Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2026 › ਅਕਤੂਬਰ 29

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 29 ਅਕਤੂਬਰ 2026

ਵੀਰਵਾਰ · ਆਮ ਸਮੇਂ ਦਾ 30ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 30ਵੇਂ ਹਫ਼ਤੇ ਦਾ ਵੀਰਵਾਰ

ਆਮ ਦਿਨ · ਉਪਾਸਨਾ ਦਾ ਰੰਗ: ਹਰਾ

ਦਿਨ ਦੇ ਪਾਠ

ਪਹਿਲਾ ਪਾਠ

ਅਫ਼ 6:10–20

10ਮੁੱਕਦੀ ਗੱਲ, ਪ੍ਰਭੂ ਵਿੱਚ ਅਤੇ ਉਹ ਦੀ ਸਮਰੱਥਾ ਦੀ ਸ਼ਕਤੀ ਵਿੱਚ ਤਕੜੇ ਹੋਵੋ! 11ਪਰਮੇਸ਼ੁਰ ਦੇ ਸਾਰੇ ਸ਼ਸਤਰ ਬਸਤਰ ਪਹਿਨ ਲਵੋ, ਤਾਂ ਜੋ ਤੁਸੀਂ ਸ਼ੈਤਾਨ ਦੀਆਂ ਚਲਾਕੀਆਂ ਦਾ ਸਾਹਮਣਾ ਕਰ ਸਕੋ। 12ਕਿਉਂ ਜੋ ਸਾਡੀ ਲੜਾਈ ਲਹੂ ਅਤੇ ਮਾਸ ਨਾਲ ਨਹੀਂ, ਸਗੋਂ ਹਕੂਮਤਾਂ, ਇਖ਼ਤਿਆਰਾਂ ਅਤੇ ਇਸ ਸੰਸਾਰ ਦੇ ਅੰਧਘੋਰ ਦੇ ਮਹਾਰਾਜਿਆਂ ਅਤੇ ਦੁਸ਼ਟ ਆਤਮਿਆਂ ਨਾਲ ਹੁੰਦੀ ਹੈ ਜੋ ਸਵਰਗੀ ਥਾਵਾਂ ਵਿੱਚ ਹਨ। 13ਇਸ ਕਾਰਨ ਤੁਸੀਂ ਪਰਮੇਸ਼ੁਰ ਦੇ ਸਾਰੇ ਸ਼ਸਤਰ ਬਸਤਰ ਲੈ ਲਵੋ, ਜੋ ਤੁਸੀਂ ਬੁਰੇ ਦਿਨ ਵਿੱਚ ਸਾਹਮਣਾ ਕਰ ਸਕੋ ਅਤੇ ਸੱਭੋ ਕੁਝ ਪੂਰਾ ਕਰਕੇ ਸਥਿਰ ਰਹਿ ਸਕੋ। 14ਸੋ ਤੁਸੀਂ ਆਪਣੀ ਕਮਰ ਸਚਿਆਈ ਨਾਲ ਕੱਸ ਕੇ ਅਤੇ ਧਰਮ ਦੀ ਸੰਜੋ ਪਹਿਨ ਕੇ। 15ਅਤੇ ਮਿਲਾਪ ਦੀ ਖੁਸ਼ਖਬਰੀ ਦੀ ਤਿਆਰੀ ਦੀ ਜੁੱਤੀ ਆਪਣੇ ਪੈਰੀਂ ਪਾ ਕੇ ਖੜੇ ਹੋ ਜਾਓ! 16ਇਹਨਾਂ ਸਭਨਾਂ ਤੋਂ ਵਧ ਕੇ, ਵਿਸ਼ਵਾਸ ਦੀ ਢਾਲ਼ ਲਵੋ ਜਿਹ ਦੇ ਨਾਲ ਤੁਸੀਂ ਉਸ ਦੁਸ਼ਟ ਦੇ ਸਾਰੇ ਅਗਨੀ ਬਾਣਾਂ ਨੂੰ ਬੁਝਾ ਸਕੋ। 17ਅਤੇ ਮੁਕਤੀ ਦਾ ਟੋਪ, ਆਤਮਾ ਦੀ ਤਲਵਾਰ ਜੋ ਪਰਮੇਸ਼ੁਰ ਦਾ ਬਚਨ ਹੈ, ਲੈ ਲਵੋ। 18ਅਤੇ ਸਾਰੀ ਪ੍ਰਾਰਥਨਾ ਅਤੇ ਬੇਨਤੀ ਨਾਲ ਹਰ ਸਮੇਂ ਆਤਮਾ ਵਿੱਚ ਪ੍ਰਾਰਥਨਾ ਕਰਦੇ ਰਹੋ ਅਤੇ ਇਹ ਦੇ ਨਮਿੱਤ ਜਾਗਦੇ ਹੋਏ ਸਾਰਿਆਂ ਸੰਤਾਂ ਲਈ ਬਹੁਤ ਦਲੇਰੀ ਨਾਲ ਬੇਨਤੀ ਕਰਿਆ ਕਰੋ। 19ਅਤੇ ਮੇਰੇ ਲਈ ਵੀ, ਜਦ ਆਪਣਾ ਮੂੰਹ ਖੋਲ੍ਹਾਂ ਤਾਂ ਅਜਿਹਾ ਬਚਨ ਮੈਨੂੰ ਦਿੱਤਾ ਜਾਵੇ ਕਿ ਮੈਂ ਦਲੇਰੀ ਨਾਲ ਖੁਸ਼ਖਬਰੀ ਦਾ ਭੇਤ ਪਰਗਟ ਕਰਾਂ ਜਿਹ ਦੇ ਲਈ ਮੈਂ ਸੰਗਲਾਂ ਨਾਲ ਜਕੜਿਆ ਹੋਇਆ ਰਾਜਦੂਤ ਹਾਂ। 20ਅਤੇ ਜਿਵੇਂ ਮੈਨੂੰ ਬੋਲਣਾ ਚਾਹੀਦਾ ਹੈ ਮੈਂ ਉਸ ਵਿੱਚ ਦਲੇਰੀ ਨਾਲ ਬੋਲਾਂ।

