Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2026 › ਨਵੰਬਰ 5

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 5 ਨਵੰਬਰ 2026

ਵੀਰਵਾਰ · ਆਮ ਸਮੇਂ ਦਾ 31ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 31ਵੇਂ ਹਫ਼ਤੇ ਦਾ ਵੀਰਵਾਰ

ਆਮ ਦਿਨ · ਉਪਾਸਨਾ ਦਾ ਰੰਗ: ਹਰਾ

ਦਿਨ ਦੇ ਪਾਠ

ਪਹਿਲਾ ਪਾਠ

ਫਿਲਿੱ 3:3–8

3ਕਿਉਂ ਜੋ ਸੁੰਨਤੀ ਤਾਂ ਅਸੀਂ ਹਾਂ ਜਿਹੜੇ ਪਰਮੇਸ਼ੁਰ ਦੇ ਆਤਮਾ ਨਾਲ ਭਜਨ ਕਰਦੇ ਹਾਂ ਅਤੇ ਮਸੀਹ ਯਿਸੂ ਦੇ ਉੱਤੇ ਅਭਮਾਨ ਕਰਦੇ ਹਾਂ ਅਤੇ ਸਰੀਰ ਦਾ ਆਸਰਾ ਨਹੀਂ ਰੱਖਦੇ। 4ਭਾਵੇਂ ਮੈਂ ਸਰੀਰ ਦਾ ਵੀ ਆਸਰਾ ਰੱਖ ਸਕਦਾ। ਜੇ ਹੋਰ ਕੋਈ ਆਪਣੇ ਭਾਣੇ ਸਰੀਰ ਦਾ ਆਸਰਾ ਰੱਖ ਸਕਦਾ ਹੈ ਤਾਂ ਮੈਂ ਵਧੇਰੇ ਕਰ ਸਕਦਾ ਹਾਂ। 5ਜਨਮ ਤੋਂ ਅੱਠਵੇਂ ਦਿਨ ਦਾ ਸੁੰਨਤ ਕੀਤਾ ਹੋਇਆ ਮੈਂ ਇਸਰਾਏਲ ਦੇ ਵੰਸ਼ ਅਤੇ ਬਿਨਯਾਮੀਨ ਦੇ ਗੋਤ ਵਿੱਚੋਂ ਅਤੇ ਇਬਰਾਨੀਆਂ ਦਾ ਇਬਰਾਨੀ ਹਾਂ। ਬਿਵਸਥਾ ਦੀ ਪੁੱਛੋ ਤਾਂ ਫ਼ਰੀਸੀ। 6ਅਣਖ ਦੀ ਪੁੱਛੋਂ ਤਾਂ ਕਲੀਸਿਯਾ ਦਾ ਸਤਾਉਣ ਵਾਲਾ। ਬਿਵਸਥਾ ਦੀ ਧਾਰਮਿਕਤਾ ਦੀ ਪੁੱਛੋ ਤਾਂ ਨਿਰਦੋਸ਼। 7ਪਰ ਜਿਹੜੀਆਂ ਗੱਲਾਂ ਮੇਰੇ ਲਾਭ ਦੀਆਂ ਸਨ ਮੈਂ ਉਨ੍ਹਾਂ ਨੂੰ ਮਸੀਹ ਦੇ ਕਾਰਨ ਹਾਨੀ ਦੀਆਂ ਸਮਝਿਆ। 8ਸਗੋਂ ਮਸੀਹ ਯਿਸੂ ਆਪਣੇ ਪ੍ਰਭੂ ਦੇ ਗਿਆਨ ਦੀ ਉੱਤਮਤਾਈ ਦੇ ਕਾਰਨ ਸਾਰਿਆਂ ਗੱਲਾਂ ਨੂੰ ਮੈਂ ਹਾਨੀ ਦੀਆਂ ਹੀ ਸਮਝਦਾ ਹਾਂ ਅਤੇ ਉਹ ਦੀ ਖਾਤਰ ਮੈਂ ਇੰਨ੍ਹਾਂ ਸਭਨਾਂ ਗੱਲਾਂ ਦੀ ਹਾਨ ਝੱਲੀ ਅਤੇ ਉਨ੍ਹਾਂ ਨੂੰ ਕੂੜਾ ਸਮਝਦਾ ਹਾਂ ਜੋ ਮੈਂ ਮਸੀਹ ਨੂੰ ਪਾ ਲਵਾਂ।

