Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2026 › ਨਵੰਬਰ 3

ਆਰਥੋਡਾਕਸ ਕੈਲੰਡਰ · 21 ਅਕਤੂਬਰ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 3 ਨਵੰਬਰ 2026

ਮੰਗਲਵਾਰ · ਪੰਤੇਕੁਸਤ ਤੋਂ ਬਾਅਦ 23ਵਾਂ ਹਫ਼ਤਾ · ਸੁਰ 5

ਤਿਉਹਾਰ ਅਤੇ ਸੰਤ

Venerable Hilarion the Great († 371-372)

ਵਰਤ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

1 ਥੱਸ 1:6–10

6ਅਤੇ ਤੁਸੀਂ ਉਸ ਬਚਨ ਨੂੰ ਪਵਿੱਤਰ ਆਤਮਾ ਦੇ ਅਨੰਦ ਨਾਲ ਕਬੂਲ ਕਰ ਕੇ, ਵੱਡੀ ਬਿਪਤਾ ਵਿੱਚ ਵੀ ਸਾਡੀ ਅਤੇ ਪ੍ਰਭੂ ਦੀ ਰੀਸ ਕੀਤੀ। 7ਇਥੋਂ ਤੱਕ ਕਿ ਤੁਸੀਂ ਉਨ੍ਹਾਂ ਸਾਰਿਆਂ ਵਿਸ਼ਵਾਸੀਆਂ ਲਈ ਜਿਹੜੇ ਮਕਦੂਨਿਯਾ ਅਤੇ ਅਖਾਯਾ ਵਿੱਚ ਹਨ, ਚੰਗਾ ਨਮੂਨਾ ਬਣੇ। 8ਕਿਉਂ ਜੋ ਤੁਹਾਡੇ ਕੋਲੋਂ ਪ੍ਰਭੂ ਦੇ ਬਚਨ ਦੀ ਧੁੰਮ ਨਾ ਕੇਵਲ ਮਕਦੂਨਿਯਾ ਅਤੇ ਅਖਾਯਾ ਵਿੱਚ ਪਈ ਹੈ ਸਗੋਂ ਤੁਹਾਡਾ ਵਿਸ਼ਵਾਸ ਜੋ ਪਰਮੇਸ਼ੁਰ ਉੱਤੇ ਹੈ ਸਭ ਥਾਵਾਂ ਤੇ ਉਜਾਗਰ ਹੋ ਗਿਆ, ਇਸ ਕਰਕੇ ਸਾਡੇ ਆਖਣ ਦੀ ਕੋਈ ਲੋੜ ਨਹੀਂ। 9ਉਹ ਤਾਂ ਆਪ ਸਾਡੇ ਬਾਰੇ ਦੱਸਦੇ ਹਨ ਕਿ ਸਾਡਾ ਤੁਹਾਡੇ ਕੋਲ ਆਉਣਾ ਕਿਸ ਪ੍ਰਕਾਰ ਦਾ ਹੋਇਆ ਅਤੇ ਤੁਸੀਂ ਕਿਵੇਂ ਮੂਰਤੀਆਂ ਨੂੰ ਛੱਡ ਕੇ ਪਰਮੇਸ਼ੁਰ ਦੀ ਵੱਲ ਮੁੜੇ ਕਿ ਜਿਉਂਦੇ ਤੇ ਸੱਚੇ ਪਰਮੇਸ਼ੁਰ ਦੀ ਸੇਵਾ ਕਰੋ। 10ਅਤੇ ਉਹ ਦੇ ਪੁੱਤਰ ਦੇ ਸਵਰਗੋਂ ਆਉਣ ਦੀ ਉਡੀਕ ਕਰਦੇ ਰਹੋ, ਜਿਸ ਨੂੰ ਉਸ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਰਥਾਤ ਪ੍ਰਭੂ ਯਿਸੂ ਦੀ, ਜਿਹੜਾ ਸਾਨੂੰ ਆਉਣ ਵਾਲੇ ਕ੍ਰੋਧ ਤੋਂ ਬਚਾਵੇਗਾ।

ਪੱਤ੍ਰੀ (ਬੁੱਧਵਾਰ ਲਈ)

