Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2026 › ਨਵੰਬਰ 4

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 4 ਨਵੰਬਰ 2026

ਬੁੱਧਵਾਰ · ਆਮ ਸਮੇਂ ਦਾ 31ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 31ਵੇਂ ਹਫ਼ਤੇ ਦਾ ਬੁੱਧਵਾਰ

ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਚਿੱਟਾ

ਸੰਤ ਚਾਰਲਸ ਬੋਰੋਮੀਓ, ਬਿਸ਼ਪ · ਯਾਦਗਾਰੀ ਦਿਨ

ਦਿਨ ਦੇ ਪਾਠ

ਪਹਿਲਾ ਪਾਠ

ਫਿਲਿੱ 2:12–18

12ਇਸ ਲਈ, ਹੇ ਮੇਰੇ ਪਿਆਰਿਓ, ਜਿਵੇਂ ਤੁਸੀਂ ਸਦਾ ਆਗਿਆਕਾਰੀ ਕੀਤੀ, ਸਿਰਫ਼ ਮੇਰੇ ਹੁੰਦਿਆਂ ਨਹੀਂ ਸਗੋਂ ਹੁਣ ਬਹੁਤ ਵਧੀਕ ਮੇਰੇ ਦੂਰ ਹੁੰਦਿਆਂ ਤੁਸੀਂ ਡਰਦੇ ਅਤੇ ਕੰਬਦੇ ਹੋਏ ਆਪਣੀ ਮੁਕਤੀ ਦੇ ਕੰਮ ਨੂੰ ਪੂਰਾ ਕਰੋ। 13ਕਿਉਂ ਜੋ ਪਰਮੇਸ਼ੁਰ ਹੀ ਹੈ ਜਿਹੜਾ ਤੁਹਾਡੇ ਵਿੱਚ ਮਨਸ਼ਾ ਤੇ ਅਮਲ ਦੋਹਾਂ ਨੂੰ ਆਪਣੇ ਨੇਕ ਇਰਾਦੇ ਨੂੰ ਪੂਰਾ ਕਰਨ ਲਈ ਪੈਦਾ ਕਰਦਾ ਹੈ। 14ਤੁਸੀਂ ਸੱਭੇ ਕੰਮ ਬੁੜ-ਬੁੜ ਅਤੇ ਝਗੜੇ ਕਰਨ ਤੋਂ ਬਿਨ੍ਹਾਂ ਕਰੋ। 15ਤਾਂ ਜੋ ਤੁਸੀਂ ਨਿਰਦੋਸ਼ ਅਤੇ ਸਿੱਧੇ ਸਾਧੇ ਹੋ ਕੇ ਵਿੰਗੀ ਟੇਢੀ ਪੀੜ੍ਹੀ ਵਿੱਚ ਪਰਮੇਸ਼ੁਰ ਦੇ ਨਿਰਮਲ ਬਾਲਕ ਬਣੇ ਰਹੋ ਜਿੰਨ੍ਹਾ ਦੇ ਵਿੱਚ ਤੁਸੀਂ ਜੀਵਨ ਦਾ ਬਚਨ ਲੈ ਕੇ ਸੰਸਾਰ ਉੱਤੇ ਜੋਤਾਂ ਵਾਂਗੂੰ ਦਿਸਦੇ ਹੋ, 16ਤਾਂ ਜੋ ਮਸੀਹ ਦੇ ਦਿਨ ਮੈਨੂੰ ਅਭਮਾਨ ਕਰਨ ਦਾ ਥਾਂ ਹੋਵੇ ਕਿ ਮੇਰੀ ਦੌੜ ਅਤੇ ਮੇਰੀ ਮਿਹਨਤ ਵਿਅਰਥ ਨਹੀਂ ਗਈ। 17ਪਰ ਭਾਵੇਂ ਮੈਨੂੰ ਤੁਹਾਡੇ ਵਿਸ਼ਵਾਸ ਦੇ ਬਲੀਦਾਨ ਅਤੇ ਸੇਵਕਾਈ ਦੇ ਨਾਲ ਆਪਣਾ ਲਹੂ ਵੀ ਵਹਾਉਣਾ ਪਵੇ ਤਾਂ ਵੀ ਮੈਂ ਅਨੰਦ ਕਰਦਾ ਹਾਂ ਅਤੇ ਤੁਹਾਡੇ ਨਾਲ ਵੀ ਅਨੰਦ ਹਾਂ। 18ਇਸੇ ਤਰ੍ਹਾਂ ਤੁਸੀਂ ਵੀ ਅਨੰਦ ਕਰੋ ਅਤੇ ਮੇਰੇ ਨਾਲ ਅਨੰਦ ਕਰੋ।

