Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਕਤੂਬਰ 2026 › ਅਕਤੂਬਰ 31

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 31 ਅਕਤੂਬਰ 2026

ਸ਼ਨੀਵਾਰ · ਆਮ ਸਮੇਂ ਦਾ 30ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 30ਵੇਂ ਹਫ਼ਤੇ ਦਾ ਸ਼ਨੀਵਾਰ

ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ

ਸ਼ਨੀਵਾਰ ਨੂੰ ਧੰਨ ਕੁਆਰੀ ਮਰਿਯਮ ਦਾ ਯਾਦਗਾਰੀ ਦਿਨ · ਇੱਛਿਕ ਯਾਦਗਾਰੀ ਦਿਨ

ਦਿਨ ਦੇ ਪਾਠ

ਪਹਿਲਾ ਪਾਠ

ਫਿਲਿੱ 1:18–26

18ਤਾਂ ਕੀ ਹੋਇਆ? ਭਾਵੇਂ ਬਹਾਨੇ ਭਾਵੇਂ ਸਚਿਆਈ ਨਾਲ ਹਰ ਤਰ੍ਹਾਂ ਮਸੀਹ ਦਾ ਪਰਚਾਰ ਹੁੰਦਾ ਹੈ ਅਤੇ ਮੈਂ ਇਸ ਕਾਰਨ ਖੁਸ਼ ਹਾਂ ਅਤੇ ਰਹਾਂਗਾ ਵੀ। 19ਕਿਉਂ ਜੋ ਮੈਂ ਜਾਣਦਾ ਹਾਂ ਕਿ ਤੁਹਾਡੀ ਬੇਨਤੀ ਤੋਂ ਅਤੇ ਯਿਸੂ ਮਸੀਹ ਦੇ ਆਤਮਾ ਦੀ ਸਹਾਇਤਾ ਤੋਂ ਮੇਰਾ ਇਨਾਮ ਮੁਕਤੀ ਹੋਵੇਗਾ। 20ਮੇਰੀ ਵੱਡੀ ਤਾਂਘ ਅਤੇ ਆਸ ਦੇ ਅਨੁਸਾਰ ਕਿ ਮੈਂ ਕਿਸੇ ਗੱਲ ਵਿੱਚ ਸ਼ਰਮਿੰਦਾ ਨਹੀਂ ਹੋਵਾਂਗਾ, ਸਗੋਂ ਪੂਰੀ ਦਲੇਰੀ ਨਾਲ ਜਿਵੇਂ ਮੇਰੀ ਦੇਹ ਵਿੱਚ ਮਸੀਹ ਦੀ ਵਡਿਆਈ ਹੁੰਦੀ ਆਈ ਹੈ, ਹੁਣ ਉਵੇਂ ਹੀ ਹੁੰਦੀ ਰਹੇ, ਭਾਵੇਂ ਮੈਂ ਜਿਉਂਦਾ ਰਹਾ ਜਾਂ ਮਰ ਜਾਂਵਾਂ। 21ਕਿਉਂਕਿ ਜਿਉਣਾ ਮੇਰੇ ਲਈ ਮਸੀਹ ਹੈ ਅਤੇ ਮਰਨਾ ਲਾਭ ਹੈ। 22ਪਰ ਜੇ ਸਰੀਰ ਵਿੱਚ ਜਿਉਂਦਾ ਰਹਿਣਾ, ਜੇ ਇਸ ਤੋਂ ਮੈਨੂੰ ਮਿਹਨਤ ਦਾ ਫਲ ਪ੍ਰਾਪਤ ਹੋਵੇ ਤਾਂ ਮੈਂ ਨਹੀਂ ਜਾਣਦਾ ਜੋ ਮੈਂ ਕਿਸਨੂੰ ਚੁਣਾਂ। 23ਪਰ ਮੈਂ ਦੋਹਾਂ ਦੇ ਵਿਚਾਲੇ ਫਸਿਆ ਹੋਇਆ ਹਾਂ। ਮੈਂ ਚਾਹੁੰਦਾ ਹਾਂ ਭਈ ਛੁਟਕਾਰਾ ਪਾਵਾਂ ਅਤੇ ਮਸੀਹ ਦੇ ਕੋਲ ਜਾ ਰਹਾਂ ਕਿਉਂ ਜੋ ਇਹ ਬਹੁਤ ਹੀ ਉੱਤਮ ਹੈ। 24ਪਰ ਸਰੀਰ ਵਿੱਚ ਮੇਰਾ ਰਹਿਣਾ ਤੁਹਾਡੇ ਲਈ ਵਧੇਰੇ ਜ਼ਰੂਰੀ ਹੈ। 25ਅਤੇ ਇਸ ਗੱਲ ਦੀ ਪਰਤੀਤ ਹੋਣ ਕਰਕੇ ਮੈਂ ਜਾਣਦਾ ਹਾਂ ਜੋ ਮੈਂ ਜਿਉਂਦਾ ਰਹਾਂਗਾ ਅਤੇ ਤੁਸੀਂ ਸਭਨਾਂ ਦੇ ਨਾਲ ਠਹਿਰਾਂਗਾ ਜਿਸ ਕਰਕੇ ਵਿਸ਼ਵਾਸ ਵਿੱਚ ਤੁਹਾਡੀ ਉਨੱਤੀ ਅਤੇ ਅਨੰਦ ਹੋਵੇ। 26ਤਾਂ ਜੋ ਮਸੀਹ ਯਿਸੂ ਵਿੱਚ ਤੁਹਾਡਾ ਅਭਮਾਨ ਜੋ ਮੇਰੇ ਉੱਤੇ ਹੈ, ਉਹ ਤੁਹਾਡੇ ਕੋਲ ਮੇਰੇ ਫੇਰ ਆਉਣ ਕਰਕੇ ਵੱਧ ਜਾਵੇ।

