Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2026 › ਅਕਤੂਬਰ 24

ਆਰਥੋਡਾਕਸ ਕੈਲੰਡਰ · 11 ਅਕਤੂਬਰ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 24 ਅਕਤੂਬਰ 2026

ਸ਼ਨੀਵਾਰ · ਪੰਤੇਕੁਸਤ ਤੋਂ ਬਾਅਦ 21ਵਾਂ ਹਫ਼ਤਾ · ਸੁਰ 3

ਤਿਉਹਾਰ ਅਤੇ ਸੰਤ

Apostle Philip, of the 70, one of the 7 Deacons (1st C)

ਵਰਤ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

2 ਕੁਰਿੰਥੀ 3:12–18

12ਉਪਰੰਤ ਜਦੋਂ ਸਾਨੂੰ ਅਜਿਹੀ ਆਸ ਹੈ ਤਦ ਅਸੀਂ ਨਿਡਰ ਹੋ ਕੇ ਬੋਲਦੇ ਹਾਂ। 13ਅਤੇ ਮੂਸਾ ਵਾਂਗੂੰ ਨਹੀਂ ਜਿਸ ਨੇ ਆਪਣੇ ਚਿਹਰੇ ਉੱਤੇ ਪੜਦਾ ਕੀਤਾ ਜੋ ਇਸਰਾਏਲ ਦਾ ਵੰਸ਼ ਉਸ ਅਲੋਪ ਹੋਣ ਵਾਲੇ ਦਾ ਅੰਤ ਨਾ ਵੇਖੇ। 14ਪਰ ਉਹਨਾਂ ਦੀ ਬੁੱਧ ਮੋਟੀ ਹੋ ਗਈ, ਕਿਉਂ ਜੋ ਅੱਜ ਤੱਕ ਪੁਰਾਣੇ ਨੇਮ ਦੇ ਪੜ੍ਹਨ ਸਮੇਂ ਉਨ੍ਹਾਂ ਦੇ ਦਿਲਾਂ ਤੇ ਉਹੋ ਪਰਦਾ ਰਹਿੰਦਾ ਹੈ ਅਤੇ ਚੁੱਕਿਆ ਨਹੀਂ ਜਾਂਦਾ ਪਰ ਉਹ ਮਸੀਹ ਵਿੱਚ ਚੁੱਕਿਆ ਜਾਂਦਾ ਹੈ। 15ਸਗੋਂ ਅੱਜ ਤੱਕ ਜਦ ਕਦੇ ਮੂਸਾ ਦੀ ਬਿਵਸਥਾ ਨੂੰ ਪੜ੍ਹਿਆ ਜਾਂਦਾ ਹੈ, ਤਾਂ ਪੜਦਾ ਉਹਨਾਂ ਦੇ ਦਿਲਾਂ ਉੱਤੇ ਪਿਆ ਰਹਿੰਦਾ ਹੈ। 16ਪਰ ਜਦ ਕੋਈ ਪ੍ਰਭੂ ਦੀ ਵੱਲ ਫਿਰੇਗਾ ਤਾਂ ਉਹ ਪਰਦਾ ਉਸ ਦੇ ਉੱਤੋਂ ਚੁੱਕ ਲਿਆ ਜਾਵੇਗਾ। 17ਹੁਣ ਉਹ ਪ੍ਰਭੂ ਤਾਂ ਆਤਮਾ ਹੈ ਅਤੇ ਜਿੱਥੇ ਕਿਤੇ ਪ੍ਰਭੂ ਦਾ ਆਤਮਾ ਹੈ ਉੱਥੇ ਹੀ ਅਜ਼ਾਦੀ ਹੈ। 18ਪਰ ਅਸੀਂ ਸਭ ਅਣਕੱਜੇ ਚਿਹਰੇ ਨਾਲ ਪ੍ਰਭੂ ਦੇ ਤੇਜ ਦਾ ਸ਼ੀਸ਼ੇ ਵਿੱਚੋਂ ਪ੍ਰਤੀਬਿੰਬ ਵੇਖਦੇ ਹੋਏ ਤੇਜ ਤੋਂ ਤੇਜ ਤੱਕ ਜਿਵੇਂ ਪ੍ਰਭੂ ਅਰਥਾਤ ਉਸ ਆਤਮਾ ਤੋਂ ਉਸੇ ਰੂਪ ਵਿੱਚ ਬਦਲਦੇ ਜਾਂਦੇ ਹਾਂ।

ਇੰਜੀਲ

ਲੂਕਾ 5:27–32

27ਇਸ ਤੋਂ ਬਾਅਦ ਉਹ ਬਾਹਰ ਗਿਆ ਅਤੇ ਲੇਵੀ ਨਾਮ ਦੇ ਇੱਕ ਚੂੰਗੀ ਲੈਣ ਵਾਲੇ ਨੂੰ ਚੂੰਗੀ ਦੀ ਚੌਂਕੀ ਉੱਤੇ ਬੈਠੇ ਵੇਖਿਆ ਅਤੇ ਉਸ ਨੂੰ ਆਖਿਆ ਕਿ ਮੇਰੇ ਪਿੱਛੇ ਹੋ ਤੁਰ। 28ਤਦ ਉਹ ਸਭ ਕੁਝ ਛੱਡ ਕੇ ਉੱਠਿਆ ਅਤੇ ਉਸ ਦੇ ਪਿੱਛੇ ਤੁਰ ਪਿਆ। 29ਫਿਰ ਲੇਵੀ ਨੇ ਆਪਣੇ ਘਰ ਉਸ ਦੇ ਲਈ ਵੱਡੀ ਦਾਵਤ ਕੀਤੀ ਅਤੇ ਉੱਥੇ ਚੂੰਗੀ ਲੈਣ ਵਾਲੇ ਅਤੇ ਹੋਰਾਂ ਦੀ ਜੋ ਉਨ੍ਹਾਂ ਦੇ ਨਾਲ ਖਾਣ ਬੈਠੇ ਸਨ ਵੱਡੀ ਭੀੜ ਸੀ। 30ਫ਼ਰੀਸੀ ਅਤੇ ਉਪਦੇਸ਼ਕ ਉਸ ਦੇ ਚੇਲਿਆਂ ਉੱਤੇ ਬੁੜਬੁੜਾ ਕੇ ਕਹਿਣ ਲੱਗੇ ਕਿ ਤੁਸੀਂ ਕਿਉਂ ਚੂੰਗੀ ਲੈਣ ਵਾਲਿਆਂ ਅਤੇ ਪਾਪੀਆਂ ਨਾਲ ਖਾਂਦੇ-ਪੀਂਦੇ ਹੋ? 31ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਨਰੋਇਆਂ ਨੂੰ ਨਹੀਂ ਪਰ ਰੋਗੀਆਂ ਨੂੰ ਹਕੀਮ ਦੀ ਲੋੜ ਹੈ। 32ਮੈਂ ਧਰਮੀਆਂ ਨੂੰ ਨਹੀਂ ਸਗੋਂ ਪਾਪੀਆਂ ਨੂੰ ਤੋਬਾ ਦੇ ਲਈ ਬੁਲਾਉਣ ਆਇਆ ਹਾਂ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਕਤੂਬਰ 11 ਸਿਵਲ ਕੈਲੰਡਰ ਦਾ ਅਕਤੂਬਰ 24 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