ਜਵਾਬੀ ਭਜਨ

ਜ਼ਬੂ 144:1–2, 9–10

1ਦਾਊਦ ਦਾ ਭਜਨ। ਯਹੋਵਾਹ ਮੇਰੀ ਚੱਟਾਨ ਮੁਬਾਰਕ ਹੋਵੇ, ਜੋ ਮੇਰੇ ਹੱਥਾਂ ਨੂੰ ਯੁੱਧ ਕਰਨਾ, ਅਤੇ ਮੇਰੀਆਂ ਉਂਗਲੀਆਂ ਨੂੰ ਲੜਨਾ ਸਿਖਾਉਂਦਾ ਹੈ, 2ਮੇਰੀ ਦਯਾ, ਮੇਰਾ ਗੜ੍ਹ, ਮੇਰਾ ਉੱਚਾ ਸਥਾਨ ਅਤੇ ਮੇਰਾ ਛੁਡਾਉਣ ਵਾਲਾ, ਮੇਰੀ ਢਾਲ਼ ਅਤੇ ਉਹ ਜਿਸ ਦੇ ਵਿੱਚ ਮੈਂ ਪਨਾਹ ਲੈਂਦਾ ਹਾਂ, ਜੋ ਕੌਮਾਂ ਨੂੰ ਮੇਰੇ ਅਧੀਨ ਕਰ ਦਿੰਦਾ ਹੈ। 9ਹੇ ਪਰਮੇਸ਼ੁਰ, ਮੈਂ ਤੇਰੇ ਲਈ ਇੱਕ ਨਵਾਂ ਗੀਤ ਗਾਵਾਂਗਾ, ਦਸ ਤਾਰਾਂ ਵਾਲੀ ਸਿਤਾਰ ਉੱਤੇ ਮੈਂ ਤੇਰੇ ਲਈ ਭਜਨ ਗਾਵਾਂਗਾ। 10ਜਿਹੜਾ ਰਾਜਿਆਂ ਨੂੰ ਛੁਟਕਾਰਾ ਦਿੰਦਾ ਹੈ, ਜਿਹੜਾ ਆਪਣੇ ਦਾਸ ਨੂੰ ਭੈੜੀ ਤਲਵਾਰ ਤੋਂ ਖਿੱਚ ਲੈਂਦਾ ਹੈਂ, ਉਹ ਤੂੰ ਹੀ ਹੈਂ!

