Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2026 › ਨਵੰਬਰ 3

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 3 ਨਵੰਬਰ 2026

ਮੰਗਲਵਾਰ · ਆਮ ਸਮੇਂ ਦਾ 31ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 31ਵੇਂ ਹਫ਼ਤੇ ਦਾ ਮੰਗਲਵਾਰ

ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ

ਸੰਤ ਮਾਰਟਿਨ ਡੀ ਪੋਰੇਸ, ਧਰਮਸੰਘੀ · ਇੱਛਿਕ ਯਾਦਗਾਰੀ ਦਿਨ

ਦਿਨ ਦੇ ਪਾਠ

ਪਹਿਲਾ ਪਾਠ

ਫਿਲਿੱ 2:5–11

5ਤੁਹਾਡਾ ਉਹੋ ਸੁਭਾਓ ਹੋਵੇ ਜੋ ਮਸੀਹ ਯਿਸੂ ਦਾ ਵੀ ਸੀ। 6ਕਿ ਉਸ ਨੇ ਪਰਮੇਸ਼ੁਰ ਦੇ ਸਰੂਪ ਵਿੱਚ ਹੋ ਕੇ ਪਰਮੇਸ਼ੁਰ ਦੇ ਤੁੱਲ ਹੋਣਾ ਕਬਜ਼ੇ ਰੱਖਣ ਦੀ ਚੀਜ਼ ਨਾ ਜਾਣਿਆ। 7ਸਗੋਂ ਉਸ ਨੇ ਆਪਣੇ ਆਪ ਨੂੰ ਸੱਖਣਾ (ਜੋ ਕੁਝ ਉਸ ਕੋਲ ਸੀ, ਸਭ ਕੁਝ ਤਿਆਗ ਦਿੱਤਾ) ਕਰਕੇ ਦਾਸ ਦਾ ਰੂਪ ਧਾਰਿਆ ਅਤੇ ਮਨੁੱਖਾਂ ਦੀ ਸੂਰਤ ਵਿੱਚ ਜੰਮਿਆ। 8ਅਤੇ ਮਨੁੱਖ ਦੀ ਸ਼ਕਲ ਵਿੱਚ ਪਰਗਟ ਹੋ ਕੇ ਆਪਣੇ ਆਪ ਨੂੰ ਨੀਵਿਆਂ ਕੀਤਾ ਅਤੇ ਮੌਤ ਤੱਕ ਸਗੋਂ ਸਲੀਬ ਦੀ ਮੌਤ ਤੱਕ ਆਗਿਆਕਾਰ ਬਣਿਆ। 9ਇਸ ਕਾਰਨ ਪਰਮੇਸ਼ੁਰ ਨੇ ਵੀ ਉਸ ਨੂੰ ਅੱਤ ਉੱਚਿਆਂ ਕੀਤਾ ਅਤੇ ਉਸ ਨੂੰ ਉਹ ਨਾਮ ਦਿੱਤਾ ਜਿਹੜਾ ਸਭਨਾਂ ਨਾਮਾਂ ਤੋਂ ਉੱਤਮ ਹੈ। 10ਜੋ ਸਵਰਗ ਅਤੇ ਧਰਤੀ ਉੱਤੇ ਅਤੇ ਧਰਤੀ ਦੇ ਹੇਠਾਂ ਹਨ, ਯਿਸੂ ਦੇ ਨਾਮ ਵਿੱਚ ਹਰ ਗੋਡਾ ਨਿਵਾਇਆ ਜਾਵੇ। 11ਅਤੇ ਹਰ ਜ਼ਬਾਨ ਪਰਮੇਸ਼ੁਰ ਪਿਤਾ ਦੀ ਵਡਿਆਈ ਲਈ ਮੰਨ ਲਵੇ ਜੋ ਯਿਸੂ ਮਸੀਹ ਪ੍ਰਭੂ ਹੈ।

