Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2026 › ਅਕਤੂਬਰ 27

ਆਰਥੋਡਾਕਸ ਕੈਲੰਡਰ · 14 ਅਕਤੂਬਰ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 27 ਅਕਤੂਬਰ 2026

ਮੰਗਲਵਾਰ · ਪੰਤੇਕੁਸਤ ਤੋਂ ਬਾਅਦ 22ਵਾਂ ਹਫ਼ਤਾ · ਸੁਰ 4

ਤਿਉਹਾਰ ਅਤੇ ਸੰਤ

Martyrs Nazarius, Gervasius, Protasius and Celsius of Milan (1st C)

ਵਰਤ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

ਕੁਲੁੱ 2:20–3:3

20ਜੇ ਤੁਸੀਂ ਮਸੀਹ ਦੇ ਨਾਲ ਸੰਸਾਰ ਦੀਆਂ ਮੂਲ ਗੱਲਾਂ ਤੋਂ ਮਰ ਗਏ ਤਾਂ ਸੰਸਾਰ ਵਿੱਚ ਜਿਉਂਦਿਆਂ ਵਾਂਗੂੰ ਕਿਉਂ ਇਸ ਤਰ੍ਹਾਂ ਦੀਆਂ ਬਿਧੀਆਂ ਦੇ ਵੱਸ ਵਿੱਚ ਆਉਂਦੇ ਹੋ ਜਿਹੜੀਆਂ ਮਨੁੱਖਾਂ ਦੀਆਂ ਆਗਿਆ ਅਤੇ ਸਿੱਖਿਆ ਦੇ ਅਨੁਸਾਰ ਹਨ। 21ਜਿਵੇਂ, ਹੱਥ ਨਾ ਲਾਵੀਂ, ਨਾ ਚੱਖੀਂ, ਨਾ ਛੋਹਵੀਂ? 22ਇਹ ਸਾਰੀਆਂ ਵਸਤਾਂ ਵਰਤਣ ਨਾਲ ਹੀ ਨਾਸ ਹੋ ਜਾਣਗੀਆਂ। 23ਭਾਵੇਂ ਇਹ ਗੱਲਾਂ ਮਨ ਮਰਜ਼ੀ ਦੀ ਪੂਜਾ ਅਤੇ ਅਧੀਨਤਾਈ ਅਤੇ ਦੇਹੀ ਦੀ ਤਪੱਸਿਆ ਕਰਕੇ ਸੂਝਵਾਨ ਨਾਮ ਦੇ ਤਾਂ ਹਨ ਪਰ ਸਰੀਰ ਦੀਆਂ ਕਾਮਨਾਂ ਦੇ ਰੋਕਣ ਲਈ ਇਹ ਕਿਸੇ ਕੰਮ ਦੀਆਂ ਨਹੀਂ। 3:1ਸੋ ਜੇ ਤੁਸੀਂ ਮਸੀਹ ਦੇ ਨਾਲ ਜਿਉਂਦੇ ਕੀਤੇ ਗਏ ਤਾਂ ਉਤਾਹਾਂ ਦੀਆਂ ਗੱਲਾਂ ਦੇ ਮਗਰ ਲੱਗੇ ਰਹੋ ਜਿੱਥੇ ਮਸੀਹ ਪਰਮੇਸ਼ੁਰ ਦੇ ਸੱਜੇ ਪਾਸੇ ਬੈਠਾ ਹੈ। 2ਉਤਾਹਾਂ ਦੀਆਂ ਗੱਲਾਂ ਉੱਤੇ ਮਨ ਲਾਓ, ਨਾ ਉਨ੍ਹਾਂ ਉੱਤੇ ਜਿਹੜੀਆਂ ਧਰਤੀ ਤੇ ਹਨ। 3ਕਿਉਂ ਜੋ ਤੁਸੀਂ ਮਰ ਗਏ ਅਤੇ ਤੁਹਾਡਾ ਜੀਵਨ ਮਸੀਹ ਦੇ ਨਾਲ ਪਰਮੇਸ਼ੁਰ ਵਿੱਚ ਗੁਪਤ ਹੋਇਆ ਹੈ।

ਇੰਜੀਲ

ਲੂਕਾ 8:1–3

1ਕੁਝ ਸਮੇਂ ਬਾਅਦ ਇਸ ਤਰ੍ਹਾਂ ਹੋਇਆ ਕਿ ਯਿਸੂ ਆਪਣੇ ਬਾਰਾਂ ਚੇਲਿਆਂ ਨਾਲ ਨਗਰਾਂ ਅਤੇ ਪਿੰਡਾਂ ਵਿੱਚ ਫਿਰਦਾ ਹੋਇਆ ਪਰਚਾਰ ਕਰਦਾ ਅਤੇ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਸੁਣਾਉਂਦਾ ਸੀ। 2ਅਤੇ ਕਈ ਔਰਤਾਂ ਵੀ ਜਿਹੜੀਆਂ ਦੁਸ਼ਟ ਆਤਮਾਵਾਂ ਤੋਂ ਚੰਗੀਆਂ ਕੀਤੀਆਂ ਗਈਆਂ ਸਨ ਅਰਥਾਤ ਮਰਿਯਮ ਜਿਸ ਨੂੰ ਮਗਦਲੀਨੀ ਆਖਦੇ ਸਨ। ਜਿਸ ਦੇ ਵਿੱਚੋਂ ਸੱਤ ਭੂਤਾਂ ਨਿੱਕਲੀਆਂ ਸਨ। 3ਅਤੇ ਯੋਆਨਾ ਜੋ ਹੇਰੋਦੇਸ ਦੇ ਦਰਬਾਰੀ ਖੂਜ਼ਾਹ ਦੀ ਪਤਨੀ ਅਤੇ ਸੁਸੰਨਾ ਅਤੇ ਹੋਰ ਬਹੁਤ ਸਾਰੀਆਂ ਔਰਤਾਂ ਸਨ ਜੋ ਆਪਣੀ ਸੰਪਤੀ ਨਾਲ ਉਨ੍ਹਾਂ ਦੀ ਟਹਿਲ ਸੇਵਾ ਕਰਦੀਆਂ ਸਨ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਕਤੂਬਰ 14 ਸਿਵਲ ਕੈਲੰਡਰ ਦਾ ਅਕਤੂਬਰ 27 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