ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਨਵੰਬਰ 2026 › ਨਵੰਬਰ 7
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 7 ਨਵੰਬਰ 2026
ਸ਼ਨੀਵਾਰ · ਆਮ ਸਮੇਂ ਦਾ 31ਵਾਂ ਹਫ਼ਤਾ
ਤਿਉਹਾਰ ਅਤੇ ਸੰਤ
ਆਮ ਸਮੇਂ ਦੇ 31ਵੇਂ ਹਫ਼ਤੇ ਦਾ ਸ਼ਨੀਵਾਰ
ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਹਰਾ
ਸ਼ਨੀਵਾਰ ਨੂੰ ਧੰਨ ਕੁਆਰੀ ਮਰਿਯਮ ਦਾ ਯਾਦਗਾਰੀ ਦਿਨ · ਇੱਛਿਕ ਯਾਦਗਾਰੀ ਦਿਨ
ਦਿਨ ਦੇ ਪਾਠ
ਪਹਿਲਾ ਪਾਠ
10ਪਰ ਮੈਂ ਪ੍ਰਭੂ ਵਿੱਚ ਇਸ ਗੱਲ ਤੋਂ ਬਹੁਤ ਅਨੰਦ ਹਾਂ ਜੋ ਹੁਣ ਐਨੇ ਚਿਰ ਪਿੱਛੋਂ ਤੁਸੀਂ ਮੁੜ ਮੇਰੀ ਚਿੰਤਾ ਕੀਤੀ। ਤੁਸੀਂ ਤਾਂ ਅੱਗੇ ਵੀ ਮੇਰੇ ਲਈ ਚਿੰਤਾ ਕੀਤੀ ਸੀ ਪਰ ਤੁਹਾਨੂੰ ਸਮਾਂ ਨਾ ਮਿਲਿਆ। 11ਇਹ ਨਹੀਂ ਜੋ ਮੈਂ ਤੰਗੀ ਦੇ ਕਾਰਨ ਆਖਦਾ ਹਾਂ ਕਿਉਂ ਜੋ ਮੈਂ ਇਹ ਸਿੱਖ ਲਿਆ ਹੈ ਭਈ ਜਿਸ ਹਾਲ ਵਿੱਚ ਹੋਵਾਂ ਓਸੇ ਵਿੱਚ ਸੰਤੋਖ ਰੱਖਾਂ। 12ਮੈਂ ਘਟਣਾ ਜਾਣਦਾ ਹਾਂ, ਨਾਲੇ ਵੱਧਣਾ ਵੀ ਜਾਣਦਾ ਹਾਂ। ਹਰੇਕ ਗੱਲ ਵਿੱਚ, ਕੀ ਰੱਜਣਾ ਕੀ ਭੁੱਖਾ ਰਹਿਣਾ, ਕੀ ਵੱਧਣਾ ਕੀ ਥੁੜਨਾ, ਮੈਂ ਸਾਰੀਆਂ ਗੱਲਾਂ ਦਾ ਭੇਤ ਪਾਇਆ ਹੈ। 13ਉਹ ਦੇ ਵਿੱਚ ਜੋ ਮੈਨੂੰ ਬਲ ਦਿੰਦਾ ਹੈ ਮੈਂ ਸੱਭੋ ਕੁਝ ਕਰ ਸਕਦਾ ਹਾਂ। 14ਤਾਂ ਵੀ ਤੁਸੀਂ ਭਲਾ ਕੀਤਾ ਜੋ ਇਸ ਬਿਪਤਾ ਵਿੱਚ ਮੇਰੇ ਸਾਂਝੀ ਹੋਏ। 15ਹੇ ਫਿਲਿੱਪੀਓ, ਤੁਸੀਂ ਆਪ ਵੀ ਜਾਣਦੇ ਹੋ ਭਈ ਜਾਂ ਮੈਂ ਖੁਸ਼ਖਬਰੀ ਪਹਿਲਾਂ ਸੁਣਾਉਣ ਲੱਗਾ ਜਦ ਮੈਂ ਮਕਦੂਨਿਯਾ ਤੋਂ ਨਿੱਕਲ ਆਇਆ ਤਾਂ ਕਿਸੇ ਕਲੀਸਿਯਾ ਨੇ ਲੈਣ-ਦੇਣ ਦੀ ਗੱਲ ਵਿੱਚ ਮੇਰਾ ਸਾਥ ਨਾ ਦਿੱਤਾ ਪਰ ਕੇਵਲ ਤੁਸੀਂ 16ਕਿਉਂ ਜੋ ਥਸਲੁਨੀਕੇ ਵਿੱਚ ਵੀ ਤੁਸੀਂ ਮੇਰੀ ਲੋੜ ਪੂਰੀ ਕਰਨ ਲਈ ਇੱਕ ਵਾਰ ਨਹੀਂ ਸਗੋਂ ਕਈ ਵਾਰ ਕੁਝ ਭੇਜਿਆ। 