Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2026 › ਅਕਤੂਬਰ 24

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 24 ਅਕਤੂਬਰ 2026

ਸ਼ਨੀਵਾਰ · ਆਮ ਸਮੇਂ ਦਾ 29ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 29ਵੇਂ ਹਫ਼ਤੇ ਦਾ ਸ਼ਨੀਵਾਰ

ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ

ਸੰਤ ਅੰਤੋਨੀ ਮੈਰੀ ਕਲਾਰੇਟ, ਬਿਸ਼ਪ · ਇੱਛਿਕ ਯਾਦਗਾਰੀ ਦਿਨ

ਦਿਨ ਦੇ ਪਾਠ

ਪਹਿਲਾ ਪਾਠ

ਅਫ਼ 4:7–16

7ਪਰ ਸਾਡੇ ਵਿੱਚੋਂ ਹਰੇਕ ਉੱਤੇ ਮਸੀਹ ਦੀ ਦਾਤ ਦੇ ਮਾਪ ਅਨੁਸਾਰ ਕਿਰਪਾ ਕੀਤੀ ਗਈ! 8ਇਸ ਲਈ ਉਹ ਆਖਦਾ ਹੈ - ਜਦ ਉਹ ਉਤਾਹਾਂ ਉਠਾਇਆ ਗਿਆ, ਉਸ ਨੇ ਬੰਦੀਆਂ ਨੂੰ ਬੰਨ੍ਹ ਲਿਆ ਅਤੇ ਮਨੁੱਖਾਂ ਨੂੰ ਦਾਤਾਂ ਦਿੱਤੀਆਂ 9ਹੁਣ ਇਸ ਗੱਲ ਦਾ ਕੀ ਅਰਥ ਹੈ ਕਿ ਉਹ ਉਤਾਹਾਂ ਚੜ੍ਹਿਆ, ਇਹ ਵੀ ਕਿ ਉਹ ਧਰਤੀ ਦੇ ਹੇਠਲਿਆਂ ਥਾਵਾਂ ਵਿੱਚ ਵੀ ਉਤਰਿਆ ਸੀ! 10ਉਹ ਜਿਹੜਾ ਉਤਰਿਆ ਸੀ ਉਹੀ ਹੈ ਜੋ ਸਾਰੇ ਅਕਾਸ਼ਾਂ ਦੇ ਉਤਾਹਾਂ ਚੜ੍ਹਿਆ ਵੀ ਸੀ ਕਿ ਸੱਭੋ ਕੁਝ ਸੰਪੂਰਨ ਕਰੇ। 11ਉਹ ਨੇ ਕਈਆਂ ਨੂੰ ਰਸੂਲ, ਕਈਆਂ ਨੂੰ ਨਬੀ, ਕਈਆਂ ਨੂੰ ਪਰਚਾਰਕ, ਕਈਆਂ ਨੂੰ ਪਾਸਬਾਨ ਅਤੇ ਉਸਤਾਦ ਕਰਕੇ ਦੇ ਦਿੱਤਾ! 12ਤਾਂ ਜੋ ਸੇਵਕਾਈ ਦੇ ਕੰਮ ਲਈ ਸੰਤ ਸਿੱਧ ਹੋਣ ਅਤੇ ਮਸੀਹ ਦੀ ਦੇਹੀ ਦੀ ਉੱਨਤੀ ਹੋਵੇ! 13ਜਦੋਂ ਤੱਕ ਅਸੀਂ ਸਾਰੇ ਵਿਸ਼ਵਾਸ ਦੀ ਅਤੇ ਪਰਮੇਸ਼ੁਰ ਦੇ ਪੁੱਤਰ ਦੀ ਪਹਿਚਾਣ ਦੀ ਏਕਤਾ ਅਤੇ ਪੂਰੇ ਸਿਆਣਪੁਣੇ ਤੱਕ ਅਰਥਾਤ ਮਸੀਹ ਦੀ ਪੂਰੀ ਡੀਲ ਡੌਲ ਦੇ ਅੰਦਾਜ਼ੇ ਤੱਕ ਨਾ ਵੱਧ ਜਾਈਏ! 14ਕਿ ਅਸੀਂ ਅਗਾਹਾਂ ਨੂੰ ਬਾਲਕ ਨਾ ਰਹੀਏ ਜਿਹੜੇ ਮਨੁੱਖਾਂ ਦੀ ਠੱਗ ਵਿੱਦਿਆ ਅਤੇ ਭੁਲਾਉਣ ਵਾਲੀ ਛਲ ਛਿੱਦ੍ਰ ਰੂਪੀ ਚਤਰਾਈ ਨਾਲ ਸਿੱਖਿਆ ਦੇ ਹਰੇਕ ਬੁੱਲੇ ਨਾਲ ਇੱਧਰ-ਉੱਧਰ ਡੋਲਦੇ ਫਿਰਦੇ ਹਨ! 15ਸਗੋਂ ਅਸੀਂ ਪਿਆਰ ਨਾਲ ਸੱਚ ਕਮਾਉਂਦਿਆਂ ਹੋਇਆਂ, ਉਸ ਵਿੱਚ ਜੋ ਸਿਰ ਹੈ ਅਰਥਾਤ ਮਸੀਹ ਵਿੱਚ ਸਭਨਾਂ ਗੱਲਾਂ ਵਿੱਚ ਵੱਧਦੇ ਜਾਈਏ! 16ਜਿਸ ਤੋਂ ਸੰਪੂਰਨ ਦੇਹੀ ਹਰੇਕ ਜੋੜ ਦੀ ਮਦਦ ਨਾਲ ਸਹੀ ਰੀਤੀ ਨਾਲ ਜੁੜ ਕੇ ਅਤੇ ਇੱਕ ਸੰਗ ਮਿਲ ਕੇ ਹਰੇਕ ਅੰਗ ਦੇ ਠੀਕ ਕੰਮ ਕਰਨ ਅਨੁਸਾਰ ਆਪਣੇ ਆਪ ਨੂੰ ਵਧਾਈ ਜਾਂਦੀ ਹੈ ਕਿ ਉਹ ਪਿਆਰ ਵਿੱਚ ਆਪਣੀ ਉਸਾਰੀ ਕਰੇ।

