Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2026 › ਅਕਤੂਬਰ 25

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 25 ਅਕਤੂਬਰ 2026

ਐਤਵਾਰ · ਆਮ ਸਮੇਂ ਦਾ 30ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦਾ 30ਵਾਂ ਐਤਵਾਰ

ਐਤਵਾਰ · ਉਪਾਸਨਾ ਦਾ ਰੰਗ: ਹਰਾ

ਦਿਨ ਦੇ ਪਾਠ

ਪਹਿਲਾ ਪਾਠ

ਕੂਚ 22:21–27

21ਤੁਸੀਂ ਪਰਦੇਸੀ ਨੂੰ ਨਾ ਸਤਾਓ ਨਾ ਦੁੱਖ ਦਿਓ ਕਿਉਂ ਜੋ ਤੁਸੀਂ ਮਿਸਰ ਦੇਸ ਵਿੱਚ ਪਰਦੇਸੀ ਰਹੇ। 22ਵਿਧਵਾ ਅਤੇ ਯਤੀਮ ਨੂੰ ਤੰਗ ਨਾ ਕਰੋ। 23ਜੇ ਤੁਸੀਂ ਉਨ੍ਹਾਂ ਨੂੰ ਤੰਗ ਹੀ ਕਰੋਗੇ ਤਾਂ ਜਦ ਉਹ ਮੇਰੇ ਅੱਗੇ ਦੁਹਾਈ ਦੇਣਗੇ ਤਾਂ ਮੈਂ ਜ਼ਰੂਰ ਉਨ੍ਹਾਂ ਦੀ ਦੁਹਾਈ ਨੂੰ ਸੁਣਾਂਗਾ 24ਅਤੇ ਮੇਰਾ ਕ੍ਰੋਧ ਭੜਕ ਉੱਠੇਗਾ ਅਤੇ ਮੈਂ ਤੁਹਾਨੂੰ ਤਲਵਾਰ ਨਾਲ ਵੱਢ ਸੁੱਟਾਂਗਾ ਅਤੇ ਤੁਹਾਡੀਆਂ ਔਰਤਾਂ ਵਿਧਵਾ ਅਤੇ ਤੁਹਾਡੇ ਪੁੱਤਰ ਯਤੀਮ ਹੋ ਜਾਣਗੇ। 25ਜੇ ਤੂੰ ਮੇਰੀ ਪਰਜਾ ਵਿੱਚੋਂ ਆਪਣੇ ਨਾਲ ਦੇ ਕਿਸੇ ਕੰਗਾਲ ਨੂੰ ਚਾਂਦੀ ਉਧਾਰ ਦੇਵੇਂ ਤਾਂ ਤੂੰ ਉਹ ਦਾ ਬਿਆਜੜੀਆ ਨਾ ਬਣ, ਤੂੰ ਉਸ ਉੱਤੇ ਬਿਆਜ ਨਾ ਲਾਵੀਂ। 26ਜੇ ਤੂੰ ਆਪਣੇ ਗੁਆਂਢੀ ਦੀ ਚਾਦਰ ਗਹਿਣੇ ਰੱਖੇਂ ਤਾਂ ਸੂਰਜ ਦੇ ਡੁੱਬਣ ਤੋਂ ਪਹਿਲਾਂ ਉਹ ਨੂੰ ਮੋੜ ਦੇ 27ਕਿਉਂ ਜੋ ਉਹੀ ਉਸ ਦਾ ਓੜ੍ਹਨਾ ਹੈ। ਇਹ ਉਸ ਦੇ ਸਰੀਰ ਲਈ ਚਾਦਰ ਹੈ, ਉਹ ਕਾਹਦੇ ਵਿੱਚ ਲੰਮਾ ਪਵੇਗਾ? ਇਸ ਤਰ੍ਹਾਂ ਹੋਵੇਗਾ ਕਿ ਜਦ ਉਹ ਮੇਰੇ ਅੱਗੇ ਦੁਹਾਈ ਦੇਵੇਗਾ ਤਾਂ ਮੈਂ ਸੁਣਾਂਗਾ ਕਿਉਂ ਜੋ ਮੈਂ ਕਿਰਪਾਲੂ ਹਾਂ।