ਜਵਾਬੀ ਭਜਨ

ਜ਼ਬੂ 42:1–2, 4

1ਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸ਼ੀਆਂ ਦਾ ਮਸ਼ਕੀਲ। ਜਿਵੇਂ ਹਰਨੀ ਪਾਣੀ ਦੀਆਂ ਨਦੀਆਂ ਦੇ ਲਈ ਤਰਸਦੀ ਹੈ, ਤਿਵੇਂ ਹੀ ਮੇਰਾ ਜੀਅ, ਹੇ ਪਰਮੇਸ਼ੁਰ ਤੇਰੇ ਲਈ ਤਰਸਦਾ ਹੈ। 2ਮੇਰਾ ਜੀਅ ਪਰਮੇਸ਼ੁਰ ਦੇ ਲਈ, ਜਿਉਂਦੇ ਪਰਮੇਸ਼ੁਰ ਦੇ ਲਈ ਤਿਹਾਇਆ ਹੈ, ਮੈਂ ਕਦੋਂ ਜਾਂਵਾਂ ਅਤੇ ਪਰਮੇਸ਼ੁਰ ਦੇ ਸਨਮੁਖ ਹਾਜ਼ਰ ਹੋਵਾਂ? 4ਇਹ ਗੱਲਾਂ ਮੈਂ ਚੇਤੇ ਕਰਦਾ ਹਾਂ ਤਾਂ ਮੇਰਾ ਮਨ ਭਰ ਆਉਂਦਾ ਹੈ, ਕਿ ਮੈਂ ਕਿਸ ਤਰ੍ਹਾਂ ਭੀੜ ਦੇ ਨਾਲ ਲੰਘਦਾ ਹੁੰਦਾ ਸੀ, ਅਤੇ ਬਹੁਤ ਸਾਰੀ ਭੀੜ ਨਾਲ ਪਰਮੇਸ਼ੁਰ ਦੇ ਘਰ ਵਿੱਚ, ਜੈ-ਜੈਕਾਰ ਤੇ ਧੰਨਵਾਦ ਦੇ ਸ਼ਬਦ ਨਾਲ ਲੈ ਜਾਂਦਾ ਹੁੰਦਾ ਸੀ।

