ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2026 › ਅਕਤੂਬਰ 22
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 22 ਅਕਤੂਬਰ 2026
ਵੀਰਵਾਰ · ਆਮ ਸਮੇਂ ਦਾ 29ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ 29ਵੇਂ ਹਫ਼ਤੇ ਦਾ ਵੀਰਵਾਰ
ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ
ਸੰਤ ਜੌਨ ਪੌਲ ਦੂਜੇ, ਪੋਪ · ਇੱਛਿਕ ਯਾਦਗਾਰੀ ਦਿਨ
ਦਿਨ ਦੇ ਪਾਠ
ਪਹਿਲਾ ਪਾਠ
14ਇਸ ਕਾਰਨ ਮੈਂ ਪ੍ਰਭੂ ਯਿਸੂ ਮਸੀਹ ਦੇ ਪਿਤਾ ਅੱਗੇ ਆਪਣੇ ਗੋਡੇ ਨਿਵਾਉਂਦਾ ਹਾਂ! 15ਜਿਸ ਤੋਂ ਸਵਰਗ ਅਤੇ ਧਰਤੀ ਉੱਤੇ ਹਰੇਕ ਘਰਾਣੇ ਦਾ ਨਾਮ ਰੱਖਿਆ ਜਾਂਦਾ ਹੈ! 16ਕਿ ਉਹ ਆਪਣੀ ਮਹਿਮਾ ਦੇ ਧਨ ਅਨੁਸਾਰ ਤੁਹਾਨੂੰ ਇਹ ਦਾਨ ਕਰੇ ਜੋ ਤੁਸੀਂ ਉਹ ਦੇ ਆਤਮਾ ਦੇ ਰਾਹੀਂ ਅੰਦਰਲੀ ਇਨਸਾਨੀਅਤ ਵਿੱਚ ਸਮਰੱਥਾ ਨਾਲ ਬਲਵੰਤ ਬਣੋ! 17ਕਿ ਮਸੀਹ ਤੁਹਾਡਿਆਂ ਮਨਾਂ ਵਿੱਚ ਵਿਸ਼ਵਾਸ ਦੇ ਦੁਆਰਾ ਵਾਸ ਕਰੇ ਤਾਂ ਜੋ ਪਿਆਰ ਵਿੱਚ ਮਜ਼ਬੂਤੀ ਨਾਲ ਜੜ੍ਹ ਫੜ੍ਹ ਕੇ, 18ਤੁਸੀਂ ਸਾਰੇ ਸੰਤਾਂ ਨਾਲ ਮਿਲ ਕੇ ਇਸ ਗੱਲ ਨੂੰ ਚੰਗੀ ਤਰ੍ਹਾਂ ਸਮਝ ਸਕੋ ਕਿ ਕਿੰਨੀ ਕੁ ਚੌੜਾਈ, ਲੰਬਾਈ, ਉਚਾਈ ਅਤੇ ਡੁੰਘਾਈ ਹੈ! 19ਅਤੇ ਮਸੀਹ ਦਾ ਪਿਆਰ ਜੋ ਗਿਆਨ ਤੋਂ ਪਰੇ ਹੈ, ਚੰਗੀ ਤਰ੍ਹਾਂ ਸਮਝ ਸਕੋ ਕਿ ਤੁਸੀਂ ਪਰਮੇਸ਼ੁਰ ਦੀ ਸਾਰੀ ਭਰਪੂਰੀ ਵਿੱਚ ਭਰਪੂਰ ਹੋ ਜਾਓ। 20ਹੁਣ ਉਹ ਦੀ ਜਿਹੜਾ ਅਜਿਹਾ ਸਮਰੱਥ ਹੈ ਕਿ ਜੋ ਕੁਝ ਅਸੀਂ ਮੰਗਦੇ ਜਾਂ ਸੋਚਦੇ ਹਾਂ ਉਸ ਨਾਲੋਂ ਕਿਤੇ ਵਧੇਰੇ ਕਰ ਸਕਦਾ ਹੈ, ਉਸ ਸਮਰੱਥਾ ਦੇ ਅਨੁਸਾਰ ਜੋ ਸਾਡੇ ਅੰਦਰ ਕੰਮ ਕਰਦੀ ਹੈ! 21ਕਲੀਸਿਯਾ ਵਿੱਚ ਅਤੇ ਮਸੀਹ ਯਿਸੂ ਵਿੱਚ, ਸਾਰੀਆਂ ਪੀੜ੍ਹੀਆਂ ਤੱਕ ਉਸ ਦੀ ਵਡਿਆਈ ਜੁੱਗੋ-ਜੁੱਗ ਹੋਵੇ।
ਜਵਾਬੀ ਭਜਨ
ਜ਼ਬੂ 33:1–2, 4–5, 11–12, 18–19