ਜਵਾਬੀ ਭਜਨ

ਜ਼ਬੂ 105:2–7

2ਉਹ ਨੂੰ ਗਾਓ, ਉਸ ਲਈ ਭਜਨ ਗਾਓ, ਉਹ ਦੇ ਸਾਰੇ ਅਚਰਜ਼ ਕੰਮਾਂ ਉੱਤੇ ਧਿਆਨ ਕਰੋ! 3ਉਹ ਦੇ ਪਵਿੱਤਰ ਨਾਮ ਉੱਤੇ ਮਾਣ ਕਰੋ, ਯਹੋਵਾਹ ਦੇ ਖੋਜ਼ੀਆਂ ਦੇ ਮਨ ਅਨੰਦ ਹੋਣ! 4ਯਹੋਵਾਹ ਤੇ ਉਹ ਦੇ ਸਮਰੱਥ ਦੀ ਭਾਲ ਕਰੋ, ਉਹ ਦੇ ਦਰਸ਼ਣ ਨੂੰ ਲਗਾਤਾਰ ਲੋਚੋ। 5ਉਹ ਦੇ ਅਚਰਜ਼ ਕੰਮਾਂ ਨੂੰ ਜਿਹੜੇ ਉਸ ਨੇ ਕੀਤੇ ਹਨ ਚੇਤੇ ਰੱਖੋ, ਉਹ ਦੇ ਅਚੰਭਿਆਂ ਨੂੰ ਅਤੇ ਉਹ ਦੇ ਮੂੰਹ ਦੇ ਨਿਯਮਾਂ ਨੂੰ ਵੀ। 6ਹੇ ਉਹ ਦੇ ਦਾਸ ਅਬਰਾਹਾਮ ਦੇ ਵੰਸ਼, ਹੇ ਯਾਕੂਬ ਦੀ ਸੰਤਾਨ, ਜਿਹੜੇ ਉਹ ਦੇ ਚੁਣੇ ਹੋਏ ਹੋ, 7ਉਹੋ ਯਹੋਵਾਹ ਸਾਡਾ ਪਰਮੇਸ਼ੁਰ ਹੈ, ਸਾਰੀ ਧਰਤੀ ਵਿੱਚ ਉਹ ਦੇ ਨਿਆਂ ਹਨ!

