Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2026 › ਨਵੰਬਰ 6

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 6 ਨਵੰਬਰ 2026

ਸ਼ੁੱਕਰਵਾਰ · ਆਮ ਸਮੇਂ ਦਾ 31ਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਆਮ ਸਮੇਂ ਦੇ 31ਵੇਂ ਹਫ਼ਤੇ ਦਾ ਸ਼ੁੱਕਰਵਾਰ

ਆਮ ਦਿਨ · ਉਪਾਸਨਾ ਦਾ ਰੰਗ: ਹਰਾ

ਵਰਤ ਅਤੇ ਤੋਬਾ

ਤੋਬਾ ਦਾ ਦਿਨ

ਹਰ ਸ਼ੁੱਕਰਵਾਰ ਤੋਬਾ ਦਾ ਦਿਨ ਹੈ; ਹਰ ਬਿਸ਼ਪ ਕਾਨਫ਼ਰੰਸ ਤੈਅ ਕਰਦੀ ਹੈ ਕਿ ਇਸ ਨੂੰ ਕਿਵੇਂ ਮਨਾਉਣਾ ਹੈ: ਮਾਸ ਤੋਂ ਪਰਹੇਜ਼ ਜਾਂ ਤੋਬਾ ਦਾ ਕੋਈ ਹੋਰ ਕੰਮ। ਵਰਤ 18 ਤੋਂ 59 ਸਾਲ ਤੱਕ, ਪਰਹੇਜ਼ 14 ਸਾਲ ਤੋਂ ਲਾਜ਼ਮੀ ਹੈ।

ਦਿਨ ਦੇ ਪਾਠ

ਪਹਿਲਾ ਪਾਠ

ਫਿਲਿੱ 3:17–4:1

17ਹੇ ਭਰਾਵੋ, ਤੁਸੀਂ ਰਲ ਕੇ ਮੇਰੀ ਰੀਸ ਕਰੋ ਅਤੇ ਉਨ੍ਹਾਂ ਵੱਲ ਧਿਆਨ ਰੱਖੋ ਜੋ ਇਹੋ ਜਿਹੀ ਚਾਲ ਚੱਲਦੇ ਹਨ ਜਿਵੇਂ ਅਸੀਂ ਤੁਹਾਡੇ ਲਈ ਨਮੂਨੇ ਹਾਂ। 18ਕਿਉਂਕਿ ਬਹੁਤੇ ਅਜਿਹੇ ਚੱਲਣ ਵਾਲੇ ਹਨ ਜਿੰਨ੍ਹਾ ਦੀ ਗੱਲ ਕਈ ਵਾਰ ਮੈਂ ਤੁਹਾਡੇ ਨਾਲ ਕੀਤੀ ਹੈ ਅਤੇ ਹੁਣ ਵੀ ਹੰਝੂਆਂ ਨਾਲ ਆਖਦਾ ਹਾਂ ਜੋ ਓਹ ਮਸੀਹ ਦੀ ਸਲੀਬ ਦੇ ਵੈਰੀ ਹਨ। 19ਜਿਨ੍ਹਾਂ ਦਾ ਅੰਤ ਬਿਨਾਸ ਹੈ, ਜਿਹਨਾਂ ਦਾ ਈਸ਼ਵਰ ਢਿੱਡ ਹੈ, ਜਿਨ੍ਹਾਂ ਦਾ ਘਮੰਡ ਆਪਣੀ ਸ਼ਰਮ ਉੱਤੇ ਹੈ, ਜਿਨ੍ਹਾਂ ਦਾ ਮਨ ਪ੍ਰਿਥਵੀ ਦੀਆਂ ਵਸਤਾਂ ਉੱਤੇ ਲੱਗਿਆ ਹੋਇਆ ਹੈ। 20ਕਿਉਂ ਜੋ ਅਸੀਂ ਸਵਰਗ ਦੀ ਪਰਜਾ ਹਾਂ ਜਿੱਥੋਂ ਅਸੀਂ ਇੱਕ ਮੁਕਤੀਦਾਤੇ ਅਰਥਾਤ ਪ੍ਰਭੂ ਯਿਸੂ ਮਸੀਹ ਦੀ ਉਡੀਕ ਵੀ ਕਰਦੇ ਹਾਂ। 21ਜਿਹੜਾ ਆਪਣੀ ਸ਼ਕਤੀ ਦੇ ਅਨੁਸਾਰ ਜਿਹ ਦੇ ਨਾਲ ਉਹ ਸਭਨਾਂ ਵਸਤਾਂ ਨੂੰ ਆਪਣੇ ਵੱਸ ਵਿੱਚ ਕਰ ਸਕਦਾ ਹੈ ਸਾਡੇ ਨਿਮਾਣੇ ਸਰੀਰ ਨੂੰ ਬਦਲ ਕੇ ਆਪਣੇ ਤੇਜ ਦੇ ਸਰੀਰ ਦੀ ਤਰ੍ਹਾਂ ਬਣਾਵੇਗਾ। 4:1ਹੇ ਮੇਰੇ ਪਿਆਰੇ ਭਰਾਵੋ, ਜਿੰਨ੍ਹਾ ਨੂੰ ਮੈਂ ਬਹੁਤ ਲੋਚਦਾ ਹਾਂ ਜੋ ਮੇਰਾ ਅਨੰਦ ਅਤੇ ਮੁਕਟ ਹੋ, ਤੁਸੀਂ ਇਸੇ ਤਰ੍ਹਾਂ ਹੇ ਪਿਆਰਿਓ, ਪ੍ਰਭੂ ਵਿੱਚ ਦ੍ਰਿੜ੍ਹ ਰਹੋ।

