Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2026 › ਅਕਤੂਬਰ 30

ਆਰਥੋਡਾਕਸ ਕੈਲੰਡਰ · 17 ਅਕਤੂਬਰ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 30 ਅਕਤੂਬਰ 2026

ਸ਼ੁੱਕਰਵਾਰ · ਪੰਤੇਕੁਸਤ ਤੋਂ ਬਾਅਦ 22ਵਾਂ ਹਫ਼ਤਾ · ਸੁਰ 4

ਤਿਉਹਾਰ ਅਤੇ ਸੰਤ

Holy Prophet Hosea († 820 BC)

ਵਰਤ ਦਾ ਦਿਨ

ਵਰਤ: ਤੇਲ ਨਾਲ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

ਕੁਲੁੱ 4:10–18

10ਅਰਿਸਤਰਖੁਸ ਜੋ ਮੇਰੇ ਨਾਲ ਕੈਦ ਹੈ, ਨਾਲੇ ਮਰਕੁਸ ਜਿਹੜਾ ਬਰਨਬਾਸ ਦਾ ਭਰਾ ਹੈ ਜਿਸ ਦੇ ਬਾਰੇ ਤੁਹਾਨੂੰ ਹੁਕਮ ਮਿਲਿਆ ਸੀ ਜੋ ਉਹ ਤੁਹਾਡੇ ਕੋਲ ਆਵੇ ਤਾਂ ਤੁਸੀਂ ਉਹ ਦਾ ਆਦਰ ਮਾਣ ਕਰਨਾ। 11ਅਤੇ ਯਿਸੂ ਜਿਸ ਨੂੰ ਯੂਸਤੁਸ ਕਰਕੇ ਸੱਦੀਦਾ ਹੈ ਇਹ ਜਿਹੜੇ ਸੁੰਨਤੀਆਂ ਵਿੱਚੋਂ ਹਨ ਤੁਹਾਡਾ ਹਾਲ ਚਾਲ ਪੁੱਛਦੇ ਹਨ। ਪਰਮੇਸ਼ੁਰ ਦੇ ਰਾਜ ਲਈ ਨਿਰੇ ਇਹੋ ਮੇਰੇ ਸਹਿਕਰਮੀ ਹਨ ਅਤੇ ਇਨ੍ਹਾਂ ਤੋਂ ਮੈਨੂੰ ਤਸੱਲੀ ਹੋਈ ਹੈ। 