1 ਥੱਸ 2:1–8

1ਹੇ ਭਰਾਵੋ, ਤੁਸੀਂ ਆਪ ਜਾਣਦੇ ਹੋ ਕਿ ਤੁਹਾਡੇ ਕੋਲ ਸਾਡਾ ਆਉਣਾ ਵਿਅਰਥ ਨਹੀਂ ਹੋਇਆ। 2ਪਰ ਤੁਸੀਂ ਜਾਣਦੇ ਹੋ ਕਿ ਸ਼ੁਰੂਆਤ ਵਿੱਚ ਫ਼ਿਲਿੱਪੈ ਵਿੱਚ ਦੁੱਖ ਝੱਲਣ ਦੇ ਬਾਵਜੂਦ ਵੀ ਸਾਡੇ ਪਰਮੇਸ਼ੁਰ ਨੇ ਸਾਨੂੰ ਅਜਿਹੀ ਦਲੇਰੀ ਦਿੱਤੀ ਕਿ ਅਸੀਂ ਬਹੁਤ ਵਿਰੋਧ ਵਿੱਚ ਵੀ ਤੁਹਾਨੂੰ ਪਰਮੇਸ਼ੁਰ ਦੀ ਖੁਸ਼ਖਬਰੀ ਸੁਣਾ ਸਕੇ। 3ਸਾਡਾ ਉਪਦੇਸ਼ ਤਾਂ ਧੋਖੇ ਤੋਂ ਨਹੀਂ, ਨਾ ਅਸ਼ੁੱਧਤਾ ਤੋਂ ਅਤੇ ਨਾ ਛਲ ਨਾਲ ਹੁੰਦਾ ਹੈ। 4ਪਰ ਜਿਵੇਂ ਅਸੀਂ ਪਰਮੇਸ਼ੁਰ ਵੱਲੋਂ ਯੋਗ ਠਹਿਰਾਏ ਹੋਏ ਹਾਂ ਜੋ ਖੁਸ਼ਖਬਰੀ ਸਾਨੂੰ ਸੌਂਪੀ ਜਾਵੇ ਅਸੀਂ ਉਸੇ ਤਰ੍ਹਾਂ ਹੀ ਸੁਣਾਉਂਦੇ ਹਾਂ, ਇਸ ਲਈ ਨਹੀਂ ਜੋ ਅਸੀਂ ਮਨੁੱਖਾਂ ਨੂੰ ਖੁਸ਼ ਕਰੀਏ, ਪਰ ਸਗੋਂ ਪਰਮੇਸ਼ੁਰ ਨੂੰ ਜਿਹੜਾ ਸਾਡਿਆਂ ਮਨਾਂ ਨੂੰ ਜਾਂਚਦਾ ਹੈ। 5ਕਿਉਂ ਜੋ ਨਾ ਅਸੀਂ ਕਦੇ ਮਨੁੱਖਾਂ ਨੂੰ ਖੁਸ਼ ਕਰਨ ਵਾਲੀਆਂ ਗੱਲਾਂ ਕੀਤੀਆਂ ਜਿਵੇਂ ਤੁਸੀਂ ਜਾਣਦੇ ਹੋ ਅਤੇ ਨਾ ਹੀ ਲੋਭ ਦਾ ਪਰਦਾ ਬਣਾਇਆ, ਪਰਮੇਸ਼ੁਰ ਗਵਾਹ ਹੈ। 6ਅਤੇ ਨਾ ਅਸੀਂ ਮਨੁੱਖਾਂ ਕੋਲੋਂ ਵਡਿਆਈ ਚਾਹੁੰਦੇ ਸੀ, ਨਾ ਤੁਹਾਡੇ ਕੋਲੋਂ, ਨਾ ਹੋਰਨਾਂ ਕੋਲੋਂ, ਭਾਵੇਂ ਅਸੀਂ ਮਸੀਹ ਦੇ ਰਸੂਲ ਹੋਣ ਕਰਕੇ ਤੁਹਾਡੇ ਉੱਤੇ ਭਾਰ ਪਾ ਸਕਦੇ ਸੀ। 7ਪਰ ਅਸੀਂ ਤੁਹਾਡੇ ਵਿੱਚ ਅਜਿਹਾ ਨਰਮ ਸੁਭਾਅ ਰੱਖਿਆ ਜਿਵੇਂ ਇੱਕ ਮਾਂ ਆਪਣੇ ਬੱਚਿਆਂ ਨੂੰ ਪਾਲਦੀ ਹੈ। 8ਇਸੇ ਤਰ੍ਹਾਂ ਅਸੀਂ ਤੁਹਾਡੇ ਚਾਹਵੰਦ ਹੋ ਕੇ ਤੁਹਾਨੂੰ ਸਿਰਫ਼ ਪਰਮੇਸ਼ੁਰ ਦੀ ਖੁਸ਼ਖਬਰੀ ਨਹੀਂ, ਸਗੋਂ ਆਪਣੀ ਜਾਨ ਵੀ ਦੇਣ ਨੂੰ ਤਿਆਰ ਸੀ, ਇਸ ਲਈ ਜੋ ਤੁਸੀਂ ਸਾਡੇ ਪਿਆਰੇ ਬਣ ਗਏ ਹੋ।