ਜਵਾਬੀ ਭਜਨ

ਜ਼ਬੂ 22:25–31

25ਮਹਾਂ ਸਭਾ ਵਿੱਚ ਮੇਰਾ ਉਸਤਤ ਕਰਨਾ ਤੇਰੀ ਵੱਲੋਂ ਹੁੰਦਾ ਹੈ, ਉਸ ਤੋਂ ਡਰਨ ਵਾਲਿਆਂ ਅੱਗੇ ਮੈਂ ਆਪਣੀਆਂ ਸੁੱਖਣਾਂ ਪੂਰੀਆਂ ਕਰਾਂਗਾ। 26ਨਮਰ ਲੋਕ ਖਾਣਗੇ ਅਤੇ ਤ੍ਰਿਪਤ ਹੋਣਗੇ, ਯਹੋਵਾਹ ਦੇ ਖੋਜੀ ਉਸ ਦੀ ਉਸਤਤ ਕਰਨਗੇ, ਉਹਨਾਂ ਦਾ ਮਨ ਸਦਾ ਜਿਉਂਦਾ ਰਹੇ! 27ਧਰਤੀ ਦੀਆਂ ਸਾਰੀਆਂ ਕੌਮਾਂ ਚੇਤੇ ਕਰ ਕੇ ਯਹੋਵਾਹ ਵੱਲ ਫਿਰਨਗੀਆਂ, ਅਤੇ ਕੌਮਾਂ ਦੇ ਸਾਰੇ ਘਰਾਣੇ ਤੇਰੇ ਅੱਗੇ ਮੱਥਾ ਟੇਕਣਗੇ, 28ਕਿਉਂ ਜੋ ਰਾਜ ਯਹੋਵਾਹ ਦਾ ਹੈ, ਅਤੇ ਕੌਮਾਂ ਉੱਤੇ ਉਹੋ ਹਾਕਮ ਹੈ। 29ਧਰਤੀ ਦੇ ਸਾਰੇ ਮੇਰੇ ਲੋਕ ਖਾਣਗੇ ਅਤੇ ਉਹ ਨੂੰ ਮੱਥਾ ਟੇਕਣਗੇ, ਓਹ ਸੱਭੇ ਜੋ ਮਰ ਮਿਟਦੇ ਹਨ ਉਹ ਦੇ ਅੱਗੇ ਝੁਕਣਗੇ, ਅਤੇ ਕੋਈ ਆਪਣੀ ਜਾਨ ਜਿਉਂਦੀ ਨਹੀਂ ਰੱਖ ਸਕਦਾ। 30ਇੱਕ ਵੰਸ਼ ਉਹ ਦੀ ਸੇਵਾ ਕਰੇਗਾ, ਉਹ ਪ੍ਰਭੂ ਦੀ ਪੀੜ੍ਹੀ ਕਰਕੇ ਗਿਣਿਆ ਜਾਵੇਗਾ। 31ਓਹ ਆਉਣਗੇ ਅਤੇ ਉਹ ਦਾ ਧਰਮ ਜਨਮ ਲੈਣ ਵਾਲੀ ਪਰਜਾ ਨੂੰ ਦੱਸਣਗੇ, ਕਿ ਉਹ ਨੇ ਹੀ ਇਹ ਕੀਤਾ ਹੈ।

