Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2026 › ਨਵੰਬਰ 6

ਆਰਥੋਡਾਕਸ ਕੈਲੰਡਰ · 24 ਅਕਤੂਬਰ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 6 ਨਵੰਬਰ 2026

ਸ਼ੁੱਕਰਵਾਰ · ਪੰਤੇਕੁਸਤ ਤੋਂ ਬਾਅਦ 23ਵਾਂ ਹਫ਼ਤਾ · ਸੁਰ 5

ਤਿਉਹਾਰ ਅਤੇ ਸੰਤ

Martyr Arethas and with him 4299 Martyrs († 523)

ਵਰਤ ਦਾ ਦਿਨ

ਵਰਤ: ਤੇਲ ਨਾਲ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

1 ਥੱਸ 2:14–19

14ਕਿਉਂ ਜੋ ਹੇ ਭਰਾਵੋ, ਤੁਸੀਂ ਪਰਮੇਸ਼ੁਰ ਦੀਆਂ ਉਹਨਾਂ ਕਲੀਸਿਯਾਵਾਂ ਵਰਗੇ ਹੋਏ ਹੋ, ਜਿਹੜੀਆਂ ਮਸੀਹ ਯਿਸੂ ਦੀਆਂ ਯਹੂਦਿਯਾ ਵਿੱਚ ਹਨ ਇਸ ਲਈ ਜੋ ਉਹਨਾਂ ਵਾਂਗੂੰ ਤੁਸੀਂ ਵੀ ਆਪਣੀ ਕੌਮ ਵਾਲਿਆਂ ਦੇ ਹੱਥੋਂ ਓਸੇ ਤਰ੍ਹਾਂ ਦੁੱਖ ਝੱਲੇ ਸਨ, ਜਿਵੇਂ ਉਹਨਾਂ ਨੇ ਯਹੂਦੀਆਂ ਕੋਲੋਂ ਝੱਲੇ ਸਨ। 15ਜਿਹਨਾਂ ਨੇ ਪ੍ਰਭੂ ਯਿਸੂ ਨੂੰ ਅਤੇ ਨਬੀਆਂ ਨੂੰ ਵੀ ਮਾਰ ਸੁੱਟਿਆ ਅਤੇ ਸਾਨੂੰ ਕੱਢ ਦਿੱਤਾ। ਉਹ ਪਰਮੇਸ਼ੁਰ ਨੂੰ ਚੰਗੇ ਨਹੀਂ ਲੱਗਦੇ ਅਤੇ ਸਭਨਾਂ ਮਨੁੱਖਾਂ ਦੇ ਵਿਰੋਧੀ ਹਨ। 16ਉਹ ਸਾਨੂੰ ਪਰਾਈਆਂ ਕੌਮਾਂ ਨਾਲ ਉਨ੍ਹਾਂ ਦੀ ਮੁਕਤੀ ਬਾਰੇ ਗੱਲ ਕਰਨ ਤੋਂ ਰੋਕਦੇ ਹਨ, ਕਿ ਕਿਤੇ ਉਹ ਬਚਾਏ ਨਾ ਜਾਣ ਤਾਂ ਜੋ ਉਹਨਾਂ ਦੇ ਪਾਪਾਂ ਦਾ ਭਾਂਡਾ ਸਦਾ ਭਰਿਆ ਰਹੇ! ਪਰ ਉਹਨਾਂ ਦੇ ਉੱਤੇ ਪਰਮੇਸ਼ੁਰ ਦਾ ਪੂਰਾ ਕ੍ਰੋਧ ਆ ਪਿਆ ਹੈ!। 17ਪਰ ਹੇ ਭਰਾਵੋ, ਅਸੀਂ ਜੋ ਥੋੜ੍ਹਾ ਚਿਰ ਤੁਹਾਡੇ ਤੋਂ ਵਿਛੜੇ ਰਹੇ, ਮਨ ਕਰਕੇ ਨਹੀਂ ਪਰ ਦੇਹ ਕਰਕੇ, ਅਸੀਂ ਵੱਡੀ ਲਾਲਸਾ ਨਾਲ ਤੁਹਾਡਾ ਦਰਸ਼ਣ ਕਰਨ ਲਈ ਬਹੁਤ ਹੀ ਜਤਨ ਕੀਤਾ। 18ਕਿਉਂ ਜੋ ਅਸੀਂ ਅਰਥਾਤ ਮੈਂ ਪੌਲੁਸ ਨੇ ਵਾਰ-ਵਾਰ ਤੁਹਾਡੇ ਕੋਲ ਆਉਣਾ ਚਾਹਿਆ ਪਰ ਸ਼ੈਤਾਨ ਨੇ ਸਾਨੂੰ ਰੋਕੀ ਰੱਖਿਆ। 19ਸਾਡੀ ਆਸ ਜਾਂ ਅਨੰਦ ਜਾਂ ਵਡਿਆਈ ਦਾ ਮੁਕਟ ਕੌਣ ਹੈ? ਕੀ, ਸਾਡੇ ਪ੍ਰਭੂ ਯਿਸੂ ਅੱਗੇ ਤੁਸੀਂ ਹੀ ਨਹੀਂ ਹੋਵੋਗੇ, ਜਦੋਂ ਉਹ ਆਵੇਗਾ?