12ਇਪਫ਼ਰਾਸ ਮਸੀਹ ਯਿਸੂ ਦਾ ਦਾਸ ਜਿਹੜਾ ਤੁਹਾਡੇ ਵਿੱਚੋਂ ਹੈ ਤੁਹਾਡਾ ਹਾਲ ਚਾਲ ਪੁੱਛਦਾ ਹੈ ਅਤੇ ਉਹ ਆਪਣੀਆਂ ਪ੍ਰਾਰਥਨਾਂ ਵਿੱਚ ਸਦਾ ਤੁਹਾਡੇ ਲਈ ਵੱਡਾ ਯਤਨ ਕਰਦਾ ਹੈ ਕਿ ਤੁਸੀਂ ਪਰਮੇਸ਼ੁਰ ਦੀ ਸਾਰੀ ਇੱਛਾ ਵਿੱਚ ਸਿੱਧ ਅਤੇ ਪੱਕੇ ਹੋ ਕੇ ਟਿਕੇ ਰਹੋ। 13ਕਿਉਂ ਜੋ ਮੈਂ ਉਹ ਦੀ ਗਵਾਹੀ ਦਿੰਦਾ ਹਾਂ ਕਿ ਉਹ ਤੁਹਾਡੇ ਅਤੇ ਉਨ੍ਹਾਂ ਦੇ ਲਈ ਜਿਹੜੇ ਲਾਉਦਿਕੀਆ ਅਤੇ ਹੀਏਰਪੁਲਿਸ ਵਿੱਚ ਰਹਿੰਦੇ ਹਨ, ਬਹੁਤ ਮਿਹਨਤ ਕਰਦਾ ਹੈ। 14ਲੂਕਾ ਪਿਆਰਾ ਵੈਦ ਅਤੇ ਦੇਮਾਸ ਤੁਹਾਡਾ ਹਾਲ ਚਾਲ ਪੁੱਛਦੇ ਹਨ। 15ਤੁਸੀਂ ਉਨ੍ਹਾਂ ਭਾਈਆਂ ਨੂੰ ਜਿਹੜੇ ਲਾਉਦਿਕੀਆ ਵਿੱਚ ਰਹਿੰਦੇ ਹਨ ਅਤੇ ਨੁਮਫ਼ਾਸ ਨੂੰ ਅਤੇ ਉਸ ਕਲੀਸਿਯਾ ਨੂੰ ਜੋ ਉਹ ਦੇ ਘਰ ਵਿੱਚ ਹੈ ਸੁੱਖ-ਸਾਂਦ ਆਖੋ। 16ਅਤੇ ਜਦ ਇਹ ਚਿੱਠੀ ਤੁਹਾਡੇ ਵਿੱਚ ਪੜ੍ਹੀ ਗਈ ਹੋਵੇ ਤਾਂ ਇਉਂ ਕਰੋ ਕਿ ਇਹ ਲਾਉਦਿਕੀਆ ਦੀ ਕਲੀਸਿਯਾ ਵਿੱਚ ਵੀ ਪੜ੍ਹੀ ਜਾਵੇ ਅਤੇ ਜਿਹੜੀ ਚਿੱਠੀ ਲਾਉਦਿਕੀਆ ਤੋਂ ਆਵੇ ਉਹ ਤੁਸੀਂ ਵੀ ਪੜ੍ਹੋ। 17ਅਤੇ ਅਰਖਿੱਪੁਸ ਨੂੰ ਆਖਣਾ ਕਿ ਜਿਹੜੀ ਸੇਵਕਾਈ ਤੈਨੂੰ ਪ੍ਰਭੂ ਵਿੱਚ ਪ੍ਰਾਪਤ ਹੋਈ ਹੈ ਤੂੰ ਉਸ ਨੂੰ ਸਾਵਧਾਨੀ ਨਾਲ ਪੂਰਾ ਕਰੀਂ। 18ਮੇਰਾ ਪੌਲੁਸ ਦਾ ਆਪਣੇ ਹੱਥ ਦਾ ਲਿਖਿਆ ਹੋਇਆ ਸਲਾਮ। ਤੁਸੀਂ ਮੇਰੇ ਬੰਧਨਾਂ ਨੂੰ ਯਾਦ ਰੱਖਣਾ। ਤੁਹਾਡੇ ਉੱਤੇ ਕਿਰਪਾ ਹੁੰਦੀ ਰਹੇ।

