ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2026 › ਅਕਤੂਬਰ 20
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 20 ਅਕਤੂਬਰ 2026
ਮੰਗਲਵਾਰ · ਆਮ ਸਮੇਂ ਦਾ 29ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ 29ਵੇਂ ਹਫ਼ਤੇ ਦਾ ਮੰਗਲਵਾਰ
ਆਮ ਦਿਨ · ਉਪਾਸਨਾ ਦਾ ਰੰਗ: ਹਰਾ
ਦਿਨ ਦੇ ਪਾਠ
ਪਹਿਲਾ ਪਾਠ
12ਨਾਲੇ ਤੁਸੀਂ ਉਸ ਸਮੇਂ ਮਸੀਹ ਤੋਂ ਵੱਖਰੇ, ਇਸਰਾਏਲ ਦੀ ਪਰਜਾ ਤੋਂ ਅਲੱਗ ਕੀਤੇ ਹੋਏ, ਬਚਨ ਦੇ ਵਾਅਦਿਆਂ ਤੋਂ ਬਾਹਰ, ਬਿਨ੍ਹਾਂ ਆਸ ਅਤੇ ਸੰਸਾਰ ਵਿੱਚ ਪਰਮੇਸ਼ੁਰ ਤੋਂ ਰਹਿਤ ਸੀ! 13ਪਰ ਹੁਣ ਮਸੀਹ ਯਿਸੂ ਵਿੱਚ ਤੁਸੀਂ ਜੋ ਪਹਿਲਾਂ ਦੂਰ ਸੀ, ਮਸੀਹ ਦੇ ਲਹੂ ਦੇ ਦੁਆਰਾ ਨੇੜੇ ਕੀਤੇ ਗਏ ਹੋ! 14ਕਿਉਂ ਜੋ ਉਹ ਸਾਡਾ ਮਿਲਾਪ ਹੈ, ਜਿਸ ਨੇ ਯਹੂਦੀ ਅਤੇ ਪਰਾਈਆਂ ਕੌਮਾਂ ਨੂੰ ਇੱਕ ਕੀਤਾ ਅਤੇ ਸਰੀਰ ਵਿੱਚ ਵੈਰ-ਵਿਰੋਧ ਵਾਲੀ ਜੁਦਾਈ ਦੀ ਕੰਧ ਨੂੰ ਢਾਹ ਦਿੱਤਾ! 15ਅਤੇ ਬਿਵਸਥਾ ਨੂੰ ਬਿਧੀਆਂ ਅਤੇ ਕਨੂੰਨਾਂ ਸਮੇਤ ਮਿਟਾ ਦਿੱਤਾ ਤਾਂ ਜੋ ਦੋਹਾਂ ਤੋਂ ਆਪਣੇ ਵਿੱਚ ਇੱਕ ਨਵੇਂ ਮਨੁੱਖ ਦੀ ਰਚਨਾ ਕਰਕੇ ਮੇਲ-ਮਿਲਾਪ ਕਰਾਇਆ! 16ਅਤੇ ਸਲੀਬ ਦੇ ਰਾਹੀਂ ਵੈਰ-ਵਿਰੋਧ ਦਾ ਨਾਸ ਕਰਕੇ ਉਸੇ ਰਾਹੀਂ ਦੋਹਾਂ ਨੂੰ ਇੱਕ ਸਰੀਰ ਬਣਾ ਕੇ ਪਰਮੇਸ਼ੁਰ ਨਾਲ ਮੇਲ ਕਰਾਵੇ! 17ਅਤੇ ਉਸ ਨੇ ਆਣ ਕੇ ਤੁਹਾਨੂੰ ਜਿਹੜੇ ਦੂਰ ਸਨ, ਉਨ੍ਹਾਂ ਨੂੰ ਜਿਹੜੇ ਨੇੜੇ ਸਨ ਦੋਵਾਂ ਨੂੰ ਮੇਲ-ਮਿਲਾਪ ਦੀ ਖੁਸ਼ਖਬਰੀ ਸੁਣਾਈ! 18ਕਿਉਂ ਜੋ ਉਸੇ ਦੇ ਦੁਆਰਾ ਇੱਕੋ ਆਤਮਾ ਵਿੱਚ ਪਿਤਾ ਵੱਲ ਸਾਡੇ ਦੋਵਾਂ ਦੀ ਪਹੁੰਚ ਹੁੰਦੀ ਹੈ! 19ਸੋ ਹੁਣ ਤੋਂ ਤੁਸੀਂ ਪਰਾਏ ਅਤੇ ਪਰਦੇਸੀ ਨਹੀਂ ਸਗੋਂ ਸੰਤਾਂ ਦੇ ਵਤਨੀ ਅਤੇ ਪਰਮੇਸ਼ੁਰ ਦੇ ਘਰਾਣੇ ਦੇ ਹੋ! 20ਅਤੇ ਰਸੂਲਾਂ ਅਤੇ ਨਬੀਆਂ ਦੀ ਨੀਂਹ ਉੱਤੇ ਬਣਾਏ ਗਏ ਹੋ ਜਿਹ ਦੇ ਖੂੰਜੇ ਦਾ ਪੱਥਰ ਆਪ ਮਸੀਹ ਯਿਸੂ ਹੈ! 21ਜਿਹ ਦੇ ਵਿੱਚ ਸਾਰੀ ਇਮਾਰਤ ਇੱਕ ਸੰਗ ਜੁੜ ਕੇ ਪ੍ਰਭੂ ਵਿੱਚ ਪਵਿੱਤਰ ਹੈਕਲ ਬਣਦੀ ਜਾਂਦੀ ਹੈ। 22ਜਿਸ ਵਿੱਚ ਤੁਸੀਂ ਵੀ ਆਤਮਾ ਰਾਹੀਂ ਪਰਮੇਸ਼ੁਰ ਦਾ ਭਵਨ ਹੋਣ ਲਈ ਇੱਕ ਸੰਗ ਬਣਾਏ ਜਾਂਦੇ ਹੋ।