ਪੱਤ੍ਰੀ (ਸੰਤ ਹਿਲਾਰੀਓਨ ਮਹਾਨ ਲਈ)

2 ਕੁਰਿੰਥੀ 9:6–11

6ਪਰ ਗੱਲ ਇਹ ਹੈ ਕਿ ਜਿਹੜਾ ਘੱਟ ਬੀਜਦਾ ਹੈ ਉਹ ਘੱਟ ਵੱਢੇਗਾ ਅਤੇ ਜਿਹੜਾ ਖੁੱਲ੍ਹੇ ਦਿਲ ਨਾਲ ਬੀਜਦਾ ਹੈ ਉਹ ਖੁੱਲ੍ਹੇ ਦਿਲ ਨਾਲ ਵੱਢੇਗਾ। 7ਹਰੇਕ ਜਿਸ ਤਰ੍ਹਾਂ ਉਹ ਨੇ ਦਿਲ ਵਿੱਚ ਧਾਰਿਆ ਹੈ ਉਸੇ ਤਰ੍ਹਾਂ ਕਰੇ, ਰੰਜ ਨਾਲ ਅਥਵਾ ਲਚਾਰੀ ਨਾਲ ਨਹੀਂ, ਕਿਉਂ ਜੋ ਪਰਮੇਸ਼ੁਰ ਖੁਸ਼ੀ ਨਾਲ ਦੇਣ ਵਾਲੇ ਨੂੰ ਪਿਆਰ ਕਰਦਾ ਹੈ। 8ਅਤੇ ਪਰਮੇਸ਼ੁਰ ਤੁਹਾਡੇ ਉੱਤੇ ਸਾਰੀ ਕਿਰਪਾ ਬਹੁਤੀ ਕਰ ਸਕਦਾ ਹੈ ਜੋ ਹਰ ਪਰਕਾਰ ਨਾਲ ਸਦਾ ਸਭ ਕੁਝ ਤੁਹਾਡੇ ਕੋਲ ਹੋਵੇ ਕਿ ਹਰ ਚੰਗੇ ਕੰਮ ਲਈ ਤੁਹਾਡੇ ਕੋਲ ਭਰਪੂਰੀ ਵੀ ਹੋਵੇ। 9ਜਿਵੇਂ ਲਿਖਿਆ ਹੋਇਆ ਹੈ - ਉਸ ਨੇ ਖਿਲਾਰਿਆ ਅਤੇ ਕੰਗਾਲਾਂ ਨੂੰ ਦਿੱਤਾ ਅਤੇ ਉਸ ਦਾ ਧਰਮ ਸਦਾ ਤੱਕ ਬਣਿਆ ਰਹਿੰਦਾ ਹੈ। 10ਅਤੇ ਜਿਹੜਾ ਬੀਜਣ ਵਾਲੇ ਨੂੰ ਬੀਜ ਅਤੇ ਖਾਣ ਲਈ ਰੋਟੀ ਦਿੰਦਾ ਹੈ ਉਹ ਤੁਹਾਨੂੰ ਬੀਜਣ ਲਈ ਬੀਜ ਦੇਵੇਗਾ ਅਤੇ ਉਸ ਨੂੰ ਵਧਾਵੇਗਾ ਅਤੇ ਤੁਹਾਡੇ ਧਾਰਮਿਕਤਾ ਦੇ ਫਲ ਵਿੱਚ ਵਾਧਾ ਕਰੇਗਾ। 11ਜੋ ਤੁਸੀਂ ਸਭਨਾਂ ਗੱਲਾਂ ਵਿੱਚ ਹਰ ਪਰਕਾਰ ਦੀ ਉਦਾਰਤਾ ਲਈ ਧਨੀ ਹੋ ਜਾਓ, ਜਿਹੜੀ ਸਾਡੇ ਰਾਹੀਂ ਪਰਮੇਸ਼ੁਰ ਦੇ ਧੰਨਵਾਦ ਲਈ ਗੁਣਕਾਰੀ ਹੈ।

