Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2026 › ਨਵੰਬਰ 5

ਆਰਥੋਡਾਕਸ ਕੈਲੰਡਰ · 23 ਅਕਤੂਬਰ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 5 ਨਵੰਬਰ 2026

ਵੀਰਵਾਰ · ਪੰਤੇਕੁਸਤ ਤੋਂ ਬਾਅਦ 23ਵਾਂ ਹਫ਼ਤਾ · ਸੁਰ 5

ਤਿਉਹਾਰ ਅਤੇ ਸੰਤ

Holy Apostle James, the Brother of the Lord († ca.63)

ਵਰਤ

ਕੋਈ ਵਰਤ ਨਹੀਂ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

1 ਥੱਸ 2:9–14

9ਹੇ ਭਰਾਵੋ, ਸਾਡੀ ਮਿਹਨਤ ਤੁਹਾਨੂੰ ਚੇਤੇ ਤਾਂ ਹੋਵੇਗੀ ਕਿ ਅਸੀਂ ਇਸ ਲਈ ਕਿ ਤੁਹਾਡੇ ਵਿੱਚੋਂ ਕਿਸੇ ਉੱਤੇ ਬੋਝ ਨਾ ਬਣੀਏ ਰਾਤ-ਦਿਨ ਕੰਮ-ਧੰਦਾ ਕਰ ਕੇ, ਤੁਹਾਨੂੰ ਪਰਮੇਸ਼ੁਰ ਦੀ ਖੁਸ਼ਖਬਰੀ ਸੁਣਾਈ। 10ਪਰਮੇਸ਼ੁਰ ਅਤੇ ਤੁਸੀਂ ਦੋਵੇਂ ਗਵਾਹ ਹੋ ਕਿ ਤੁਹਾਡੇ ਨਾਲ ਜੋ ਵਿਸ਼ਵਾਸੀ ਹੋ, ਸਾਡਾ ਵਰਤਾਵਾ ਕਿੰਨ੍ਹਾਂ ਪਵਿੱਤਰ, ਧਾਰਮਿਕਤਾ ਅਤੇ ਨਿਰਦੋਸ਼ਤਾ ਸਹਿਤ ਸੀ। 11ਸੋ ਤੁਸੀਂ ਜਾਣਦੇ ਹੋ ਕਿ ਜਿਵੇਂ ਪਿਤਾ ਆਪਣੇ ਬੱਚਿਆਂ ਨੂੰ ਤਿਵੇਂ ਅਸੀਂ ਤੁਹਾਡੇ ਵਿੱਚੋਂ ਇੱਕ-ਇੱਕ ਨੂੰ ਕਿਵੇਂ ਉਪਦੇਸ਼ ਅਤੇ ਦਿਲਾਸਾ ਦਿੰਦੇ ਅਤੇ ਸਮਝਾਉਂਦੇ ਰਹੇ। 12ਤਾਂ ਜੋ ਤੁਸੀਂ ਪਰਮੇਸ਼ੁਰ ਦੇ ਯੋਗ ਚਾਲ ਚੱਲੋ ਜਿਹੜਾ ਤੁਹਾਨੂੰ ਆਪਣੇ ਰਾਜ ਅਤੇ ਮਹਿਮਾ ਵਿੱਚ ਸੱਦਦਾ ਹੈ। 13ਇਸ ਕਾਰਨ ਅਸੀਂ ਵੀ ਹਰ ਰੋਜ਼ ਪਰਮੇਸ਼ੁਰ ਦਾ ਧੰਨਵਾਦ ਕਰਦੇ ਹਾਂ ਕਿ ਜਦ ਤੁਹਾਨੂੰ ਪਰਮੇਸ਼ੁਰ ਦਾ ਸੁਣਿਆ ਹੋਇਆ ਬਚਨ ਸਾਡੇ ਕੋਲੋਂ ਮਿਲਿਆ ਤਾਂ ਤੁਸੀਂ ਉਸ ਨੂੰ ਮਨੁੱਖਾਂ ਦਾ ਬਚਨ ਕਰਕੇ ਨਹੀਂ ਸਗੋਂ ਜਿਵੇਂ ਉਹ ਸੱਚੀਂ-ਮੁੱਚੀ ਪਰਮੇਸ਼ੁਰ ਦਾ ਬਚਨ ਹੈ ਮੰਨ ਕੇ ਕਬੂਲ ਕੀਤਾ ਅਤੇ ਉਹ ਤੁਹਾਡੇ ਵਿਸ਼ਵਾਸੀਆਂ ਵਿੱਚ ਕੰਮ ਵੀ ਕਰਦਾ ਹੈ। 14ਕਿਉਂ ਜੋ ਹੇ ਭਰਾਵੋ, ਤੁਸੀਂ ਪਰਮੇਸ਼ੁਰ ਦੀਆਂ ਉਹਨਾਂ ਕਲੀਸਿਯਾਵਾਂ ਵਰਗੇ ਹੋਏ ਹੋ, ਜਿਹੜੀਆਂ ਮਸੀਹ ਯਿਸੂ ਦੀਆਂ ਯਹੂਦਿਯਾ ਵਿੱਚ ਹਨ ਇਸ ਲਈ ਜੋ ਉਹਨਾਂ ਵਾਂਗੂੰ ਤੁਸੀਂ ਵੀ ਆਪਣੀ ਕੌਮ ਵਾਲਿਆਂ ਦੇ ਹੱਥੋਂ ਓਸੇ ਤਰ੍ਹਾਂ ਦੁੱਖ ਝੱਲੇ ਸਨ, ਜਿਵੇਂ ਉਹਨਾਂ ਨੇ ਯਹੂਦੀਆਂ ਕੋਲੋਂ ਝੱਲੇ ਸਨ।

