Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2026 › ਅਕਤੂਬਰ 21

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 21 ਅਕਤੂਬਰ 2026

ਬੁੱਧਵਾਰ · ਆਮ ਸਮੇਂ ਦਾ 29ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 29ਵੇਂ ਹਫ਼ਤੇ ਦਾ ਬੁੱਧਵਾਰ

ਆਮ ਦਿਨ · ਉਪਾਸਨਾ ਦਾ ਰੰਗ: ਹਰਾ

ਦਿਨ ਦੇ ਪਾਠ

ਪਹਿਲਾ ਪਾਠ

ਅਫ਼ 3:2–12

2ਜੇ ਤੁਸੀਂ ਪਰਮੇਸ਼ੁਰ ਦੀ ਉਸ ਕਿਰਪਾ ਦੇ ਪ੍ਰਬੰਧ ਮੁਖ਼ਤਿਆਰੀ ਦੀ ਖ਼ਬਰ ਸੁਣੀ ਜਿਹੜੀ ਮੈਨੂੰ ਤੁਹਾਡੇ ਲਈ ਸੌਂਪੀ ਗਈ! 3ਇਹ ਕਿ ਪਰਕਾਸ਼ ਨਾਲ ਉਹ ਭੇਤ ਮੇਰੇ ਉੱਤੇ ਪ੍ਰਗਟ ਕੀਤਾ ਗਿਆ ਜਿਵੇਂ ਮੈਂ ਥੋੜ੍ਹਾ ਕਰਕੇ ਪਹਿਲਾਂ ਲਿਖਿਆ! 4ਇਸ ਤੋਂ ਤੁਸੀਂ ਪੜ੍ਹ ਕੇ ਜਾਣ ਸਕਦੇ ਹੋ ਜੋ ਮਸੀਹ ਦੇ ਭੇਤ ਵਿੱਚ ਮੇਰੀ ਸਮਝ ਕਿੰਨੀ ਹੈ! 5ਉਹ ਹੋਰਨਾਂ ਸਮਿਆਂ ਵਿੱਚ ਮਨੁੱਖ ਜਾਤੀ ਉੱਤੇ ਉਸ ਪਰਕਾਰ ਨਹੀਂ ਖੋਲ੍ਹਿਆ ਗਿਆ ਜਿਸ ਪਰਕਾਰ ਹੁਣ ਉਹ ਦੇ ਪਵਿੱਤਰ ਰਸੂਲਾਂ ਅਤੇ ਨਬੀਆਂ ਉੱਤੇ ਆਤਮਾ ਨਾਲ ਪ੍ਰਗਟ ਕੀਤਾ ਗਿਆ ਹੈ! 6ਅਰਥਾਤ ਇਹ ਕਿ ਮਸੀਹ ਵਿੱਚ ਖੁਸ਼ਖਬਰੀ ਦੇ ਦੁਆਰਾ ਪਰਾਈਆਂ ਕੌਮਾਂ ਦੇ ਲੋਕ ਸੰਗੀ ਵਿਰਾਸਤ ਅਤੇ ਇੱਕੋ ਦੇਹੀ ਦੇ ਅਤੇ ਵਾਇਦੇ ਦੇ ਵਾਰਿਸ ਹਨ! 7ਅਤੇ ਪਰਮੇਸ਼ੁਰ ਦੀ ਕਿਰਪਾ ਜੋ ਉਹ ਦੀ ਸਮਰੱਥਾ ਦੇ ਕਾਰਨ ਮੇਰੇ ਉੱਤੇ ਹੋਈ ਉਹ ਦੇ ਦਾਨ ਅਨੁਸਾਰ ਮੈਂ ਉਸ ਖੁਸ਼ਖਬਰੀ ਦਾ ਸੇਵਕ ਬਣਿਆ! 8ਮੇਰੇ ਉੱਤੇ, ਜੋ ਸਾਰਿਆਂ ਸੰਤਾਂ ਵਿੱਚੋਂ ਛੋਟੇ ਤੋਂ ਛੋਟਾ ਹਾਂ, ਇਹ ਕਿਰਪਾ ਹੋਈ ਕਿ ਮੈਂ ਪਰਾਈਆਂ ਕੌਮਾਂ ਨੂੰ ਮਸੀਹ ਦੇ ਅਣਲੱਭ ਧਨ ਦੀ ਖੁਸ਼ਖਬਰੀ ਸੁਣਾਵਾਂ! 9ਅਤੇ ਇਸ ਗੱਲ ਨੂੰ ਪਰਗਟ ਕਰਾਂ ਕਿ ਉਸ ਭੇਤ ਦੀ ਕੀ ਜੁਗਤੀ ਹੈ ਜਿਹੜਾ ਆਦ ਤੋਂ ਪਰਮੇਸ਼ੁਰ ਵਿੱਚ ਗੁਪਤ ਰਿਹਾ ਹੈ, ਜਿਸ ਨੇ ਯਿਸੂ ਮਸੀਹ ਰਾਹੀਂ ਸਭ ਵਸਤਾਂ ਉਤਪਤ ਕੀਤੀਆਂ! 10ਕਿ ਹੁਣ ਕਲੀਸਿਯਾ ਦੇ ਰਾਹੀਂ ਸਵਰਗੀ ਥਾਵਾਂ ਵਿੱਚ ਹਕੂਮਤਾਂ ਅਤੇ ਅਧਿਕਾਰਾਂ ਉੱਤੇ ਪਰਮੇਸ਼ੁਰ ਦਾ ਨਾਨਾ ਪਰਕਾਰ ਦਾ ਗਿਆਨ ਪਰਗਟ ਕੀਤਾ ਜਾਵੇ! 11ਉਸ ਸਦੀਪਕ ਇੱਛਾ ਦੇ ਅਨੁਸਾਰ ਜਿਹੜੀ ਉਸ ਨੇ ਮਸੀਹ ਯਿਸੂ ਸਾਡੇ ਪ੍ਰਭੂ ਵਿੱਚ ਪੂਰੀ ਕੀਤੀ! 12ਜਿਸ ਦੇ ਵਿੱਚ ਉਸ ਉੱਤੇ ਵਿਸ਼ਵਾਸ ਕਰਨ ਦੇ ਦੁਆਰਾ ਸਾਨੂੰ ਦਲੇਰੀ ਅਤੇ ਭਰੋਸੇ ਰਾਹੀਂ ਪਹੁੰਚ ਪ੍ਰਾਪਤ ਹੁੰਦੀ ਹੈ!

