Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2026 › ਨਵੰਬਰ 1

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 1 ਨਵੰਬਰ 2026

ਐਤਵਾਰ · ਆਮ ਸਮੇਂ ਦਾ 31ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਸਾਰੇ ਸੰਤ

ਮਹਾਂ-ਤਿਉਹਾਰ · ਉਪਾਸਨਾ ਦਾ ਰੰਗ: ਚਿੱਟਾ

ਦਿਨ ਦੇ ਪਾਠ

ਪਹਿਲਾ ਪਾਠ

ਪਰਕਾਸ਼ 7:2–4, 9–14

2ਅਤੇ ਮੈਂ ਇੱਕ ਹੋਰ ਦੂਤ ਨੂੰ ਜਿਹ ਦੇ ਕੋਲ ਜਿਉਂਦੇ ਪਰਮੇਸ਼ੁਰ ਦੀ ਮੋਹਰ ਸੀ, ਚੜ੍ਹਦੇ ਪਾਸਿਓਂ ਉੱਠਦਾ ਵੇਖਿਆ ਅਤੇ ਉਸ ਨੇ ਉਹਨਾਂ ਚਾਰਾਂ ਦੂਤਾਂ ਨੂੰ ਜਿਨ੍ਹਾਂ ਨੂੰ ਇਹ ਦਿੱਤਾ ਗਿਆ ਸੀ ਕਿ ਧਰਤੀ ਅਤੇ ਸਮੁੰਦਰ ਦਾ ਵਿਗਾੜ ਕਰਨ, ਵੱਡੀ ਅਵਾਜ਼ ਨਾਲ ਪੁਕਾਰ ਕੇ ਆਖਿਆ। 3ਜਿਨ੍ਹਾਂ ਸਮਾਂ ਅਸੀਂ ਆਪਣੇ ਪਰਮੇਸ਼ੁਰ ਦੇ ਦਾਸਾਂ ਦੇ ਮੱਥੇ ਉੱਤੇ ਮੋਹਰ ਨਾ ਲਾਈਏ, ਤੁਸੀਂ ਧਰਤੀ ਜਾਂ ਸਮੁੰਦਰ ਜਾਂ ਰੁੱਖਾਂ ਦਾ ਵਿਗਾੜ ਨਾ ਕਰੋ। 4ਅਤੇ ਜਿਨ੍ਹਾਂ ਉੱਤੇ ਮੋਹਰ ਲੱਗੀ ਮੈਂ ਉਹਨਾਂ ਦੀ ਗਿਣਤੀ ਸੁਣੀ ਤਾਂ ਇਸਰਾਏਲ ਦੇ ਵੰਸ਼ ਦੇ ਸਭਨਾਂ ਗੋਤਾਂ ਵਿੱਚੋਂ ਇੱਕ ਲੱਖ ਚੁਤਾਲੀ ਹਜ਼ਾਰ ਉੱਤੇ ਮੋਹਰ ਲੱਗੀ - 9ਇਸ ਤੋਂ ਬਾਅਦ ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਕਿ ਹਰੇਕ ਕੌਮ ਵਿੱਚੋਂ ਅਤੇ ਸਭਨਾਂ ਗੋਤਾਂ, ਉੱਮਤਾਂ ਅਤੇ ਭਾਸ਼ਾ ਵਿੱਚੋਂ ਇੱਕ ਵੱਡੀ ਭੀੜ ਜਿਹ ਦੀ ਗਿਣਤੀ ਕਿਸੇ ਕੋਲੋਂ ਨਹੀਂ ਹੁੰਦੀ ਚਿੱਟੇ ਬਸਤਰ ਪਹਿਨੇ ਅਤੇ ਖਜ਼ੂਰ ਦੀਆਂ ਟਹਿਣੀਆਂ ਹੱਥਾਂ ਵਿੱਚ ਲੈ ਕੇ ਸਿੰਘਾਸਣ ਦੇ ਸਾਹਮਣੇ ਅਤੇ ਲੇਲੇ ਦੇ ਸਾਹਮਣੇ ਖੜ੍ਹੀ ਹੈ। 10ਅਤੇ ਇਹ ਵੱਡੀ ਅਵਾਜ਼ ਨਾਲ ਪੁਕਾਰ ਕੇ ਕਹਿੰਦੇ ਹਨ, - ਮੁਕਤੀ ਸਾਡੇ ਪਰਮੇਸ਼ੁਰ ਵੱਲੋਂ, ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ, ਅਤੇ ਲੇਲੇ ਵੱਲੋਂ ਹੈ!। 11ਸਾਰੇ ਦੂਤ ਸਿੰਘਾਸਣ ਦੇ ਅਤੇ ਬਜ਼ੁਰਗਾਂ ਦੇ ਅਤੇ ਚਾਰਾਂ ਪ੍ਰਾਣੀਆਂ ਦੇ ਆਲੇ-ਦੁਆਲੇ ਖੜ੍ਹੇ ਸਨ ਤਾਂ ਉਹ ਸਿੰਘਾਸਣ ਦੇ ਸਾਹਮਣੇ ਮੂੰਹ ਦੇ ਭਾਰ ਡਿੱਗ ਪਏ ਅਤੇ ਪਰਮੇਸ਼ੁਰ ਨੂੰ ਮੱਥਾ ਟੇਕਿਆ। 12ਅਤੇ ਬੋਲੇ, - ਆਮੀਨ! ਸਾਡੇ ਪਰਮੇਸ਼ੁਰ ਦਾ ਧੰਨਵਾਦ, ਮਹਿਮਾ, ਬੁੱਧ, ਸ਼ੁਕਰ, ਮਾਣ, ਸਮਰੱਥਾ ਅਤੇ ਸ਼ਕਤੀ ਜੁੱਗੋ-ਜੁੱਗ ਹੋਵੇ! ਆਮੀਨ। 13ਉਹਨਾਂ ਬਜ਼ੁਰਗਾਂ ਵਿੱਚੋਂ ਇੱਕ ਨੇ ਅੱਗੋਂ ਮੈਨੂੰ ਇਹ ਕਹਿ ਕੇ ਪੁੱਛਿਆ ਭਈ ਇਹ ਜਿਨ੍ਹਾਂ ਚਿੱਟੇ ਬਸਤਰ ਪਹਿਨੇ ਹਨ ਕੌਣ ਹਨ ਅਤੇ ਕਿੱਥੋਂ ਆਏ? 14ਫੇਰ ਮੈਂ ਉਹ ਨੂੰ ਆਖਿਆ, ਹੇ ਮੇਰੇ ਪ੍ਰਭੂ ਜੀ, ਤੁਸੀਂ ਜਾਣੋ। ਤਾਂ ਉਸ ਨੇ ਮੈਨੂੰ ਆਖਿਆ, ਇਹ ਉਹ ਹਨ ਜਿਹੜੇ ਵੱਡੀ ਬਿਪਤਾ ਵਿੱਚੋਂ ਆਉਂਦੇ ਹਨ ਅਤੇ ਉਹਨਾਂ ਆਪਣੇ ਬਸਤਰ ਲੇਲੇ ਦੇ ਲਹੂ ਨਾਲ ਧੋਤੇ ਅਤੇ ਉਨ੍ਹਾਂ ਨੂੰ ਚਿੱਟਾ ਕੀਤਾ।