ਪੱਤ੍ਰੀ (ਸੰਤ ਯਾਕੂਬ ਲਈ)

ਗਲਾ 1:11–19

11ਹੇ ਭਰਾਵੋ, ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਜਾਣ ਲਓ ਕਿ ਜਿਹੜੀ ਖੁਸ਼ਖਬਰੀ ਮੈਂ ਤੁਹਾਨੂੰ ਸੁਣਾਈ ਉਹ ਮਨੁੱਖ ਦੇ ਵਲੋਂ ਨਹੀਂ ਹੈ। 12ਉਹ ਮੈਨੂੰ ਨਾ ਤਾਂ ਕਿਸੇ ਇਨਸਾਨ ਕੋਲੋਂ ਮਿਲੀ, ਅਤੇ ਨਾ ਮੈਂਨੂੰ ਇਹ ਸਿਖਾਈ ਗਈ ਸਗੋਂ ਯਿਸੂ ਮਸੀਹ ਦੇ ਪਰਕਾਸ਼ ਦੇ ਰਾਹੀਂ ਮੈਨੂੰ ਪ੍ਰਾਪਤ ਹੋਈ। 13ਕਿਉਂ ਜੋ ਯਹੂਦੀਆਂ ਦੇ ਮਤ ਜੋ ਮੇਰਾ ਪਹਿਲਾਂ ਚਾਲ-ਚਲਣ ਸੀ, ਤੁਸੀਂ ਉਹ ਦੀ ਖ਼ਬਰ ਸੁਣ ਹੀ ਲਈ ਭਈ ਮੈਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਬਹੁਤ ਸਤਾਉਂਦਾ ਅਤੇ ਨਾਸ ਕਰਦਾ ਸੀ। 14ਅਤੇ ਆਪਣੇ ਪੁਰਖਿਆਂ ਦੀਆਂ ਰੀਤਾਂ ਲਈ ਬੜਾ ਅਣਖੀ ਹੋ ਕੇ ਮੈਂ ਯਹੂਦੀਆਂ ਦੇ ਧਰਮ ਵਿੱਚ ਆਪਣੀ ਕੌਮ ਦੇ ਮੰਨਣ ਵਾਲਿਆਂ ਨਾਲੋਂ ਜਿਆਦਾ ਉਤਸ਼ਾਹੀ ਸੀ। 15ਪਰ ਜਿਸ ਪਰਮੇਸ਼ੁਰ ਨੇ ਮੈਨੂੰ ਮੇਰੀ ਮਾਤਾ ਦੀ ਕੁੱਖੋਂ ਹੀ ਵੱਖਰਾ ਕੀਤਾ, ਅਤੇ ਜਦੋਂ ਉਹ ਦੀ ਮਰਜ਼ੀ ਪੂਰੀ ਹੋਈ ਉਸ ਨੇ ਮੈਨੂੰ ਆਪਣੀ ਵੱਡੀ ਕਿਰਪਾ ਨਾਲ ਸੱਦਿਆ। 16ਕਿ ਆਪਣੇ ਪੁੱਤਰ ਦਾ ਮੇਰੇ ਵਿੱਚ ਪਰਕਾਸ਼ ਕਰੇ ਕਿ ਮੈਂ ਉਹ ਦੀ ਖੁਸ਼ਖਬਰੀ ਪਰਾਈਆਂ ਕੌਮਾਂ ਵਿੱਚ ਸੁਣਾਵਾਂ ਤਦ ਮੈਂ ਮਾਸ ਅਤੇ ਲਹੂ ਤੋਂ ਸਲਾਹ ਨਾ ਲਈ, 17ਅਤੇ ਨਾ ਯਰੂਸ਼ਲਮ ਵਿੱਚ ਉਹਨਾਂ ਕੋਲ ਗਿਆ ਜਿਹੜੇ ਮੇਰੇ ਤੋਂ ਪਹਿਲਾਂ ਰਸੂਲ ਬਣੇ ਸਨ ਸਗੋਂ ਮੈਂ ਅਰਬ ਨੂੰ ਚੱਲਿਆ ਗਿਆ ਅਤੇ ਫੇਰ ਦੰਮਿਸ਼ਕ ਨੂੰ ਮੁੜ ਆਇਆ। 18ਤਦ ਤਿੰਨਾਂ ਸਾਲਾਂ ਦੇ ਪਿੱਛੋਂ ਕੇਫ਼ਾਸ ਦੇ ਨਾਲ ਮੁਲਾਕਾਤ ਕਰਨ ਲਈ ਮੈਂ ਯਰੂਸ਼ਲਮ ਨੂੰ ਗਿਆ ਅਤੇ ਉਹ ਦੇ ਕੋਲ ਪੰਦਰਾਂ ਦਿਨ ਰਿਹਾ। 19ਪਰ ਪ੍ਰਭੂ ਦੇ ਭਰਾ ਯਾਕੂਬ ਤੋਂ ਬਿਨ੍ਹਾਂ ਮੈਂ ਰਸੂਲਾਂ ਵਿੱਚੋਂ ਕਿਸੇ ਹੋਰ ਨੂੰ ਨਹੀਂ ਵੇਖਿਆ।