ਇੰਜੀਲ

ਲੂਕਾ 14:1, 7–11

1ਸਬਤ ਦੇ ਦਿਨ ਉਹ ਫ਼ਰੀਸੀ ਸਰਦਾਰਾਂ ਵਿੱਚੋਂ ਕਿਸੇ ਦੇ ਘਰ ਭੋਜਨ ਕਰਨ ਲਈ ਗਿਆ ਤਦ ਉਹ ਉਸ ਤੇ ਨਜ਼ਰ ਰੱਖੇ ਹੋਏ ਸਨ। 7ਜਦ ਉਸ ਨੇ ਵੇਖਿਆ ਜੋ ਮਹਿਮਾਨ ਕਿਸ ਤਰ੍ਹਾਂ ਉੱਚੀਆਂ ਥਾਵਾਂ ਨੂੰ ਪਸੰਦ ਕਰਦੇ ਹਨ ਤਾਂ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਦੇ ਕੇ ਕਿਹਾ 8ਕਿ ਜਦ ਕੋਈ ਤੈਨੂੰ ਵਿਆਹ ਵਿੱਚ ਬੁਲਾਵੇ ਤਾਂ ਮੁੱਖ ਸਥਾਨ ਤੇ ਨਾ ਬੈਠ। ਕੀ ਜਾਣੀਏ ਕਿ ਉਸ ਨੇ ਤੇਰੇ ਨਾਲੋਂ ਕਿਸੇ ਆਦਰ ਵਾਲੇ ਨੂੰ ਬੁਲਾਇਆ ਹੋਵੇ। 9ਅਤੇ ਜਿਸ ਨੇ ਤੈਨੂੰ ਅਤੇ ਉਸ ਨੂੰ ਬੁਲਾਇਆ ਹੈ ਤੇਰੇ ਕੋਲ ਆਣ ਕੇ ਆਖੇ ਕਿ ਇਹ ਜਗ੍ਹਾ ਛੱਡ ਅਤੇ ਤੈਨੂੰ ਸ਼ਰਮਿੰਦਗੀ ਨਾਲ ਸਭ ਤੋਂ ਮਗਰ ਬੈਠਣਾ ਪਵੇ। 10ਪਰ ਜਦ ਤੈਨੂੰ ਬੁਲਇਆ ਜਾਵੇ ਤਾਂ ਸਭ ਤੋਂ ਪਿਛੇ ਬੈਠ, ਫੇਰ ਜਿਸ ਨੇ ਤੈਨੂੰ ਬੁਲਾਇਆ ਹੈ ਜਦ ਆਵੇ ਤਦ ਤੈਨੂੰ ਆਖੇ, “ਮਿੱਤਰਾ, ਅੱਗੇ ਆ ਜਾ” ਤਾਂ ਉਨ੍ਹਾਂ ਸਭਨਾਂ ਦੇ ਸਾਹਮਣੇ ਜੋ ਤੇਰੇ ਨਾਲ ਖਾਣ ਬੈਠੇ ਹਨ ਤੇਰਾ ਆਦਰ ਹੋਵੇਗਾ। 11ਕਿਉਂਕਿ ਹਰੇਕ ਜੋ ਆਪਣੇ ਆਪ ਨੂੰ ਉੱਚਾ ਕਰਦਾ ਹੈ ਸੋ ਨੀਵਾਂ ਕੀਤਾ ਜਾਵੇਗਾ ਅਤੇ ਜੋ ਆਪਣੇ ਆਪ ਨੂੰ ਨੀਵਾਂ ਕਰਦਾ ਹੈ ਸੋ ਉੱਚਾ ਕੀਤਾ ਜਾਵੇਗਾ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ A, ਹਫ਼ਤੇ ਦੇ ਦਿਨਾਂ ਦਾ ਸਾਲ II।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