Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2026 › ਅਕਤੂਬਰ 26

ਆਰਥੋਡਾਕਸ ਕੈਲੰਡਰ · 13 ਅਕਤੂਬਰ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 26 ਅਕਤੂਬਰ 2026

ਸੋਮਵਾਰ · ਪੰਤੇਕੁਸਤ ਤੋਂ ਬਾਅਦ 22ਵਾਂ ਹਫ਼ਤਾ · ਸੁਰ 4

ਤਿਉਹਾਰ ਅਤੇ ਸੰਤ

Martyrs Carpos, Papilus, Agathodoros and Agathonica, at Pergamun († 251)

ਵਰਤ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

ਕੁਲੁੱ 2:13–20

13ਅਤੇ ਉਸ ਨੇ ਤੁਹਾਨੂੰ ਜਿਹੜੇ ਆਪਣੇ ਪਾਪ ਅਤੇ ਆਪਣੇ ਸਰੀਰ ਦੀ ਅਸੁੰਨਤ ਦੇ ਕਾਰਨ ਮਰੇ ਹੋਏ ਸੀ, ਉਹ ਦੇ ਨਾਲ ਜਿਉਂਦੇ ਹੋਏ ਕਿਉਂ ਜੋ ਉਸ ਨੇ ਸਾਡੇ ਸਾਰੇ ਪਾਪ ਸਾਨੂੰ ਮਾਫ਼ ਕੀਤੇ। 14ਅਤੇ ਉਸ ਲਿਖਤ ਨੂੰ ਜਿਹੜੀ ਹੁਕਮਾਂ ਕਰਕੇ ਸਾਡੇ ਵਿਰੁੱਧ ਸੀ ਉਸ ਨੇ ਖ਼ਤਮ ਕਰ ਦਿੱਤਾ ਅਤੇ ਉਹ ਨੂੰ ਸਲੀਬ ਉੱਤੇ ਕਿੱਲਾਂ ਨਾਲ ਠੋਕ ਕੇ ਵਿੱਚੋਂ ਕੱਢ ਸੁੱਟਿਆ। 15ਉਸ ਨੇ ਹਕੂਮਤਾਂ ਅਤੇ ਇਖ਼ਤਿਆਰਾਂ ਨੂੰ ਆਪਣੇ ਤੋਂ ਉਤਾਰ ਕੇ ਅਤੇ ਉਸੇ ਦੇ ਦੁਆਰਾ ਉਹਨਾਂ ਨੂੰ ਜਿੱਤ ਕੇ ਖੁੱਲਮ-ਖੁੱਲ੍ਹਾ ਤਮਾਸ਼ਾ ਬਣਾਇਆ। 16ਇਸ ਲਈ ਖਾਣ-ਪੀਣ, ਤਿਉਹਾਰ, ਅਮੱਸਿਆ ਜਾਂ ਸਬਤਾਂ ਦੇ ਵਿਖੇ ਕੋਈ ਤੁਹਾਡੇ ਉੱਤੇ ਗਲਤ ਦੋਸ਼ ਨਾ ਲਾਵੇ। 17ਇਹ ਤਾਂ ਹੋਣ ਵਾਲੀਆਂ ਗੱਲਾਂ ਦਾ ਪਰਛਾਵਾਂ ਹਨ, ਪਰ ਵਾਸਤਵਿਕਤਾ ਮਸੀਹ ਹੈ। 18ਕੋਈ ਮਨੁੱਖ ਅਧੀਨਤਾਈ ਅਤੇ ਦੂਤਾਂ ਦੀ ਪੂਜਾ ਨੂੰ ਪਸੰਦ ਕਰ ਕੇ ਤੁਹਾਨੂੰ ਇਨਾਮ ਤੋਂ ਕਿਤੇ ਵਾਂਝਾ ਨਾ ਰੱਖੇ ਜਿਹੜਾ ਆਪਣੀ ਸਰੀਰਕ ਬੁੱਧ ਤੋਂ ਅਕਾਰਥ ਫੁੱਲ ਕੇ ਵੇਖੀਆਂ ਹੋਈਆਂ ਗੱਲਾਂ ਉੱਤੇ ਲੱਗਾ ਰਹਿੰਦਾ ਹੈ। 19ਅਤੇ ਉਸ ਸਿਰ ਨੂੰ ਫੜ੍ਹੀ ਨਹੀਂ ਰੱਖਦਾ ਜਿਸ ਤੋਂ ਸਾਰੀ ਦੇਹੀ ਜੋੜਾਂ ਅਤੇ ਪੱਠਿਆਂ ਦੇ ਰਾਹੀਂ ਪਲ ਕੇ ਅਤੇ ਆਪਸ ਵਿੱਚ ਜੁੜ ਕੇ ਪਰਮੇਸ਼ੁਰ ਦੀ ਵੱਲੋਂ ਵਧਦੀ ਜਾਂਦੀ ਹੈ। 20ਜੇ ਤੁਸੀਂ ਮਸੀਹ ਦੇ ਨਾਲ ਸੰਸਾਰ ਦੀਆਂ ਮੂਲ ਗੱਲਾਂ ਤੋਂ ਮਰ ਗਏ ਤਾਂ ਸੰਸਾਰ ਵਿੱਚ ਜਿਉਂਦਿਆਂ ਵਾਂਗੂੰ ਕਿਉਂ ਇਸ ਤਰ੍ਹਾਂ ਦੀਆਂ ਬਿਧੀਆਂ ਦੇ ਵੱਸ ਵਿੱਚ ਆਉਂਦੇ ਹੋ ਜਿਹੜੀਆਂ ਮਨੁੱਖਾਂ ਦੀਆਂ ਆਗਿਆ ਅਤੇ ਸਿੱਖਿਆ ਦੇ ਅਨੁਸਾਰ ਹਨ।