ਜਵਾਬੀ ਭਜਨ

ਜ਼ਬੂ 122:1–5

1ਦਾਊਦ ਦਾ ਯਾਤਰਾ ਦਾ ਗੀਤ ਮੈਂ ਖੁਸ਼ ਹੋਇਆ ਜਦ ਓਹ ਮੈਨੂੰ ਆਖਣ ਲੱਗੇ, ਆਓ ਯਹੋਵਾਹ ਦੇ ਘਰ ਨੂੰ ਚੱਲੀਏ! 2ਹੇ ਯਰੂਸ਼ਲਮ, ਸਾਡੇ ਪੈਰ ਤੇਰੇ ਫਾਟਕਾਂ ਦੇ ਅੰਦਰ ਖੜ੍ਹੇ ਹਨ। 3ਹੇ ਯਰੂਸ਼ਲਮ ਤੂੰ ਅਜਿਹੇ ਸ਼ਹਿਰ ਵਰਗਾ ਹੈ ਜਿਸ ਦੇ ਘਰ ਇੱਕ ਦੂਜੇ ਨਾਲ ਮਿਲੇ ਹੋਏ ਹਨ, 4ਜਿੱਥੇ ਗੋਤ, ਹਾਂ, ਯਹੋਵਾਹ ਦੇ ਗੋਤ ਇਸਰਾਏਲ ਦੀ ਸਾਖੀ ਦੇਣ ਲਈ ਚੜ੍ਹ ਜਾਂਦੇ ਹਨ, ਤਾਂ ਜੋ ਓਹ ਯਹੋਵਾਹ ਦੇ ਨਾਮ ਦਾ ਧੰਨਵਾਦ ਕਰਨ। 5ਉੱਥੇ ਤਾਂ ਨਿਆਂ ਲਈ ਸਿੰਘਾਸਣ, ਦਾਊਦ ਦੇ ਘਰਾਣੇ ਦੇ ਸਿੰਘਾਸਣ ਰੱਖੇ ਹੋਏ ਹਨ।