ਇੰਜੀਲ

ਲੂਕਾ 9:49–56

49ਯੂਹੰਨਾ ਨੇ ਉਸ ਨੂੰ ਆਖਿਆ, ਸੁਆਮੀ ਜੀ ਅਸੀਂ ਇੱਕ ਮਨੁੱਖ ਨੂੰ ਤੇਰੇ ਨਾਮ ਵਿੱਚ ਭੂਤ ਨੂੰ ਕੱਢਦੇ ਵੇਖਿਆ ਅਤੇ ਉਹ ਨੂੰ ਰੋਕਿਆ ਇਸ ਲਈ ਜੋ ਉਹ ਸਾਡੇ ਨਾਲ ਤੇਰੇ ਮਗਰ ਨਹੀਂ ਚੱਲਦਾ। 50ਪਰ ਯਿਸੂ ਨੇ ਉਸ ਨੂੰ ਆਖਿਆ, ਕਿ ਉਸ ਨੂੰ ਨਾ ਰੋਕੋ ਕਿਉਂਕਿ ਜਿਹੜਾ ਤੁਹਾਡੇ ਵਿਰੁੱਧ ਨਹੀਂ ਉਹ ਤੁਹਾਡੇ ਨਾਲ ਹੈ। 51ਇਹ ਹੋਇਆ ਕਿ ਜਦ ਉਸ ਦੇ ਸਵਰਗ ਉੱਠਾਏ ਜਾਣ ਦੇ ਦਿਨ ਸੰਪੂਰਨ ਹੋਣ ਲੱਗੇ ਤਾਂ ਉਸ ਨੇ ਯਰੂਸ਼ਲਮ ਨੂੰ ਜਾਣ ਲਈ ਆਪਣਾ ਪੂਰਾ ਮਨ ਬਣਾਇਆ। 52ਅਤੇ ਆਪਣੇ ਅੱਗੇ ਸੰਦੇਸ਼ਵਾਹਕ ਭੇਜੇ ਅਤੇ ਉਹ ਤੁਰ ਦੇ ਸਾਮਰਿਯਾ ਦੇ ਇੱਕ ਪਿੰਡ ਵਿੱਚ ਪਹੁੰਚੇ ਤਾਂ ਜੋ ਉਸ ਦੇ ਲਈ ਤਿਆਰੀ ਕਰਨ। 53ਪਰ ਉਨ੍ਹਾਂ ਨੇ ਉਸ ਨੂੰ ਸਵੀਕਾਰ ਨਾ ਕੀਤਾ ਇਸ ਲਈ ਜੋ ਉਹ ਯਰੂਸ਼ਲਮ ਦੀ ਵੱਲ ਜਾਣ ਨੂੰ ਸੀ। 54ਅਤੇ ਉਸ ਦੇ ਚੇਲੇ ਯਾਕੂਬ ਅਤੇ ਯੂਹੰਨਾ ਨੇ ਇਹ ਵੇਖ ਕੇ ਕਿਹਾ, ਪ੍ਰਭੂ ਜੀ ਜੇਕਰ ਤੇਰੀ ਮਰਜ਼ੀ ਹੈ ਤਾਂ ਕਿ ਅਸੀਂ ਹੁਕਮ ਕਰੀਏ ਜੋ ਅਕਾਸ਼ ਤੋਂ ਅੱਗ ਬਰਸੇ ਅਤੇ ਇਨ੍ਹਾਂ ਦਾ ਨਾਸ ਕਰੇ? 55ਪਰ ਉਸ ਨੇ ਮੁੜ ਕੇ ਉਨ੍ਹਾਂ ਨੂੰ ਝਿੜਕਿਆ। 56ਅਤੇ ਉਹ ਕਿਸੇ ਹੋਰ ਪਿੰਡ ਨੂੰ ਚੱਲੇ ਗਏ।