ਇੰਜੀਲ

ਲੂਕਾ 7:36–50

36ਫੇਰ ਇੱਕ ਫ਼ਰੀਸੀ ਨੇ ਉਸ ਨੂੰ ਬੇਨਤੀ ਕੀਤੀ ਜੋ ਮੇਰੇ ਨਾਲ ਭੋਜਨ ਕਰ। ਤਦ ਉਹ ਫ਼ਰੀਸੀ ਦੇ ਘਰ ਜਾ ਕੇ ਖਾਣ ਬੈਠ ਗਿਆ। 37ਉਸ ਸ਼ਹਿਰ ਵਿੱਚ ਇੱਕ ਪਾਪੀ ਔਰਤ ਰਹਿੰਦੀ ਸੀ। ਜਦੋਂ ਉਸ ਨੂੰ ਪਤਾ ਲੱਗਾ ਕਿ ਯਿਸੂ ਫ਼ਰੀਸੀ ਦੇ ਘਰ ਭੋਜਨ ਕਰ ਰਿਹਾ ਹੈ ਤਾਂ ਉਹ ਸੰਗਮਰਮਰ ਦੀ ਅਤਰਦਾਨੀ ਵਿੱਚ ਅਤਰ ਲੈ ਕੇ ਆਈ। 38ਅਤੇ ਉਹ ਉਸ ਦੇ ਚਰਨਾਂ ਦੇ ਕੋਲ ਖਲੋ ਕੇ ਰੋਂਦੀ-ਰੋਂਦੀ ਹੰਝੂਆਂ ਨਾਲ ਉਸ ਦੇ ਪੈਰ ਧੋਣ ਲੱਗੀ ਅਤੇ ਆਪਣੇ ਸਿਰ ਦੇ ਵਾਲਾਂ ਨਾਲ ਪੂੰਝ ਕੇ ਉਸ ਦੇ ਪੈਰਾਂ ਨੂੰ ਚੁੰਮਿਆ ਅਤੇ ਅਤਰ ਮਲਿਆ। 39ਅਤੇ ਇਹ ਵੇਖ ਕੇ ਉਹ ਫ਼ਰੀਸੀ ਜਿਸ ਨੇ ਉਸ ਨੂੰ ਭੋਜਨ ਤੇ ਬੁਲਾਇਆ ਸੀ ਆਪਣੇ ਮਨ ਵਿੱਚ ਕਹਿਣ ਲੱਗਾ ਕਿ ਇਹ ਮਨੁੱਖ ਜੇਕਰ ਨਬੀ ਹੁੰਦਾ ਤਾਂ ਜਾਣ ਲੈਂਦਾ ਕਿ ਇਹ ਔਰਤ ਜੋ ਉਸ ਨੂੰ ਛੂੰਹਦੀ ਹੈ ਕੌਣ ਅਤੇ ਕਿਹੋ ਜਿਹੀ ਹੈ ਕਿਉਂ ਜੋ ਉਹ ਪਾਪਣ ਹੈ। 40ਯਿਸੂ ਨੇ ਉਸ ਦੇ ਵਿਚਾਰਾਂ ਨੂੰ ਜਾਣ ਕੇ ਕਿਹਾ, ਸ਼ਮਊਨ, ਮੈਂ ਤੈਨੂੰ ਕੁਝ ਆਖਣਾ ਹੈ। ਤਾਂ ਉਹ ਬੋਲਿਆ, ਗੁਰੂ ਜੀ ਦੱਸੋ। 41ਯਿਸੂ ਨੇ ਕਿਹਾ, “ਕਿਸੇ ਸ਼ਾਹੂਕਾਰ ਦੇ ਦੋ ਕਰਜ਼ਾਈ ਸਨ, ਇੱਕ ਢਾਈ ਸੌ ਰੁਪਏ ਦਾ ਅਤੇ ਦੂਜਾ ਪੰਜਾਹਾਂ ਦਾ।” 42ਜਦ ਉਨ੍ਹਾਂ ਦੇ ਕੋਲ ਵਾਪਸ ਕਰਨ ਲਈ ਕੁਝ ਨਾ ਸੀ ਤਾਂ ਉਸ ਨੇ ਦੋਵਾਂ ਦਾ ਕਰਜ਼ ਮਾਫ਼ ਕਰ ਦਿੱਤਾ ਸੀ। ਮੈਨੂੰ ਦੱਸ ਉਨ੍ਹਾਂ ਵਿੱਚੋਂ ਉਸ ਨਾਲ ਜ਼ਿਆਦਾ ਪਿਆਰ ਕੌਣ ਕਰੇਗਾ? 