Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2026 › ਅਕਤੂਬਰ 21

ਆਰਥੋਡਾਕਸ ਕੈਲੰਡਰ · 8 ਅਕਤੂਬਰ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 21 ਅਕਤੂਬਰ 2026

ਬੁੱਧਵਾਰ · ਪੰਤੇਕੁਸਤ ਤੋਂ ਬਾਅਦ 21ਵਾਂ ਹਫ਼ਤਾ · ਸੁਰ 3

ਤਿਉਹਾਰ ਅਤੇ ਸੰਤ

Venerable Pelagia the Penitent († 457)

ਵਰਤ ਦਾ ਦਿਨ

ਵਰਤ: ਤੇਲ ਨਾਲ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

ਕੁਲੁੱ 1:18–23

18ਅਤੇ ਉਹ ਸਰੀਰ ਦਾ ਅਰਥਾਤ ਕਲੀਸਿਯਾ ਦਾ ਸਿਰ ਹੈ, ਉਹ ਹੀ ਆਦ ਹੈ ਅਤੇ ਮੁਰਦਿਆਂ ਵਿੱਚੋਂ ਪਹਿਲੌਠਾ ਹੈ ਕਿ ਉਹ ਸਭਨਾਂ ਗੱਲਾਂ ਵਿੱਚ ਪਰਧਾਨ ਹੋਵੇ। 19ਕਿਉਂ ਜੋ ਪਰਮੇਸ਼ੁਰ ਨੂੰ ਇਹ ਚੰਗਾ ਲੱਗਾ ਜੋ ਸਾਰੀ ਸੰਪੂਰਨਤਾਈ ਉਸ ਵਿੱਚ ਵੱਸੇ। 20ਅਤੇ ਉਸ ਦੀ ਸਲੀਬ ਦੇ ਲਹੂ ਦੇ ਵਸੀਲੇ ਮੇਲ ਕਰਾ ਕੇ ਧਰਤੀ ਉੱਤੇ ਅਤੇ ਅਕਾਸ਼ ਉੱਤੇ ਸਾਰੀਆਂ ਵਸਤਾਂ ਨੂੰ ਉਹ ਦੇ ਰਾਹੀਂ, ਹਾਂ, ਉਸੇ ਦੇ ਰਾਹੀਂ ਆਪਣੇ ਨਾਲ ਮੇਲ ਮਿਲਾਵੇ। 21ਅਤੇ ਤੁਹਾਨੂੰ ਜਿਹੜੇ ਅੱਗੇ ਵੱਖਰੇ ਹੋਏ ਅਤੇ ਆਪਣੇ ਬੁਰੇ ਕੰਮਾਂ ਦੇ ਕਾਰਨ ਮਨੋਂ ਵੈਰੀ ਸੀ। 22ਉਸ ਨੇ ਹੁਣ ਉਹ ਦੇ ਸਰੀਰ ਨਾਲ ਮੌਤ ਦੇ ਵਸੀਲੇ ਮੇਲ ਕਰਾਇਆ ਤਾਂ ਜੋ ਉਹ ਤੁਹਾਨੂੰ ਪਵਿੱਤਰ, ਨਿਰਦੋਸ਼, ਅਤੇ ਬੇਇਲਜ਼ਾਮ ਆਪਣੇ ਸਨਮੁਖ ਖੜ੍ਹਾ ਕਰੇ। 23ਤੁਸੀਂ ਵਿਸ਼ਵਾਸ ਦੀ ਨੀਂਹ ਉੱਤੇ ਕਾਇਮ ਤੇ ਪੱਕੇ ਬਣੇ ਰਹੋ ਅਤੇ ਉਸ ਖੁਸ਼ਖਬਰੀ ਦੀ ਆਸ ਤੋਂ ਜਿਹੜੀ ਤੁਸੀਂ ਸੁਣੀ ਸੀ, ਉਸ ਤੋਂ ਪਿਛੇ ਨਾ ਹੋਵੋਂ ਜਿਸ ਦਾ ਪਰਚਾਰ ਅਕਾਸ਼ ਹੇਠਲੀ ਸਾਰੀ ਸ੍ਰਿਸ਼ਟੀ ਵਿੱਚ ਕੀਤਾ ਗਿਆ, ਜਿਸ ਦਾ ਸੇਵਕ ਮੈਂ ਪੌਲੁਸ ਹਾਂ।

