ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2026 › ਅਕਤੂਬਰ 29
ਆਰਥੋਡਾਕਸ ਕੈਲੰਡਰ · 16 ਅਕਤੂਬਰ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 29 ਅਕਤੂਬਰ 2026
ਵੀਰਵਾਰ · ਪੰਤੇਕੁਸਤ ਤੋਂ ਬਾਅਦ 22ਵਾਂ ਹਫ਼ਤਾ · ਸੁਰ 4
ਤਿਉਹਾਰ ਅਤੇ ਸੰਤ
Martyr Longinus the Centurion, who stood at the Cross of the Lord and with him 2 other Martyrs (1st C)
ਵਰਤ
ਕੋਈ ਵਰਤ ਨਹੀਂ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
2ਲਗਾਤਾਰ ਪ੍ਰਾਰਥਨਾ ਕਰਦੇ ਰਹੋ ਅਤੇ ਧੰਨਵਾਦ ਕਰਦਿਆਂ ਹੋਇਆਂ ਉਸ ਵਿੱਚ ਬਣੇ ਰਹੋ। 3ਨਾਲੇ ਸਾਡੇ ਲਈ ਵੀ ਪ੍ਰਾਰਥਨਾ ਕਰੋ ਕਿ ਪਰਮੇਸ਼ੁਰ ਸਾਡੇ ਲਈ ਬਾਣੀ ਦਾ ਬੂਹਾ ਖੋਲ੍ਹੇ ਤਾਂ ਜੋ ਅਸੀਂ ਮਸੀਹ ਦੇ ਭੇਤ ਦਾ ਵਰਨਣ ਕਰੀਏ ਜਿਸ ਦੇ ਕਾਰਨ ਮੈਂ ਕੈਦ ਵਿੱਚ ਹਾਂ। 4ਕਿ ਜਿਵੇਂ ਮੈਨੂੰ ਵਰਨਣ ਕਰਨਾ ਯੋਗ ਹੈ ਉਸੇ ਤਰ੍ਹਾਂ ਹੀ ਉਸ ਨੂੰ ਪਰਗਟ ਕਰਾਂ। 5ਤੁਸੀਂ ਸਮੇਂ ਨੂੰ ਲਾਭਦਾਇਕ ਜਾਣ ਕੇ ਬਾਹਰਲਿਆਂ ਦੇ ਅੱਗੇ ਹੋਸ਼ ਨਾਲ ਚੱਲੋ। 6ਤੁਹਾਡੀ ਗੱਲਬਾਤ ਹਮੇਸ਼ਾਂ ਕਿਰਪਾ ਵਾਲੀ ਅਤੇ ਸਲੂਣੀ ਹੋਵੇ ਤਾਂ ਜੋ ਤੁਸੀਂ ਜਾਣੋ ਕਿ ਹਰੇਕ ਨੂੰ ਕਿਵੇਂ ਉੱਤਰ ਦੇਣਾ ਚਾਹੀਦਾ ਹੈ। 7ਤੁਖਿਕੁਸ ਜਿਹੜਾ ਪ੍ਰਭੂ ਵਿੱਚ ਪਿਆਰਾ ਭਾਈ ਅਤੇ ਜ਼ਿੰਮੇਵਾਰ ਸੇਵਕ ਅਤੇ ਮੇਰੇ ਨਾਲ ਦਾ ਦਾਸ ਹੈ ਮੇਰਾ ਸਾਰਾ ਹਾਲ ਤੁਹਾਨੂੰ ਦੱਸੇਗਾ। 8ਅਤੇ ਮੈਂ ਉਹ ਨੂੰ ਇਸੇ ਲਈ ਤੁਹਾਡੇ ਕੋਲ ਭੇਜਿਆ ਹੈ ਜੋ ਤੁਸੀਂ ਸਾਡਾ ਹਾਲ ਜਾਣ ਲਵੋ ਅਤੇ ਉਹ ਤੁਹਾਡਿਆਂ ਦਿਲਾਂ ਨੂੰ ਤਸੱਲੀ ਦੇਵੇ। 