ਇੰਜੀਲ

ਲੂਕਾ 9:23–27

23ਉਸ ਨੇ ਸਭਨਾਂ ਨੂੰ ਆਖਿਆ ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਤਾਂ ਆਪਣੇ ਆਪ ਦਾ ਇਨਕਾਰ ਕਰੇ ਅਤੇ ਹਰ ਰੋਜ਼ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ। 24ਕਿਉਂਕਿ ਜਿਹੜਾ ਆਪਣੀ ਜਾਨ ਬਚਾਉਣੀ ਚਾਹੇ ਉਹ ਉਸ ਨੂੰ ਗੁਆਵੇਗਾ ਪਰ ਜਿਹੜਾ ਮੇਰੇ ਲਈ ਆਪਣੀ ਜਾਨ ਗੁਆਵੇ ਉਹ ਉਸ ਨੂੰ ਬਚਾਵੇਗਾ। 25ਆਦਮੀ ਨੂੰ ਕੀ ਲਾਭ ਹੈ ਜੇ ਸਾਰਾ ਸੰਸਾਰ ਕਮਾਵੇ ਪਰ ਆਪਣੀ ਜਾਨ ਦਾ ਨਾਸ ਕਰੇ ਜਾਂ ਆਪ ਨੂੰ ਗੁਆਵੇ? 26ਜੋ ਕੋਈ ਮੇਰੇ ਕੋਲੋਂ ਅਤੇ ਮੇਰਿਆਂ ਬਚਨਾਂ ਤੋਂ ਸ਼ਰਮਾਏਗਾ ਤਾਂ ਮਨੁੱਖ ਦਾ ਪੁੱਤਰ ਵੀ, ਜਿਸ ਵੇਲੇ ਆਪਣੇ ਅਤੇ ਪਿਤਾ ਦੇ ਅਤੇ ਪਵਿੱਤਰ ਦੂਤਾਂ ਦੀ ਮਹਿਮਾ ਨਾਲ ਆਵੇਗਾ ਤਾਂ ਉਸ ਤੋਂ ਸ਼ਰਮਾਏਗਾ। 27ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਕਈ ਇਹਨਾਂ ਵਿੱਚੋਂ ਜਿਹੜੇ ਐਥੇ ਖੜ੍ਹੇ ਹਨ, ਜਦ ਤੱਕ ਪਰਮੇਸ਼ੁਰ ਦੇ ਰਾਜ ਨੂੰ ਨਾ ਵੇਖਣ, ਮੌਤ ਦਾ ਸੁਆਦ ਨਹੀਂ ਚੱਖਣਗੇ।

ਇੰਜੀਲ (ਬੁੱਧਵਾਰ ਲਈ)

