ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2026 › ਅਕਤੂਬਰ 20
ਆਰਥੋਡਾਕਸ ਕੈਲੰਡਰ · 7 ਅਕਤੂਬਰ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 20 ਅਕਤੂਬਰ 2026
ਮੰਗਲਵਾਰ · ਪੰਤੇਕੁਸਤ ਤੋਂ ਬਾਅਦ 21ਵਾਂ ਹਫ਼ਤਾ · ਸੁਰ 3
ਤਿਉਹਾਰ ਅਤੇ ਸੰਤ
Martyrs Sergius and Baccus in Syria († 290-303)
ਵਰਤ
ਕੋਈ ਵਰਤ ਨਹੀਂ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
1ਪੌਲੁਸ ਵੱਲੋਂ, ਜੋ ਪਰਮੇਸ਼ੁਰ ਦੀ ਇੱਛਾ ਤੋਂ ਮਸੀਹ ਯਿਸੂ ਦਾ ਰਸੂਲ ਹਾਂ, ਨਾਲੇ ਸਾਡਾ ਭਰਾ ਤਿਮੋਥਿਉਸ ਵੱਲੋਂ। 2ਅੱਗੇ ਯੋਗ ਉਨ੍ਹਾਂ ਸੰਤਾਂ ਨੂੰ ਜਿਹੜੇ ਕੁਲੁੱਸੈ ਦੇ ਵਾਸੀ ਅਤੇ ਮਸੀਹ ਵਿੱਚ ਵਿਸ਼ਵਾਸਯੋਗ ਭਰਾ ਹਨ ਸਾਡੇ ਪਿਤਾ ਪਰਮੇਸ਼ੁਰ ਦੀ ਵੱਲੋਂ ਤੁਹਾਡੇ ਤੇ ਕਿਰਪਾ ਅਤੇ ਸ਼ਾਂਤੀ ਹੁੰਦੀ ਰਹੇ। 7ਜਿਵੇਂ ਤੁਸੀਂ ਸਾਡੇ ਸਹਿਕਰਮੀ ਪਿਆਰੇ ਇਪਫ਼ਰਾਸ ਤੋਂ ਸਿੱਖਿਆ, ਜਿਹੜਾ ਸਾਡੇ ਲਈ ਮਸੀਹ ਦਾ ਵਿਸ਼ਵਾਸਯੋਗ ਸੇਵਕ ਹੈ। 8ਜਿਸ ਨੇ ਤੁਹਾਡਾ ਉਹ ਪਿਆਰ ਵੀ ਜੋ ਆਤਮਾ ਤੋਂ ਹੈ, ਸਾਨੂੰ ਦੱਸਿਆ। 9ਇਸ ਕਰਕੇ ਅਸੀਂ ਵੀ ਜਿਸ ਦਿਨ ਤੋਂ ਇਹ ਸੁਣਿਆ ਕਿ ਤੁਸੀਂ ਕਿੰਨ੍ਹਾਂ ਪਿਆਰ ਕਰਦੇ ਹੋ, ਅਸੀਂ ਵੀ ਤੁਹਾਡੇ ਲਈ ਲਗਤਾਰ ਪ੍ਰਾਰਥਨਾ ਕਰ ਰਹੇ ਹਾਂ ਪਰਮੇਸ਼ੁਰ ਤੁਹਾਨੂੰ ਬੁੱਧ ਦੇਵੇ ਤਾਂ ਜੋ ਪਵਿੱਤਰ ਆਤਮਾ ਜੋ ਸਿਖਾਉਂਦਾ ਹੈ ਉਸ ਨੂੰ ਸਮਝ ਸਕੋ 10ਤਾਂ ਜੋ ਤੁਸੀਂ ਅਜਿਹੀ ਸਹੀ ਚਾਲ ਚੱਲੋ ਜਿਹੜੀ ਪ੍ਰਭੂ ਨੂੰ ਹਰ ਤਰ੍ਹਾਂ ਚੰਗੀ ਲੱਗੇ ਅਤੇ ਹਰੇਕ ਭਲੇ ਕੰਮ ਵਿੱਚ ਫਲਦੇ ਰਹੋ ਅਤੇ ਪਰਮੇਸ਼ੁਰ ਦੀ ਪਛਾਣ ਵਿੱਚ ਵਧਦੇ ਰਹੋ। 11ਅਤੇ ਉਸ ਦੀ ਮਹਿਮਾ ਦੀ ਸ਼ਕਤੀ ਦੇ ਅਨੁਸਾਰ ਸਾਰੀ ਸਮਰੱਥਾ ਨਾਲ ਸਮਰੱਥੀ ਹੋ ਜਾਵੋ ਤਾਂ ਜੋ ਤੁਸੀਂ ਖੁਸ਼ੀ ਨਾਲ ਅਤੇ ਧੀਰਜ ਕਰੋ।
ਇੰਜੀਲ