ਜਵਾਬੀ ਭਜਨ
8ਮੈਂ ਸੁਣ ਲਵਾਂ ਕਿ ਯਹੋਵਾਹ ਪਰਮੇਸ਼ੁਰ ਕੀ ਆਖੇਗਾ, ਉਹ ਤਾਂ ਆਪਣੀ ਪਰਜਾ ਤੇ ਆਪਣੇ ਸੰਤਾਂ ਨਾਲ ਸ਼ਾਂਤੀ ਦੀਆਂ ਗੱਲਾਂ ਕਰੇਗਾ, ਕਿ ਓਹ ਫੇਰ ਮੂਰਖਤਾਈ ਵੱਲ ਨਾ ਮੁੜਨ। 9ਨਿਸੰਗ ਉਹ ਦਾ ਛੁਟਕਾਰਾ ਉਹ ਦੇ ਭੈਅ ਮੰਨਣ ਵਾਲਿਆਂ ਦੇ ਨੇੜੇ ਹੈ, ਕਿ ਸਾਡੇ ਦੇਸ ਵਿੱਚ ਮਹਿਮਾ ਵੱਸੇ! 10ਦਯਾ ਅਤੇ ਸਚਿਆਈ ਆਪੋ ਵਿੱਚ ਮਿਲ ਗਈਆਂ, ਧਰਮ ਅਤੇ ਸ਼ਾਂਤੀ ਨੇ ਇੱਕ ਦੂਏ ਨੂੰ ਚੁੰਮਿਆ ਹੈ। 11ਸਚਿਆਈ ਧਰਤੀ ਵਿੱਚੋਂ ਉੱਗਦੀ ਹੈ, ਅਤੇ ਸਵਰਗ ਤੋਂ ਧਰਮ ਝਾਕਦਾ ਹੈ। 12ਫੇਰ ਯਹੋਵਾਹ ਉੱਤਮ ਪਦਾਰਥ ਬਖ਼ਸ਼ੇਗਾ, ਅਤੇ ਸਾਡੀ ਧਰਤੀ ਆਪਣੀ ਉਪਜ ਦੇਵੇਗੀ। 13ਧਰਮ ਉਹ ਦੇ ਅੱਗੇ-ਅੱਗੇ ਚੱਲੇਗਾ, ਅਤੇ ਉਹ ਦੇ ਖੁਰਿਆਂ ਨੂੰ ਇੱਕ ਰਸਤਾ ਬਣਾਵੇਗਾ।
ਇੰਜੀਲ
35ਤੁਹਾਡੇ ਲੱਕ ਬੰਨ੍ਹੇ ਅਤੇ ਦੀਵੇ ਬਲਦੇ ਰਹਿਣ। 36ਅਤੇ ਤੁਸੀਂ ਉਨ੍ਹਾਂ ਮਨੁੱਖਾਂ ਵਰਗੇ ਬਣੋ ਜਿਹੜੇ ਆਪਣੇ ਮਾਲਕ ਦੀ ਉਡੀਕ ਕਰਦੇ ਹਨ ਕਿ ਉਹ ਵਿਆਹ ਤੋਂ ਕਦ ਮੁੜ ਆਵੇਗਾ ਅਤੇ ਜਿਸ ਵੇਲੇ ਉਹ ਆਵੇ ਅਤੇ ਬੂਹਾ ਖੜਕਾਵੇ ਤਾਂ ਜੋ ਉਹ ਝੱਟ ਉਸ ਦੇ ਲਈ ਖੋਲ੍ਹਣ। 37ਧੰਨ ਹੈ ਉਹ ਦਾਸ ਜਿਨ੍ਹਾਂ ਨੂੰ ਮਾਲਕ ਜਦ ਆਵੇ ਤਾਂ ਜਾਗਦਿਆਂ ਪਾਵੇ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਲੱਕ ਬੰਨ੍ਹ ਕੇ ਉਨ੍ਹਾਂ ਨੂੰ ਖਾਣ ਲਈ ਬਿਠਾਵੇਗਾ ਅਤੇ ਕੋਲ ਆ ਕੇ ਉਨ੍ਹਾਂ ਦੀ ਸੇਵਾ ਕਰੇਗਾ। 38ਜੇਕਰ ਉਹ ਰਾਤ ਦੇ ਦੂਸਰੇ ਜਾ ਤੀਸਰੇ ਪਹਿਰ ਨੂੰ ਆਵੇ ਅਤੇ ਇਹੋ ਜਿਹਾ ਵੇਖੇ ਤਾਂ ਧੰਨ ਹੈ ਉਹ ਦਾਸ।
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ A, ਹਫ਼ਤੇ ਦੇ ਦਿਨਾਂ ਦਾ ਸਾਲ II।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