Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2026 › ਨਵੰਬਰ 2

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 2 ਨਵੰਬਰ 2026

ਸੋਮਵਾਰ · ਆਮ ਸਮੇਂ ਦਾ 31ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਸਾਰੇ ਸੁਰਗਵਾਸੀ ਵਿਸ਼ਵਾਸੀ

ਯਾਦ · ਉਪਾਸਨਾ ਦਾ ਰੰਗ: ਬੈਂਗਣੀ

ਦਿਨ ਦੇ ਪਾਠ

ਪਹਿਲਾ ਪਾਠ

ਵਿਰ 3:17–26

17ਤੂੰ ਮੇਰੀ ਜਾਨ ਨੂੰ ਸ਼ਾਂਤੀ ਤੋਂ ਦੂਰ ਕੀਤਾ, ਮੈਂ ਸੁੱਖ ਨੂੰ ਭੁੱਲ ਗਿਆ ਹਾਂ। 18ਇਸ ਲਈ ਮੈਂ ਆਖਿਆ, ਮੇਰਾ ਬਲ ਨਾਸ ਹੋ ਗਿਆ, ਅਤੇ ਯਹੋਵਾਹ ਵੱਲੋਂ ਮੇਰੀ ਆਸ ਵੀ ਟੁੱਟ ਗਈ। 19ਮੇਰੇ ਕਸ਼ਟ ਅਤੇ ਮੇਰੇ ਦੁੱਖ ਨੂੰ, ਮੇਰੀ ਤਲਖੀ ਅਤੇ ਕੁੜੱਤਣ ਨੂੰ ਯਾਦ ਕਰ! 20ਮੇਰਾ ਪ੍ਰਾਣ ਇਹ ਯਾਦ ਕਰਦਿਆਂ-ਕਰਦਿਆਂ, ਮੇਰੇ ਅੰਦਰ ਕਮਜ਼ੋਰ ਪੈ ਗਿਆ ਹੈ। 21ਮੈਂ ਇਹ ਆਪਣੇ ਦਿਲੋਂ ਯਾਦ ਕਰਦਾ ਹਾਂ, ਇਸ ਲਈ ਮੈਨੂੰ ਆਸ ਹੈ। 22ਇਹ ਯਹੋਵਾਹ ਦੀ ਅੱਤ ਦਯਾ ਹੈ ਕਿ ਅਸੀਂ ਮੁੱਕ ਨਹੀਂ ਗਏ, ਕਿਉਂ ਜੋ ਉਸ ਦੀ ਦਯਾ ਅਟੁੱਟ ਹੈ! 23ਉਹ ਹਰ ਸਵੇਰ ਨੂੰ ਨਵੀਂ ਹੁੰਦੀ ਜਾਂਦੀ ਹੈ, ਤੇਰੀ ਵਫ਼ਾਦਾਰੀ ਵੱਡੀ ਮਹਾਨ ਹੈ। 24ਮੇਰੀ ਜਾਨ ਕਹਿੰਦੀ ਹੈ, ਯਹੋਵਾਹ ਮੇਰਾ ਹਿੱਸਾ ਹੈ, ਇਸ ਲਈ ਮੈਨੂੰ ਉਹ ਦੇ ਉੱਤੇ ਆਸ ਹੈ। 25ਜੋ ਯਹੋਵਾਹ ਨੂੰ ਉਡੀਕਦਾ ਹੈ, ਅਤੇ ਜਿਸ ਦੀ ਜਾਨ ਉਸ ਨੂੰ ਭਾਲਦੀ ਹੈ, ਉਸ ਦੇ ਲਈ ਯਹੋਵਾਹ ਭਲਾ ਹੈ। 26ਭਲਾ ਹੈ ਕਿ ਮਨੁੱਖ ਚੁੱਪ-ਚਾਪ ਯਹੋਵਾਹ ਦੇ ਬਚਾਓ ਲਈ ਆਸ ਰੱਖੇ।