ਇੰਜੀਲ

ਲੂਕਾ 9:12–18

12ਜਦ ਦਿਨ ਢੱਲ਼ਣ ਲੱਗਾ ਤਾਂ ਉਨ੍ਹਾਂ ਬਾਰਾਂ ਨੇ ਕੋਲ ਆਣ ਕੇ ਉਸ ਨੂੰ ਆਖਿਆ ਕਿ ਭੀੜ ਨੂੰ ਵਿਦਾ ਕਰ ਜੋ ਉਹ ਆਲੇ-ਦੁਆਲੇ ਦਿਆਂ ਪਿੰਡਾਂ ਅਤੇ ਰਹਿਣ ਬਸੇਰਿਆਂ ਵਿੱਚ ਜਾ ਕੇ ਰਾਤ ਕੱਟਣ ਅਤੇ ਕੁਝ ਲੈ ਕੇ ਖਾਣ ਕਿਉਂ ਜੋ ਅਸੀਂ ਐਥੇ ਉਜਾੜ ਥਾਂ ਵਿੱਚ ਹਾਂ। 13ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਹੀ ਉਨ੍ਹਾਂ ਨੂੰ ਖਾਣ ਲਈ ਦਿਓ। ਉਹ ਬੋਲੇ, ਸਾਡੇ ਕੋਲ ਪੰਜ ਰੋਟੀਆਂ ਅਤੇ ਦੋ ਮੱਛੀਆਂ ਤੋਂ ਬਿਨ੍ਹਾਂ ਹੋਰ ਕੁਝ ਨਹੀਂ ਹੈ। ਇਹ ਹੋ ਸਕਦਾ ਜੋ ਅਸੀਂ ਜਾ ਕੇ ਇਨ੍ਹਾਂ ਸਭ ਲੋਕਾਂ ਦੇ ਲਈ ਭੋਜਨ ਮੁੱਲ ਲਿਆਈਏ। ਕਿਉਂਕਿ ਉਹ ਪੰਜ ਕੁ ਹਜ਼ਾਰ ਮਰਦ ਸਨ। 14ਉਸ ਨੇ ਆਪਣੇ ਚੇਲਿਆਂ ਨੂੰ ਆਖਿਆ ਜੋ ਉਨ੍ਹਾਂ ਨੂੰ ਪੰਜਾਹਾਂ-ਪੰਜਾਹਾਂ ਦੀ ਟੋਲੀ ਕਰ ਕੇ ਬਿਠਾ ਦਿਓ। 15ਤਾਂ ਉਨ੍ਹਾਂ ਉਸ ਤਰੀਕੇ ਨਾਲ ਸਭ ਨੂੰ ਬਿਠਾ ਦਿੱਤਾ। 16ਉਸ ਨੇ ਉਹਨਾਂ ਪੰਜ ਰੋਟੀਆਂ ਅਤੇ ਦੋ ਮੱਛੀਆਂ ਨੂੰ ਲਿਆ ਅਤੇ ਉਤਾਂਹ ਸਵਰਗ ਵੱਲ ਵੇਖ ਕੇ ਉਹਨਾਂ ਉੱਤੇ ਬਰਕਤ ਮੰਗੀ ਅਤੇ ਉਹ ਤੋੜ ਕੇ ਚੇਲਿਆਂ ਨੂੰ ਦਿੰਦਾ ਗਿਆ ਜੋ ਲੋਕਾਂ ਅੱਗੇ ਰੱਖਣ। 17ਜਦ ਉਹ ਸਾਰੇ ਖਾ ਕੇ ਰੱਜ ਗਏ ਅਤੇ ਉਹਨਾਂ ਦਿਆਂ ਬਚਿਆਂ ਹੋਇਆਂ ਟੁੱਕੜਿਆਂ ਦੀਆਂ ਬਾਰਾਂ ਟੋਕਰੀਆਂ ਭਰ ਕੇ ਚੁੱਕੀਆਂ ਗਈਆਂ। 18ਫੇਰ ਇਸ ਪ੍ਰਕਾਰ ਹੋਇਆ ਕਿ ਜਦ ਯਿਸੂ ਇਕਾਂਤ ਵਿੱਚ ਆਪਣੇ ਚੇਲਿਆਂ ਨਾਲ ਪ੍ਰਾਰਥਨਾ ਕਰਦਾ ਸੀ। ਉਸ ਨੇ ਇਹ ਗੱਲ ਉਹਨਾਂ ਤੋਂ ਪੁੱਛੀ ਕਿ ਲੋਕ ਕੀ ਕਹਿੰਦੇ ਹਨ ਜੋ ਮੈਂ ਕੌਣ ਹਾਂ?

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਕਤੂਬਰ 17 ਸਿਵਲ ਕੈਲੰਡਰ ਦਾ ਅਕਤੂਬਰ 30 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