9ਮੈਂ ਉਹ ਦੇ ਨਾਲ ਉਨੇਸਿਮੁਸ ਨੂੰ ਭੇਜਿਆ ਜਿਹੜਾ ਵਿਸ਼ਵਾਸਯੋਗ ਅਤੇ ਪਿਆਰਾ ਭਰਾ ਅਤੇ ਤੁਹਾਡੇ ਵਿੱਚੋਂ ਹੀ ਹੈ। ਉਹ ਐਥੋਂ ਦੀਆਂ ਸਾਰੀਆਂ ਗੱਲਾਂ ਤੁਹਾਨੂੰ ਦੱਸਣਗੇ।
ਇੰਜੀਲ
7ਸਭ ਕੁਝ ਜੋ ਹੋ ਰਿਹਾ ਸੀ, ਰਾਜਾ ਹੇਰੋਦੇਸ ਉਸ ਬਾਰੇ ਸੁਣ ਕੇ ਪਰੇਸ਼ਾਨੀ ਵਿੱਚ ਪੈ ਗਿਆ ਕਿਉਂਕਿ ਕਈ ਲੋਕ ਆਖਦੇ ਸਨ ਕਿ ਯੂਹੰਨਾ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ। 8ਪਰ ਕਈਆਂ ਨੇ ਕਿਹਾ ਜੋ ਏਲੀਯਾਹ ਪਰਗਟ ਹੋਇਆ ਅਤੇ ਕਈ ਆਖਦੇ ਸਨ ਜੋ ਪਹਿਲਿਆਂ ਨਬੀਆਂ ਵਿੱਚੋਂ ਕੋਈ ਨਬੀ ਜੀ ਉੱਠਿਆ ਹੈ। 9ਹੇਰੋਦੇਸ ਨੇ ਕਿਹਾ ਕਿ ਯੂਹੰਨਾ ਦਾ ਸਿਰ ਤਾਂ ਮੈਂ ਵਢਾ ਦਿੱਤਾ ਸੀ, ਪਰ ਇਹ ਕੌਣ ਹੈ ਜਿਸ ਦੇ ਬਾਰੇ ਵਿੱਚ ਮੈਂ ਇਹੋ ਜਿਹੀਆਂ ਗੱਲਾਂ ਸੁਣਦਾ ਹਾਂ? ਤਦ ਉਸ ਨੇ ਉਸ ਨੂੰ ਵੇਖਣ ਦਾ ਮਨ ਬਣਾਇਆ। 10ਰਸੂਲਾਂ ਨੇ ਵਾਪਸ ਆ ਕੇ ਜੋ ਕੁਝ ਉਨ੍ਹਾਂ ਕੀਤਾ ਸੀ ਸੋ ਯਿਸੂ ਨੂੰ ਦੱਸਿਆ ਅਤੇ ਉਹ ਉਨ੍ਹਾਂ ਨੂੰ ਬੇਤਸੈਦਾ ਨਗਰ ਵਿੱਚ ਅਲੱਗ ਲੈ ਗਿਆ। 11ਪਰ ਲੋਕ ਇਹ ਜਾਣ ਕੇ ਉਸ ਦੇ ਮਗਰ ਤੁਰ ਪਏ ਅਤੇ ਉਸ ਨੇ ਉਨ੍ਹਾਂ ਨੂੰ ਕਬੂਲ ਕਰਕੇ ਪਰਮੇਸ਼ੁਰ ਦੇ ਰਾਜ ਬਾਰੇ ਦੱਸਿਆ ਅਤੇ ਜੋ ਬਿਮਾਰ ਸਨ ਉਨ੍ਹਾਂ ਨੂੰ ਚੰਗੇ ਕੀਤਾ।
ਇੰਜੀਲ (ਸੰਤ ਲੋਂਗੀਨੁਸ ਸੂਬੇਦਾਰ ਲਈ)
33ਅਤੇ ਜਦ ਉਸ ਥਾਂ ਵਿੱਚ ਆਏ ਜਿਹ ਦਾ ਨਾਮ ਗਲਗਥਾ ਅਰਥਾਤ ਖੋਪੜੀ ਦਾ ਥਾਂ ਸੀ। 34ਤਾਂ ਉਨ੍ਹਾਂ ਨੇ ਪਿੱਤ ਨਾਲ ਮਿਲਾਈ ਹੋਈ ਦਾਖ਼ਰਸ ਉਹ ਨੂੰ ਪੀਣ ਲਈ ਦਿੱਤੀ ਪਰ ਉਸ ਨੇ ਚੱਖ ਕੇ ਉਹ ਨੂੰ ਪੀਣਾ ਨਾ ਚਾਹਿਆ। 