ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2026 › ਅਕਤੂਬਰ 30
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 30 ਅਕਤੂਬਰ 2026
ਸ਼ੁੱਕਰਵਾਰ · ਆਮ ਸਮੇਂ ਦਾ 30ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ 30ਵੇਂ ਹਫ਼ਤੇ ਦਾ ਸ਼ੁੱਕਰਵਾਰ
ਆਮ ਦਿਨ · ਉਪਾਸਨਾ ਦਾ ਰੰਗ: ਹਰਾ
ਵਰਤ ਅਤੇ ਤੋਬਾ
ਤੋਬਾ ਦਾ ਦਿਨ
ਹਰ ਸ਼ੁੱਕਰਵਾਰ ਤੋਬਾ ਦਾ ਦਿਨ ਹੈ; ਹਰ ਬਿਸ਼ਪ ਕਾਨਫ਼ਰੰਸ ਤੈਅ ਕਰਦੀ ਹੈ ਕਿ ਇਸ ਨੂੰ ਕਿਵੇਂ ਮਨਾਉਣਾ ਹੈ: ਮਾਸ ਤੋਂ ਪਰਹੇਜ਼ ਜਾਂ ਤੋਬਾ ਦਾ ਕੋਈ ਹੋਰ ਕੰਮ। ਵਰਤ 18 ਤੋਂ 59 ਸਾਲ ਤੱਕ, ਪਰਹੇਜ਼ 14 ਸਾਲ ਤੋਂ ਲਾਜ਼ਮੀ ਹੈ।
ਦਿਨ ਦੇ ਪਾਠ
ਪਹਿਲਾ ਪਾਠ
1ਮਸੀਹ ਯਿਸੂ ਦੇ ਦਾਸ ਪੌਲੁਸ ਅਤੇ ਤਿਮੋਥਿਉਸ, ਅੱਗੇ ਯੋਗ ਫ਼ਿਲਿੱਪੈ ਦੇ ਵਿੱਚ ਜਿੰਨੇ ਮਸੀਹ ਯਿਸੂ ਵਿੱਚ ਸੰਤ ਹਨ ਉਨ੍ਹਾਂ ਸਭਨਾਂ ਨੂੰ ਕਲੀਸਿਯਾ ਦੇ ਨਿਗਾਹਬਾਨਾਂ ਅਤੇ ਸੇਵਕਾਂ ਸਣੇ। 2ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ। 3ਮੈਂ ਜਦੋਂ ਤੁਹਾਨੂੰ ਯਾਦ ਕਰਦਾ ਹਾਂ ਤਦ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ। 4ਅਤੇ ਮੈਂ ਆਪਣੀ ਹਰੇਕ ਬੇਨਤੀ ਵਿੱਚ ਸਦਾ ਤੁਹਾਡੇ ਸਾਰਿਆਂ ਲਈ ਅਨੰਦ ਨਾਲ ਬੇਨਤੀ ਕਰਦਾ ਹਾਂ। 5ਇਸ ਲਈ ਜੋ ਤੁਸੀਂ ਪਹਿਲੇ ਦਿਨ ਤੋਂ ਹੁਣ ਤੱਕ ਖੁਸ਼ਖਬਰੀ ਦੇ ਫੈਲਾਉਣ ਵਿੱਚ ਮੇਰੇ ਸਾਂਝੀ ਰਹੇ। 