37ਦੋਸ਼ ਨਾ ਲਾਓ ਤਾਂ ਤੁਹਾਡੇ ਉੱਤੇ ਦੋਸ਼ ਲਾਇਆ ਨਾ ਜਾਵੇਗਾ, ਅਤੇ ਅਪਰਾਧੀ ਨਾ ਠਹਿਰਾਓ ਤਾਂ ਤੁਸੀਂ ਅਪਰਾਧੀ ਨਾ ਠਹਿਰਾਏ ਜਾਓਗੇ। ਮਾਫ਼ ਕਰੋ ਤਾਂ ਤੁਸੀਂ ਮਾਫ਼ ਕੀਤੇ ਜਾਓਗੇ। 38ਦਿਓ ਤਾਂ ਤੁਹਾਨੂੰ ਦਿੱਤਾ ਜਾਵੇਗਾ, ਪੂਰਾ ਮਾਪ ਦੱਬ-ਦੱਬ ਕੇ ਹਿਲਾ-ਹਿਲਾ ਕੇ ਅਤੇ ਡੁਲ੍ਹਦਾ ਹੋਇਆ ਤੁਹਾਡੇ ਪੱਲੇ ਪਾਉਣਗੇ ਕਿਉਂਕਿ ਜਿਸ ਮਾਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਮੁੜ ਮਿਣਿਆ ਜਾਵੇਗਾ। 39ਤਦ ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦੇ ਕੇ ਕਿਹਾ, ਕੀ ਅੰਨ੍ਹਾ ਅੰਨ੍ਹੇ ਦਾ ਆਗੂ ਹੋ ਸਕਦਾ ਹੈ? ਕੀ ਉਹ ਦੋਵੇਂ ਟੋਏ ਵਿੱਚ ਨਾ ਡਿੱਗਣਗੇ? 40ਚੇਲਾ ਗੁਰੂ ਨਾਲੋਂ ਵੱਡਾ ਨਹੀਂ ਪਰ ਜੋ ਕੋਈ ਸਿੱਧ ਹੋਵੇਗਾ, ਉਹ ਆਪਣੇ ਗੁਰੂ ਵਰਗਾ ਹੋਵੇਗਾ। 41ਤੂੰ ਉਸ ਕੱਖ ਨੂੰ ਜਿਹੜਾ ਤੇਰੇ ਭਰਾ ਦੀ ਅੱਖ ਵਿੱਚ ਹੈ ਕਿਉਂ ਵੇਖਦਾ ਹੈਂ ਪਰ ਉਹ ਸ਼ਤੀਰ ਜੋ ਤੇਰੀ ਆਪਣੀ ਅੱਖ ਵਿੱਚ ਹੈ, ਉਸ ਵੱਲ ਧਿਆਨ ਨਹੀਂ ਦਿੰਦਾ? 42ਤੂੰ ਕਿਵੇਂ ਆਪਣੇ ਭਰਾ ਨੂੰ ਆਖ ਸਕਦਾ ਹੈਂ, ਕਿ ਲਿਆ! ਉਸ ਕੱਖ ਨੂੰ ਜੋ ਤੇਰੀ ਅੱਖ ਵਿੱਚ ਹੈ ਕੱਢ ਦਿਆਂ? ਪਰ ਤੂੰ ਉਸ ਸ਼ਤੀਰ ਨੂੰ ਜਿਹੜਾ ਤੇਰੀ ਆਪਣੀ ਅੱਖ ਵਿੱਚ ਹੈ ਨਹੀਂ ਵੇਖਦਾ। ਹੇ ਕਪਟੀ, ਪਹਿਲਾਂ ਉਸ ਸ਼ਤੀਰ ਨੂੰ ਆਪਣੀ ਅੱਖ ਵਿੱਚੋਂ ਕੱਢ ਤਾਂ ਚੰਗੀ ਤਰ੍ਹਾਂ ਵੇਖ ਕੇ ਤੂੰ ਉਸ ਕੱਖ ਨੂੰ ਜੋ ਤੇਰੇ ਭਰਾ ਦੀ ਅੱਖ ਵਿੱਚ ਹੈ ਕੱਢ ਸਕੇਂਗਾ। 43ਕੋਈ ਚੰਗਾ ਰੁੱਖ ਨਹੀਂ ਹੈ ਜਿਹੜਾ ਮਾੜਾ ਫਲ ਦੇਵੇ ਅਤੇ ਫੇਰ ਕੋਈ ਮਾੜਾ ਰੁੱਖ ਨਹੀਂ ਹੈ ਜਿਹੜਾ ਚੰਗਾ ਫਲ ਦੇਵੇ। 44ਹਰੇਕ ਰੁੱਖ ਆਪਣੇ ਫਲਾਂ ਤੋਂ ਪਛਾਣਿਆਂ ਜਾਂਦਾ ਹੈ। ਕਿਉਂ ਜੋ ਲੋਕ ਕੰਡਿਆਲੀਆਂ ਤੋਂ ਹੰਜ਼ੀਰ ਨਹੀਂ ਤੋੜਦੇ, ਅਤੇ ਨਾ ਹੀ ਝਾੜੀਆਂ ਤੋਂ ਦਾਖ ਤੋੜਦੇ ਹਨ। 45ਭਲਾ ਮਨੁੱਖ ਆਪਣੇ ਮਨ ਦੇ ਚੰਗੇ ਖ਼ਜ਼ਾਨੇ ਵਿੱਚੋਂ ਭਲੀਆਂ ਗੱਲਾਂ ਕੱਢਦਾ ਹੈ ਅਤੇ ਬੁਰਾ ਆਦਮੀ ਬੁਰੇ ਖ਼ਜ਼ਾਨੇ ਵਿੱਚੋਂ ਬੁਰੀ ਗੱਲ ਕੱਢਦਾ ਹੈ ਕਿਉਂਕਿ ਜੋ ਮਨ ਵਿੱਚ ਭਰਿਆ ਹੋਇਆ ਹੈ ਉਸ ਦੇ ਮੂੰਹ ਉੱਤੇ ਉਹੋ ਆਉਂਦਾ ਹੈ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਕਤੂਬਰ 7 ਸਿਵਲ ਕੈਲੰਡਰ ਦਾ ਅਕਤੂਬਰ 20 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