ਇੰਜੀਲ

ਲੂਕਾ 10:1–15

1ਇਨ੍ਹਾਂ ਗੱਲਾਂ ਤੋਂ ਬਾਅਦ ਪ੍ਰਭੂ ਨੇ ਸੱਤਰ ਹੋਰ ਮਨੁੱਖ ਵੀ ਠਹਿਰਾਏ ਅਤੇ ਹਰ ਨਗਰ ਅਤੇ ਹਰ ਥਾਂ ਜਿੱਥੇ ਆਪ ਜਾਣ ਵਾਲਾ ਸੀ ਉਨ੍ਹਾਂ ਨੂੰ ਦੋ-ਦੋ ਕਰਕੇ ਆਪਣੇ ਅੱਗੇ ਭੇਜਿਆ। 2ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਫ਼ਸਲ ਤਾਂ ਬਹੁਤ ਹੈ ਪਰ ਮਜ਼ਦੂਰ ਥੋੜ੍ਹੇ ਹਨ, ਇਸ ਲਈ ਤੁਸੀਂ ਖੇਤ ਦੇ ਮਾਲਕ ਅੱਗੇ ਬੇਨਤੀ ਕਰੋ ਜੋ ਉਹ ਆਪਣੀ ਫ਼ਸਲ ਵੱਢਣ ਲਈ ਮਜ਼ਦੂਰ ਭੇਜੇ। 3ਜਾਓ ਵੇਖੋ, ਮੈਂ ਤੁਹਾਨੂੰ ਲੇਲਿਆਂ ਵਾਂਗੂੰ ਬਘਿਆੜਾਂ ਦੇ ਵਿੱਚ ਭੇਜਦਾ ਹਾਂ। 4ਇਸ ਲਈ ਨਾ ਬਟੂਆ, ਨਾ ਝੋਲਾ, ਨਾ ਜੁੱਤੀਆਂ ਲਓ, ਨਾ ਰਸਤੇ ਵਿੱਚ ਕਿਸੇ ਨੂੰ ਪਰਨਾਮ ਕਰੋ। 5ਤੁਸੀਂ ਜਿਸ ਘਰ ਵਿੱਚ ਜਾਓ ਪਹਿਲਾਂ ਉਸ ਘਰ ਦੀ ਸ਼ਾਂਤੀ ਮੰਗੋ। 6ਅਤੇ ਜੇ ਕੋਈ ਸ਼ਾਂਤੀ ਦੇ ਯੋਗ ਉੱਥੇ ਹੋਵੇ ਤਾਂ ਤੁਹਾਡੀ ਸ਼ਾਂਤੀ ਉਸ ਉੱਤੇ ਠਹਿਰੇਗੀ, ਨਹੀਂ ਤਾਂ ਉਹ ਤੁਹਾਡੇ ਕੋਲ ਮੁੜ ਆਵੇਗੀ। 7ਅਤੇ ਉਸੇ ਘਰ ਵਿੱਚ ਠਹਿਰੋ ਅਤੇ ਜੋ ਕੁਝ ਭੋਜਨ ਉਹ ਦੇਣ, ਖਾਓ ਪੀਓ ਕਿਉਂ ਜੋ ਮਜ਼ਦੂਰ ਆਪਣੀ ਮਜ਼ਦੂਰੀ ਦਾ ਹੱਕਦਾਰ ਹੈ। ਘਰ-ਘਰ ਨਾ ਫਿਰੋ। 8ਅਤੇ ਜਿਸ ਨਗਰ ਵਿੱਚ ਤੁਸੀਂ ਪਹੁੰਚੋ ਅਤੇ ਉਹ ਤੁਹਾਨੂੰ ਕਬੂਲ ਕਰਨ ਤਦ ਜੋ ਕੁਝ ਤੁਹਾਡੇ ਅੱਗੇ ਖਾਣ ਲਈ ਰੱਖਣ, ਸੋ ਖਾਓ। 