ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2026 › ਅਕਤੂਬਰ 23
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 23 ਅਕਤੂਬਰ 2026
ਸ਼ੁੱਕਰਵਾਰ · ਆਮ ਸਮੇਂ ਦਾ 29ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ 29ਵੇਂ ਹਫ਼ਤੇ ਦਾ ਸ਼ੁੱਕਰਵਾਰ
ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ
ਕਾਪਿਸਤ੍ਰਾਨੋ ਦੇ ਸੰਤ ਜੌਨ, ਪਾਦਰੀ · ਇੱਛਿਕ ਯਾਦਗਾਰੀ ਦਿਨ
ਵਰਤ ਅਤੇ ਤੋਬਾ
ਤੋਬਾ ਦਾ ਦਿਨ
ਹਰ ਸ਼ੁੱਕਰਵਾਰ ਤੋਬਾ ਦਾ ਦਿਨ ਹੈ; ਹਰ ਬਿਸ਼ਪ ਕਾਨਫ਼ਰੰਸ ਤੈਅ ਕਰਦੀ ਹੈ ਕਿ ਇਸ ਨੂੰ ਕਿਵੇਂ ਮਨਾਉਣਾ ਹੈ: ਮਾਸ ਤੋਂ ਪਰਹੇਜ਼ ਜਾਂ ਤੋਬਾ ਦਾ ਕੋਈ ਹੋਰ ਕੰਮ। ਵਰਤ 18 ਤੋਂ 59 ਸਾਲ ਤੱਕ, ਪਰਹੇਜ਼ 14 ਸਾਲ ਤੋਂ ਲਾਜ਼ਮੀ ਹੈ।
ਦਿਨ ਦੇ ਪਾਠ
ਪਹਿਲਾ ਪਾਠ
1ਉਪਰੰਤ ਮੈਂ ਜੋ ਪ੍ਰਭੂ ਦੇ ਨਮਿੱਤ ਕੈਦੀ ਹਾਂ ਤੁਹਾਡੇ ਅੱਗੇ ਇਹ ਬੇਨਤੀ ਕਰਦਾ ਹਾਂ ਜੋ ਤੁਸੀਂ ਜਿਸ ਬੁਲਾਹਟ ਨਾਲ ਸੱਦੇ ਹੋਏ ਹੋ ਉਹ ਦੇ ਯੋਗ ਚੱਲੋ! 2ਅਰਥਾਤ ਪੂਰਨ ਅਧੀਨਗੀ, ਨਰਮਾਈ, ਅਤੇ ਧੀਰਜ ਸਹਿਤ ਪਿਆਰ ਨਾਲ ਇੱਕ ਦੂਜੇ ਦੇ ਵਿਖੇ ਸਹਿਣਸ਼ੀਲਤਾ ਰੱਖੋ! 3ਅਤੇ ਮਿਲਾਪ ਦੇ ਬੰਧ ਵਿੱਚ ਆਤਮਾ ਦੀ ਏਕਤਾ ਦੀ ਪਾਲਨਾ ਕਰਨ ਦੀ ਕੋਸ਼ਿਸ਼ ਕਰੋ! 4ਇੱਕੋ ਦੇਹੀ ਅਤੇ ਇੱਕੋ ਆਤਮਾ ਹੈ ਜਿਵੇਂ ਤੁਸੀਂ ਵੀ ਆਪਣੀ ਬੁਲਾਹਟ ਦੀ ਇੱਕੋ ਆਸ ਵਿੱਚ ਸੱਦੇ ਗਏ! 5ਇੱਕੋ ਪ੍ਰਭੂ, ਇੱਕ ਵਿਸ਼ਵਾਸ, ਇੱਕੋ ਬਪਤਿਸਮਾ ਹੈ। 6ਸਭਨਾਂ ਦਾ ਇੱਕੋ ਪਰਮੇਸ਼ੁਰ ਅਤੇ ਪਿਤਾ ਹੈ ਜਿਹੜਾ ਸਭਨਾਂ ਦੇ ਉੱਤੇ, ਸਭਨਾਂ ਦੇ ਵਿੱਚ ਅਤੇ ਸਭਨਾਂ ਦੇ ਅੰਦਰ ਹੈ!