ਜਵਾਬੀ ਭਜਨ

ਜ਼ਬੂ 122:1–2, 4–5

1ਦਾਊਦ ਦਾ ਯਾਤਰਾ ਦਾ ਗੀਤ ਮੈਂ ਖੁਸ਼ ਹੋਇਆ ਜਦ ਓਹ ਮੈਨੂੰ ਆਖਣ ਲੱਗੇ, ਆਓ ਯਹੋਵਾਹ ਦੇ ਘਰ ਨੂੰ ਚੱਲੀਏ! 2ਹੇ ਯਰੂਸ਼ਲਮ, ਸਾਡੇ ਪੈਰ ਤੇਰੇ ਫਾਟਕਾਂ ਦੇ ਅੰਦਰ ਖੜ੍ਹੇ ਹਨ। 4ਜਿੱਥੇ ਗੋਤ, ਹਾਂ, ਯਹੋਵਾਹ ਦੇ ਗੋਤ ਇਸਰਾਏਲ ਦੀ ਸਾਖੀ ਦੇਣ ਲਈ ਚੜ੍ਹ ਜਾਂਦੇ ਹਨ, ਤਾਂ ਜੋ ਓਹ ਯਹੋਵਾਹ ਦੇ ਨਾਮ ਦਾ ਧੰਨਵਾਦ ਕਰਨ। 5ਉੱਥੇ ਤਾਂ ਨਿਆਂ ਲਈ ਸਿੰਘਾਸਣ, ਦਾਊਦ ਦੇ ਘਰਾਣੇ ਦੇ ਸਿੰਘਾਸਣ ਰੱਖੇ ਹੋਏ ਹਨ।