ਜਵਾਬੀ ਭਜਨ

ਜ਼ਬੂ 18:1–3, 46, 50

1ਪ੍ਰਧਾਨ ਵਜਾਉਣ ਵਾਲੇ ਦੇ ਲਈ। ਯਹੋਵਾਹ ਦੇ ਦਾਸ ਦਾਊਦ ਦਾ ਗੀਤ, ਜਿਸ ਦੇ ਬਚਨ ਉਸ ਨੇ ਯਹੋਵਾਹ ਦੇ ਲਈ ਉਸ ਸਮੇਂ ਗਾਏ ਜਦੋਂ ਯਹੋਵਾਹ ਨੇ ਉਸ ਨੂੰ ਉਸ ਦੇ ਸਾਰੇ ਵੈਰੀਆਂ ਅਰਥਾਤ ਸ਼ਾਊਲ ਦੇ ਹੱਥੋਂ ਬਚਾਇਆ ਸੀ। ਉਸ ਨੇ ਕਿਹਾ: ਹੇ ਯਹੋਵਾਹ, ਮੇਰੇ ਬਲ, ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ। 2ਯਹੋਵਾਹ ਮੇਰੀ ਚੱਟਾਨ, ਮੇਰਾ ਗੜ੍ਹ ਅਤੇ ਮੇਰਾ ਛੁਡਾਉਣ ਵਾਲਾ ਹੈ, ਮੇਰਾ ਪਰਮੇਸ਼ੁਰ, ਮੇਰੀ ਚੱਟਾਨ, ਜਿਸ ਦੀ ਸ਼ਰਨ ਵਿੱਚ ਮੈਂ ਆਇਆ ਹਾਂ, ਮੇਰੀ ਢਾਲ਼, ਮੇਰੇ ਬਚਾਓ ਦਾ ਸਿੰਗ ਅਤੇ ਮੇਰਾ ਉੱਚਾ ਗੜ੍ਹ ਹੈ। 3ਮੈਂ ਯਹੋਵਾਹ ਨੂੰ ਜਿਹੜਾ ਉਸਤਤ ਯੋਗ ਹੈ, ਪੁਕਾਰਾਂਗਾ ਅਤੇ ਮੈਂ ਆਪਣੇ ਵੈਰੀਆਂ ਤੋਂ ਬਚ ਜਾਂਵਾਂਗਾ। 46ਯਹੋਵਾਹ ਜਿਉਂਦਾ ਹੈ ਸੋ ਧੰਨ ਹੋਵੇ ਮੇਰੀ ਚੱਟਾਨ, ਅਤੇ ਮੇਰੇ ਬਚਾਓ ਦੇ ਪਰਮੇਸ਼ੁਰ ਦੀ ਬਜ਼ੁਰਗੀ ਹੋਵੇ! 50ਉਹ ਆਪਣੇ ਠਹਿਰਾਏ ਹੋਏ ਰਾਜੇ ਨੂੰ ਵੱਡੀ ਜਿੱਤ ਦਿੰਦਾ ਹੈ, ਅਤੇ ਆਪਣੇ ਮਸਹ ਕੀਤੇ ਹੋਏ ਉੱਤੇ ਅਰਥਾਤ ਦਾਊਦ ਅਤੇ ਉਹ ਦੀ ਅੰਸ ਉੱਤੇ ਸਦਾ ਤੱਕ ਦਯਾ ਕਰਦਾ ਹੈ।

ਦੂਜਾ ਪਾਠ

1 ਥੱਸ 1:5–10

5ਇਸ ਲਈ ਜੋ ਸਾਡੀ ਖੁਸ਼ਖਬਰੀ ਸਿਰਫ਼ ਗੱਲਾਂ ਨਾਲ ਹੀ ਨਹੀਂ ਸੀ, ਸਗੋਂ ਸਮਰੱਥਾ, ਪਵਿੱਤਰ ਆਤਮਾ ਅਤੇ ਪੂਰੇ ਵਿਸ਼ਵਾਸ ਨਾਲ ਤੁਹਾਡੇ ਕੋਲ ਪਹੁੰਚੀ ਜਿਵੇਂ ਤੁਸੀਂ ਜਾਣਦੇ ਹੋ ਕਿ ਤੁਹਾਡੇ ਨਾਲ ਸਾਡਾ ਕਿਹੋ ਜਿਹਾ ਵਰਤਾਵਾ ਸੀ। 6ਅਤੇ ਤੁਸੀਂ ਉਸ ਬਚਨ ਨੂੰ ਪਵਿੱਤਰ ਆਤਮਾ ਦੇ ਅਨੰਦ ਨਾਲ ਕਬੂਲ ਕਰ ਕੇ, ਵੱਡੀ ਬਿਪਤਾ ਵਿੱਚ ਵੀ ਸਾਡੀ ਅਤੇ ਪ੍ਰਭੂ ਦੀ ਰੀਸ ਕੀਤੀ। 7ਇਥੋਂ ਤੱਕ ਕਿ ਤੁਸੀਂ ਉਨ੍ਹਾਂ ਸਾਰਿਆਂ ਵਿਸ਼ਵਾਸੀਆਂ ਲਈ ਜਿਹੜੇ ਮਕਦੂਨਿਯਾ ਅਤੇ ਅਖਾਯਾ ਵਿੱਚ ਹਨ, ਚੰਗਾ ਨਮੂਨਾ ਬਣੇ। 8ਕਿਉਂ ਜੋ ਤੁਹਾਡੇ ਕੋਲੋਂ ਪ੍ਰਭੂ ਦੇ ਬਚਨ ਦੀ ਧੁੰਮ ਨਾ ਕੇਵਲ ਮਕਦੂਨਿਯਾ ਅਤੇ ਅਖਾਯਾ ਵਿੱਚ ਪਈ ਹੈ ਸਗੋਂ ਤੁਹਾਡਾ ਵਿਸ਼ਵਾਸ ਜੋ ਪਰਮੇਸ਼ੁਰ ਉੱਤੇ ਹੈ ਸਭ ਥਾਵਾਂ ਤੇ ਉਜਾਗਰ ਹੋ ਗਿਆ, ਇਸ ਕਰਕੇ ਸਾਡੇ ਆਖਣ ਦੀ ਕੋਈ ਲੋੜ ਨਹੀਂ। 9ਉਹ ਤਾਂ ਆਪ ਸਾਡੇ ਬਾਰੇ ਦੱਸਦੇ ਹਨ ਕਿ ਸਾਡਾ ਤੁਹਾਡੇ ਕੋਲ ਆਉਣਾ ਕਿਸ ਪ੍ਰਕਾਰ ਦਾ ਹੋਇਆ ਅਤੇ ਤੁਸੀਂ ਕਿਵੇਂ ਮੂਰਤੀਆਂ ਨੂੰ ਛੱਡ ਕੇ ਪਰਮੇਸ਼ੁਰ ਦੀ ਵੱਲ ਮੁੜੇ ਕਿ ਜਿਉਂਦੇ ਤੇ ਸੱਚੇ ਪਰਮੇਸ਼ੁਰ ਦੀ ਸੇਵਾ ਕਰੋ। 10ਅਤੇ ਉਹ ਦੇ ਪੁੱਤਰ ਦੇ ਸਵਰਗੋਂ ਆਉਣ ਦੀ ਉਡੀਕ ਕਰਦੇ ਰਹੋ, ਜਿਸ ਨੂੰ ਉਸ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਰਥਾਤ ਪ੍ਰਭੂ ਯਿਸੂ ਦੀ, ਜਿਹੜਾ ਸਾਨੂੰ ਆਉਣ ਵਾਲੇ ਕ੍ਰੋਧ ਤੋਂ ਬਚਾਵੇਗਾ।

ਇੰਜੀਲ

ਮੱਤੀ 22:34–40

34ਪਰ ਜਦ ਫ਼ਰੀਸੀਆਂ ਨੇ ਸੁਣਿਆ ਜੋ ਉਹ ਨੇ ਸਦੂਕੀਆਂ ਦਾ ਮੂੰਹ ਬੰਦ ਕਰ ਦਿੱਤਾ, ਤਦ ਉਹ ਇੱਕ ਥਾਂ ਇਕੱਠੇ ਹੋਏ। 35ਅਤੇ ਉਨ੍ਹਾਂ ਵਿੱਚੋਂ ਇੱਕ ਨੇ ਜਿਹੜਾ ਉਪਦੇਸ਼ਕ ਸੀ ਉਹ ਦੇ ਪਰਖਣ ਲਈ ਸਵਾਲ ਕੀਤਾ 36ਕਿ ਗੁਰੂ ਜੀ, ਮੂਸਾ ਦੀ ਬਿਵਸਥਾ ਵਿੱਚ ਵੱਡਾ ਹੁਕਮ ਕਿਹੜਾ ਹੈ? 37ਅਤੇ ਉਹ ਨੇ ਉਸ ਨੂੰ ਕਿਹਾ, ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ, ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਬੁੱਧ ਨਾਲ ਪਿਆਰ ਕਰ। 38ਵੱਡਾ ਅਤੇ ਪਹਿਲਾ ਹੁਕਮ ਇਹੋ ਹੈ। 39ਅਤੇ ਦੂਜਾ ਇਸ ਤਰ੍ਹਾਂ ਹੈ ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ। 40ਇਨ੍ਹਾਂ ਦੋਹਾਂ ਹੁਕਮਾਂ ਉੱਤੇ ਮੂਸਾ ਦੀ ਸਾਰੀ ਬਿਵਸਥਾ ਅਤੇ ਨਬੀਆਂ ਦੇ ਬਚਨ ਟਿਕੇ ਹੋਏ ਹਨ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ A, ਹਫ਼ਤੇ ਦੇ ਦਿਨਾਂ ਦਾ ਸਾਲ II।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