17ਇਹ ਨਹੀਂ ਜੋ ਮੈਂ ਦਾਨ ਚਾਹੁੰਦਾ ਹਾਂ ਪਰ ਮੈਂ ਉਹ ਫਲ ਚਾਹੁੰਦਾ ਹਾਂ ਜੋ ਤੁਹਾਡੇ ਲੇਖੇ ਵਿੱਚ ਵਧਦਾ ਜਾਂਦਾ ਹੈ। 18ਅਤੇ ਮੈਨੂੰ ਸੱਭੋ ਕੁਝ ਮਿਲ ਗਿਆ ਹੈ, ਸਗੋਂ ਵਾਧੂ ਹੈ। ਮੈਂ ਭਰਪੂਰ ਹਾਂ ਕਿਉਂ ਜੇ ਮੈਨੂੰ ਤੁਹਾਡੇ ਭੇਜੇ ਹੋਏ ਪਦਾਰਥ ਇਪਾਫ਼ਰੋਦੀਤੁਸ ਦੇ ਹੱਥੋਂ ਮਿਲੇ ਜੋ ਸੁੱਖਦਾਇਕ ਸੁਗੰਧ ਅਤੇ ਇਹੋ ਜਿਹਾ ਪਰਵਾਨ ਬਲੀਦਾਨ ਹੈ ਜੋ ਪਰਮੇਸ਼ੁਰ ਨੂੰ ਭਾਉਂਦਾ ਹੈ। 19ਅਤੇ ਮੇਰਾ ਪਰਮੇਸ਼ੁਰ ਤੇਜ ਵਿੱਚ ਆਪਣੇ ਧਨ ਦੇ ਅਨੁਸਾਰ ਤੁਹਾਡੀ ਹਰੇਕ ਥੁੜ ਨੂੰ ਮਸੀਹ ਯਿਸੂ ਵਿੱਚ ਸੰਪੂਰਨ ਕਰੇਗਾ।
ਜਵਾਬੀ ਭਜਨ
1ਹਲਲੂਯਾਹ! ਧੰਨ ਹੈ ਉਹ ਮਨੁੱਖ ਜਿਹੜਾ ਯਹੋਵਾਹ ਦਾ ਭੈਅ ਮੰਨਦਾ ਹੈ, ਉਹ ਉਸ ਦੇ ਹੁਕਮਾਂ ਵਿੱਚ ਬਹੁਤ ਮਗਨ ਰਹਿੰਦਾ ਹੈ। 2ਉਹ ਦੀ ਅੰਸ ਧਰਤੀ ਉੱਤੇ ਬਲਵਾਨ ਹੋਵੇਗੀ, ਸਚਿਆਰਾਂ ਦੀ ਪੀੜ੍ਹੀ ਮੁਬਾਰਕ ਹੋਵੇਗੀ। 5ਉਸ ਮਨੁੱਖ ਦਾ ਭਲਾ ਹੁੰਦਾ ਹੈ ਜਿਹੜਾ ਦਯਾਵਾਨ ਤੇ ਉਧਾਰ ਦੇਣ ਵਾਲਾ ਹੈ, ਉਹ ਆਪਣੇ ਕੰਮਾਂ ਨੂੰ ਇਨਸਾਫ਼ ਨਾਲ ਚਲਾਏਗਾ। 6ਉਹ ਕਦੀ ਵੀ ਨਾ ਡੋਲੇਗਾ, ਧਰਮੀ ਸਦਾ ਦੀ ਯਾਦਗੀਰੀ ਲਈ ਹੋਵੇਗਾ। 8ਉਹ ਦਾ ਮਨ ਤਕੜਾ ਹੈ, ਉਹ ਨਾ ਡੋਲੇਗਾ, ਜਦ ਤੱਕ ਉਹ ਆਪਣੇ ਵਿਰੋਧੀਆਂ ਉੱਤੇ (ਆਪਣੀ ਜਿੱਤ) ਨਾ ਵੇਖੇ। 9ਉਹ ਨੇ ਵੰਡਿਆ, ਉਹ ਨੇ ਕੰਗਾਲਾਂ ਨੂੰ ਦਿੱਤਾ, ਉਹ ਦਾ ਧਰਮ ਸਦਾ ਤੱਕ ਬਣਿਆ ਰਹਿੰਦਾ ਹੈ, ਉਹ ਦਾ ਸਿੰਗ ਪਰਤਾਪ ਨਾਲ ਉੱਚਾ ਕੀਤਾ ਜਾਵੇਗਾ।
ਇੰਜੀਲ