ਲੂਕਾ 9:44–50

44ਇਨ੍ਹਾਂ ਗੱਲਾਂ ਨੂੰ ਆਪਣੇ ਕੰਨਾਂ ਨਾਲ ਸੁਣ ਲਓ ਕਿਉਂ ਜੋ ਮਨੁੱਖ ਦਾ ਪੁੱਤਰ ਮਨੁੱਖਾਂ ਦੇ ਹੱਥੀਂ ਫੜ੍ਹਵਾਇਆ ਜਾਵੇਗਾ। 45ਪਰ ਉਨ੍ਹਾਂ ਇਸ ਗੱਲ ਨੂੰ ਨਾ ਸਮਝਿਆ ਅਤੇ ਇਹ ਗੱਲ ਉਨ੍ਹਾਂ ਤੋਂ ਛੁਪੀ ਰਹੀ ਜੋ ਇਸ ਨੂੰ ਜਾਣ ਨਾ ਸਕਣ ਅਤੇ ਇਸ ਗੱਲ ਦੇ ਬਾਰੇ ਉਸ ਨੂੰ ਪੁੱਛਣ ਤੋਂ ਡਰਦੇ ਸਨ। 46ਉਨ੍ਹਾਂ ਵਿੱਚ ਇਹ ਬਹਿਸ ਹੋਣ ਲੱਗੀ ਜੋ ਸਾਡੇ ਵਿੱਚੋਂ ਵੱਡਾ ਕੌਣ ਹੈ? 47ਪਰ ਯਿਸੂ ਨੇ ਉਨ੍ਹਾਂ ਦੇ ਮਨਾਂ ਦੀ ਸੋਚ ਜਾਣ ਕੇ ਇੱਕ ਛੋਟੇ ਬਾਲਕ ਨੂੰ ਲਿਆ ਅਤੇ ਉਸ ਨੂੰ ਆਪਣੇ ਕੋਲ ਖੜ੍ਹਾ ਕੀਤਾ। 48ਅਤੇ ਉਨ੍ਹਾਂ ਨੂੰ ਆਖਿਆ ਕਿ ਜੋ ਕੋਈ ਮੇਰੇ ਨਾਮ ਕਰਕੇ ਇਸ ਬਾਲਕ ਨੂੰ ਸਵੀਕਾਰ ਕਰੇ ਸੋ ਮੈਨੂੰ ਸਵੀਕਾਰ ਕਰਦਾ ਹੈ ਅਤੇ ਜੋ ਕੋਈ ਮੈਨੂੰ ਸਵੀਕਾਰ ਕਰੇ ਸੋ ਉਸ ਨੂੰ ਜਿਸ ਨੇ ਮੈਨੂੰ ਭੇਜਿਆ ਹੈ ਸਵੀਕਾਰ ਕਰਦਾ ਹੈ ਕਿਉਂਕਿ ਜੋ ਕੋਈ ਤੁਹਾਡੇ ਸਭਨਾਂ ਵਿੱਚੋਂ ਦੂਜਿਆਂ ਨਾਲੋਂ ਛੋਟਾ ਹੈ, ਉਹ ਹੀ ਵੱਡਾ ਹੈ। 49ਯੂਹੰਨਾ ਨੇ ਉਸ ਨੂੰ ਆਖਿਆ, ਸੁਆਮੀ ਜੀ ਅਸੀਂ ਇੱਕ ਮਨੁੱਖ ਨੂੰ ਤੇਰੇ ਨਾਮ ਵਿੱਚ ਭੂਤ ਨੂੰ ਕੱਢਦੇ ਵੇਖਿਆ ਅਤੇ ਉਹ ਨੂੰ ਰੋਕਿਆ ਇਸ ਲਈ ਜੋ ਉਹ ਸਾਡੇ ਨਾਲ ਤੇਰੇ ਮਗਰ ਨਹੀਂ ਚੱਲਦਾ। 50ਪਰ ਯਿਸੂ ਨੇ ਉਸ ਨੂੰ ਆਖਿਆ, ਕਿ ਉਸ ਨੂੰ ਨਾ ਰੋਕੋ ਕਿਉਂਕਿ ਜਿਹੜਾ ਤੁਹਾਡੇ ਵਿਰੁੱਧ ਨਹੀਂ ਉਹ ਤੁਹਾਡੇ ਨਾਲ ਹੈ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਕਤੂਬਰ 21 ਸਿਵਲ ਕੈਲੰਡਰ ਦਾ ਨਵੰਬਰ 3 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