35ਤਦ ਉਨ੍ਹਾਂ ਨੇ ਉਹ ਨੂੰ ਸਲੀਬ ਉੱਤੇ ਚੜ੍ਹਾਇਆ ਅਤੇ ਗੁਣੇ ਪਾ ਕੇ ਉਹ ਦੇ ਕੱਪੜੇ ਵੰਡ ਲਏ। 36ਅਤੇ ਬੈਠ ਕੇ ਉਹ ਦੀ ਰਾਖੀ ਕਰਨ ਲੱਗੇ। 37ਉਨ੍ਹਾਂ ਨੇ ਉਹ ਦੇ ਸਿਰ ਦੇ ਉਤਾਹਾਂ ਕਰ ਕੇ ਉਹ ਦੀ ਦੋਸ਼ ਪੱਤ੍ਰੀ ਲਾਈ, “ਇਹ ਯਿਸੂ ਯਹੂਦੀਆਂ ਦਾ ਰਾਜਾ ਹੈ”। 38ਉਸ ਵੇਲੇ ਉਹ ਦੇ ਨਾਲ ਦੋ ਡਾਕੂ ਸਲੀਬ ਉੱਤੇ ਚੜ੍ਹਾਏ ਗਏ, ਇੱਕ ਸੱਜੇ ਅਤੇ ਦੂਜਾ ਖੱਬੇ ਪਾਸੇ। 39ਅਤੇ ਆਉਣ ਜਾਣ ਵਾਲੇ ਉਸ ਦਾ ਅਪਮਾਨ ਕਰ ਕੇ ਅਤੇ ਸਿਰ ਹਿਲਾ ਕੇ ਕਹਿਣ ਲੱਗੇ, 40ਤੂੰ ਜਿਹੜਾ ਹੈਕਲ ਨੂੰ ਢਾਹ ਕੇ ਤਿੰਨਾਂ ਦਿਨਾਂ ਵਿੱਚ ਬਣਾਉਂਦਾ ਸੀ ਆਪਣੇ ਆਪ ਨੂੰ ਬਚਾ ਲੈ! ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਸਲੀਬ ਉੱਤੋਂ ਉੱਤਰ ਆ! 41ਅਤੇ ਇਸੇ ਤਰ੍ਹਾਂ ਮੁੱਖ ਜਾਜਕਾਂ ਨੇ ਵੀ ਉਪਦੇਸ਼ਕਾਂ ਅਤੇ ਬਜ਼ੁਰਗਾਂ ਦੇ ਨਾਲ ਮਿਲ ਕੇ ਮਖ਼ੌਲ ਕੀਤਾ ਅਤੇ ਕਿਹਾ, 42ਉਸ ਨੇ ਹੋਰਨਾਂ ਨੂੰ ਬਚਾਇਆ, ਆਪਣੇ ਆਪ ਨੂੰ ਨਹੀਂ ਬਚਾ ਸਕਦਾ! ਇਹ ਇਸਰਾਏਲ ਦਾ ਪਾਤਸ਼ਾਹ ਹੈ! ਹੁਣ ਸਲੀਬ ਤੋਂ ਉੱਤਰ ਆਵੇ ਤਾਂ ਅਸੀਂ ਉਹ ਦੇ ਉੱਤੇ ਵਿਸ਼ਵਾਸ ਕਰਾਂਗੇ। 43ਉਹ ਨੇ ਪਰਮੇਸ਼ੁਰ ਉੱਤੇ ਭਰੋਸਾ ਰੱਖਿਆ ਸੀ। ਜੇ ਉਹ ਉਸ ਨੂੰ ਚਾਹੁੰਦਾ ਹੈ ਤਾਂ ਹੁਣ ਉਸ ਨੂੰ ਛੁਡਾਵੇ ਕਿਉਂ ਜੋ ਉਹ ਨੇ ਆਖਿਆ ਸੀ, ਮੈਂ ਪਰਮੇਸ਼ੁਰ ਦਾ ਪੁੱਤਰ ਹਾਂ। 44ਅਤੇ ਉਹ ਡਾਕੂ ਜਿਹੜੇ ਉਹ ਦੇ ਨਾਲ ਸਲੀਬ ਉੱਤੇ ਚੜ੍ਹਾਏ ਗਏ, ਇਸੇ ਤਰ੍ਹਾਂ ਉਹ ਨੂੰ ਤਾਅਨੇ ਮਾਰਦੇ ਸਨ। 45ਦੁਪਹਿਰ ਤੋਂ ਲੈ ਕੇ ਤੀਜੇ ਪਹਿਰ ਤੱਕ ਸਾਰੀ ਧਰਤੀ ਉੱਤੇ ਹਨ੍ਹੇਰਾ ਰਿਹਾ। 