ਇੰਜੀਲ

ਲੂਕਾ 13:1–9

1ਉਸ ਸਮੇਂ ਕਈ ਲੋਕ ਉੱਥੇ ਆ ਪਹੁੰਚੇ ਜਿਹੜੇ ਯਿਸੂ ਨੂੰ ਉਨ੍ਹਾਂ ਗਲੀਲੀਆਂ ਦਾ ਹਾਲ ਦੱਸਣ ਲੱਗੇ, ਜਿਨ੍ਹਾਂ ਦਾ ਖੂਨ ਪਿਲਾਤੁਸ ਨੇ ਉਨ੍ਹਾਂ ਦੇ ਬਲੀਦਾਨਾਂ ਨਾਲ ਮਿਲਾਇਆ ਸੀ। 2ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕੀ, ਤੁਸੀਂ ਸਮਝਦੇ ਹੋ ਜੋ ਇਹ ਗਲੀਲੀ ਸਭਨਾਂ ਗਲੀਲੀਆਂ ਨਾਲੋਂ ਬਹੁਤ ਪਾਪੀ ਸਨ ਜੋ ਉਨ੍ਹਾਂ ਨੇ ਇਹ ਦੁੱਖ ਸਹਿਣ ਕੀਤਾ? 3ਮੈਂ ਤੁਹਾਨੂੰ ਆਖਦਾ ਹਾਂ, ਨਹੀਂ, ਪਰ ਜੇ ਤੁਸੀਂ ਤੋਬਾ ਨਾ ਕਰੋ ਤਾਂ ਤੁਹਾਡਾ ਵੀ ਇਸੇ ਤਰ੍ਹਾਂ ਨਾਸ ਹੋ ਜਾਵੇਗਾ। 4ਜਾ ਉਹ ਅਠਾਰਾਂ ਜਿਨ੍ਹਾਂ ਉੱਤੇ ਸਿਲੋਆਮ ਦਾ ਬੁਰਜ ਡਿੱਗਾ ਅਤੇ ਉਹ ਮਰ ਗਏ ਸਨ, ਭਲਾ, ਤੁਸੀਂ ਇਹ ਸਮਝਦੇ ਹੋ ਜੋ ਉਹ ਯਰੂਸ਼ਲਮ ਦੇ ਸਭ ਰਹਿਣ ਵਾਲਿਆਂ ਨਾਲੋਂ ਵੱਡੇ ਪਾਪੀ ਸਨ? 5ਮੈਂ ਤੁਹਾਨੂੰ ਆਖਦਾ ਹਾਂ, ਨਹੀਂ ਪਰ ਜੇ ਤੁਸੀਂ ਤੋਬਾ ਨਾ ਕਰੋ ਤਾਂ ਤੁਹਾਡਾ ਵੀ ਇਸੇ ਤਰ੍ਹਾਂ ਨਾਸ਼ ਹੋ ਜਾਵੇਗਾ। 6ਯਿਸੂ ਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਦਿੱਤਾ ਜੋ ਕਿਸੇ ਮਨੁੱਖ ਦੇ ਅੰਗੂਰੀ ਬਾਗ਼ ਵਿੱਚ ਇੱਕ ਹੰਜ਼ੀਰ ਦਾ ਰੁੱਖ ਲੱਗਿਆ ਹੋਇਆ ਸੀ ਅਤੇ ਉਹ ਉਸ ਦਾ ਫਲ ਲੈਣ ਆਇਆ ਪਰ ਨਹੀਂ ਲੱਭਾ। 7ਤਦ ਉਸ ਨੇ ਬਾਗਵਾਨ ਨੂੰ ਆਖਿਆ, ਵੇਖ ਮੈਂ ਇਸ ਹੰਜ਼ੀਰ ਦੇ ਰੁੱਖ ਦੇ ਫਲ ਲੈਣ ਨੂੰ ਤਿੰਨਾਂ ਸਾਲਾਂ ਤੋਂ ਆਉਂਦਾ ਹਾਂ ਪਰ ਨਹੀਂ ਲੱਭਦਾ। ਇਸ ਨੂੰ ਵੱਢ ਸੁੱਟ। ਇਹ ਕਦ ਤੱਕ ਐਂਵੇਂ ਹੀ ਜ਼ਮੀਨ ਘੇਰੀਂ ਰੱਖੇਗਾ? 8ਪਰ ਉਸ ਨੇ ਉਹ ਨੂੰ ਉੱਤਰ ਦਿੱਤਾ, ਸੁਆਮੀ ਜੀ ਇਸ ਵਾਰ ਇਸ ਨੂੰ ਰਹਿਣ ਦਿਓ। ਮੈਂ ਇਸ ਦੇ ਆਲੇ-ਦੁਆਲੇ ਖਾਲ੍ਹ ਪੁਟਾਂਗਾਂ ਅਤੇ ਖਾਦ ਪਾਵਾਂਗਾ। 9ਸ਼ਾਇਦ ਅਗਲੇ ਸਾਲ ਫਲ ਲੱਗੇ। ਨਹੀਂ ਤਾਂ ਇਸ ਨੂੰ ਵਢਾ ਦੇਣਾ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ A, ਹਫ਼ਤੇ ਦੇ ਦਿਨਾਂ ਦਾ ਸਾਲ II।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