ਜਵਾਬੀ ਭਜਨ

ਜ਼ਬੂ 24:1–6

1ਦਾਊਦ ਦਾ ਭਜਨ। ਧਰਤੀ ਅਤੇ ਉਸ ਦੀ ਭਰਪੂਰੀ ਯਹੋਵਾਹ ਦੀ ਹੈ, ਜਗਤ ਅਤੇ ਉਸ ਦੇ ਨਿਵਾਸੀ। 2ਉਸ ਨੇ ਉਸ ਦੀ ਨੀਂਹ ਸਮੁੰਦਰਾਂ ਉੱਤੇ ਰੱਖੀ, ਅਤੇ ਉਸ ਨੂੰ ਵਗਦੇ ਪਾਣੀਆਂ ਉੱਤੇ ਕਾਇਮ ਕੀਤਾ। 3ਯਹੋਵਾਹ ਦੇ ਪਰਬਤ ਉੱਤੇ ਕੌਣ ਚੜ੍ਹੇਗਾ, ਅਤੇ ਉਸ ਦੇ ਪਵਿੱਤਰ ਸਥਾਨ ਵਿੱਚ ਕੌਣ ਖੜ੍ਹਾ ਹੋਵੇਗਾ? 4ਉਹ ਜਿਸ ਦੇ ਹੱਥ ਪਾਕ ਅਤੇ ਮਨ ਪਵਿੱਤਰ ਹੈ, ਅਤੇ ਜਿਸ ਨੇ ਆਪਣਾ ਜੀਅ ਬਦੀ ਵੱਲ ਨਹੀਂ ਲਾਇਆ, ਅਤੇ ਛਲਣ ਲਈ ਸਹੁੰ ਨਹੀਂ ਖਾਧੀ। 5ਉਸ ਨੂੰ ਯਹੋਵਾਹ ਵੱਲੋਂ ਬਰਕਤ ਅਤੇ ਆਪਣੇ ਮੁਕਤੀਦਾਤੇ ਪਰਮੇਸ਼ੁਰ ਕੋਲੋਂ ਧਰਮ ਮਿਲੇਗਾ। 6ਇਹ ਪੀੜ੍ਹੀ ਉਹ ਦੇ ਖੋਜੀਆਂ ਦੀ ਹੈ, ਜਿਹੜੀ ਤੇਰੇ ਦਰਸ਼ਣ ਭਾਲਦੀ ਹੈ, ਹੇ ਯਾਕੂਬ। ਸਲਹ।

ਦੂਜਾ ਪਾਠ

1 ਯੂਹ 3:1–3

1ਵੇਖੋ, ਪਿਤਾ ਨੇ ਕਿਹੋ ਜਿਹਾ ਪਿਆਰ ਕੀਤਾ ਹੈ ਜੋ ਅਸੀਂ ਪਰਮੇਸ਼ੁਰ ਦੇ ਬਾਲਕ ਸੱਦੇ ਜਾਈਏ! ਇਹੋ ਅਸੀਂ ਹਾਂ ਵੀ। ਸੰਸਾਰ ਸਾਨੂੰ ਨਹੀਂ ਜਾਣਦਾ ਕਿਉਂਕਿ ਉਸ ਨੇ ਉਹ ਨੂੰ ਵੀ ਨਹੀਂ ਜਾਣਿਆ। 2ਹੇ ਪਿਆਰਿਓ, ਅਸੀਂ ਹੁਣ ਪਰਮੇਸ਼ੁਰ ਦੇ ਬਾਲਕ ਹਾਂ ਅਤੇ ਹੁਣ ਤੱਕ ਇਹ ਪ੍ਰਗਟ ਨਹੀਂ ਹੋਇਆ ਕਿ ਅਸੀਂ ਕੀ ਕੁਝ ਹੋਵਾਂਗੇ! ਅਸੀਂ ਇਹ ਜਾਣਦੇ ਹਾਂ ਕਿ ਜਦੋਂ ਉਹ ਪ੍ਰਗਟ ਹੋਵੇਗਾ ਤਾਂ ਅਸੀਂ ਉਹ ਦੇ ਵਰਗੇ ਹੋਵਾਂਗੇ ਕਿਉਂਕਿ ਉਹ ਜਿਹਾ ਹੈ ਤਿਹਾ ਹੀ ਉਹ ਨੂੰ ਵੇਖਾਂਗੇ। 3ਅਤੇ ਹਰ ਕੋਈ ਜਿਹੜਾ ਉਸ ਉੱਤੇ ਇਹ ਆਸ ਰੱਖਦਾ ਹੈ ਆਪਣੇ ਆਪ ਨੂੰ ਪਵਿੱਤਰ ਕਰਦਾ ਹੈ, ਜਿਵੇਂ ਉਹ ਪਵਿੱਤਰ ਹੈ।