ਜਵਾਬੀ ਭਜਨ

ਜ਼ਬੂ 103:8, 10, 13–17

8ਯਹੋਵਾਹ ਦਯਾਲੂ ਤੇ ਕਿਰਪਾਲੂ ਹੈ, ਕ੍ਰੋਧ ਵਿੱਚ ਧੀਰਜਵਾਨ ਅਤੇ ਦਯਾ ਨਾਲ ਭਰਪੂਰ। 10ਉਹ ਸਾਡੇ ਪਾਪਾਂ ਅਨੁਸਾਰ ਸਾਡੇ ਨਾਲ ਨਹੀਂ ਵਰਤਿਆ, ਨਾ ਸਾਡੀਆਂ ਬਦੀਆਂ ਅਨੁਸਾਰ ਸਾਨੂੰ ਬਦਲਾ ਦਿੱਤਾ। 13ਜਿਵੇਂ ਪਿਤਾ ਆਪਣੇ ਬੱਚਿਆਂ ਦਾ ਤਰਸ ਖਾਂਦਾ ਹੈ, ਤਿਵੇਂ ਯਹੋਵਾਹ ਆਪਣੇ ਡਰਨ ਵਾਲਿਆਂ ਦਾ ਤਰਸ ਖਾਂਦਾ ਹੈ। 14ਉਹ ਤਾਂ ਸਾਡੀ ਸਰਿਸ਼ਟ ਨੂੰ ਜਾਣਦਾ ਹੈ, ਉਹ ਨੂੰ ਚੇਤਾ ਹੈ ਕਿ ਅਸੀਂ ਮਿੱਟੀ ਹੀ ਹਾਂ। 15ਇਨਸਾਨ ਦੀ ਉਮਰ ਘਾਹ ਜਿੰਨੀ ਹੈ, ਮੈਦਾਨ ਦੇ ਫੁੱਲ ਵਾਂਗੂੰ ਉਹ ਟਹਿਕਦਾ ਹੈ, 16ਜਦ ਵਾਯੂ ਉਹ ਦੇ ਉੱਤੇ ਵਗਦੀ ਹੈ ਤਦ ਉਹ ਹੈ ਹੀ ਨਹੀਂ ਅਤੇ ਉਹ ਦਾ ਥਾਂ ਉਹ ਨੂੰ ਫੇਰ ਨਹੀਂ ਵੇਖੇਗਾ। 17ਪਰ ਯਹੋਵਾਹ ਦੀ ਦਯਾ ਆਦ ਤੋਂ ਅੰਤ ਤੱਕ ਆਪਣੇ ਡਰਨ ਵਾਲਿਆਂ ਦੇ ਉੱਤੇ ਹੈ, ਅਤੇ ਉਹ ਦਾ ਧਰਮ ਪੁੱਤਰਾਂ ਪੋਤ੍ਰਿਆਂ ਤੱਕ,

ਦੂਜਾ ਪਾਠ

1 ਕੁਰਿੰਥੀ 15:51–57

51ਵੇਖੋ, ਮੈਂ ਤੁਹਾਨੂੰ ਇੱਕ ਭੇਤ ਦੱਸਦਾ ਹਾਂ ਜੋ ਅਸੀਂ ਸਾਰੇ ਨਹੀਂ ਸੌਂਵਾਂਗੇ। 52ਪਰ ਸਾਰੇ ਪਲ ਭਰ ਵਿੱਚ ਅੱਖ ਦੀ ਝਮਕ ਵਿੱਚ ਆਖਰੀ ਤੁਰ੍ਹੀ ਫੂਕਦਿਆਂ ਸਾਰ ਬਦਲ ਜਾਂਵਾਂਗੇ। ਤੁਰ੍ਹੀ ਫੂਕੀ ਜਾਵੇਗੀ ਅਤੇ ਮੁਰਦੇ ਅਵਿਨਾਸ਼ੀ ਹੋ ਕੇ ਜੀ ਉੱਠਣਗੇ ਅਤੇ ਅਸੀਂ ਬਦਲ ਜਾਂਵਾਂਗੇ। 53ਕਿਉਂ ਜੋ ਜ਼ਰੂਰ ਹੈ ਕਿ ਨਾਸਵਾਨ ਅਵਿਨਾਸ਼ ਨੂੰ ਪਹਿਨ ਲਵੇ ਅਤੇ ਇਹ ਮਰਨਹਾਰ ਅਮਰਤਾ ਨੂੰ ਪਹਿਨ ਲਵੇ। 54ਪਰ ਜਾਂ ਇਹ ਨਾਸਵਾਨ ਅਵਿਨਾਸ਼ ਨੂੰ ਅਤੇ ਇਹ ਮਰਨਹਾਰ ਅਮਰਤਾ ਨੂੰ ਪਹਿਨ ਲਵੇਗਾ ਤਾਂ ਉਹ ਗੱਲ ਜਿਹੜੀ ਲਿਖੀ ਹੋਈ ਹੈ ਪੂਰੀ ਹੋ ਜਾਵੇਗੀ, ਮੌਤ ਫਤਹ ਦੀ ਬੁਰਕੀ ਹੋ ਗਈ। 55ਹੇ ਮੌਤ, ਤੇਰੀ ਫਤਹ ਕਿੱਥੇ ਹੈ? ਹੇ ਮੌਤ, ਤੇਰਾ ਡੰਗ ਕਿੱਥੇ ਹੈ?। 56ਮੌਤ ਦਾ ਡੰਗ ਪਾਪ ਹੈ ਅਤੇ ਪਾਪ ਦਾ ਜ਼ੋਰ ਬਿਵਸਥਾ ਹੈ। 57ਪਰ ਧੰਨਵਾਦ ਹੈ ਪਰਮੇਸ਼ੁਰ ਦਾ ਜੋ ਸਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਫਤਹ ਬਖ਼ਸ਼ਦਾ ਹੈ!