6ਅਤੇ ਇਸ ਗੱਲ ਦੀ ਮੈਨੂੰ ਭਰੋਸਾ ਹੈ ਕਿ ਜਿਸ ਨੇ ਤੁਹਾਡੇ ਵਿੱਚ ਸ਼ੁਭ ਕੰਮ ਨੂੰ ਸ਼ੁਰੂ ਕੀਤਾ ਸੋ ਯਿਸੂ ਮਸੀਹ ਦੇ ਦਿਨ ਤੱਕ ਉਹ ਨੂੰ ਪੂਰਾ ਕਰੇਗਾ। 7ਇਸ ਲਈ ਤੁਹਾਡੇ ਸਾਰਿਆਂ ਦੇ ਲਈ ਮੈਨੂੰ ਇਹ ਮੰਨਣਾ ਉੱਚਿਤ ਹੈ ਕਿਉਂ ਜੋ ਤੁਸੀਂ ਮੇਰੇ ਦਿਲ ਵਿੱਚ ਹੋ, ਇਸ ਲਈ ਜੋ ਮੇਰੇ ਬੰਧਨਾਂ ਵਿੱਚ, ਨਾਲੇ ਖੁਸ਼ਖਬਰੀ ਦੇ ਨਮਿੱਤ ਉੱਤਰ ਅਤੇ ਪਰਮਾਣ ਦੇਣ ਵਿੱਚ ਤੁਸੀਂ ਸਾਰੇ ਮੇਰੇ ਨਾਲ ਕਿਰਪਾ ਦੇ ਸਾਂਝੀ ਹੋ। 8ਪਰਮੇਸ਼ੁਰ ਤਾਂ ਮੇਰਾ ਗਵਾਹ ਹੈ, ਜੋ ਮੈਂ ਮਸੀਹ ਯਿਸੂ ਜਿਹਾ ਪਿਆਰ ਕਰਕੇ ਤੁਸੀਂ ਸਭਨਾਂ ਨੂੰ ਕਿੰਨ੍ਹਾਂ ਹੀ ਲੋਚਦਾ ਹਾਂ। 9ਅਤੇ ਮੈਂ ਇਹ ਪ੍ਰਾਰਥਨਾ ਕਰਦਾ ਹਾਂ ਭਈ ਤੁਹਾਡਾ ਪਿਆਰ ਸਮਝ ਅਤੇ ਸਭ ਪਰਕਾਰ ਦੇ ਬਿਬੇਕ ਨਾਲ ਹੋਰ ਤੋਂ ਹੋਰ ਵਧਦਾ ਚੱਲਿਆ ਜਾਵੇ। 10ਤੁਸੀਂ ਚੰਗੀ ਚੰਗੇਰੀਆਂ ਗੱਲਾਂ ਨੂੰ ਪਸੰਦ ਕਰੋ ਤਾਂ ਜੋ ਮਸੀਹ ਦੇ ਦਿਨ ਤੱਕ ਨਿਸ਼ਕਪਟ ਅਤੇ ਨਿਰਦੋਸ਼ ਰਹੋ। 11ਅਤੇ ਧਾਰਮਿਕਤਾ ਦੇ ਫਲ ਨਾਲ ਜੋ ਯਿਸੂ ਮਸੀਹ ਦੇ ਵਸੀਲੇ ਕਰਕੇ ਹੁੰਦਾ ਹੈ, ਭਰਪੂਰ ਰਹੋ ਭਈ ਪਰਮੇਸ਼ੁਰ ਦੀ ਵਡਿਆਈ ਅਤੇ ਉਸਤਤ ਹੋਵੇ।
ਜਵਾਬੀ ਭਜਨ
1ਹਲਲੂਯਾਹ! ਮੈਂ ਆਪਣੇ ਸਾਰੇ ਦਿਲ ਨਾਲ, ਸਿੱਧਿਆਂ ਦੀ ਪਰਿਹਾ ਤੇ ਮੰਡਲੀ ਵਿੱਚ ਯਹੋਵਾਹ ਦਾ ਧੰਨਵਾਦ ਕਰਾਂਗਾ। 2ਯਹੋਵਾਹ ਦੇ ਕੰਮ ਵੱਡੇ ਹਨ, ਓਹ ਸਾਰੇ ਜਿਹੜੇ ਉਨ੍ਹਾਂ ਵਿੱਚ ਪਰਸੰਨ ਰਹਿੰਦੇ ਹਨ ਉਨ੍ਹਾਂ ਨੂੰ ਭਾਲਦੇ ਹਨ। 