ਇੰਜੀਲ

ਲੂਕਾ 13:31–35

31ਉਸੇ ਸਮੇਂ ਕਈ ਫ਼ਰੀਸੀਆਂ ਨੇ ਉਸ ਕੋਲ ਆਣ ਕੇ ਕਿਹਾ ਕਿ ਐਥੋਂ ਨਿੱਕਲ ਕੇ ਚੱਲਿਆ ਜਾ ਕਿਉਂ ਜੋ ਹੇਰੋਦੇਸ ਤੈਨੂੰ ਮਾਰਨਾ ਚਾਹੁੰਦਾ ਹੈ। 32ਯਿਸੂ ਨੇ ਉਨ੍ਹਾਂ ਨੂੰ ਆਖਿਆ ਤੁਸੀਂ ਜਾ ਕੇ ਉਸ ਲੂੰਬੜੀ ਨੂੰ ਕਹੋ ਜੋ ਵੇਖ ਮੈਂ ਅੱਜ ਅਤੇ ਕੱਲ ਭੂਤਾਂ ਨੂੰ ਕੱਢਦਾ ਅਤੇ ਰੋਗੀਆਂ ਨੂੰ ਚੰਗਾ ਕਰਦਾ ਹਾਂ ਅਤੇ ਤੀਜੇ ਦਿਨ ਪੂਰਾ ਹੋ ਜਾਂਵਾਂਗਾ। 33ਪਰ ਮੈਨੂੰ ਚਾਹੀਦਾ ਹੈ ਜੋ ਅੱਜ, ਕੱਲ ਅਤੇ ਪਰਸੋਂ ਫਿਰਦਾ ਰਹਾਂ ਕਿਉਂਕਿ ਇਹ ਸੰਭਵ ਨਹੀਂ ਜੋ ਯਰੂਸ਼ਲਮ ਤੋਂ ਬਾਹਰ ਕੋਈ ਨਬੀ ਮਾਰਿਆ ਜਾਵੇ। 34ਹੇ ਯਰੂਸ਼ਲਮ, ਯਰੂਸ਼ਲਮ! ਤੂੰ ਜੋ ਨਬੀਆਂ ਨੂੰ ਕਤਲ ਕਰਦਾ ਹੈਂ ਅਤੇ ਉਨ੍ਹਾਂ ਨੂੰ ਜਿਹੜੇ ਤੇਰੇ ਕੋਲ ਭੇਜੇ ਹੋਏ ਹਨ ਪਥਰਾਉ ਕਰਦਾ ਹੈਂ, ਮੈਂ ਕਿੰਨੀ ਵਾਰੀ ਚਾਹਿਆ ਜੋ ਤੇਰੇ ਬੱਚਿਆਂ ਨੂੰ ਉਸੇ ਤਰ੍ਹਾਂ ਇਕੱਠੇ ਕਰਾਂ ਜਿਸ ਤਰ੍ਹਾਂ ਮੁਰਗੀ ਆਪਣੇ ਬੱਚਿਆਂ ਨੂੰ ਖੰਭਾਂ ਹੇਠ ਇਕੱਠੇ ਕਰਦੀ ਹੈ, ਪਰ ਤੁਸੀਂ ਨਾ ਚਾਹਿਆ। 35ਵੇਖੋ, ਤੁਹਾਡਾ ਘਰ ਤੁਹਾਡੇ ਲਈ ਉਜਾੜ ਛੱਡਿਆ ਜਾਂਦਾ ਹੈ ਅਤੇ ਮੈਂ ਤੁਹਾਨੂੰ ਆਖਦਾ ਹਾਂ ਜੋ ਤੁਸੀਂ ਮੈਨੂੰ ਨਾ ਵੇਖੋਗੇ, ਜਦ ਤੱਕ ਇਹ ਨਾ ਕਹੋਗੇ ਕਿ ਮੁਬਾਰਕ ਹੈ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ!।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ A, ਹਫ਼ਤੇ ਦੇ ਦਿਨਾਂ ਦਾ ਸਾਲ II।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