ਇੰਜੀਲ

ਮੱਤੀ 5:1–12

1ਭੀੜ ਨੂੰ ਵੇਖ ਕੇ ਯਿਸੂ ਪਹਾੜ ਉੱਤੇ ਚੜ੍ਹ ਗਿਆ ਅਤੇ ਜਦ ਬੈਠ ਗਿਆ ਤਦ ਚੇਲੇ ਉਸ ਦੇ ਕੋਲ ਆਏ। 2ਉਹ ਚੇਲਿਆਂ ਨੂੰ ਇਹ ਉਪਦੇਸ਼ ਦੇਣ ਲੱਗਾ: 3ਉਹ ਧੰਨ ਹਨ ਜਿਹੜੇ ਦਿਲ ਦੇ ਗ਼ਰੀਬ ਹਨ, ਕਿਉਂ ਜੋ ਸਵਰਗ ਰਾਜ ਉਨ੍ਹਾਂ ਦਾ ਹੈ। 4ਉਹ ਧੰਨ ਹਨ ਜਿਹੜੇ ਸੋਗ ਕਰਦੇ ਹਨ, ਕਿਉਂ ਜੋ ਉਹ ਸ਼ਾਂਤ ਕੀਤੇ ਜਾਣਗੇ। 5ਉਹ ਧੰਨ ਹਨ ਜਿਹੜੇ ਹਲੀਮ ਹਨ, ਕਿਉਂ ਜੋ ਉਹ ਧਰਤੀ ਦੇ ਵਾਰਿਸ ਹੋਣਗੇ। 6ਉਹ ਧੰਨ ਹਨ ਜਿਹੜੇ ਧਾਰਮਿਕਤਾ ਦੇ ਭੁੱਖੇ ਤੇ ਪਿਆਸੇ ਹਨ, ਕਿਉਂ ਜੋ ਉਹ ਰਜਾਏ ਜਾਣਗੇ। 7ਉਹ ਧੰਨ ਹਨ ਜਿਹੜੇ ਦਿਆਲੂ ਹਨ, ਕਿਉਂ ਜੋ ਉਨ੍ਹਾਂ ਉੱਤੇ ਦਯਾ ਕੀਤੀ ਜਾਵੇਗੀ। 8ਉਹ ਧੰਨ ਹਨ ਜਿਹਨਾਂ ਦੇ ਮਨ ਸ਼ੁੱਧ ਹਨ, ਕਿਉਂ ਜੋ ਉਹ ਪਰਮੇਸ਼ੁਰ ਨੂੰ ਵੇਖਣਗੇ। 9ਉਹ ਧੰਨ ਹਨ ਜਿਹੜੇ ਮੇਲ-ਮਿਲਾਪ ਕਰਾਉਂਦੇ ਹਨ, ਕਿਉਂ ਜੋ ਉਹ ਪਰਮੇਸ਼ੁਰ ਦੇ ਪੁੱਤਰ ਅਖਵਾਉਣਗੇ। 10ਉਹ ਧੰਨ ਹਨ ਜਿਹੜੇ ਧਾਰਮਿਕਤਾ ਦੇ ਕਾਰਨ ਸਤਾਏ ਜਾਂਦੇ ਹਨ, ਕਿਉਂ ਜੋ ਸਵਰਗ ਰਾਜ ਉਨ੍ਹਾਂ ਦਾ ਹੈ। 11ਧੰਨ ਹੋ ਤੁਸੀਂ, ਜਦੋਂ ਲੋਕ ਮੇਰੇ ਕਾਰਨ ਤੁਹਾਨੂੰ ਬੇਇੱਜ਼ਤ ਕਰਨ, ਸਤਾਉਣ ਅਤੇ ਤੁਹਾਡੇ ਵਿਰੁੱਧ ਬੁਰੀਆਂ ਗੱਲਾਂ ਬੋਲਣ ਅਤੇ ਝੂਠੇ ਦੋਸ਼ ਲਾਉਣ। 12ਖੁਸ਼ ਹੋਵੋ ਅਤੇ ਅਨੰਦ ਮਨਾਓ, ਕਿਉਂ ਜੋ ਤੁਹਾਡਾ ਫਲ ਸਵਰਗ ਵਿੱਚ ਵੱਡਾ ਹੈ, ਕਿਉਂ ਜੋ ਉਨ੍ਹਾਂ ਨੇ ਤੁਹਾਡੇ ਤੋਂ ਪਹਿਲੇ ਨਬੀਆਂ ਨੂੰ ਵੀ ਇਸੇ ਤਰ੍ਹਾਂ ਸਤਾਇਆ ਸੀ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ A, ਹਫ਼ਤੇ ਦੇ ਦਿਨਾਂ ਦਾ ਸਾਲ II।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