ਇੰਜੀਲ

ਲੂਕਾ 16:1–8

1ਯਿਸੂ ਨੇ ਚੇਲਿਆਂ ਨੂੰ ਆਖਿਆ ਕਿ ਇੱਕ ਧਨਵਾਨ ਆਦਮੀ ਸੀ ਜਿਸ ਦਾ ਇੱਕ ਭੰਡਾਰੀ ਸੀ ਅਤੇ ਉਸ ਦੀ ਸ਼ਿਕਾਇਤ ਧਨਵਾਨ ਕੋਲ ਕੀਤੀ ਗਈ ਕਿ ਉਹ ਤੇਰਾ ਮਾਲ ਉਡਾਉਂਦਾ ਹੈ। 2ਤਦ ਉਸ ਧਨਵਾਨ ਨੇ ਉਸ ਨੂੰ ਬੁਲਾ ਕੇ ਆਖਿਆ, ਇਹ ਕੀ ਹੈ ਜੋ ਮੈਂ ਤੇਰੇ ਬਾਰੇ ਸੁਣਦਾ ਹਾਂ? ਆਪਣੇ ਭੰਡਾਰ ਦਾ ਹਿਸਾਬ ਦੇ ਕਿਉਂ ਜੋ ਤੂੰ ਅੱਗੇ ਨੂੰ ਭੰਡਾਰੀ ਨਹੀਂ ਰਹਿ ਸਕਦਾ। 3ਉਸ ਭੰਡਾਰੀ ਨੇ ਆਪਣੇ ਮਨ ਵਿੱਚ ਕਿਹਾ, ਮੈਂ ਕੀ ਕਰਾਂ ਕਿਉਂ ਜੋ ਮੇਰਾ ਮਾਲਕ ਭੰਡਾਰ ਦੀ ਜ਼ਿੰਮੇਵਾਰੀ ਮੇਰੇ ਤੋਂ ਖ਼ੋਹਣ ਲੱਗਾ ਹੈ? ਕੀ ਮੈਂ ਚਲਾ ਨਹੀਂ ਸਕਦਾ ਅਤੇ ਭੀਖ ਮੰਗਣ ਤੋਂ ਮੈਨੂੰ ਸ਼ਰਮ ਆਉਂਦੀ ਹੈ। 4ਮੈਂ ਸਮਝ ਗਿਆ ਜੋ ਮੈਂ ਕੀ ਕਰਾਂਗਾ ਤਾਂ ਜਿਸ ਵੇਲੇ ਮੈਂ ਭੰਡਾਰੀ ਦੀ ਜ਼ਿੰਮੇਵਾਰੀ ਤੋਂ ਹਟਾਇਆ ਜਾਂਵਾਂ ਤਾਂ ਲੋਕ ਮੈਨੂੰ ਆਪਣਿਆਂ ਘਰਾਂ ਵਿੱਚ ਕਬੂਲ ਕਰਨ। 5ਤਦ ਉਸ ਨੇ ਆਪਣੇ ਮਾਲਕ ਦੇ ਕਰਜ਼ਾਈਆਂ ਨੂੰ ਇੱਕ-ਇੱਕ ਕਰਕੇ ਕੋਲ ਬੁਲਾਇਆ ਅਤੇ ਪਹਿਲੇ ਨੂੰ ਕਿਹਾ, ਤੂੰ ਮੇਰੇ ਮਾਲਕ ਦਾ ਕਿੰਨ੍ਹਾਂ ਕਰਜ਼ਾਈ ਹੈ? 6ਉਸ ਨੇ ਉੱਤਰ ਦਿੱਤਾ ਸੌ ਮਣ ਤੇਲ, ਫਿਰ ਉਸ ਨੇ ਆਖਿਆ ਜੋ ਆਪਣਾ ਖਾਤਾ ਲੈ ਅਤੇ ਬੈਠ ਕੇ ਛੇਤੀ ਪੰਜਾਹ ਮਣ ਲਿਖ। 7ਫਿਰ ਦੂਜੇ ਨੂੰ ਪੁੱਛਿਆ, ਤੂੰ ਕਿੰਨ੍ਹਾਂ ਦੇਣਾ ਹੈ? ਉਸ ਨੇ ਆਖਿਆ, ਸੌ ਮਣ ਕਣਕ। ਉਸ ਨੇ ਉਸ ਨੂੰ ਆਖਿਆ ਜੋ ਆਪਣਾ ਖਾਤਾ ਲੈ ਅਤੇ ਅੱਸੀ ਮਣ ਲਿਖ। 8ਤਦ ਮਾਲਕ ਨੇ ਉਸ ਬੇਈਮਾਨ ਭੰਡਾਰੀ ਦੀ ਵਡਿਆਈ ਕੀਤੀ ਇਸ ਲਈ ਜੋ ਉਸ ਨੇ ਚਲਾਕੀ ਕੀਤੀ ਸੀ, ਕਿਉਂ ਜੋ ਇਸ ਜੁੱਗ ਦੇ ਪੁੱਤਰ ਆਪਣੀ ਪੀੜ੍ਹੀ ਵਿੱਚ ਚਾਨਣ ਦੇ ਪੁੱਤਰਾਂ ਨਾਲੋਂ ਚਲਾਕ ਹਨ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ A, ਹਫ਼ਤੇ ਦੇ ਦਿਨਾਂ ਦਾ ਸਾਲ II।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