ਇੰਜੀਲ

ਲੂਕਾ 6:46–7:1

46ਤੁਸੀਂ ਮੈਨੂੰ “ਪ੍ਰਭੂ, ਪ੍ਰਭੂ” ਕਰਕੇ ਕਿਉਂ ਪੁਕਾਰਦੇ ਹੋ ਪਰ ਜੋ ਮੈਂ ਕਹਿੰਦਾ ਹਾਂ ਸੋ ਨਹੀਂ ਕਰਦੇ? 47ਹਰੇਕ ਜੋ ਮੇਰੇ ਕੋਲ ਆਉਂਦਾ ਹੈ ਅਤੇ ਮੇਰੇ ਬਚਨ ਸੁਣ ਕੇ ਉਨ੍ਹਾਂ ਨੂੰ ਮੰਨਦਾ ਹੈ ਮੈਂ ਤੁਹਾਨੂੰ ਦੱਸਦਾ ਹਾਂ ਕਿ ਉਹ ਕਿਸ ਵਰਗਾ ਹੈ। 48ਉਹ ਉਸ ਮਨੁੱਖ ਵਰਗਾ ਹੈ ਜਿਸ ਨੇ ਘਰ ਬਣਾਉਣ ਵੇਲੇ ਧਰਤੀ ਡੂੰਘੀ ਪੁੱਟ ਕੇ ਪੱਥਰ ਉੱਤੇ ਨੀਂਹ ਰੱਖੀ ਅਤੇ ਜਦ ਹੜ੍ਹ ਆਇਆ ਤਾਂ ਲਹਿਰ ਨੇ ਉਸ ਘਰ ਉੱਤੇ ਜ਼ੋਰ ਮਾਰਿਆ ਪਰ ਉਸ ਨੂੰ ਹਿਲਾ ਨਾ ਸਕੀ ਇਸ ਲਈ ਜੋ ਉਹ ਚੰਗੀ ਤਰ੍ਹਾਂ ਬਣਾਇਆ ਹੋਇਆ ਸੀ। 49ਪਰ ਜਿਹੜਾ ਸੁਣ ਕੇ ਨਹੀਂ ਮੰਨਦਾ ਉਹ ਉਸ ਮਨੁੱਖ ਵਰਗਾ ਹੈ, ਜਿਸ ਨੇ ਨੀਂਹ ਬਿਨ੍ਹਾਂ ਧਰਤੀ ਉੱਤੇ ਘਰ ਬਣਾਇਆ ਜਿਸ ਉੱਤੇ ਲਹਿਰ ਨੇ ਜ਼ੋਰ ਮਾਰਿਆ ਅਤੇ ਉਹ ਝੱਟ ਡਿੱਗ ਪਿਆ ਅਤੇ ਉਸ ਘਰ ਦਾ ਸੱਤਿਆਨਾਸ ਹੋ ਗਿਆ। 7:1ਜਦ ਉਹ ਆਪਣੀਆਂ ਸਾਰੀਆਂ ਗੱਲਾਂ ਲੋਕਾਂ ਨੂੰ ਕਹਿ ਚੁੱਕਿਆ ਤਾਂ ਕਫ਼ਰਨਾਹੂਮ ਵਿੱਚ ਆਇਆ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਕਤੂਬਰ 8 ਸਿਵਲ ਕੈਲੰਡਰ ਦਾ ਅਕਤੂਬਰ 21 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