46ਅਤੇ ਤੀਜੇ ਪਹਿਰ ਯਿਸੂ ਨੇ ਉੱਚੀ ਅਵਾਜ਼ ਨਾਲ ਪੁਕਾਰਿਆ ਕਿ “ਏਲੀ ਏਲੀ ਲਮਾ ਸਬਕਤਨੀ” ਜਿਸ ਦਾ ਅਰਥ ਇਹ ਹੈ, ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੂੰ ਮੈਨੂੰ ਕਿਉਂ ਛੱਡ ਦਿੱਤਾ? 47ਅਤੇ ਕਈ ਉਨ੍ਹਾਂ ਵਿੱਚੋਂ ਜਿਹੜੇ ਉੱਥੇ ਖੜ੍ਹੇ ਸਨ ਸੁਣ ਕੇ ਬੋਲੇ, ਇਹ ਏਲੀਯਾਹ ਨੂੰ ਅਵਾਜ਼ ਮਾਰਦਾ ਹੈ। 48ਅਤੇ ਉਸੇ ਵੇਲੇ ਉਨ੍ਹਾਂ ਵਿੱਚੋਂ ਇੱਕ ਦੌੜ ਕੇ ਸਪੰਜ ਲਿਆਇਆ ਅਤੇ ਸਿਰਕੇ ਨਾਲ ਗਿੱਲਾ ਕਰਕੇ ਅਤੇ ਕਾਨੇ ਉੱਤੇ ਬੰਨ੍ਹ ਕੇ ਉਹ ਨੂੰ ਚੁਸਾਇਆ। 49ਹੋਰਨਾਂ ਆਖਿਆ, ਰਹਿਣ ਦੇ। ਅਸੀਂ ਵੇਖੀਏ ਭਲਾ, ਏਲੀਯਾਹ ਉਹ ਦੇ ਬਚਾਉਣ ਨੂੰ ਆਉਂਦਾ ਹੈ ਕਿ ਨਹੀਂ? 50ਯਿਸੂ ਨੇ ਫੇਰ ਉੱਚੀ ਅਵਾਜ਼ ਨਾਲ ਪੁਕਾਰ ਕੇ ਜਾਨ ਦੇ ਦਿੱਤੀ। 51ਅਤੇ ਵੇਖੋ, ਹੈਕਲ ਦਾ ਪਰਦਾ ਉੱਪਰੋਂ ਲੈ ਕੇ ਹੇਠਾਂ ਤੱਕ ਪਾਟ ਕੇ ਦੋ ਹੋ ਗਿਆ ਅਤੇ ਧਰਤੀ ਕੰਬੀ ਅਤੇ ਪੱਥਰ ਤਿੜਕ ਗਏ। 52ਅਤੇ ਕਬਰਾਂ ਖੁੱਲ੍ਹ ਗਈਆਂ ਅਤੇ ਸੁੱਤੇ ਹੋਏ ਸੰਤਾਂ ਦੀਆਂ ਬਹੁਤ ਲੋਥਾਂ ਉੱਠਾਈਆਂ ਗਈਆਂ। 53ਜੀ ਉੱਠਣ ਦੇ ਬਾਅਦ ਉਹ ਕਬਰਾਂ ਵਿੱਚੋਂ ਨਿੱਕਲ ਕੇ ਪਵਿੱਤਰ ਸ਼ਹਿਰ ਦੇ ਅੰਦਰ ਚੱਲੇ ਗਏ ਅਤੇ ਬਹੁਤਿਆਂ ਨੂੰ ਵਿਖਾਈ ਦਿੱਤੇ। 54ਸੂਬੇਦਾਰ ਅਤੇ ਜਿਹੜੇ ਉਹ ਦੇ ਨਾਲ ਯਿਸੂ ਦੀ ਰਾਖੀ ਕਰਦੇ ਸਨ ਭੂਚਾਲ ਅਤੇ ਸਾਰੀ ਵਾਰਤਾ ਵੇਖ ਕੇ ਬਹੁਤ ਡਰੇ ਅਤੇ ਬੋਲੇ, ਇਹ ਸੱਚ-ਮੁੱਚ ਪਰਮੇਸ਼ੁਰ ਦਾ ਪੁੱਤਰ ਸੀ!
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਕਤੂਬਰ 16 ਸਿਵਲ ਕੈਲੰਡਰ ਦਾ ਅਕਤੂਬਰ 29 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