43ਸ਼ਮਊਨ ਨੇ ਉੱਤਰ ਦਿੱਤਾ, ਮੇਰੀ ਸਮਝ ਵਿੱਚ ਉਹ ਜਿਸ ਨੂੰ ਉਸ ਨੇ ਜ਼ਿਆਦਾ ਮਾਫ਼ ਕੀਤਾ। ਤਾਂ ਉਸ ਨੇ ਉਸ ਨੂੰ ਆਖਿਆ, ਤੂੰ ਠੀਕ ਫ਼ੈਸਲਾ ਕੀਤਾ। 44ਫਿਰ ਉਸ ਨੇ ਔਰਤ ਵੱਲ ਮੂੰਹ ਫੇਰ ਕੇ ਸ਼ਮਊਨ ਨੂੰ ਕਿਹਾ, ਤੂੰ ਇਸ ਔਰਤ ਨੂੰ ਵੇਖਦਾ ਹੈਂ? ਮੈਂ ਤੇਰੇ ਘਰ ਆਇਆ ਪਰ ਤੂੰ ਮੇਰੇ ਪੈਰ ਧੋਣ ਲਈ ਪਾਣੀ ਨਾ ਦਿੱਤਾ ਪਰ ਇਸ ਨੇ ਮੇਰੇ ਪੈਰ ਹੰਝੂਆਂ ਨਾਲ ਧੋਤੇ ਅਤੇ ਆਪਣੇ ਵਾਲਾਂ ਨਾਲ ਪੂੰਝੇ ਹਨ। 45ਤੂੰ ਮੈਨੂੰ ਨਹੀਂ ਚੁੰਮਿਆ ਪਰ ਜਦੋਂ ਦਾ ਮੈਂ ਇੱਥੇ ਆਇਆ ਹਾਂ ਇਹ ਮੇਰੇ ਪੈਰ ਚੁੰਮਣ ਤੋਂ ਨਹੀਂ ਰੁਕੀ। 46ਤੂੰ ਮੇਰੇ ਸਿਰ ਤੇ ਤੇਲ ਨਹੀਂ ਲਾਇਆ ਪਰ ਇਸ ਨੇ ਮੇਰੇ ਪੈਰਾਂ ਨੂੰ ਅਤਰ ਮਲਿਆ ਹੈ। 47ਇਸ ਕਾਰਨ ਮੈਂ ਤੈਨੂੰ ਆਖਦਾ ਹਾਂ ਕਿ ਇਸ ਦੇ ਪਾਪ ਜੋ ਬਹੁਤੇ ਸਨ ਸੋ ਮਾਫ਼ ਕੀਤੇ ਗਏ ਕਿਉਂਕਿ ਇਸ ਨੇ ਬਹੁਤ ਪਿਆਰ ਕੀਤਾ, ਪਰ ਜਿਸ ਨੂੰ ਥੋੜ੍ਹਾ ਮਾਫ਼ ਕੀਤਾ ਗਿਆ ਸੋ ਥੋੜ੍ਹਾ ਪਿਆਰ ਕਰਦਾ ਹੈ। 48ਫਿਰ ਯਿਸੂ ਨੇ ਉਸ ਔਰਤ ਨੂੰ ਆਖਿਆ, ਤੇਰੇ ਪਾਪ ਮਾਫ਼ ਕੀਤੇ ਗਏ। 49ਅਤੇ ਜਿਹੜੇ ਉਸ ਦੇ ਨਾਲ ਭੋਜਨ ਕਰ ਰਹੇ ਸਨ ਆਪਣੇ ਮਨਾਂ ਵਿੱਚ ਕਹਿਣ ਲੱਗੇ ਜੋ ਇਹ ਕੌਣ ਹੈ, ਜੋ ਪਾਪ ਵੀ ਮਾਫ਼ ਕਰਦਾ ਹੈ? 50ਅਤੇ ਉਸ ਨੇ ਉਸ ਔਰਤ ਨੂੰ ਆਖਿਆ, ਤੇਰੇ ਵਿਸ਼ਵਾਸ ਨੇ ਤੈਨੂੰ ਬਚਾਇਆ ਹੈ, ਸ਼ਾਂਤੀ ਨਾਲ ਚਲੀ ਜਾ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਕਤੂਬਰ 13 ਸਿਵਲ ਕੈਲੰਡਰ ਦਾ ਅਕਤੂਬਰ 26 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