ਜਵਾਬੀ ਭਜਨ

ਯਸਾ 12:2–6

2ਵੇਖੋ, ਪਰਮੇਸ਼ੁਰ ਮੇਰੀ ਮੁਕਤੀ ਹੈ, ਮੈਂ ਆਸ ਰੱਖਾਂਗਾ ਅਤੇ ਨਾ ਡਰਾਂਗਾ, ਕਿਉਂ ਜੋ ਮੇਰਾ ਬਲ ਅਤੇ ਮੇਰਾ ਗੀਤ ਪ੍ਰਭੂ ਯਹੋਵਾਹ ਹੈ, ਅਤੇ ਉਹ ਹੀ ਮੇਰੀ ਮੁਕਤੀ ਹੈ। 3ਮੁਕਤੀ ਦੇ ਸੋਤਿਆਂ ਤੋਂ, ਤੁਸੀਂ ਖੁਸ਼ੀ ਨਾਲ ਪਾਣੀ ਭਰੋਗੇ। 4ਅਤੇ ਉਸ ਦਿਨ ਤੁਸੀਂ ਆਖੋਗੇ, ਯਹੋਵਾਹ ਦਾ ਧੰਨਵਾਦ ਕਰੋ, ਉਹ ਦੇ ਨਾਮ ਉੱਤੇ ਪੁਕਾਰੋ, ਲੋਕਾਂ ਵਿੱਚ ਉਹ ਦੇ ਕੰਮਾਂ ਦਾ ਵਰਣਨ ਕਰੋ, ਪਰਚਾਰ ਕਰੋ ਕਿ ਉਹ ਦਾ ਨਾਮ ਉੱਤਮ ਹੈ। 5ਯਹੋਵਾਹ ਲਈ ਗਾਓ, ਕਿਉਂ ਜੋ ਉਸ ਨੇ ਸ਼ਾਨਦਾਰ ਕੰਮ ਕੀਤੇ ਹਨ, ਇਹ ਸਾਰੀ ਧਰਤੀ ਵਿੱਚ ਜਾਣਿਆ ਜਾਵੇ। 6ਹੇ ਸੀਯੋਨ ਦੀਏ ਵਾਸਣੇ, ਜੈਕਾਰਾ ਗਜਾ ਅਤੇ ਅਨੰਦ ਨਾਲ ਗੀਤ ਗਾ, ਕਿਉਂ ਜੋ ਤੇਰੇ ਵਿੱਚ ਇਸਰਾਏਲ ਦਾ ਪਵਿੱਤਰ ਪੁਰਖ ਮਹਾਨ ਹੈ।