ਇੰਜੀਲ

ਲੂਕਾ 15:1–10

1ਬਹੁਤ ਸਾਰੇ ਚੂੰਗੀ ਲੈਣ ਵਾਲੇ ਅਤੇ ਪਾਪੀ, ਯਿਸੂ ਦੀ ਸੁਣਨ ਲਈ ਉਸ ਦੇ ਕੋਲ ਆਉਂਦੇ ਸਨ। 2ਫ਼ਰੀਸੀ ਅਤੇ ਉਪਦੇਸ਼ਕ ਕੁੜ੍ਹਨ ਲੱਗੇ ਅਤੇ ਕਿਹਾ ਜੋ ਇਹ ਤਾਂ ਪਾਪੀਆਂ ਨੂੰ ਕਬੂਲ ਕਰਦਾ ਅਤੇ ਉਨ੍ਹਾਂ ਨਾਲ ਖਾਂਦਾ ਹੈ! 3ਫਿਰ ਯਿਸੂ ਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਦੇ ਕੇ ਆਖਿਆ, 4ਤੁਹਾਡੇ ਵਿੱਚੋਂ ਉਹ ਕਿਹੜਾ ਮਨੁੱਖ ਹੈ ਜਿਸ ਦੇ ਕੋਲ ਸੌ ਭੇਡਾਂ ਹੋਣ ਅਤੇ ਜੇ ਉਨ੍ਹਾਂ ਵਿੱਚੋਂ ਇੱਕ ਗੁਆਚ ਜਾਵੇ ਤਾਂ ਉਹ ਨੜਿੰਨਵਿਆਂ ਨੂੰ ਉਜਾੜ ਵਿੱਚ ਛੱਡ ਕੇ ਉਸ ਗੁਆਚੀ ਹੋਈ ਦੀ ਭੇਡ ਦੀ ਖ਼ੋਜ ਵਿੱਚ ਨਾ ਜਾਵੇ ਜਦ ਤੱਕ ਉਹ ਉਸ ਨੂੰ ਨਾ ਲੱਭੇ? 5ਅਤੇ ਜਦ ਲੱਭ ਪਵੇ ਤਾਂ ਉਹ ਖੁਸ਼ੀ ਨਾਲ ਉਸ ਨੂੰ ਆਪਣਿਆਂ ਮੋਢਿਆਂ ਉੱਤੇ ਚੁੱਕ ਲੈਂਦਾ ਹੈ, 6ਅਤੇ ਘਰ ਜਾ ਕੇ ਆਪਣੇ ਮਿੱਤਰਾਂ ਅਤੇ ਗੁਆਂਢੀਆਂ ਨੂੰ ਬੁਲਾਉਂਦਾ ਅਤੇ ਉਨ੍ਹਾਂ ਨੂੰ ਆਖਦਾ ਹੈ ਕਿ ਮੇਰੇ ਨਾਲ ਖੁਸ਼ੀ ਮਨਾਓ ਕਿਉਂ ਜੋ ਮੈਨੂੰ ਆਪਣੀ ਗੁਆਚੀ ਹੋਈ ਭੇਡ ਲੱਭ ਗਈ ਹੈ। 7ਮੈਂ ਤੁਹਾਨੂੰ ਆਖਦਾ ਹਾਂ ਜੋ ਇਸੇ ਤਰ੍ਹਾਂ ਸਵਰਗ ਵਿੱਚ ਵੀ ਇੱਕ ਤੋਬਾ ਕਰਨ ਵਾਲੇ ਪਾਪੀ ਕੇ ਕਾਰਨ ਬਹੁਤ ਖੁਸ਼ੀ ਹੋਵੇਗੀ, ਜਿੰਨੀ ਕਿ ਉਨ੍ਹਾਂ ਨੜਿੰਨਵਿਆਂ ਧਰਮੀਆਂ ਦੇ ਕਾਰਨ ਨਹੀਂ ਜਿਨ੍ਹਾਂ ਨੂੰ ਤੋਬਾ ਕਰਨ ਦੀ ਲੋੜ ਨਹੀਂ ਹੈ। 8ਜਾਂ ਕਿਹੜੀ ਔਰਤ ਹੈ ਜਿਹ ਦੇ ਕੋਲ ਦੱਸ ਸਿੱਕੇ ਹੋਣ ਅਤੇ ਜੇ ਇੱਕ ਸਿੱਕਾ ਗੁਆਚ ਜਾਵੇ ਤਾਂ ਉਹ ਦੀਵਾ ਜਗ੍ਹਾ ਕੇ ਅਤੇ ਘਰ ਦੀ ਸਾਫ਼ ਸਫ਼ਾਈ ਕਰ ਕੇ ਉਹ ਨੂੰ ਯਤਨ ਨਾਲ ਲੱਭਦੀ ਹੈ, ਜਦ ਤੱਕ ਉਸ ਨੂੰ ਨਾ ਲੱਭੇ? 9ਅਤੇ ਜਦ ਲੱਭ ਲਏ ਤਾਂ ਆਪਣੀਆਂ ਸਹੇਲੀਆਂ ਅਤੇ ਗੁਆਂਢਣਾ ਨੂੰ ਬੁਲਾ ਕੇ ਆਖਦੀ ਹੈ, ਮੇਰੇ ਨਾਲ ਖੁਸ਼ੀ ਮਨਾਓ ਕਿਉਂ ਜੋ ਮੈਂ ਆਪਣਾ ਗੁਆਚਿਆ ਹੋਇਆ ਸਿੱਕਾ ਲੱਭ ਲਿਆ ਹੈ। 10ਮੈਂ ਤੁਹਾਨੂੰ ਆਖਦਾ ਹਾਂ ਜੋ ਇੱਕ ਤੋਬਾ ਕਰਨ ਵਾਲੇ ਪਾਪੀ ਦੇ ਕਾਰਨ ਇਸੇ ਤਰ੍ਹਾਂ ਪਰਮੇਸ਼ੁਰ ਦਿਆਂ ਦੂਤਾਂ ਦੇ ਅੱਗੇ ਖੁਸ਼ੀ ਹੁੰਦੀ ਹੈ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ A, ਹਫ਼ਤੇ ਦੇ ਦਿਨਾਂ ਦਾ ਸਾਲ II।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