9ਅਤੇ ਉਸ ਨਗਰ ਦੇ ਰੋਗੀਆਂ ਨੂੰ ਚੰਗਾ ਕਰੋ ਅਤੇ ਉਨ੍ਹਾਂ ਨੂੰ ਦੱਸੋ ਕਿ ਪਰਮੇਸ਼ੁਰ ਦਾ ਰਾਜ ਤੁਹਾਡੇ ਨੇੜੇ ਆ ਗਿਆ ਹੈ। 10ਪਰ ਜਿਸ ਨਗਰ ਵਿੱਚ ਤੁਸੀਂ ਪਹੁੰਚੋ ਅਤੇ ਉਹ ਤੁਹਾਨੂੰ ਸਵੀਕਾਰ ਨਾ ਕਰਨ ਤਾਂ ਉਹ ਦੇ ਚੌਕਾਂ ਵਿੱਚ ਜਾ ਕੇ ਕਹੋ 11ਅਸੀਂ ਤੁਹਾਡੇ ਨਗਰ ਦੀ ਧੂੜ ਵੀ ਜਿਹੜੀ ਸਾਡੇ ਪੈਰਾਂ ਉੱਪਰ ਪਈ ਹੈ ਤੁਹਾਡੇ ਸਾਹਮਣੇ ਝਾੜ ਸੁੱਟਦੇ ਹਾਂ ਪਰ ਤੁਸੀਂ ਇਹ ਜਾਣ ਲਵੋ ਕਿ ਪਰਮੇਸ਼ੁਰ ਦਾ ਰਾਜ ਨੇੜੇ ਆਇਆ ਹੈ। 12ਮੈਂ ਤੁਹਾਨੂੰ ਆਖਦਾ ਹਾਂ ਕਿ ਉਹ ਦਿਨ ਉਸ ਨਗਰ ਨਾਲੋਂ ਸਦੂਮ ਦਾ ਹਾਲ ਸਹਿਣ ਯੋਗ ਹੋਵੇਗਾ। 13ਹਾਏ ਖੁਰਾਜ਼ੀਨ! ਹਾਏ ਬੈਤਸੈਦਾ! ਕਿਉਂਕਿ ਜਿਹੜੇ ਅਚਰਜ਼ ਕੰਮ ਤੁਹਾਡੇ ਵਿੱਚ ਕੀਤੇ ਗਏ ਹਨ ਜੇ ਸੂਰ ਅਤੇ ਸੈਦਾ ਵਿੱਚ ਕੀਤੇ ਜਾਂਦੇ ਤਾਂ ਉਹ ਤੱਪੜ ਪਹਿਨ ਕੇ ਅਤੇ ਸੁਆਹ ਵਿੱਚ ਬੈਠ ਕੇ ਕਦੋਂ ਦੇ ਤੋਬਾ ਕਰ ਲੈਂਦੇ। 14ਪਰ ਨਿਆਂ ਦੇ ਦਿਨ ਤੁਹਾਡੇ ਨਾਲੋਂ ਸੂਰ ਅਤੇ ਸੈਦਾ ਦਾ ਹਾਲ ਸਹਿਣ ਯੋਗ ਹੋਵੇਗਾ। 15ਅਤੇ ਹੇ ਕਫ਼ਰਨਾਹੂਮ, ਕੀ ਤੂੰ ਅਕਾਸ਼ ਤੱਕ ਉੱਚਾ ਕੀਤਾ ਜਾਵੇਂਗਾ? ਤੂੰ ਤਾਂ ਸਗੋਂ ਪਤਾਲ ਵਿੱਚ ਸੁੱਟਿਆ ਜਾਏਂਗਾ!

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਕਤੂਬਰ 24 ਸਿਵਲ ਕੈਲੰਡਰ ਦਾ ਨਵੰਬਰ 6 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