ਇੰਜੀਲ

ਮੱਤੀ 11:25–30

ਜਾਂ: ਯੂਹ 12:23–26

25ਉਸ ਵੇਲੇ ਯਿਸੂ ਨੇ ਆਖਿਆ, ਹੇ ਪਿਤਾ ਅਕਾਸ਼ ਅਤੇ ਧਰਤੀ ਦੇ ਮਾਲਕ, ਮੈਂ ਤੇਰੀ ਵਡਿਆਈ ਕਰਦਾ ਹਾਂ ਜੋ ਤੂੰ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਅਤੇ ਬੁੱਧਵਾਨਾਂ ਤੋਂ ਗੁਪਤ ਰੱਖਿਆ, ਪਰ ਉਨ੍ਹਾਂ ਨੂੰ ਬੱਚਿਆਂ ਉੱਤੇ ਪਰਗਟ ਕੀਤਾ। 26ਹਾਂ, ਹੇ ਪਿਤਾ, ਕਿਉਂ ਜੋ ਤੈਨੂੰ ਇਹੋ ਚੰਗਾ ਲੱਗਿਆ। 27ਸਭ ਕੁਝ ਮੇਰੇ ਪਿਤਾ ਨੇ ਮੈਨੂੰ ਸੌਂਪਿਆ ਹੋਇਆ ਹੈ! ਪਿਤਾ ਤੋਂ ਇਲਾਵਾ ਪੁੱਤਰ ਨੂੰ ਕੋਈ ਨਹੀਂ ਜਾਣਦਾ ਅਤੇ ਨਾ ਕੋਈ ਪੁੱਤਰ ਤੋਂ ਇਲਾਵਾ ਪਿਤਾ ਨੂੰ ਜਾਣਦਾ ਹੈ ਅਤੇ ਹੁਣ ਪੁੱਤਰ ਹੀ ਹੈ, ਜਿਸ ਉੱਤੇ ਉਹ ਨੂੰ ਪਰਗਟ ਕਰਨਾ ਚਾਹੇ। 28ਹੇ ਸਾਰੇ ਥੱਕੇ ਹੋਇਓ ਅਤੇ ਭਾਰ ਹੇਠ ਦੱਬੇ ਹੋਇਓ, ਮੇਰੇ ਕੋਲ ਆਓ ਤਾਂ ਮੈਂ ਤੁਹਾਨੂੰ ਅਰਾਮ ਦਿਆਂਗਾ। 29ਮੇਰਾ ਜੂਲਾ ਆਪਣੇ ਉੱਤੇ ਲੈ ਲਵੋ ਅਤੇ ਮੇਰੇ ਕੋਲੋਂ ਸਿੱਖੋ ਕਿਉਂ ਜੋ ਮੈਂ ਕੋਮਲ ਅਤੇ ਮਨ ਦਾ ਗਰੀਬ ਹਾਂ ਅਤੇ ਤੁਸੀਂ ਆਪਣੀਆਂ ਜ਼ਿੰਦਗੀਆਂ ਵਿੱਚ ਅਰਾਮ ਪਾਓਗੇ। 30ਕਿਉਂਕਿ ਮੇਰਾ ਜੂਲਾ ਸੁਖਾਲਾ ਅਤੇ ਮੇਰਾ ਭਾਰ ਹਲਕਾ ਹੈ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ A, ਹਫ਼ਤੇ ਦੇ ਦਿਨਾਂ ਦਾ ਸਾਲ II।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