9ਮੈਂ ਤੁਹਾਨੂੰ ਆਖਦਾ ਹਾਂ ਜੋ ਕੁਧਰਮ ਦੇ ਧਨ ਨਾਲ ਆਪਣੇ ਲਈ ਮਿੱਤਰ ਬਣਾਓ ਤਾਂ ਜਿਸ ਵੇਲੇ ਉਹ ਜਾਂਦਾ ਰਹੇ ਤਾਂ ਉਹ ਤੁਹਾਨੂੰ ਸਦੀਪਕ ਕਾਲ ਦੇ ਰਹਿਣ ਵਾਲੇ ਡੇਰਿਆਂ ਵਿੱਚ ਕਬੂਲ ਕਰਨ। 10ਜੋ ਥੋੜ੍ਹੇ ਤੋਂ ਥੋੜ੍ਹੇ ਵਿੱਚ ਇਮਾਨਦਾਰ ਹੈ ਸੋ ਬਹੁਤ ਵਿੱਚ ਵੀ ਇਮਾਨਦਾਰ ਹੈ, ਅਤੇ ਜੋ ਥੋੜ੍ਹੇ ਤੋਂ ਥੋੜ੍ਹੇ ਵਿੱਚ ਬੇਈਮਾਨ ਹੈ ਸੋ ਬਹੁਤ ਵਿੱਚ ਵੀ ਬੇਈਮਾਨ ਹੈ। 11ਸੋ ਜੇ ਤੁਸੀਂ ਕੁਧਰਮ ਦੇ ਧਨ ਵਿੱਚ ਇਮਾਨਦਾਰ ਨਾ ਹੋਏ ਤਾਂ ਸੱਚਾ ਧਨ ਤੁਹਾਨੂੰ ਕੌਣ ਸੌਂਪੇਗਾ?। 12ਅਤੇ ਜੇ ਤੁਸੀਂ ਪਰਾਏ ਧਨ ਵਿੱਚ ਇਮਾਨਦਾਰ ਨਾ ਹੋਏ ਤਾਂ ਤੁਹਾਡਾ ਆਪਣਾ ਹੀ ਕੌਣ ਤੁਹਾਨੂੰ ਦੇਵੇਗਾ? 13ਕੋਈ ਨੌਕਰ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ, ਉਹ ਇੱਕ ਨਾਲ ਵੈਰ ਅਤੇ ਦੂਜੇ ਨਾਲ ਪਿਆਰ ਰੱਖੇਗਾ, ਜਾਂ ਇੱਕ ਨਾਲ ਮਿਲਿਆ ਰਹੇਗਾ ਅਤੇ ਦੂਜੇ ਨੂੰ ਤੁੱਛ ਜਾਣੇਗਾ। ਤੁਸੀਂ ਪਰਮੇਸ਼ੁਰ ਅਤੇ ਧਨ ਦੋਵਾਂ ਦੀ ਸੇਵਾ ਨਹੀਂ ਕਰ ਸਕਦੇ। 14ਫ਼ਰੀਸੀ ਜੋ ਲਾਲਚੀ ਸਨ ਇਹ ਗੱਲਾਂ ਸੁਣ ਕੇ ਉਸ ਨੂੰ ਮਖ਼ੌਲ ਕਰਨ ਲੱਗੇ। 15ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਉਹੋ ਹੋ ਜਿਹੜੇ ਮਨੁੱਖਾਂ ਅੱਗੇ ਆਪਣੇ ਆਪ ਨੂੰ ਧਰਮੀ ਠਹਿਰਾਉਂਦੇ ਹੋ ਪਰ ਪਰਮੇਸ਼ੁਰ ਤੁਹਾਡੇ ਦਿਲਾਂ ਨੂੰ ਜਾਣਦਾ ਹੈ ਕਿਉਂਕਿ ਜੋ ਮਨੁੱਖਾਂ ਦੀ ਨਜ਼ਰ ਵਿੱਚ ਉੱਤਮ ਹੈ ਸੋ ਪਰਮੇਸ਼ੁਰ ਦੀ ਨਜ਼ਰ ਵਿੱਚ ਘਿਣਾਉਣੀ ਹੈ।
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ A, ਹਫ਼ਤੇ ਦੇ ਦਿਨਾਂ ਦਾ ਸਾਲ II।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