3ਉਹ ਦੀ ਕਰਨੀ ਤੇਜ ਅਤੇ ਉਪਮਾ ਹੈ, ਅਤੇ ਉਹ ਦਾ ਧਰਮ ਸਦਾ ਤੱਕ ਬਣਿਆ ਰਹਿੰਦਾ ਹੈ। 4ਉਹ ਨੇ ਆਪਣੇ ਅਚਰਜ਼ ਕੰਮਾਂ ਨੂੰ ਇੱਕ ਯਾਦਗਾਰ ਬਣਾਇਆ, ਯਹੋਵਾਹ ਦਯਾਲੂ ਤੇ ਕਿਰਪਾਲੂ ਹੈ। 5ਉਹ ਨੇ ਆਪਣੇ ਡਰਨ ਵਾਲਿਆਂ ਨੂੰ ਖਾਣਾ ਦਿੱਤਾ, ਉਹ ਆਪਣੇ ਨੇਮ ਨੂੰ ਸਦਾ ਲਈ ਚੇਤੇ ਰੱਖੇਗਾ। 6ਉਹ ਨੇ ਆਪਣੇ ਕੰਮਾਂ ਦਾ ਬਲ ਆਪਣੀ ਪਰਜਾ ਨੂੰ ਵਿਖਾਇਆ, ਜਦੋਂ ਉਹ ਨੇ ਉਨ੍ਹਾਂ ਨੂੰ ਕੌਮਾਂ ਦੀ ਮਿਰਾਸ ਦਿੱਤੀ।
ਇੰਜੀਲ
1ਸਬਤ ਦੇ ਦਿਨ ਉਹ ਫ਼ਰੀਸੀ ਸਰਦਾਰਾਂ ਵਿੱਚੋਂ ਕਿਸੇ ਦੇ ਘਰ ਭੋਜਨ ਕਰਨ ਲਈ ਗਿਆ ਤਦ ਉਹ ਉਸ ਤੇ ਨਜ਼ਰ ਰੱਖੇ ਹੋਏ ਸਨ। 2ਅਤੇ ਵੇਖੋ ਇੱਕ ਮਨੁੱਖ ਸੀ ਜਿਸ ਨੂੰ ਜਲੋਧਰੀ ਦੀ ਬਿਮਾਰੀ ਸੀ। 3ਯਿਸੂ ਨੇ ਬਿਵਸਥਾ ਦੇ ਉਪਦੇਸ਼ਕਾਂ ਅਤੇ ਫ਼ਰੀਸੀਆਂ ਨੂੰ ਪੁੱਛਿਆ, ਭਲਾ, ਸਬਤ ਦੇ ਦਿਨ ਚੰਗਾ ਕਰਨਾ ਯੋਗ ਹੈ ਕਿ ਨਹੀਂ? 4ਪਰ ਉਹਨਾਂ ਕੁਝ ਉੱਤਰ ਨਾ ਦਿੱਤਾ। ਤਾਂ ਯਿਸੂ ਨੇ ਉਸ ਨੂੰ ਛੂਹ ਕੇ ਚੰਗਾ ਕੀਤਾ ਅਤੇ ਤੋਰ ਦਿੱਤਾ। 5ਅਤੇ ਉਨ੍ਹਾਂ ਨੂੰ ਆਖਿਆ ਤੁਹਾਡੇ ਵਿੱਚੋਂ ਕੌਣ ਹੈ ਜੇਕਰ ਉਸ ਦਾ ਗਧਾ ਜਾਂ ਬੈਲ ਖੂਹ ਵਿੱਚ ਡਿੱਗ ਪਵੇ ਤਾਂ ਉਹ ਝੱਟ ਸਬਤ ਦੇ ਦਿਨ ਉਸ ਨੂੰ ਬਾਹਰ ਨਾ ਕੱਢੇਗਾ। 6ਅਤੇ ਉਹ ਯਿਸੂ ਨੂੰ ਇਸ ਦਾ ਉੱਤਰ ਨਾ ਦੇ ਸਕੇ।
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ A, ਹਫ਼ਤੇ ਦੇ ਦਿਨਾਂ ਦਾ ਸਾਲ II।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