ਇੰਜੀਲ (ਸੰਤ ਯਾਕੂਬ ਲਈ)

ਮੱਤੀ 13:54–58

54ਅਤੇ ਆਪਣੇ ਦੇਸ ਵਿੱਚ ਆ ਕੇ ਉਨ੍ਹਾਂ ਦੇ ਪ੍ਰਾਰਥਨਾ ਘਰ ਵਿੱਚ ਉਨ੍ਹਾਂ ਨੂੰ ਅਜਿਹਾ ਉਪਦੇਸ਼ ਦਿੰਦਾ ਸੀ ਕਿ ਉਹ ਹੈਰਾਨ ਹੋ ਕੇ ਕਹਿਣ ਲੱਗੇ, ਕਿ ਇਸ ਮਨੁੱਖ ਨੂੰ ਇਹ ਗਿਆਨ ਅਤੇ ਇਹ ਅਚਰਜ਼ ਸ਼ਕਤੀ ਕਿੱਥੋਂ ਪ੍ਰਾਪਤ ਹੋਈ? 55ਕੀ, ਇਹ ਤਰਖਾਣ ਦਾ ਪੁੱਤਰ ਨਹੀਂ ਅਤੇ ਇਹ ਦੀ ਮਾਂ ਮਰਿਯਮ ਨਹੀਂ ਕਹਾਉਂਦੀ ਅਤੇ ਇਹ ਦੇ ਭਰਾ ਯਾਕੂਬ, ਯੂਸੁਫ਼, ਸ਼ਮਊਨ ਅਤੇ ਯਹੂਦਾ ਨਹੀਂ ਹਨ? 56ਅਤੇ ਉਹ ਦੀਆਂ ਸਾਰੀਆਂ ਭੈਣਾਂ ਸਾਡੇ ਕੋਲ ਨਹੀਂ ਹਨ? ਫੇਰ ਉਹ ਨੂੰ ਇਹ ਸਭ ਕੁਝ ਕਿੱਥੋਂ ਮਿਲਿਆ? 57ਇਸ ਤਰ੍ਹਾਂ ਉਨ੍ਹਾਂ ਉਸ ਤੋਂ ਠੋਕਰ ਖਾਧੀ। ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, ਨਬੀ ਦਾ ਆਪਣੇ ਦੇਸ ਅਤੇ ਆਪਣੇ ਪਰਿਵਾਰ ਤੋਂ ਇਲਾਵਾ ਹਰੇਕ ਜਗ੍ਹਾ ਆਦਰ ਹੁੰਦਾ ਹੈ। 58ਅਤੇ ਉਸ ਨੇ ਉਨ੍ਹਾਂ ਦੇ ਅਵਿਸ਼ਵਾਸ ਦੇ ਕਾਰਨ ਉੱਥੇ ਬਹੁਤ ਅਚਰਜ਼ ਕੰਮ ਨਹੀਂ ਕੀਤੇ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਕਤੂਬਰ 23 ਸਿਵਲ ਕੈਲੰਡਰ ਦਾ ਨਵੰਬਰ 5 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