ਇੰਜੀਲ

ਲੂਕਾ 14:15–24

15ਉਸ ਦੇ ਨਾਲ ਬੈਠਣ ਵਾਲਿਆਂ ਵਿੱਚੋਂ ਇੱਕ ਨੇ ਇਨ੍ਹਾਂ ਗੱਲਾਂ ਨੂੰ ਸੁਣ ਕੇ ਯਿਸੂ ਨੂੰ ਕਿਹਾ ਕਿ ਧੰਨ ਉਹ ਹੈ ਜਿਹੜਾ ਪਰਮੇਸ਼ੁਰ ਦੇ ਰਾਜ ਵਿੱਚ ਭੋਜਨ ਕਰੇਗਾ। 16ਪਰ ਉਸ ਨੇ ਉਹ ਨੂੰ ਆਖਿਆ, ਕਿਸੇ ਮਨੁੱਖ ਨੇ ਇੱਕ ਵੱਡੀ ਦਾਵਤ ਕੀਤੀ ਅਤੇ ਬਹੁਤ ਸਾਰੇ ਲੋਕਾਂ ਨੂੰ ਬੁਲਾਇਆ। 17ਅਤੇ ਉਸ ਨੇ ਭੋਜਨ ਦੇ ਸਮੇਂ ਆਪਣੇ ਨੌਕਰ ਨੂੰ ਭੇਜਿਆ ਜੋ ਉਹ ਸੱਦੇ ਹੋਇਆਂ ਨੂੰ ਆਖੇ ਕਿ ਆਓ ਕਿਉਂ ਜੋ ਹੁਣ ਸਭ ਕੁਝ ਤਿਆਰ ਹੈ 18ਤਾਂ ਉਹ ਸੱਭੇ ਇੱਕ ਮੱਤ ਹੋ ਕੇ ਬਹਾਨੇ ਬਣਾਉਣ ਲੱਗੇ। ਪਹਿਲੇ ਨੇ ਉਸ ਨੂੰ ਕਿਹਾ, ਮੈਂ ਇੱਕ ਖੇਤ ਮੁੱਲ ਲਿਆ ਹੈ ਅਤੇ ਜ਼ਰੂਰ ਹੈ ਜੋ ਮੈਂ ਜਾ ਕੇ ਉਸ ਨੂੰ ਵੇਖਾਂ। ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਜੋ ਮੈਨੂੰ ਮਾਫ਼ ਕਰੀਂ। 19ਅਤੇ ਦੂਜੇ ਨੇ ਆਖਿਆ, ਮੈਂ ਬਲ਼ਦਾਂ ਦੀਆਂ ਪੰਜ ਜੋੜੀਆਂ ਮੁੱਲ ਲਈਆਂ ਹਨ ਅਤੇ ਉਨ੍ਹਾਂ ਦੇ ਪਰਖਣ ਲਈ ਜਾਂਦਾ ਹਾਂ। ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਜੋ ਮੈਨੂੰ ਮਾਫ਼ ਕਰੀਂ। 20ਅਤੇ ਹੋਰ ਨੇ ਆਖਿਆ, ਮੇਰਾ ਵਿਆਹ ਹੋਇਆ ਹੈ, ਇਸ ਲਈ ਮੈਂ ਨਹੀਂ ਆ ਸਕਦਾ। 21ਤਦ ਉਸ ਨੌਕਰ ਨੇ ਆਣ ਕੇ ਆਪਣੇ ਮਾਲਕ ਨੂੰ ਇਹ ਗੱਲਾਂ ਦੱਸੀਆਂ। ਤਾਂ ਉਸ ਘਰ ਦੇ ਮਾਲਕ ਨੇ ਗੁੱਸੇ ਹੋ ਕੇ ਆਪਣੇ ਨੌਕਰ ਨੂੰ ਆਖਿਆ ਜਲਦੀ ਨਿੱਕਲ ਕੇ ਸ਼ਹਿਰ ਦੇ ਚੌਕਾਂ ਅਤੇ ਗਲੀਆਂ ਵਿੱਚ ਜਾ ਅਤੇ ਕੰਗਾਲਾਂ, ਟੁੰਡਿਆਂ, ਅੰਨ੍ਹਿਆਂ ਅਤੇ ਲੰਗੜਿਆਂ ਨੂੰ ਇੱਥੇ ਅੰਦਰ ਲਿਆ। 22ਉਸ ਨੌਕਰ ਨੇ ਆਖਿਆ, ਸੁਆਮੀ ਜੀ ਜਿਵੇਂ ਤੁਸੀਂ ਹੁਕਮ ਦਿੱਤਾ ਸੀ। ਉਸੇ ਤਰ੍ਹਾਂ ਹੀ ਹੋਇਆ ਹੈ ਪਰ ਅਜੇ ਜਗ੍ਹਾ ਖਾਲੀ ਹੈ। 23ਮਾਲਕ ਨੇ ਨੌਕਰ ਨੂੰ ਕਿਹਾ ਕਿ ਨਿੱਕਲ ਕੇ ਸੜਕਾਂ ਅਤੇ ਪੈਲੀ ਬੰਨ੍ਹਿਆ ਵੱਲ ਜਾ ਅਤੇ ਵੱਡੀ ਤਗੀਦ ਕਰ ਕੇ ਲੋਕਾਂ ਨੂੰ ਅੰਦਰ ਲਿਆ ਤਾਂ ਜੋ ਮੇਰਾ ਘਰ ਮਹਿਮਾਨਾਂ ਨਾਲ ਭਰ ਜਾਵੇ। 24ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਉਨ੍ਹਾਂ ਮਨੁੱਖਾਂ ਵਿੱਚੋਂ ਜਿਹੜੇ ਬੁਲਾਏ ਗਏ ਸਨ ਇੱਕ ਵੀ ਮੇਰੇ ਭੋਜ ਵਿੱਚ ਸ਼ਾਮਲ ਨਹੀਂ ਹੋਵੇਗਾ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ A, ਹਫ਼ਤੇ ਦੇ ਦਿਨਾਂ ਦਾ ਸਾਲ II।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