ਜਵਾਬੀ ਭਜਨ
1ਦਾਊਦ ਦਾ ਭਜਨ। ਧਰਤੀ ਅਤੇ ਉਸ ਦੀ ਭਰਪੂਰੀ ਯਹੋਵਾਹ ਦੀ ਹੈ, ਜਗਤ ਅਤੇ ਉਸ ਦੇ ਨਿਵਾਸੀ। 2ਉਸ ਨੇ ਉਸ ਦੀ ਨੀਂਹ ਸਮੁੰਦਰਾਂ ਉੱਤੇ ਰੱਖੀ, ਅਤੇ ਉਸ ਨੂੰ ਵਗਦੇ ਪਾਣੀਆਂ ਉੱਤੇ ਕਾਇਮ ਕੀਤਾ। 3ਯਹੋਵਾਹ ਦੇ ਪਰਬਤ ਉੱਤੇ ਕੌਣ ਚੜ੍ਹੇਗਾ, ਅਤੇ ਉਸ ਦੇ ਪਵਿੱਤਰ ਸਥਾਨ ਵਿੱਚ ਕੌਣ ਖੜ੍ਹਾ ਹੋਵੇਗਾ? 4ਉਹ ਜਿਸ ਦੇ ਹੱਥ ਪਾਕ ਅਤੇ ਮਨ ਪਵਿੱਤਰ ਹੈ, ਅਤੇ ਜਿਸ ਨੇ ਆਪਣਾ ਜੀਅ ਬਦੀ ਵੱਲ ਨਹੀਂ ਲਾਇਆ, ਅਤੇ ਛਲਣ ਲਈ ਸਹੁੰ ਨਹੀਂ ਖਾਧੀ। 5ਉਸ ਨੂੰ ਯਹੋਵਾਹ ਵੱਲੋਂ ਬਰਕਤ ਅਤੇ ਆਪਣੇ ਮੁਕਤੀਦਾਤੇ ਪਰਮੇਸ਼ੁਰ ਕੋਲੋਂ ਧਰਮ ਮਿਲੇਗਾ। 6ਇਹ ਪੀੜ੍ਹੀ ਉਹ ਦੇ ਖੋਜੀਆਂ ਦੀ ਹੈ, ਜਿਹੜੀ ਤੇਰੇ ਦਰਸ਼ਣ ਭਾਲਦੀ ਹੈ, ਹੇ ਯਾਕੂਬ। ਸਲਹ।
ਇੰਜੀਲ
54ਫੇਰ ਉਸ ਨੇ ਭੀੜ ਨੂੰ ਵੀ ਕਿਹਾ, ਜਦ ਪੱਛਮ ਪਾਸੇ ਬੱਦਲ ਉੱਠਦਾ ਹੈ ਤਾਂ ਤੁਸੀਂ ਛੇਤੀ ਆਖਦੇ ਹੋ, ਮੀਂਹ ਆਉਂਦਾ ਹੈ ਅਤੇ ਉਸੇ ਤਰ੍ਹਾਂ ਹੁੰਦਾ ਵੀ ਹੈ। 55ਅਤੇ ਜਦ ਦੱਖਣ ਦੀ ਹਨੇਰੀ ਵਗਦੀ ਹੈ ਤਦ ਆਖਦੇ ਹੋ ਕਿ ਗਰਮੀ ਹੋਵੇਗੀ ਅਤੇ ਉਹ ਹੁੰਦੀ ਹੈ। 56ਹੇ ਕਪਟੀਓ! ਧਰਤੀ ਅਤੇ ਅਕਾਸ਼ ਦੇ ਚਿੰਨ੍ਹਾਂ ਦੀ ਜਾਚ ਕਰਨੀ ਤੁਹਾਨੂੰ ਆਉਂਦੀ ਹੈ ਪਰ ਇਸ ਸਮੇਂ ਦੀ ਜਾਚ ਕਰਨੀ ਤੁਹਾਨੂੰ ਕਿਉਂ ਨਹੀਂ ਆਉਂਦੀ? 57ਜੋ ਠੀਕ ਹੈ ਉਸ ਬਾਰੇ ਤੁਸੀਂ ਆਪੇ ਵਿਚਾਰ ਕਿਉਂ ਨਹੀਂ ਕਰਦੇ ਹੋ? 58ਜਦ ਤੂੰ ਆਪਣੇ ਵਿਰੋਧੀ ਨਾਲ ਹਾਕਮ ਦੇ ਸਾਹਮਣੇ ਜਾਂਦਾ ਹੈਂ ਤਾਂ ਰਸਤੇ ਵਿੱਚ ਉਸ ਨਾਲ ਸੁਲਾਹ ਕਰ। ਇਹ ਨਾ ਹੋਵੇ ਕਿ ਉਹ ਤੈਨੂੰ ਹਾਕਮ ਦੇ ਕੋਲ ਪੇਸ਼ ਕਰੇ ਅਤੇ ਹਾਕਮ ਤੈਨੂੰ ਸਿਪਾਹੀ ਦੇ ਹਵਾਲੇ ਕਰੇ ਅਤੇ ਸਿਪਾਹੀ ਤੈਨੂੰ ਕੈਦ ਵਿੱਚ ਪਾਵੇ। 59ਮੈਂ ਤੈਨੂੰ ਆਖਦਾ ਹਾਂ ਕਿ ਜਦ ਤੱਕ ਤੂੰ ਸਭ ਕੁਝ ਨਾ ਭਰ ਦੇਵੇਂ ਉੱਥੋਂ ਕਿਸੇ ਵੀ ਤਰ੍ਹਾਂ ਨਾ ਛੁੱਟੇਂਗਾ।
ਅੱਜ ਦੇ ਸੰਤ
- ਕਾਪਿਸਤ੍ਰਾਨੋ ਦੇ ਸੰਤ ਜੌਨ, ਪਾਦਰੀ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ A, ਹਫ਼ਤੇ ਦੇ ਦਿਨਾਂ ਦਾ ਸਾਲ II।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