ਇੰਜੀਲ

ਲੂਕਾ 12:39–48

39ਪਰ ਇਹ ਜਾਣੋ ਕਿ ਜੇ ਘਰ ਦੇ ਮਾਲਕ ਨੂੰ ਖ਼ਬਰ ਹੁੰਦੀ ਜੋ ਚੋਰ ਕਿਸ ਵੇਲੇ ਆਵੇਗਾ ਤਾਂ ਉਹ ਜਾਗਦਾ ਰਹਿੰਦਾ ਅਤੇ ਆਪਣੇ ਘਰ ਚੋਰੀ ਨਾ ਹੋਣ ਦਿੰਦਾ। 40ਤੁਸੀਂ ਵੀ ਤਿਆਰ ਰਹੋ ਕਿਉਂਕਿ ਜਿਸ ਸਮੇਂ ਤੁਹਾਨੂੰ ਖਿਆਲ ਵੀ ਨਾ ਹੋਵੇ ਉਸੇ ਸਮੇਂ ਮਨੁੱਖ ਦਾ ਪੁੱਤਰ ਆ ਜਾਵੇਗਾ। 41ਤਦ ਪਤਰਸ ਨੇ ਕਿਹਾ, ਪ੍ਰਭੂ ਜੀ ਕਿ ਤੁਸੀਂ ਇਹ ਦ੍ਰਿਸ਼ਟਾਂਤ ਸਾਨੂੰ ਹੀ ਆਖਦੇ ਹੋ ਜਾਂ ਸਾਰਿਆਂ ਨੂੰ? 42ਪ੍ਰਭੂ ਨੇ ਉੱਤਰ ਦਿੱਤਾ ਕਿ ਉਹ ਵਿਸ਼ਵਾਸਯੋਗ ਅਤੇ ਬੁੱਧਵਾਨ ਮੁਖ਼ਤਿਆਰ ਕੌਣ ਹੈ ਜਿਸ ਨੂੰ ਮਾਲਕ ਆਪਣੇ ਨੌਕਰਾਂ-ਚਾਕਰਾਂ ਉੱਤੇ ਠਹਿਰਾਵੇ ਜੋ ਸਮੇਂ ਸਿਰ ਉਨ੍ਹਾਂ ਨੂੰ ਭੋਜਣ ਦੇਵੇ? 43ਧੰਨ ਹੈ ਉਹ ਨੌਕਰ ਜਿਸ ਨੂੰ ਉਸ ਦਾ ਮਾਲਕ ਜਦ ਆਵੇ ਅਜਿਹਾ ਹੀ ਕਰਦਿਆਂ ਵੇਖੇ। 44ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਉਹ ਉਸ ਨੂੰ ਆਪਣੇ ਸਾਰੇ ਮਾਲ ਉੱਤੇ ਅਧਿਕਾਰੀ ਠਹਿਰਾਵੇਗਾ। 45ਪਰ ਜੇ ਉਹ ਨੌਕਰ ਆਪਣੇ ਮਨ ਵਿੱਚ ਆਖੇ ਜੋ ਮੇਰਾ ਮਾਲਕ ਆਉਣ ਵਿੱਚ ਦੇਰ ਲਾਉਂਦਾ ਹੈ ਅਤੇ ਦਾਸ-ਦਾਸੀਆਂ ਨੂੰ ਮਾਰੇ ਅਤੇ ਖਾਣ-ਪੀਣ ਅਤੇ ਮਤਵਾਲਾ ਹੋਣ ਲੱਗੇ। 46ਤਾਂ ਉਸ ਨੌਕਰ ਦਾ ਮਾਲਕ ਜਿਸ ਦਿਨ ਉਹ ਉਡੀਕ ਨਹੀਂ ਕਰਦਾ ਅਤੇ ਜਿਸ ਸਮੇਂ ਉਹ ਨਹੀਂ ਜਾਣਦਾ ਆਵੇਗਾ ਅਤੇ ਉਸ ਨੂੰ ਟੁੱਕੜੇ-ਟੁੱਕੜੇ ਕਰ ਕੇ ਬੇਈਮਾਨਾਂ ਨਾਲ ਉਸ ਦਾ ਹਿੱਸਾ ਠਹਿਰਾਵੇਗਾ। 47ਉਹ ਨੌਕਰ ਜਿਹੜਾ ਆਪਣੇ ਮਾਲਕ ਦੀ ਮਰਜ਼ੀ ਜਾਣਦਾ ਸੀ ਪਰ ਤਿਆਰੀ ਨਾ ਕੀਤੀ ਅਤੇ ਉਸ ਦੀ ਮਰਜ਼ੀ ਅਨੁਸਾਰ ਕੰਮ ਨਾ ਕੀਤਾ ਬਹੁਤ ਮਾਰ ਖਾਵੇਗਾ। 48ਪਰ ਜਿਹੜਾ ਨਹੀਂ ਸੀ ਜਾਣਦਾ ਅਤੇ ਮਾਰ ਖਾਣ ਦੇ ਯੋਗ ਕੰਮ ਕੀਤਾ ਉਹ ਥੋੜੀ ਮਾਰ ਖਾਵੇਗਾ ਅਤੇ ਜਿਸ ਕਿਸੇ ਨੂੰ ਬਹੁਤਾ ਦਿੱਤਾ ਗਿਆ ਹੈ ਉਸ ਤੋਂ ਬਹੁਤੇ ਦਾ ਹਿਸਾਬ ਲਿਆ ਜਾਵੇਗਾ ਅਤੇ ਜਿਸ ਨੂੰ ਲੋਕਾਂ ਨੇ ਬਹੁਤ ਸੌਂਪਿਆ ਹੈ ਉਸ ਤੋਂ ਜ਼ਿਆਦਾ ਮੰਗਣਗੇ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ A, ਹਫ਼ਤੇ ਦੇ ਦਿਨਾਂ ਦਾ ਸਾਲ II।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