1ਹੇ ਧਰਮੀਓ, ਯਹੋਵਾਹ ਦੀ ਜੈ-ਜੈਕਾਰ ਕਰੋ, ਖ਼ਰਿਆਂ ਨੂੰ ਉਸਤਤ ਕਰਨੀ ਫੱਬਦੀ ਹੈ। 2ਬਰਬਤ ਵਜਾ ਕੇ ਯਹੋਵਾਹ ਦਾ ਧੰਨਵਾਦ ਕਰੋ, ਦਸ ਤਾਰ ਦੀ ਸਿਤਾਰ ਵਜਾ ਕੇ ਉਹ ਦੀ ਉਸਤਤ ਗਾਓ। 4ਯਹੋਵਾਹ ਦਾ ਬਚਨ ਸੱਚ ਹੈ, ਅਤੇ ਉਹ ਦੇ ਸਾਰੇ ਕੰਮ ਵਫ਼ਾਦਾਰੀ ਨਾਲ ਹੁੰਦੇ ਹਨ। 5ਉਹ ਧਰਮ ਅਤੇ ਨਿਆਂ ਨਾਲ ਪ੍ਰੀਤ ਰੱਖਦਾ ਹੈ, ਯਹੋਵਾਹ ਦੀ ਦਯਾ ਨਾਲ ਧਰਤੀ ਭਰਪੂਰ ਹੈ। 11ਯਹੋਵਾਹ ਦੀ ਸਲਾਹ ਸਦਾ ਅਟੱਲ ਰਹਿੰਦੀ ਹੈ, ਅਤੇ ਉਸ ਦੇ ਮਨ ਦੀਆਂ ਸੋਚਾਂ ਪੀੜ੍ਹੀਓਂ ਪੀੜ੍ਹੀ। 12ਧੰਨ ਉਹ ਕੌਮ ਹੈ ਜਿਸ ਦਾ ਪਰਮੇਸ਼ੁਰ ਯਹੋਵਾਹ ਹੈ, ਉਹ ਪਰਜਾ ਜਿਸ ਨੂੰ ਉਹ ਨੇ ਆਪਣੇ ਵਿਰਸੇ ਲਈ ਚੁਣ ਲਿਆ ਹੈ! 18ਵੇਖੋ, ਯਹੋਵਾਹ ਦੀ ਨਜ਼ਰ ਆਪਣੇ ਭੈਅ ਮੰਨਣ ਵਾਲਿਆਂ ਦੇ ਉੱਤੇ ਹੈ, ਉਨ੍ਹਾਂ ਉੱਤੇ ਜਿਹੜੇ ਉਸ ਦੀ ਦਯਾ ਨੂੰ ਉਡੀਕਦੇ ਹਨ, 19ਕਿ ਉਨ੍ਹਾਂ ਦੀ ਜਾਨ ਮੌਤ ਤੋਂ ਛੁਡਾਵੇ, ਅਤੇ ਕਾਲ ਵਿੱਚ ਉਹਨਾਂ ਨੂੰ ਜੀਉਂਦਿਆ ਰੱਖੇ।
ਇੰਜੀਲ
49ਮੈਂ ਧਰਤੀ ਉੱਤੇ ਅੱਗ ਲਾਉਣ ਆਇਆ ਹਾਂ ਅਤੇ ਕਾਸ਼ ਕਿ ਉਹ ਹੁਣ ਤੱਕ ਲੱਗ ਚੁੱਕੀ ਹੁੰਦੀ! 50ਪਰ ਮੈਂ ਇੱਕ ਬਪਤਿਸਮਾ ਲੈਣਾ ਹੈ ਅਤੇ ਜਦ ਤੱਕ ਉਹ ਸੰਪੂਰਨ ਨਹੀਂ ਹੁੰਦਾ, ਤਦ ਤੱਕ ਮੈਂ ਬਹੁਤ ਔਖਾ ਰਹਾਂਗਾ! 51ਕੀ ਤੁਸੀਂ ਸਮਝਦੇ ਹੋ ਕਿ ਮੈਂ ਧਰਤੀ ਉੱਤੇ ਮੇਲ ਕਰਾਉਣ ਆਇਆ ਹਾਂ? ਨਹੀਂ, ਸਗੋਂ ਜੁਦਾਈ ਪਾਉਣ। 52ਕਿਉਂਕਿ ਇਸ ਤੋਂ ਬਾਅਦ ਇੱਕ ਘਰ ਦੇ ਪੰਜਾਂ ਵਿੱਚ ਜੁਦਾਈ ਹੋਵੇਗੀ, ਤਿੰਨ ਦੋ ਦੇ ਅਤੇ ਦੋ ਤਿੰਨਾਂ ਦੇ ਵਿਰੁੱਧ ਹੋਣਗੇ। 53ਉਹ ਵੱਖਰੇ ਹੋਣਗੇ ਅਰਥਾਤ ਪਿਤਾ ਪੁੱਤਰ ਦੇ ਵਿਰੁੱਧ ਅਤੇ ਪੁੱਤਰ ਪਿਤਾ ਦੇ ਵਿਰੁੱਧ, ਮਾਂ ਧੀ ਦੇ ਵਿਰੁੱਧ ਅਤੇ ਧੀ ਮਾਂ ਦੇ ਵਿਰੁੱਧ, ਸੱਸ ਆਪਣੀ ਨੂੰਹ ਦੇ ਵਿਰੁੱਧ ਅਤੇ ਨੂੰਹ ਸੱਸ ਦੇ ਵਿਰੁੱਧ।
ਅੱਜ ਦੇ ਸੰਤ
- ਸੰਤ ਜੌਨ ਪੌਲ ਦੂਜੇ, ਪੋਪ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ A, ਹਫ਼ਤੇ ਦੇ ਦਿਨਾਂ ਦਾ ਸਾਲ II।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