸ਼ੁਰ।” 29ਯਿਸੂ ਨੇ ਥੋਮਾ ਨੂੰ ਕਿਹਾ, “ਤੂੰ ਜੋ ਮੈਨੂੰ ਵੇਖਿਆ ਇਸ ਕਰਕੇ ਵਿਸ਼ਵਾਸ ਕੀਤਾ ਹੈ? ਧੰਨ ਉਹ ਜਿਨ੍ਹਾਂ ਨੇ ਨਹੀਂ ਵੀ ਵੇਖਿਆ ਫ਼ਿਰ ਵੀ ਵਿਸ਼ਵਾਸ ਕਰਦੇ।” 30ਯਿਸੂ ਨੇ ਹੋਰ ਵੀ ਕਈ ਚਮਤਕਾਰ ਕੀਤੇ ਜਿਹੜੇ ਉਸ ਦੇ ਚੇਲਿਆਂ ਨੇ ਵੇਖੇ। ਉਹ ਚਮਤਕਾਰ ਇਸ ਪੁਸਤਕ ਵਿੱਚ ਨਹੀਂ ਲਿਖੇ ਗਏ ਹਨ। 31ਇਹ ਗੱਲਾਂ ਲਿਖੀਆਂ ਗਈਆਂ ਹਨ ਤਾਂ ਜੋ ਤੁਸੀਂ ਵਿਸ਼ਵਾਸ ਕਰ ਸਕੋ ਕਿ ਯਿਸੂ ਹੀ ਮਸੀਹ ਅਤੇ ਪਰਮੇਸ਼ੁਰ ਦਾ ਪੁੱਤਰ ਹੈ ਅਤੇ ਵਿਸ਼ਵਾਸ ਕਰਕੇ, ਉਸ ਦੇ ਨਾਮ ਤੋਂ ਤੁਸੀਂ ਜੀਵਨ ਪ੍ਰਾਪਤ ਕਰ ਸਕੋ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਕਤੂਬਰ 6 ਸਿਵਲ ਕੈਲੰਡਰ ਦਾ ਅਕਤੂਬਰ 19 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