ਜਵਾਬੀ ਭਜਨ

ਜ਼ਬੂ 27:1, 4, 13–14

1ਦਾਊਦ ਦਾ ਭਜਨ। ਯਹੋਵਾਹ ਮੇਰਾ ਚਾਨਣ ਅਤੇ ਮੇਰਾ ਬਚਾਓ ਹੈ, ਮੈਂ ਕਿਸ ਤੋਂ ਡਰਾਂ? ਯਹੋਵਾਹ ਮੇਰੇ ਜੀਉਣ ਦਾ ਗੜ੍ਹ ਹੈ, ਮੈਂ ਕਿਸ ਦਾ ਭੈਅ ਖਾਵਾਂ? 4ਮੈਂ ਯਹੋਵਾਹ ਤੋਂ ਇੱਕ ਗੱਲ ਮੰਗੀ ਹੈ ਅਤੇ ਮੈਂ ਉਹੀ ਭਾਲਾਂਗਾ, ਕਿ ਮੈਂ ਜੀਉਣ ਭਰ ਯਹੋਵਾਹ ਦੇ ਘਰ ਵੱਸਾਂ, ਤਾਂ ਜੋ ਮੈਂ ਯਹੋਵਾਹ ਦੀ ਮਨੋਹਰਤਾ ਨੂੰ ਤੱਕਾਂ, ਅਤੇ ਉਹ ਦੀ ਹੈਕਲ ਵਿੱਚ ਧਿਆਨ ਕਰਾਂ। 13ਪਰ ਮੈਨੂੰ ਜੀਉਂਦਿਆਂ ਦੀ ਧਰਤੀ ਉੱਤੇ ਯਹੋਵਾਹ ਦੀ ਭਲਿਆਈ ਵੇਖਣ ਦਾ ਵਿਸ਼ਵਾਸ ਹੈ। 14ਯਹੋਵਾਹ ਨੂੰ ਉਡੀਕ, ਤਕੜਾ ਹੋ ਅਤੇ ਤੇਰਾ ਮਨ ਦਲੇਰ ਹੋਵੇ, ਹਾਂ, ਯਹੋਵਾਹ ਨੂੰ ਹੀ ਉਡੀਕ!

ਇੰਜੀਲ

ਲੂਕਾ 14:25–33

25ਵੱਡੀ ਭੀੜ ਯਿਸੂ ਦੇ ਨਾਲ ਚੱਲੀ ਜਾਂਦੀ ਸੀ ਅਤੇ ਉਸ ਨੇ ਮੁੜ ਕੇ ਉਨ੍ਹਾਂ ਨੂੰ ਆਖਿਆ, 26ਜੇ ਕੋਈ ਮੇਰੇ ਕੋਲ ਆਵੇ ਅਤੇ ਆਪਣੇ ਪਿਤਾ, ਮਾਤਾ, ਪਤਨੀ, ਬਾਲ ਬੱਚਿਆਂ, ਭਾਈਆਂ ਅਤੇ ਭੈਣਾਂ ਨਾਲ ਸਗੋਂ ਆਪਣੀ ਜਾਨ ਨੂੰ ਮੇਰੇ ਨਾਲੋਂ ਵੱਧ ਪਿਆਰ ਕਰੇ ਤਾਂ ਉਹ ਮੇਰਾ ਚੇਲਾ ਨਹੀਂ ਹੋ ਸਕਦਾ। 27ਜੋ ਕੋਈ ਆਪਣੀ ਸਲੀਬ ਚੁੱਕ ਕੇ ਮੇਰੇ ਮਗਰ ਨਾ ਚੱਲੇ ਤਾਂ ਉਹ ਮੇਰਾ ਚੇਲਾ ਨਹੀਂ ਹੋ ਸਕਦਾ। 28ਤੁਹਾਡੇ ਵਿੱਚੋਂ ਕੌਣ ਹੈ ਜਿਸ ਦੀ ਬੁਰਜ ਬਣਾਉਣ ਦੀ ਯੋਜਨਾ ਹੋਵੇ ਤਾਂ ਪਹਿਲਾਂ ਬੈਠ ਕੇ ਖ਼ਰਚ ਦਾ ਹਿਸਾਬ ਨਾ ਕਰੇ ਜੋ ਮੇਰੇ ਕੋਲ ਉਸ ਦੇ ਪੂਰਾ ਕਰਨ ਯੋਗ ਧਨ ਹੈ ਕਿ ਨਹੀਂ? 29ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਜਦ ਉਸ ਨੇ ਨੀਂਹ ਰੱਖੀ ਅਤੇ ਪੂਰਾ ਨਾ ਕਰ ਸਕਿਆ ਤਾਂ ਸਭ ਵੇਖਣ ਵਾਲੇ ਇਹ ਕਹਿ ਕੇ ਉਸਦਾ ਮਜ਼ਾਕ ਉਡਾਉਣ 30ਕਿ ਇਸ ਆਦਮੀ ਨੇ ਸ਼ੁਰੂ ਤਾਂ ਕੀਤਾ ਪਰ ਪੂਰਾ ਨਾ ਕਰ ਸਕਿਆ! 31ਜਾਂ ਕਿਹੜਾ ਰਾਜਾ ਹੈ ਕਿ ਜਦ ਦੂਜੇ ਰਾਜੇ ਨਾਲ ਲੜਨ ਲਈ ਨਿੱਕਲੇ ਤਾਂ ਪਹਿਲਾਂ ਬੈਠ ਕੇ ਸਲਾਹ ਨਾ ਕਰੇ, ਕੀ ਮੈਂ ਦਸ ਹਜ਼ਾਰ ਸੈਨਿਕਾਂ ਨਾਲ ਉਹ ਦਾ ਸਾਹਮਣਾ ਕਰ ਸਕਦਾ ਹਾਂ, ਜਿਸ ਨੇ ਵੀਹ ਹਜ਼ਾਰ ਸੈਨਿਕ ਨਾਲ ਮੇਰੇ ਉੱਤੇ ਚੜ੍ਹਾਈ ਕੀਤੀ ਹੈ? 32ਜੇ ਨਹੀਂ ਤਾਂ ਹਮਲਾਵਰ ਦੇ ਅਜੇ ਦੂਰ ਹੁੰਦਿਆਂ ਉਹ ਆਪਣਾ ਦੂਤ ਭੇਜ ਕੇ ਮੇਲ-ਮਿਲਾਪ ਦੀਆਂ ਸ਼ਰਤਾਂ ਪੁੱਛਦਾ ਹੈ। 33ਸੋ ਇਸੇ ਤਰ੍ਹਾਂ ਤੁਹਾਡੇ ਵਿੱਚੋਂ ਹਰੇਕ ਜੋ ਆਪਣਾ ਸਭ ਕੁਝ? ਨਾ ਤਿਆਗੇ ਉਹ ਮੇਰਾ ਚੇਲਾ ਨਹੀਂ ਹੋ ਸਕਦਾ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ A, ਹਫ਼ਤੇ ਦੇ ਦਿਨਾਂ ਦਾ ਸਾਲ II।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